ਚੰਡੀਗੜ੍ਹ: ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸ਼ਨੀਵਾਰ ਨੂੰ ਕੋਵਿਡ 19 ਮਹਾਮਾਰੀ ਦੇ ਮੱਦੇਨਜ਼ਰ ਰਾਜ ਵਿੱਚ ਯੂਨੀਵਰਸਿਟੀ ਅਤੇ ਕਾਲਜ ਦੀਆਂ ਪ੍ਰੀਖਿਆਵਾਂ ਰੱਦ ਕਰਨ ਦਾ ਐਲਾਨ ਕੀਤਾ ਹੈ। ਹਾਲਾਂਕਿ ਇਸ ਵੇਲੇ ਕੁਝ ਯੂਨੀਵਰਸਿਟੀਆਂ ਵੱਲੋਂ ਆਨਲਾਈਨ ਕਰਵਾਈਆਂ ਜਾ ਰਹੀਆਂ ਪ੍ਰੀਖਿਆਵਾਂ ਨਿਰਵਿਘਨ ਜਾਰੀ ਰਹਿਣਗੀਆਂ। ਮੁੱਖ ਮੰਤਰੀ ਨੇ ਕਿਹਾ ਕਿ ਯੂਨੀਵਰਸਿਟੀ ਅਤੇ ਕਾਲਜ ਦੇ ਵਿਦਿਆਰਥੀਆਂ ਨੂੰ ਉਨ੍ਹਾਂ ਦੇ ਪਿਛਲੇ ਸਾਲਾਂ ਦੇ ਨਤੀਜਿਆਂ ਦੇ ਅਧਾਰ ’ਤੇ ਪ੍ਰਮੋਟ ਕੀਤਾ ਜਾਵੇਗਾ। ਹਾਲਾਂਕਿ, ਉਹ ਵਿਦਿਆਰਥੀ ਜੋ ਆਪਣੀ ਕਾਰਗੁਜ਼ਾਰੀ ਵਿੱਚ ਸੁਧਾਰ ਕਰਨਾ ਚਾਹੁੰਦੇ ਹਨ ਉਹਨਾਂ ਕੋਲ ਕੋਵਿਡ 19 ਸੰਕਟ ਖ਼ਤਮ ਹੋਣ ਤੋਂ ਬਾਅਦ ਵਿੱਚ ਪ੍ਰੀਖਿਆ ਦੇਣ ਦਾ ਵਿਕਲਪ ਹੋਵੇਗਾ। ਉਨ੍ਹਾਂ ਕਿਹਾ ਕਿ ਯੂਨੀਵਰਸਿਟੀਆਂ ਅਤੇ ਕਾਲਜ ਇਸ ਫੈਸਲੇ ਨੂੰ ਲਾਗੂ ਕਰਨ ਲਈ ਰੂਪ-ਰੇਖਾ ਤਿਆਰ ਕਰਨ ਵਿੱਚ ਲੱਗੇ ਹੋਏ ਹਨ,ਅਗਲੇ ਦਿਨਾਂ ਵਿੱਚ ਇਸ ਫੈਸਲੇ ਦਾ ਐਲਾਨ ਕਰ ਦਿੱਤਾ ਜਾਵੇਗਾ। ਸਕੂਲ ਬੋਰਡ ਦੀਆਂ ਪ੍ਰੀਖਿਆਵਾਂ ਬਾਰੇ, ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਕੁਝ ਦਿਨ ਪਹਿਲਾਂ ਸੁਪਰੀਮ ਕੋਰਟ ਵਿੱਚ ਐਲਾਨੇ ਸੀਬੀਐਸਈ ਫੈਸਲੇ ਦੀ ਪਾਲਣਾ ਕਰ ਰਿਹਾ ਹੈ।ਕੈਪਟਨ ਅਮਰਿੰਦਰ ਨੇ ਹਾਲਾਂਕਿ, ਸਾਰੇ ਵਿਦਿਆਰਥੀਆਂ ਨੂੰ ਅਪੀਲ ਕੀਤੀ ਹੈ ਕਿ ਉਹ ਆਪਣੀਆਂ ਪ੍ਰੀਖਿਆਵਾਂ ਰੱਦ ਹੋਣ ਦੇ ਬਾਵਜੂਦ ਸਹੀ ਢੰਗ ਨਾਲ ਆਪਣੀ ਪੜ੍ਹਾਈ ਜਾਰੀ ਰੱਖਣ। ਇਹ ਵੀ ਪੜ੍ਹੋ: ਮਾੜੀ ਪੈਦਾਵਾਰ ਤੋਂ ਦੁਖੀ ਹੋ ਕਿਸਾਨਾਂ ਨੇ ਲੱਭਿਆ ਅਨੌਖਾ ਰਾਹ, ਇਸ ਫਸਲ ਤੋਂ ਕਮਾ ਰਿਹਾ 7 ਲੱਖ ਰੁਪਏਪੰਜਾਬੀ 'ਚ ਤਾਜ਼ਾ ਖਬਰਾਂ ਪੜ੍ਹਨ ਲਈ ਏਬੀਪੀ ਸਾਂਝਾ ਦੀ ਐਪ ਹੁਣੇ ਕਰੋ ਡਾਊਨਲੋਡ 

Education Loan Information:

Calculate Education Loan EMI