ਪਟਿਆਲਾ: ਪੱਕੀ ਨੌਕਰੀ ਤੇ ਪੂਰੀਆਂ ਤਨਖ਼ਾਹਾਂ ਲਈ ਸੰਘਰਸ਼ ਕਰ ਰਹੇ ਅਧਿਆਪਕਾਂ ਨੇ 56 ਦਿਨਾਂ ਤੋਂ ਚੱਲਦਾ ਆ ਰਿਹਾ ਸਾਂਝਾ ਅਧਿਆਪਕ ਮੋਰਚਾ ਖ਼ਤਮ ਕਰ ਦਿੱਤਾ ਹੈ। ਅਧਿਆਪਕਾਂ ਨੇ ਇਹ ਕਦਮ ਸਿੱਖਿਆ ਮੰਤਰੀ ਓ.ਪੀ. ਸੋਨੀ ਵੱਲੋਂ ਮਿਲੇ ਭਰੋਸੇ ਤੋਂ ਬਾਅਦ ਚੁੱਕਿਆ ਹੈ।

ਐਸਐਸਏ-ਰਮਸਾ ਅਧਿਆਪਕਾਂ ਦੀ ਅਗਵਾਈ ਕਰਨ ਵਾਲੇ ਹਰਦੀਪ ਟੋਡਰਪੁਰ ਨੇ ਵੀਡੀਓ ਬਿਆਨ ਜਾਰੀ ਕਰਦਿਆਂ ਕਿਹਾ ਹੈ ਕਿ ਉਹ 56 ਦਿਨਾਂ ਤੋਂ ਚੱਲਦਾ ਆ ਰਿਹਾ ਆਪਣਾ ਧਰਨਾ ਸਮਾਪਤ ਕਰਨ ਜਾ ਰਹੇ ਹਨ ਅਤੇ ਭਲਕੇ ਪਟਿਆਲਾ ਜਾਮ ਨੂੰ ਟਾਲ ਦਿੱਤਾ ਗਿਆ ਹੈ। ਦਰਅਸਲ, ਸਿੱਖਿਆ ਮੰਤਰੀ ਨੇ ਚਾਰ ਦਸੰਬਰ ਨੂੰ ਅਧਿਆਪਕਾਂ ਨੂੰ ਬੈਠਕ ਲਈ ਸੱਦਿਆ ਹੈ ਅਤੇ 15 ਦਸੰਬਰ ਤੋਂ ਪਹਿਲਾਂ ਮੁੱਖ ਮੰਤਰੀ ਨਾਲ ਮੁਲਾਕਾਤ ਕਰਵਾਉਣ ਦਾ ਵਾਅਦਾ ਵੀ ਅਧਿਆਪਕਾਂ ਨਾਲ ਕੀਤਾ ਹੈ।

ਇਹ ਵੀ ਪੜ੍ਹੋ: ਅਧਿਆਪਕਾਂ ਬਾਰੇ ਸਿੱਖਿਆ ਮੰਤਰੀ ਦਾ ਵੱਡਾ ਐਲਾਨ, ਬਦਲੀਆਂ ਰੱਦ, ਮਿਲੇਗੀ ਪੂਰੀ ਤਨਖ਼ਾਹ

ਜ਼ਿਕਰਯੋਗ ਹੈ ਕਿ ਸ਼ਨੀਵਾਰ ਨੂੰ ਸਿੱਖਿਆ ਮੰਤਰੀ ਓ.ਪੀ. ਸੋਨੀ ਨੇ ਅਧਿਆਪਕਾਂ ਦੇ ਪੱਕੇ ਮੋਰਚੇ ਵਿੱਚ ਜਾ ਕੇ 5178 ਕਾਡਰ ਦੇ ਅਧਿਆਪਕਾਂ ਨੂੰ ਜਨਵਰੀ 2019 ਤੋਂ ਪੱਕਾ ਕਰਨ ਦਾ ਐਲਾਨ ਕੀਤਾ। ਇਸ ਦੇ ਨਾਲ ਹੀ ਮੰਤਰੀ ਨੇ ਪਿਛਲੇ ਦਿਨੀਂ ਹੋਈਆਂ ਅਧਿਆਪਕਾਂ ਦੀਆਂ ਬਦਲੀਆਂ ਅਤੇ ਮੁਅੱਤਲੀਆਂ ਵੀ ਰੱਦ ਕਰਨ ਦਾ ਭਰੋਸਾ ਵੀ ਦਿੱਤਾ।

Education Loan Information:

Calculate Education Loan EMI