ਚੰਡੀਗੜ੍ਹ: ਪੰਜਾਬ ਦੇ ਫਾਜ਼ਿਲਕਾ ਦੇ ਪਿੰਡ ਕੁੰਦਲ ਦੇ ਸਰਕਾਰੀ ਸਕੂਲ ਤੋਂ ਹੈਰਾਨ ਕਰਨ ਵਾਲੀ ਘਟਨਾ ਸਾਹਮਣੇ ਆਈ ਹੈ। ਜਿਥੇ ਸਕੂਲ ਦੇ ਪਖਾਨੇ ‘ਚ ਸੈਨਟਰੀ ਪੈਡ ਮਿਲਣ ਤੋਂ ਬਾਅਦ ਅਧਿਆਪਕਾਂ ਨੇ ਲੜਕੀਆਂ ਦੇ ਕੱਪੜੇ ਉਤਰਵਾ ਕੇ ਉਨ੍ਹਾਂ ਦੀ ਤਲਾਸ਼ੀ ਲਈ। ਸਾਹਮਣੇ ਆਈ ਇੱਕ ਵੀਡੀਓ ਕਲਿੱਪ ‘ਚ ਕੁੜੀਆਂ ਰੋ-ਰੋ ਕੇ ਸ਼ਿਕਾਇਤ ਕਰ ਰਹੀਆਂ ਹਨ ਕਿ ਕੁਝ ਦਿਨ ਪਹਿਲਾਂ ਅਧਿਆਪਕਾਂ ਨੇ ਉਨ੍ਹਾਂ ਦੇ ਕੱਪੜੇ ਉਤਰਵਾਏ ਸੀ।


ਇਸ ਬਾਰੇ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸਖ਼ਤ ਰੁਖ਼ ਅਪਨਾਉਂਦੇ ਹੋਏ ਮਾਮਲੇ ਦੀ ਜਾਂਚ ਦੇ ਆਦੇਸ਼ ਦਿੱਤੇ ਹਨ। ਜਾਂਚ ਪੂਰੀ ਹੋਣ ਤਕ ਮਾਮਲੇ ‘ਚ ਸ਼ਾਮਲ ਦੋ ਅਧਿਆਪਕਾਂ ਦੀ ਬਦਲੀ ਦੇ ਹੁਕਮ ਵੀ ਜਾਰੀ ਕਰ ਦਿੱਤੇ ਗਏ ਹਨ। ਮੁੱਖ ਮੰਤਰੀ ਨੇ ਸਿਖਿਆ ਸਕੱਤਰ ਕ੍ਰਿਸ਼ਨ ਕੁਮਾਰ ਨੂੰ ਸੋਮਵਾਰ ਤਕ ਇਸ ਮਾਮਲੇ ਦੀ ਰਿਪੋਰਟ ਬਾਰੇ ਜਾਣਕਾਰੀ ਮੁਹੱਈਆ ਕਰਵਾਉਣ ਲਈ ਕਿਹਾ ਗਿਆ ਹੈ।



ਇਸ ਮਾਮਲੇ ‘ਤੇ ਜ਼ਿਲ੍ਹਾ ਸਿੱਖਿਆ ਅਫ਼ਸਰ ਨੂੰ ਸਕੂਲ ਦਾ ਦੌਰਾ ਕਰਨ ਲਈ ਕਿਹਾ ਗਿਆ ਹੈ। ਪੀੜਤ ਵਿਦਿਆਰਥਣਾਂ ਦੇ ਨਾਲ ਉਨ੍ਹਾਂ ਦੇ ਮਾਪਿਆਂ ਕੋਲੋਂ ਵੀ ਪੁੱਛਗਿਛ ਕਰਕੇ ਦੋਵਾਂ ਅਧਿਆਪਕਾਂ ਦੀ ਸ਼ਮੂਲੀਅਤ ਬਾਰੇ ਹੋਰ ਸਬੂਤ ਇਕੱਠਾ ਕਰਨ ਲਈ ਕਿਹਾ ਗਿਆ ਹੈ।

ਅਧਿਕਾਰੀਆਂ ਦਾ ਕਹਿਣਾ ਹੈ ਕਿ ਪਖਾਨੇ ‘ਚ ਸੈਨਟਰੀ ਪੈਡ ਮਿਲਣ ‘ਤੇ ਕੁੜੀਆਂ ਦੀ ਤਲਾਸ਼ੀ ਲੈਣ ਦੀ ਥਾਂ ਅਧਿਆਪਕਾਂ ਨੂੰ ਚਾਹਿਦਾ ਸੀ ਕਿ ਉਹ ਕੁੜੀਆਂ ਨੂੰ ਇਨ੍ਹਾਂ ਦੇ ਸਹੀ ਠੰਗ ਨਾਲ ਨਿਪਟਾਰਾ ਕਰਨ ਬਾਰੇ ਸਮਝਾਉਣਾ ਚਾਹਿਦਾ ਸੀ, ਨਾ ਕਿ ਉਨ੍ਹਾਂ ਦੀ ਤਲਾਸ਼ੀ ਲੈਣੀ ਚਾਹਿਦੀ ਸੀ।

Education Loan Information:

Calculate Education Loan EMI