Education Loan Information:
Calculate Education Loan EMIUGC Guildelines SC Hearing: UGC ਅਤੇ ਫਾਇਨਲ ਪ੍ਰੀਖਿਆ ਮਾਮਲੇ ਤੇ ਹੁਣ ਅਗਲੀ ਸੁਣਵਾਈ 18 ਅਗਸਤ ਨੂੰ
ਏਬੀਪੀ ਸਾਂਝਾ | 14 Aug 2020 03:38 PM (IST)
Supreme Court on Final Exam and UGC Guidelines:ਕੋਰੋਨਾਵਾਇਰਸ ਮਹਾਮਾਰੀ ਕਾਰਨ ਦੇਸ਼ ਭਰ ਦੀਆਂ ਯੂਨੀਵਰਸਿਟੀਆਂ ਅਤੇ ਕਾਲਜ ਮਾਰਚ ਮਹੀਨੇ ਤੋਂ ਹੀ ਬੰਦ ਪਏ ਹਨ। ਇਸ ਦੇ ਕਾਰਨ, ਗ੍ਰੈਜੂਏਸ਼ਨ ਅਤੇ ਪੋਸਟ ਗ੍ਰੈਜੂਏਸ਼ਨ ਦੀ ਅੰਤਮ ਪ੍ਰੀਖਿਆ ਨਹੀਂ ਹੋ ਪਾਈ ਹੈ।
ਨਵੀਂ ਦਿੱਲੀ: ਕੋਰੋਨਾਵਾਇਰਸ ਮਹਾਮਾਰੀ ਕਾਰਨ ਦੇਸ਼ ਭਰ ਦੀਆਂ ਯੂਨੀਵਰਸਿਟੀਆਂ ਅਤੇ ਕਾਲਜ ਮਾਰਚ ਮਹੀਨੇ ਤੋਂ ਹੀ ਬੰਦ ਪਏ ਹਨ। ਇਸ ਦੇ ਕਾਰਨ, ਗ੍ਰੈਜੂਏਸ਼ਨ ਅਤੇ ਪੋਸਟ ਗ੍ਰੈਜੂਏਸ਼ਨ ਦੀ ਅੰਤਮ ਪ੍ਰੀਖਿਆ ਨਹੀਂ ਹੋ ਪਾਈ ਹੈ।ਅੱਜ ਸੁਪਰੀਮ ਕੋਰਟ ਵਿਚ ਇਸ ਮਾਮਲੇ ਤੇ ਸੁਣਵਾਈ ਸ਼ੁਰੂ ਹੋਈ ਕੀ ਯੂਨੀਵਰਸਿਟੀਆਂ ਅਤੇ ਕਾਲਜਾਂ ਦੇ ਅੰਤਮ ਸਾਲ ਦੀਆਂ ਪ੍ਰੀਖਿਆਵਾਂ ਹੋਣਗੀਆਂ ਜਾਂ ਨਹੀਂ, ਪਰ ਸੁਪਰੀਮ ਕੋਰਟ ਨੇ ਹੁਣ ਇਸ ਮਾਮਲੇ ਨੂੰ 18 ਅਗਸਤ ਤੱਕ ਟਾਲ ਦਿੱਤਾ ਹੈ। ਹੁਣ ਇਸ ਮਾਮਲੇ ਤੇ ਅਗਲੀ ਸੁਣਵਾਈ 18 ਅਗਸਤ ਨੂੰ ਹੋਵੇਗੀ। ਦਰਅਸਲ, ਯੂਨੀਵਰਸਿਟੀ ਗ੍ਰਾਂਟ ਕਮਿਸ਼ਨ (UGC) ਵਿਦਿਆਰਥੀਆਂ ਦੇ ਭਵਿੱਖ ਨੂੰ ਧਿਆਨ ਵਿਚ ਰੱਖਦੇ ਹੋਏ ਅੰਤਮ ਸਾਲ ਦੀ ਪ੍ਰੀਖਿਆਵਾਂ ਕਰਵਾਉਣਾ ਚਾਹੁੰਦਾ ਹੈ, ਪਰ ਕੁਝ ਰਾਜ ਸਰਕਾਰਾਂ, ਵਿਦਿਆਰਥੀ ਅਤੇ ਮਾਪੇ ਚਾਹੁੰਦੇ ਹਨ ਕਿ ਵਿਦਿਆਰਥੀ ਬਿਨਾਂ ਇਮਤਿਹਾਨ ਦਿੱਤੇ ਹੀ ਪਾਸ ਹੋਣ। ਅੰਤਮ ਸਾਲ ਪ੍ਰੀਖਿਆਵਾਂ ਨਾ ਕਰਵਾਉਣ ਲਈ ਸੁਪਰੀਮ ਕੋਰਟ ਵਿਚ ਕਈ ਪਟੀਸ਼ਨਾਂ ਦਾਇਰ ਕੀਤੀਆਂ ਗਈਆਂ ਹਨ। 18 ਅਗਸਤ ਨੂੰ, ਸੁਪਰੀਮ ਕੋਰਟ ਇਸ ਬਾਰੇ ਫੈਸਲਾ ਲਵੇਗੀ ਕਿ ਆਖਰੀ ਸਾਲ ਦੀ ਪ੍ਰੀਖਿਆ ਯੂਨੀਵਰਸਿਟੀਆਂ ਅਤੇ ਕਾਲਜਾਂ ਵਿੱਚ ਹੋਣਗੀਆਂ ਜਾਂ ਨਹੀਂ। ਤੁਹਾਨੂੰ ਦੱਸ ਦੇਈਏ ਕਿ ਮਹਾਰਾਸ਼ਟਰ ਅਤੇ ਦਿੱਲੀ ਸਰਕਾਰ ਨੇ ਯੂਨੀਵਰਸਿਟੀ ਦੀਆਂ ਅੰਤਮ ਪ੍ਰੀਖਿਆਵਾਂ ਰੱਦ ਕਰ ਦਿੱਤੀਆਂ ਸਨ, ਜਿਸਦਾ ਯੂਜੀਸੀ ਨੇ ਵਿਰੋਧ ਕੀਤਾ ਹੈ। ਸੁਪਰੀਮ ਕੋਰਟ ਨੇ ਯੂਜੀਸੀ ਨੂੰ ਇਸ ਮਾਮਲੇ 'ਤੇ ਜਵਾਬ ਦੇਣ ਲਈ ਅੱਜ ਤਕ ਦਾ ਸਮਾਂ ਦਿੱਤਾ ਸੀ।