ਲੁਧਿਆਣਾ/ਚੰਡੀਗੜ੍ਹ: ਸਿੱਖਿਆ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਨੇ ਐਲਾਨ ਕੀਤਾ ਹੈ ਕਿ ਅਧਿਆਪਕਾਂ ਨੂੰ ਭਵਿੱਖ ਵਿੱਚ ਸਾਰੀਆਂ ਗੈਰ-ਅਧਿਆਪਨ ਗਤੀਵਿਧੀਆਂ ਤੋਂ ਮੁਕਤ ਕੀਤਾ ਜਾਵੇਗਾ। ਉਨ੍ਹਾਂ ਨੇ ਅਧਿਆਪਕਾਂ ਨੂੰ ਸਿਰਫ਼ ਅਧਿਆਪਨ ‘ਤੇ ਪੂਰੀ ਤਵੱਜੋ ਦੇਣ ਲਈ ਪ੍ਰੇਰਿਤ ਕਰਦਿਆਂ ਭਰੋਸਾ ਦਿੱਤਾ ਕਿ ਉਨ੍ਹਾਂ ਤੋਂ ਹੋਰ ਕੋਈ ਕੰਮ ਨਹੀਂ ਲਿਆ ਜਾਏਗਾ।


ਸਿੱਖਿਆ ਮੰਤਰੀ ਮੀਤ ਹੇਅਰ ਨੇ ਅਧਿਆਪਕਾਂ ਨੂੰ ਉਨ੍ਹਾਂ ਦੇ ਸਬੰਧਤ ਸਕੂਲਾਂ ਵਿੱਚ ਪੇਸ਼ ਆ ਰਹੀਆਂ ਗੰਭੀਰ ਸਮੱਸਿਆਵਾਂ ਬੜੇ ਗਹੁ ਨਾਲ ਸੁਣੀਆਂ ਤੇ ਆਉਣ ਵਾਲੇ ਸਮੇਂ ਵਿੱਚ ਉਹਨਾਂ ਦੇ ਫੌਰੀ ਹੱਲ ਕਰਨ ਦਾ ਭਰੋਸਾ ਦਿੱਤਾ। ਉਨ੍ਹਾਂ ਵਿਦਿਆਰਥੀਆਂ ਦੀ ਸਰਵਪੱਖੀ ਤਰੱਕੀ ਤੇ ਵਿਕਾਸ ਲਈ ਅਧਿਆਪਕਾਂ ਵੱਲੋਂ ਕੀਤੇ ਜਾ ਰਹੇ  ਸ਼ਾਨਦਾਰ ਉਪਰਾਲਿਆਂ ਦੀ ਸ਼ਲਾਘਾ ਕੀਤੀ।


ਮੀਤ ਹੇਅਰ ਨੇ ਪੰਜਾਬ ਵਿੱਚ ਮਿਆਰੀ ਸਿੱਖਿਆ ਲਿਆਉਣ ਲਈ ਵਿਦੇਸ਼ਾਂ ਤੋਂ ਹਰ ਸੰਭਵ ਵਿਚਾਰਾਂ ਅਤੇ ਵਿਧੀਆਂ ਨੂੰ ਅਪਣਾਉਣ ਤੇ ਸਮਝਣ ਦਾ ਵਾਅਦਾ ਵੀ ਕੀਤਾ। ਸਿੱਖਿਆ ਮੰਤਰੀ ਨੇ ਇਹ ਵੀ ਆਖਿਆ ਕਿ ਕਿਸੇ ਵੀ ਅਧਿਆਪਕ ਉੱਤੇ ਫਰਜ਼ੀ ਅੰਕੜੇ ਦਿਖਾਉਣ ਲਈ ਦਬਾਅ ਨਹੀਂ ਪਾਇਆ ਜਾਵੇਗਾ ਤੇ ਅਸਲ ਤੱਥਾਂ/ਨਤੀਜਿਆਂ ਨੂੰ ਲੈ ਕੇ ਹੀ ਅੱਗੇ ਚੱਲਿਆ ਜਾਵੇਗਾ।


ਦਰਅਸਲ ਸਿੱਖਿਆ ਮੰਤਰੀ ਸ੍ਰੀ ਗੁਰਮੀਤ ਸਿੰਘ ਮੀਤ ਹੇਅਰ ਵਾਸ਼ਿੰਗਟਨ ਡੀਸੀ ਦੇ ਖੇਤਰੀ ਅੰਗਰੇਜ਼ੀ ਭਾਸ਼ਾ ਦਫ਼ਤਰ (ਰੇਲੋ) ਵੱਲੋਂ ਅੰਗਰੇਜ਼ੀ ਅਧਿਆਪਕਾਂ ਲਈ ਲਾਈ ਗਈ ਇੱਕ ਰੋਜ਼ਾ ਵਰਕਸ਼ਾਪ ਵਿੱਚ ਪਹੁੰਚੇ ਸੀ। ਇਹ ਵਰਕਸ਼ਾਪ ਪੰਜਾਬ ਖੇਤੀਬਾੜੀ ਯੂਨੀਵਰਸਿਟੀ, ਲੁਧਿਆਣਾ ਵਿਖੇ ਪੰਜਾਬ ਸਰਕਾਰ ਦੇ ਸਕੂਲ ਸਿੱਖਿਆ ਵਿਭਾਗ ਦੇ ਸਹਿਯੋਗ ਨਾਲ ਕਰਵਾਈ ਗਈ। ਇਸ ਵਰਕਸ਼ਾਪ ਵਿੱਚ ਪੰਜਾਬ ਭਰ ਤੋਂ 320 ਅੰਗਰੇਜੀ, ਸਮਾਜਿਕ ਸਿੱਖਿਆ ਦੇ ਅਧਿਆਪਕਾਂ ਨੇ ਸਰਗਰਮੀ ਨਾਲ ਭਾਗ ਲਿਆ।


ਖੇਤਰੀ ਅੰਗਰੇਜ਼ੀ ਭਾਸ਼ਾ ਦਫਤਰ, ਅਮਰੀਕਨ ਅੰਬੈਸੀ ਵਿਖੇ ਖੇਤਰੀ ਅੰਗਰੇਜ਼ੀ ਭਾਸ਼ਾ ਅਫਸਰ ਸ੍ਰੀਮਤੀ ਰੂਥ ਗੂਡੇ, ਖੇਤਰੀ ਅੰਗਰੇਜ਼ੀ ਭਾਸ਼ਾ ਦਫਤਰ ਅਮਰੀਕਨ ਅੰਬੈਸੀ ਵਿਖੇ ਖੇਤਰੀ ਅੰਗਰੇਜ਼ੀ ਭਾਸ਼ਾ ਮਾਹਿਰ ਸ਼ਵੇਤਾ ਖੰਨਾ, ਮੈਂਟਰ (ਸਲਾਹਕਾਰ) ਅਧਿਆਪਕ ਅਤੇ ਸਿੱਖਿਆ ਡਾਇਰੈਕਟੋਰੇਟ, ਜੀਐਨਸੀਟੀ ਦਿੱਲੀ ਵਿਖੇ ਅੰਗਰੇਜ਼ੀ ਭਾਸ਼ਾ ਅਧਿਆਪਕ ਮਨੂ ਗੁਲਾਟੀ ਨੇ ਇਸ ਵਰਕਸ਼ਾਪ ਨੂੰ ਵਿਦਿਆਰਥੀਆਂ ਅਤੇ ਅਧਿਆਪਕਾਂ ਨਾਲ ਇੱਕ ਪ੍ਰਭਾਵਸ਼ਾਲੀ ਤੇ ਮਿਆਰੀ ਗੱਲਬਾਤ ਸੈਸ਼ਨ ਦੱਸਿਆ।


ਸ੍ਰੀਮਤੀ ਰੂਥ ਗੂਡੇ (ਰੇਲੋ) ਨੇ ਵਰਕਸ਼ਾਪ ਨੂੰ ਸੰਬੋਧਨ ਕਰਦਿਆਂ ਭਾਸ਼ਾਈ ਕਲਾਸਰੂਮਾਂ ਵਿੱਚ ਅੰਗਰੇਜ਼ੀ ਦੀ ਵਰਤੋਂ ਦੇ ਮਹੱਤਵ ‘ਤੇ ਧਿਆਨ ਕੇਂਦਰਿਤ ਕਰਕੇ ਅਧਿਆਪਕਾਂ ਨਾਲ ਆਪਣੇ ਜੀਵਨ ਦੇ ਪ੍ਰੇਰਣਾਦਾਇਕ ਤੇ ਆਲਮੀ ਅਨੁਭਵ ਸਾਂਝੇ ਕੀਤੇ।


ਇਹ ਵੀ ਪੜ੍ਹੋ: Sidhu Moose Wala Murder Case: ਸਿੱਧੂ ਮੂਸੇਵਾਲਾ ਦੀ ਰੇਕੀ ਕਰਨ ਵਾਲੇ ਕੇਕੜਾ ਦਾ ਵੱਡਾ ਖੁਲਾਸਾ, ਬੋਲਿਆ ਨਹੀਂ ਪਤਾ ਸੀ ਹੋ ਜਾਵੇਗਾ ਕਤਲ



Education Loan Information:

Calculate Education Loan EMI