ਪੜਚੋਲ ਕਰੋ

ਸਿੱਖਿਆ ਮੰਤਰੀ ਦਾ ਅਧਿਆਪਕਾਂ ਨੂੰ ਕੋਰਾ ਜਵਾਬ, ਟਕਰਾਅ ਵਧਣ ਦੇ ਆਸਾਰ

ਚੰਡੀਗੜ੍ਹ: ਸਿੱਖਿਆ ਮੰਤਰੀ ਓਪੀ ਸੋਨੀ ਨੇ ਤਨਖਾਹ ਕਟੌਤੀ ਖਿਲਾਫ ਸੰਘਰਸ਼ ਕਰ ਰਹੇ ਅਧਿਆਪਕਾਂ ਨੂੰ ਕੋਰੀ ਨਾਂਹ ਕਹਿ ਦਿੱਤੀ ਹੈ। ਸਿੱਖਿਆ ਮੰਤਰੀ ਦੀ ਅੱਜ ਅਧਿਆਪਕ ਜਥੇਬੰਦੀਆਂ ਦੀ ਮੀਟਿੰਗ ਸੀ ਪਰ ਉਨ੍ਹਾਂ ਕਿਹਾ ਕਿ ਪਹਿਲਾਂ ਹੜਤਾਲ ਖਤਮ ਕਰੋ ਤੇ ਸਕੂਲਾਂ ਵਿੱਚ ਵਾਪਸ ਜਾਓ। ਇਸ ਮਗਰੋਂ ਹੀ ਸਰਕਾਰ ਗੱਲਬਾਤ ਕਰੇਗੀ। ਸਿੱਖਿਆ ਮੰਤਰੀ ਨੇ ਕਿਹਾ ਕਿ ਉਨ੍ਹਾਂ ਦੇ ਪੀਏ ਨੇ ਅਧਿਆਪਕਾਂ ਨੂੰ ਮੀਟਿੰਗ ਲਈ ਸਮਾਂ ਦਿੱਤਾ ਸੀ ਪਰ ਜਿਹੜੇ ਹੜਤਾਲ ਕਰ ਰਹੇ ਹਨ ਉਨ੍ਹਾਂ ਨਾਲ ਗੱਲ਼ਬਾਤ ਕਾਹਦੀ। ਸਿੱਖਿਆ ਮੰਤਰੀ ਦੇ ਕੋਰੇ ਜਵਾਬ ਮਗਰੋਂ ਪੰਜਾਬ ਸਰਕਾਰ ਤੇ ਮੁਲਾਜ਼ਮਾਂ ਦਾ ਟਕਰਾਅ ਹੋਰ ਵਧਦਾ ਨਜ਼ਰ ਆ ਰਿਹਾ ਹੈ। ਅਧਿਆਪਕਾਂ ਦੀ ਤਨਖਾਹ ਕਟੌਤੀ ਤੇ ਹੋਰ ਮੁੱਦਿਆਂ 'ਤੇ ਪੰਜਾਬ ਸਰਕਾਰ ਨੇ ਸਖਤੀ ਵਾਲਾ ਰਾਹ ਅਖਤਿਆਰ ਕੀਤਾ ਹੈ। ਇਸ ਕਰਕੇ ਮੁਲਾਜ਼ਮ ਜਥੇਬੰਦੀਆਂ ਵਿੱਚ ਰੋਹ ਵਧ ਗਿਆ ਹੈ। ਹੁਣ ਤੱਕ ਸ਼ਾਂਤੀ ਪੂਰਵਕ ਸੰਘਰਸ਼ ਕਰ ਰਹੇ ਮੁਲਾਜ਼ਮ ਹੁਣ ਫ਼ੈਸਲਾਕੁਨ ਘੋਲ ਵਿੱਢਣ ਜਾ ਰਹੇ ਹਨ। ਮੁਲਾਜ਼ਮਾਂ ਜਥੇਬੰਦੀਆਂ ਨੂੰ ਕਿਸਾਨ ਤੇ ਹੋਰ ਜਮਹੂਰੀ ਜਥੇਬੰਦੀਆਂ ਦਾ ਵੀ ਸਾਥ ਮਿਲ ਗਿਆ ਹੈ। ਇਸ ਲਈ ਅਗਲੇ ਦਿਨਾਂ ਵਿੱਚ ਸਰਕਾਰ ਤੇ ਮੁਲਾਜ਼ਮਾਂ ਵਿਚਾਲੇ ਟਕਰਾਅ ਵਧਣ ਦੇ ਆਸਾਰ ਹਨ। ਸਾਂਝੇ ਅਧਿਆਪਕ ਮੋਰਚੇ ਦੇ ਸੂਬਾ ਕਨਵੀਨਰ ਦਵਿੰਦਰ ਸਿੰਘ ਪੂਨੀਆ ਨੇ ਕਿਹਾ ਕਿ ਸਰਕਾਰ ਵੱਲੋਂ ਅਧਿਆਪਕਾਂ ਦੇ ਮਸਲਿਆਂ ਦਾ ਹੱਲ ਨਾ ਕਰਨ ਦੇ ਰੋਸ ਵਜੋਂ ਦੋ ਦਸੰਬਰ ਨੂੰ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਸ਼ਹਿਰ ਪਟਿਆਲੇ ਵਿੱਚ ਸੂਬਾ ਪੱਧਰੀ ਰੋਸ ਪ੍ਰਦਰਸ਼ਨ ਕਰ ਕੇ ਚੱਕਾ ਜਾਮ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਮੁਲਾਜ਼ਮ ਫੈਡਰੇਸ਼ਨਾਂ ਤੇ ਜਨਤਕ ਜਥੇਬੰਦੀਆਂ ਵੀ ਉਨ੍ਹਾਂ ਦੇ ਨਾਲ ਡਟ ਗਈਆਂ ਹਨ। ਉਨ੍ਹਾਂ ਆਖਿਆ ਕਿ 8886 ਅਧਿਆਪਕਾਂ ਦੀ ਤਨਖ਼ਾਹ ਵਿੱਚ ਕਟੌਤੀ ਕਰਕੇ ਲਾਗੂ ਕੀਤੀ ਰੈਗੂਲਰ ਕਰਨ ਦੀ ਨੀਤੀ ਦੀ ਥਾਂ ਪੂਰੀਆਂ ਤਨਖ਼ਾਹਾਂ ’ਤੇ ਸੇਵਾਵਾਂ ਪੱਕੀਆਂ ਕਰਵਾਉਣ, 5178 ਅਧਿਆਪਕਾਂ ਨੂੰ ਨਵੰਬਰ 2017 ਤੋਂ ਰੈਗੂਲਰ ਕਰਵਾਉਣ, ਕੰਪਿਊਟਰ ਅਧਿਆਪਕਾਂ ਨੂੰ ਸਿੱਖਿਆ ਵਿਭਾਗ ਵਿਚ ਤਬਦੀਲ ਕਰਵਾਉਣ ਤੇ ਹੋਰ ਵਿਭਾਗੀ ਮੰਗਾਂ ਨੂੰ ਲੈ ਕੇ ਸ਼ੁਰੂ ਹੋਇਆ ਪੱਕਾ ਮੋਰਚਾ 47ਵੇਂ ਦਿਨ ਵਿਚ ਦਾਖ਼ਲ ਹੋ ਗਿਆ ਤੇ ਅਜੇ ਵੀ ਸੁਣਵਾਈ ਨਹੀਂ ਹੋ ਰਹੀ।

Education Loan Information:
Calculate Education Loan EMI

ਟਾਪ ਹੈਡਲਾਈਨ

Late Night Eating: ਰਾਤ ਨੂੰ ਦੇਰ ਨਾਲ ਖਾਣਾ ਪੈ ਸਕਦਾ ਹੈ ਭਾਰੀ! ਮਾਹਰਾਂ ਤੋਂ ਜਾਣੋ ਸਿਹਤ 'ਤੇ ਇਸ ਦੇ ਨੁਕਸਾਨ

Sexual Health Tips : ਕੀ ਤੁਸੀਂ ਵੀ ਸੈਕਸ ਨਾਲ ਜੁੜੀਆਂ ਇਨ੍ਹਾਂ 5 ਅਫਵਾਹਾਂ ਨੂੰ ਸੱਚ ਮੰਨਦੇ ਹੋ? ਜ਼ਿਆਦਾਤਰ ਲੋਕ ਕਰ ਰਹੇ ਹਨ ਇਹ ਗਲਤੀਆਂ

Parents ਲਈ ਚੇਤਾਵਨੀ! ਭੁੱਲ ਕੇ ਵੀ ਸੋਸ਼ਲ ਮੀਡੀਆ 'ਤੇ ਆਪਣੇ ਬੱਚਿਆਂ ਦੀਆਂ ਤਸਵੀਰਾਂ ਸ਼ੇਅਰ ਨਾ ਕਰੋ, ਹੋ ਸਕਦਾ ਹੈ ਵੱਡਾ ਨੁਕਸਾਨ

Punjab News: ਪੰਜਾਬ ਸਿਆਸਤ ’ਚ ਵੱਡਾ ਧਮਾਕਾ, ਸੀਨੀਅਰ ਆਗੂ ਨੇ ਸਾਥੀਆਂ ਸਣੇ ਕਾਂਗਰਸ ਦਾ ਛੱਡਿਆ ਸਾਥ; ਸ਼੍ਰੋਮਣੀ ਅਕਾਲੀ ਦਲ ’ਚ ਹੋਏ ਸ਼ਾਮਲ: ਤਸਵੀਰ ਵਾਇਰਲ...
ਪੰਜਾਬ ਸਿਆਸਤ ’ਚ ਵੱਡਾ ਧਮਾਕਾ, ਸੀਨੀਅਰ ਆਗੂ ਨੇ ਸਾਥੀਆਂ ਸਣੇ ਕਾਂਗਰਸ ਦਾ ਛੱਡਿਆ ਸਾਥ; ਸ਼੍ਰੋਮਣੀ ਅਕਾਲੀ ਦਲ ’ਚ ਹੋਏ ਸ਼ਾਮਲ: ਤਸਵੀਰ ਵਾਇਰਲ...

ਵੀਡੀਓਜ਼

ਵੋਟਰਾਂ ਲਈ CM ਮਾਨ ਦਾ ਵੱਡਾ ਐਲਾਨ! ਹੁਣ ਘਰ-ਘਰ ਆਉਣਗੇ ਅਧਿਕਾਰੀ
ਗਨੀਵ ਕੌਰ ਨੂੰ CM ਮਾਨ ਦਾ ਕਰਾਰਾ ਜਵਾਬ!
ਪੰਜਾਬ ਦੀਆਂ ਔਰਤਾਂ ਲਈ ਅੱਜ ਇਤਿਹਾਸਕ ਦਿਨ: CM ਮਾਨ
Sunny Deol ਹੋਏ ਭਾਵੁਕ! ਵੇਖੋ ਪੰਜਾਬ ਲਈ ਕੀ ਕਿਹਾ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Late Night Eating: ਰਾਤ ਨੂੰ ਦੇਰ ਨਾਲ ਖਾਣਾ ਪੈ ਸਕਦਾ ਹੈ ਭਾਰੀ! ਮਾਹਰਾਂ ਤੋਂ ਜਾਣੋ ਸਿਹਤ 'ਤੇ ਇਸ ਦੇ ਨੁਕਸਾਨ
Late Night Eating: ਰਾਤ ਨੂੰ ਦੇਰ ਨਾਲ ਖਾਣਾ ਪੈ ਸਕਦਾ ਹੈ ਭਾਰੀ! ਮਾਹਰਾਂ ਤੋਂ ਜਾਣੋ ਸਿਹਤ 'ਤੇ ਇਸ ਦੇ ਨੁਕਸਾਨ
Sexual Health Tips : ਕੀ ਤੁਸੀਂ ਵੀ ਸੈਕਸ ਨਾਲ ਜੁੜੀਆਂ ਇਨ੍ਹਾਂ 5 ਅਫਵਾਹਾਂ ਨੂੰ ਸੱਚ ਮੰਨਦੇ ਹੋ? ਜ਼ਿਆਦਾਤਰ ਲੋਕ ਕਰ ਰਹੇ ਹਨ ਇਹ ਗਲਤੀਆਂ
Sexual Health Tips : ਕੀ ਤੁਸੀਂ ਵੀ ਸੈਕਸ ਨਾਲ ਜੁੜੀਆਂ ਇਨ੍ਹਾਂ 5 ਅਫਵਾਹਾਂ ਨੂੰ ਸੱਚ ਮੰਨਦੇ ਹੋ? ਜ਼ਿਆਦਾਤਰ ਲੋਕ ਕਰ ਰਹੇ ਹਨ ਇਹ ਗਲਤੀਆਂ
Parents ਲਈ ਚੇਤਾਵਨੀ! ਭੁੱਲ ਕੇ ਵੀ ਸੋਸ਼ਲ ਮੀਡੀਆ 'ਤੇ ਆਪਣੇ ਬੱਚਿਆਂ ਦੀਆਂ ਤਸਵੀਰਾਂ ਸ਼ੇਅਰ ਨਾ ਕਰੋ, ਹੋ ਸਕਦਾ ਹੈ ਵੱਡਾ ਨੁਕਸਾਨ
Parents ਲਈ ਚੇਤਾਵਨੀ! ਭੁੱਲ ਕੇ ਵੀ ਸੋਸ਼ਲ ਮੀਡੀਆ 'ਤੇ ਆਪਣੇ ਬੱਚਿਆਂ ਦੀਆਂ ਤਸਵੀਰਾਂ ਸ਼ੇਅਰ ਨਾ ਕਰੋ, ਹੋ ਸਕਦਾ ਹੈ ਵੱਡਾ ਨੁਕਸਾਨ
Punjab News: ਪੰਜਾਬ ਸਿਆਸਤ ’ਚ ਵੱਡਾ ਧਮਾਕਾ, ਸੀਨੀਅਰ ਆਗੂ ਨੇ ਸਾਥੀਆਂ ਸਣੇ ਕਾਂਗਰਸ ਦਾ ਛੱਡਿਆ ਸਾਥ; ਸ਼੍ਰੋਮਣੀ ਅਕਾਲੀ ਦਲ ’ਚ ਹੋਏ ਸ਼ਾਮਲ: ਤਸਵੀਰ ਵਾਇਰਲ...
ਪੰਜਾਬ ਸਿਆਸਤ ’ਚ ਵੱਡਾ ਧਮਾਕਾ, ਸੀਨੀਅਰ ਆਗੂ ਨੇ ਸਾਥੀਆਂ ਸਣੇ ਕਾਂਗਰਸ ਦਾ ਛੱਡਿਆ ਸਾਥ; ਸ਼੍ਰੋਮਣੀ ਅਕਾਲੀ ਦਲ ’ਚ ਹੋਏ ਸ਼ਾਮਲ: ਤਸਵੀਰ ਵਾਇਰਲ...
ਅੰਮ੍ਰਿਤਸਰ-ਗੁਰਦਾਸਪੁਰ ਨੂੰ ਹੜ੍ਹਾਂ ਤੋਂ ਬਚਾਉਣ ਲਈ ਵੱਡੀ ਤਿਆਰੀ, ਰਾਵੀ ਦਰਿਆ 'ਚ ਡੀ-ਸਿਲਟਿੰਗ ਦਾ ਕੰਮ ਸ਼ੁਰੂ

Women's Condom Preference : ਕੀ ਸੰਬੰਧਾਂ ਦੌਰਾਨ ਕੁਝ ਔਰਤਾਂ ਨੂੰ ਕੰਡੋਮ ਘੱਟ ਪਸੰਦ ਆਉਂਦਾ ਹੈ? ਜਾਣੋ ਕੀ ਕਹਿੰਦੀ ਹੈ ਖੋਜ ,ਜਾਣ ਕੇ ਹੋ ਜਾਵੋਗੇ ਹੈਰਾਨ

ਅਗਨੀਵੀਰਾਂ ਲਈ ਵੱਡੀ ਖੁਸ਼ਖਬਰੀ! 25 ਨਹੀਂ, 75 ਫੀਸਦੀ ਨੂੰ ਮਿਲ ਸਕਦੀ ਹੈ ਸਥਾਈ ਨੌਕਰੀ, ਇਸ ਸਾਲ ਰਿਟਾਇਰ ਹੋਵੇਗਾ ਪਹਿਲਾ ਬੈਚ

Heart Attack Video: ਕ੍ਰਿਕਟ ਜਗਤ 'ਚ ਪਸਰਿਆ ਮਾਤਮ, ਲਾਈਵ ਮੈਚ ਦੌਰਾਨ ਖਿਡਾਰੀ ਨੂੰ ਆਇਆ ਹਾਰਟ ਅਟੈਕ; ਅੰਪਾਇਰ ਨਾਲ ਗੱਲ ਕਰਦੇ ਮੈਦਾਨ 'ਤੇ ਡਿੱਗਿਆ: ਹੋਈ ਮੌਤ...
ਕ੍ਰਿਕਟ ਜਗਤ 'ਚ ਪਸਰਿਆ ਮਾਤਮ, ਲਾਈਵ ਮੈਚ ਦੌਰਾਨ ਖਿਡਾਰੀ ਨੂੰ ਆਇਆ ਹਾਰਟ ਅਟੈਕ; ਅੰਪਾਇਰ ਨਾਲ ਗੱਲ ਕਰਦੇ ਮੈਦਾਨ 'ਤੇ ਡਿੱਗਿਆ: ਹੋਈ ਮੌਤ...
Embed widget