(Source: ECI/ABP News/ABP Majha)
ਬਗੈਰ ਪ੍ਰੀਖਿਆ ਨੌਕਰੀ ਪਾਉਣ ਦਾ ਸੁਨਹਿਰੀ ਮੌਕਾ, 12ਵੀਂ ਪਾਸ ਕਰ ਸਕਦੇ ਅਪਲਾਈ, 81 ਹਜ਼ਾਰ ਤੋਂ ਵੱਧ ਤਨਖਾਹ
ਦੇਸ਼ ਦੀ ਸੇਵਾ ਕਰਨ ਦੀ ਇੱਛਾ ਰੱਖਣ ਵਾਲੇ ਨੌਜਵਾਨਾਂ ਲਈ ਇਹ ਸੁਨਹਿਰੀ ਮੌਕਾ ਹੈ। ਕੇਂਦਰੀ ਉਦਯੋਗਿਕ ਸੁਰੱਖਿਆ ਬਲ ਨੇ ਰਿਕਰੂਟਮੈਂਟ 2022 ਤਹਿਤ ਹੈੱਡ ਕਾਂਸਟੇਬਲ ਦੇ ਅਹੁਦੇ ਲਈ ਅਰਜ਼ੀਆਂ ਮੰਗੀਆਂ ਹਨ।
Job in CISF: ਦੇਸ਼ ਦੀ ਸੇਵਾ ਕਰਨ ਦੀ ਇੱਛਾ ਰੱਖਣ ਵਾਲੇ ਨੌਜਵਾਨਾਂ ਲਈ ਇਹ ਸੁਨਹਿਰੀ ਮੌਕਾ ਹੈ। ਕੇਂਦਰੀ ਉਦਯੋਗਿਕ ਸੁਰੱਖਿਆ ਬਲ ਨੇ ਰਿਕਰੂਟਮੈਂਟ 2022 ਤਹਿਤ ਹੈੱਡ ਕਾਂਸਟੇਬਲ ਦੇ ਅਹੁਦੇ ਲਈ ਅਰਜ਼ੀਆਂ ਮੰਗੀਆਂ ਹਨ। ਇਹ ਅਸਾਮੀ ਸਪੋਰਟਸ ਕੋਟੇ ਤਹਿਤ ਕੱਢੀ ਗਈ ਹੈ। ਜਿਨ੍ਹਾਂ ਨੇ ਸੂਬਾ, ਰਾਸ਼ਟਰੀ ਜਾਂ ਅੰਤਰਰਾਸ਼ਟਰੀ ਪੱਧਰ 'ਤੇ ਕੋਈ ਵੀ ਖੇਡ ਖੇਡੀ ਹੈ ਜਾਂ ਕਿਸੇ ਟੀਮ ਦੀ ਅਗਵਾਈ ਕੀਤੀ ਹੈ, ਉਹ ਇੱਥੇ ਅਪਲਾਈ ਕਰ ਸਕਦੇ ਹਨ।
ਇਸ ਭਰਤੀ ਮੁਹਿੰਮ ਰਾਹੀਂ ਕੁੱਲ 249 ਅਸਾਮੀਆਂ ਭਰੀਆਂ ਜਾਣਗੀਆਂ। ਜੇਕਰ ਤੁਸੀਂ ਵੀ ਕੇਂਦਰੀ ਉਦਯੋਗਿਕ ਸੁਰੱਖਿਆ ਬਲ (CISF) ਦੀਆਂ ਇਨ੍ਹਾਂ ਅਸਾਮੀਆਂ ਲਈ ਅਰਜ਼ੀ ਦੇਣ ਦੇ ਇੱਛੁਕ ਹੋ ਤਾਂ ਤੁਸੀਂ ਅਧਿਕਾਰਤ ਵੈੱਬਸਾਈਟ cisfrectt.in 'ਤੇ ਜਾ ਕੇ ਅਪਲਾਈ ਕਰ ਸਕਦੇ ਹੋ।
ਵਿੱਦਿਅਕ ਯੋਗਤਾ
CISF ਦੀਆਂ ਇਨ੍ਹਾਂ ਅਸਾਮੀਆਂ ਲਈ ਅਪਲਾਈ ਕਰਨ ਲਈ ਉਮੀਦਵਾਰ ਦਾ ਕਿਸੇ ਮਾਨਤਾ ਪ੍ਰਾਪਤ ਬੋਰਡ ਤੋਂ 12ਵੀਂ ਪਾਸ ਹੋਣਾ ਜ਼ਰੂਰੀ ਹੈ।
ਉਮਰ ਸੀਮਾ
ਜਿੱਥੋਂ ਤੱਕ ਉਮਰ ਸੀਮਾ ਦਾ ਸਵਾਲ ਹੈ ਤਾਂ ਇਨ੍ਹਾਂ ਅਸਾਮੀਆਂ ਲਈ ਉਮਰ ਸੀਮਾ 18 ਤੋਂ 23 ਸਾਲ ਤੈਅ ਕੀਤੀ ਗਈ ਹੈ। ਇਹ ਵੀ ਜਾਣੋ ਕਿ ਇਨ੍ਹਾਂ ਅਹੁਦਿਆਂ ਲਈ ਅਰਜ਼ੀਆਂ ਸਿਰਫ਼ ਆਨਲਾਈਨ ਹੀ ਦਿੱਤੀਆਂ ਜਾ ਸਕਦੀਆਂ ਹਨ। ਕਿਸੇ ਵੀ ਹੋਰ ਸਾਧਨਾਂ ਰਾਹੀਂ ਕੀਤੀਆਂ ਅਰਜ਼ੀਆਂ ਸਵੀਕਾਰ ਨਹੀਂ ਕੀਤੀਆਂ ਜਾਣਗੀਆਂ।
ਸੈਲਰੀ ਡਿਟੇਲ
ਇਨ੍ਹਾਂ ਅਸਾਮੀਆਂ ਲਈ ਚੋਣ ਹੋਣ ਮਗਰੋਂ ਉਮੀਦਵਾਰਾਂ ਨੂੰ 25,500 ਤੋਂ 81,100 ਰੁਪਏ ਪ੍ਰਤੀ ਮਹੀਨਾ ਤਨਖਾਹ ਦਿੱਤੀ ਜਾਵੇਗੀ। ਇਸ ਦੇ ਨਾਲ ਹੀ ਆਮ ਭੱਤੇ ਵੀ ਦਿੱਤੇ ਜਾਣਗੇ। ਡਿਟੇਲ ਵੇਖਣ ਲਈ ਅਧਿਕਾਰਤ ਵੈੱਬਸਾਈਟ 'ਤੇ ਜਾਓ।
ਅਰਜ਼ੀ ਫੀਸ
ਜਿਹੜੇ ਉਮੀਦਵਾਰ ਇਨ੍ਹਾਂ ਅਸਾਮੀਆਂ ਲਈ ਅਪਲਾਈ ਕਰਨਾ ਚਾਹੁੰਦੇ ਹਨ, ਉਨ੍ਹਾਂ ਨੂੰ 100 ਰੁਪਏ ਦੀ ਅਰਜ਼ੀ ਫੀਸ ਅਦਾ ਕਰਨੀ ਪਵੇਗੀ। ਇਹ ਫੀਸ ਜਨਰਲ ਵਰਗ ਲਈ ਹੈ। ਰਾਖਵੀਂ ਕੈਟਾਗਰੀ ਅਤੇ ਸਾਬਕਾ ਫ਼ੌਜੀਆਂ ਨੂੰ ਅਰਜ਼ੀ ਫੀਸ ਦਾ ਭੁਗਤਾਨ ਨਹੀਂ ਕਰਨਾ ਪਵੇਗਾ।
ਇਹ ਵੀ ਪੜ੍ਹੋ : ਪੰਜਾਬ ਦੇ ਜਿੰਮ ਤੇ ਹੈਲਥ ਕਲੱਬਾਂ 'ਚ ਦਿੱਤੇ ਜਾ ਰਹੇ ਪਾਬੰਦੀਸ਼ੁਦਾ ਸਪਲੀਮੈਂਟ, ਹਾਈਕੋਰਟ 'ਚ ਪੰਜਾਬ ਸਰਕਾਰ ਦਾ ਕਬੂਲਨਾਮਾ
ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ :
https://play.google.com/store/apps/details?id=com.winit.starnews.hin
https://apps.apple.com/in/app/abp-live-news/id81111490
Education Loan Information:
Calculate Education Loan EMI