ਚੰਡੀਗੜ੍ਹ: ਕੋਰੋਨਾਵਾਇਰਸ ਦੇ ਮੱਦੇਨਜ਼ਰ ਪੰਜਾਬ ਸਰਕਾਰ ਨੇ ਸਰਕਾਰੀ ਤੇ ਪ੍ਰਾਈਵੇਟ ਕਾਲਜਾਂ ਤੇ ਯੂਨੀਵਰਸਿਟੀਆਂ ਦੀਆਂ ਪ੍ਰੀਖਿਆਵਾਂ ਰੱਦ ਕਰ ਦਿੱਤੀਆਂ ਹਨ। ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਇਸ ਸਬੰਧੀ ਕੱਲ੍ਹ ਐਲਾਨ ਕੀਤਾ ਸੀ। ਅੱਜ ਇਸ ਦੇ ਰਸਮੀ ਹੁਕਮ ਜਾਰੀ ਕਰ ਦਿੱਤੇ ਗਏ ਹਨ।

ਡੀਪੀਆਈ ਕਾਲਜਾਂ ਵੱਲੋਂ ਸਾਰੇ ਵਾਈਸ ਚਾਂਲਸਰਾਂ ਨੂੰ ਲਿਖੇ ਪੱਤਰ ਵਿੱਚ ਇਸ ਗੱਲ ਦੇ ਵੇਰਵੇ ਦੱਸੇ ਗਏ ਹਨ ਕਿ ਵਿਦਿਆਰਥੀਆਂ ਨੂੰ ਕਿਸ ਆਧਾਰ 'ਤੇ ਪਾਸ ਕਰਨਾ ਹੈ। ਹਰੇਕ ਯੂਨੀਵਰਸਿਟੀ ਨੂੰ ਦਿਸ਼ਾ ਨਿਰਦੇਸ਼ਾਂ ਨੂੰ ਧਿਆਨ ਵਿੱਚ ਰੱਖਦਿਆਂ ਵਿਦਿਆਰਥੀਆਂ ਨੂੰ ਪਾਸ ਕਰਨ ਸਬੰਧੀ ਆਪਣੇ ਹੀ ਨਿਯਮ ਤੇ ਕਾਨੂੰਨ ਤੈਅ ਕਰਨ ਵਾਸਤੇ ਕਿਹਾ ਗਿਆ ਹੈ।


Education Loan Information:

Calculate Education Loan EMI