School Holidays: ਉੱਤਰੀ ਭਾਰਤ ਵਿਚ ਠੰਡੀ ਹਵਾ ਅਤੇ ਹੱਡ ਚੀਰਵੀਂ ਵਾਲੀ ਠੰਡ ਤੋਂ ਲੋਕ ਪ੍ਰੇਸ਼ਾਨ ਹਨ। ਦਿਨ ਵੇਲੇ ਬਾਰਿਸ਼ ਹੁੰਦੀ ਹੈ ਅਤੇ ਰਾਤ ਨੂੰ ਸੰਘਣੀ ਧੁੰਦ ਸਮੱਸਿਆ ਬਣ ਜਾਂਦੀ ਹੈ। ਇਸ ਦੇ ਚਲਦੇ ਚੰਡੀਗੜ੍ਹ ਸਿੱਖਿਆ ਵਿਭਾਗ ਵਲੋਂ ਸਕੂਲਾਂ ਵਿਚ ਸਰਦੀਆਂ ਦੀਆਂ ਛੁੱਟੀਆਂ ਨਾ ਵਧਾਉਣ ਕਾਰਨ ਮਾਪੇ ਪ੍ਰੇਸ਼ਾਨ ਹਨ। ਛੁੱਟੀਆਂ ਵਧਾਉਣ ਸਬੰਧੀ ਵਿਭਾਗ ਵਲੋਂ ਹਾਲੇ ਤੱਕ ਕੋਈ ਹੁਕਮ ਜਾਰੀ ਨਹੀਂ ਕੀਤੇ ਗਏ ਹਨ। ਜਾਣਕਾਰੀ ਮੁਤਾਬਕ ਸਿੱਖਿਆ ਵਿਭਾਗ ਆਉਣ ਵਾਲੇ ਹਫਤੇ ਫਿਰ ਤੋਂ ਸਕੂਲਾਂ ਵਿਚ ਛੁੱਟੀਆਂ ਦਾ ਐਲਾਨ ਕਰ ਸਕਦਾ ਹੈ। ਪਰ ਅਜੇ ਤੱਕ ਇਸ ਬਾਰੇ ਕੋਈ ਪੁਸ਼ਟੀ ਨਹੀਂ ਕੀਤੀ ਗਈ ਹੈ। ਇਹ ਸਿਰਫ ਕਿਆਸ ਲਗਾਏ ਜਾ ਰਹੇ ਹਨ ਕਿ ਠੰਡ ਦੇ ਵੱਧਦੇ ਹੋਏ ਹਾਲਾਤਾਂ ਕਰਕੇ ਅਜਿਹਾ ਹੋ ਸਕਦਾ ਹੈ।


 



ਸਰਦੀ ਦਾ ਅਸਰ ਚੰਡੀਗੜ੍ਹ ਵਿਚ ਵੀ ਦੇਖਣ ਨੂੰ ਮਿਲ ਰਿਹਾ ਹੈ। ਦਿਨ ਅਤੇ ਰਾਤ ਦਾ ਤਾਪਮਾਨ ਡਿੱਗ ਰਿਹਾ ਹੈ। ਇਸ ਹਫ਼ਤੇ ਸੀਜ਼ਨ ਦਾ ਸਭ ਤੋਂ ਘੱਟ ਤਾਪਮਾਨ 6.4 ਡਿਗਰੀ ਦਰਜ ਕੀਤਾ ਗਿਆ। ਇਸੇ ਤਰ੍ਹਾਂ ਵੱਧ ਤੋਂ ਵੱਧ ਤਾਪਮਾਨ 12 ਡਿਗਰੀ ਦਰਜ ਕੀਤਾ ਗਿਆ ਹੈ। ਪਿੱਛਲੇ ਕਈ ਦਿਨਾਂ ਤੋਂ ਸੂਰਜ ਦੇਵਤਾ ਨੇ ਆਪਣੇ ਦਰਸ਼ਨ ਹੀ ਨਹੀਂ ਦਿੱਤੇ ਹਨ। ਜਿਸ ਕਰਕੇ ਠੰਡ ਦਾ ਪ੍ਰਕੋਪ ਲਗਾਤਾਰ ਜਾਰੀ ਹੈ। ਦੁਪਹਿਰ ਨੂੰ ਵੀ ਠੰਡੀ ਹਵਾ ਦਾ ਅਸਰ ਦੇਖਣ ਨੂੰ ਮਿਲਦਾ ਹੈ। ਸਵੇਰ ਵੇਲੇ ਸੰਘਣੀ ਧੁੰਦ ਨੇ ਵਾਹਨ ਚਾਲਕਾਂ ਨੂੰ ਪ੍ਰੇਸ਼ਾਨੀ ਦਾ ਸਾਹਮਣਾ ਕਰਨਾ ਪੈਂਦਾ ਹੈ। ਮੌਸਮ ਕੇਂਦਰ ਚੰਡੀਗੜ੍ਹ ਅਨੁਸਾਰ ਸ਼ਹਿਰ ਵਿਚ 17 ਜਨਵਰੀ ਤੱਕ ਸ਼ੀਤ ਲਹਿਰ ਜਾਰੀ ਰਹੇਗੀ। ਆਉਣ ਵਾਲੇ ਦਿਨਾਂ ਵਿਚ ਸੀਤ ਲਹਿਰ ਜਾਰੀ ਰਹਿ ਸਕਦੀ ਹੈ।


ਚੰਡੀਗੜ੍ਹ ਮੌਸਮ ਵਿਭਾਗ ਨੇ ਧੁੰਦ ਅਤੇ ਸੀਤ ਲਹਿਰ ਨੂੰ ਲੈ ਕੇ ਰੈੱਡ ਅਲਰਟ ਜਾਰੀ ਕੀਤਾ ਸੀ। ਪੰਜਾਬ ਵਿੱਚ ਅੰਮ੍ਰਿਤਸਰ ਸਭ ਤੋਂ ਠੰਢਾ ਰਿਹਾ। ਜਿੱਥੇ 1.4 ਡਿਗਰੀ ਤਾਪਮਾਨ ਦਰਜ ਕੀਤਾ ਗਿਆ। ਇਸੇ ਤਰ੍ਹਾਂ ਗੁਰਦਾਸਪੁਰ ਵਿੱਚ 3 ਡਿਗਰੀ ਤਾਪਮਾਨ ਰਿਹਾ ਹੈ। 


ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।



Education Loan Information:

Calculate Education Loan EMI