ਨਵੀਂ ਦਿਲੀ: ਯੂਜੀਸੀ ਦੇ ਦਿਸ਼ਾ-ਨਿਰਦੇਸ਼ ਕੱਲ੍ਹ 1 ਜੁਲਾਈ 2020 ਨੂੰ ਜਾਰੀ ਨਹੀਂ ਕੀਤੇ ਗਏ। ਹੁਣ ਲੱਖਾਂ ਵਿਦਿਆਰਥੀਆਂ ‘ਚ ਇਸ ਦੀ ਉਡੀਕ ਵਧਦੀ ਜਾ ਰਹੀ ਹੈ। ਨਾਲ ਹੀ, ਉਨ੍ਹਾਂ ਦੇ ਮਨ ਵਿਚ ਉਲਝਣ ਦੀ ਸਥਿਤੀ ਹੈ। ਯੂਜੀਸੀ ਦੇ ਦਿਸ਼ਾ-ਨਿਰਦੇਸ਼ਾਂ ਤੋਂ ਬਗੈਰ ਉੱਤਰ ਪ੍ਰਦੇਸ਼ ਯੂਨੀਵਰਸਿਟੀ ਦੀਆਂ ਪ੍ਰੀਖਿਆਵਾਂ ਬਾਰੇ ਅੱਜ ਫੈਸਲਾ ਲਵੇਗਾ।

ਇਸ ਸਮੇਂ ਦੇਸ਼ ਭਰ ਦੇ ਵਿਦਿਆਰਥੀ ਯੂਜੀਸੀ ਦੇ ਦਿਸ਼ਾ-ਨਿਰਦੇਸ਼ਾਂ ਦੀ ਉਡੀਕ ਕਰ ਰਹੇ ਹਨ। ਪੰਜਾਬ ਨੇ ਰਾਜ ਦੀਆਂ ਯੂਨੀਵਰਸਿਟੀਆਂ ਦੀਆਂ ਅੰਤਮ ਸਾਲ ਦੀਆਂ ਪ੍ਰੀਖਿਆਵਾਂ 15 ਜੁਲਾਈ ਲਈ ਮੁਲਤਵੀ ਕਰ ਦਿੱਤੀਆਂ ਹਨ। ਰਾਜ ਸਰਕਾਰ ਵੱਲੋਂ ਜਾਰੀ ਬਿਆਨ ਮੁਤਾਬਕ ਇਸ ਮਾਮਲੇ ਬਾਰੇ ਅੰਤਮ ਫੈਸਲਾ ਯੂਜੀਸੀ ਵੱਲੋਂ ਜਾਰੀ ਕੀਤੇ ਗਏ ਨਵੇਂ ਦਿਸ਼ਾ ਨਿਰਦੇਸ਼ਾਂ ‘ਤੇ ਨਿਰਭਰ ਕਰੇਗਾ।

ਉਧਰ ਦਿੱਲੀ ਯੂਨੀਵਰਸਿਟੀ ਦੇ ਅਧਿਆਪਕਾਂ ਨੇ ਵੀ ਯੂਜੀਸੀ ਤੋਂ ਯੂਨੀਵਰਸਿਟੀ ਦੀਆਂ ਪ੍ਰੀਖਿਆਵਾਂ ਰੱਦ ਕਰਨ ਦੀ ਮੰਗ ਕੀਤੀ ਹੈ। ਇਸ ਤੋਂ ਪਹਿਲਾਂ ਮਹਾਰਾਸ਼ਟਰ, ਉੜੀਸਾ, ਮੱਧ ਪ੍ਰਦੇਸ਼ ਅਤੇ ਹਰਿਆਣਾ ਨੇ ਵੀ ਯੂਨੀਵਰਸਿਟੀ ਦੀਆਂ ਅੰਤਮ ਸਾਲ ਦੀਆਂ ਪ੍ਰੀਖਿਆਵਾਂ ਮੁਲਤਵੀ ਕਰਨ ਦਾ ਫੈਸਲਾ ਲਿਆ ਹੈ।

ਯੂਜੀਸੀ ਦੇ ਦਿਸ਼ਾ ਨਿਰਦੇਸ਼ ਜਾਰੀ ਹੋਣ ਤੋਂ ਬਾਅਦ ਹੀ ਹਾਲਾਤ ਪੂਰੀ ਤਰ੍ਹਾਂ ਸਾਫ ਹੋਣਗੇ। ਦੱਸ ਦਈਏ ਕਿ ਸੀਬੀਐਸਈ ਅਤੇ ਆਈਐਸਸੀਈ ਬੋਰਡ ਦੀਆਂ 10ਵੀਂ ਅਤੇ 12ਵੀਂ ਦੀਆਂ ਪ੍ਰੀਖਿਆਵਾਂ ਰੱਦ ਹੋਣ ਤੋਂ ਬਾਅਦ, ਵਿਦਿਆਰਥੀ ਅਤੇ ਮਾਪੇ ਯੂਜੀਸੀ ਤੋਂ ਇਸੇ ਤਰ੍ਹਾਂ ਦੇ ਫੈਸਲੇ ਦੀ ਉਮੀਦ ਕਰ ਰਹੇ ਹਨ।

ਪੰਜਾਬੀ ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ:

https://play.google.com/store/apps/details?id=com.winit.starnews.hin

https://apps.apple.com/in/app/abp-live-news/id811114904

Education Loan Information:

Calculate Education Loan EMI