ਚੰਡੀਗੜ੍ਹ: ਪੰਜਾਬ ਸਰਕਾਰ ਨੇ ਐਲਾਨ ਕੀਤਾ ਹੈ ਕਿ ਰਾਜਾਂ ਦੀਆਂ ਸਾਰੀਆਂ ਯੂਨੀਵਰਸਿਟੀਆਂ ਤੇ ਕਾਲਜ ਦੇ ਵਿਦਿਆਰਥੀ ਬਗੈਰ ਪੇਪਰਾਂ ਤੋਂ ਪਾਸ ਹੋਣਗੇ। ਸਰਕਾਰ ਨੇ ਇਹ ਫੈਸਲਾ ਕੋਰਨਾਵਾਇਰਸ ਕਾਰਨ ਪ੍ਰੀਖਿਆਵਾਂ ਰੱਦ ਕਰ ਕਰਨ ਮਗਰੋਂ ਲਿਆ ਹੈ। ਸਰਕਾਰ ਨੇ ਇਸ ਬਾਰੇ ਪ੍ਰਕ੍ਰਿਆ ਤੈਅ ਕਰਨ ਲਈ ਵਿਦਿਅਕ ਸੰਸਥਵਾਂ ਨੂੰ ਆਦੇਸ਼ ਦਿੱਤੇ ਹਨ।


ਮੁੱਖ ਮੰਤਰੀ ਅਮਰਿੰਦਰ ਸਿੰਘ ਨੇ ਸ਼ਨੀਵਾਰ ਨੂੰ ਕਿਹਾ ਕਿ ਕੋਰੋਨਾ ਵਾਇਰਸ ਮਹਾਂਮਾਰੀ ਦੇ ਮੱਦੇਨਜ਼ਰ ਪੰਜਾਬ ਵਿੱਚ ਯੂਨੀਵਰਸਿਟੀ ਤੇ ਕਾਲਜ ਦੀਆਂ ਪ੍ਰੀਖਿਆਵਾਂ ਰੱਦ ਕਰ ਦਿੱਤੀਆਂ ਗਈਆਂ ਹਨ। ਵਿਦਿਆਰਥੀਆਂ ਨੂੰ ਉਨ੍ਹਾਂ ਦੇ ਪਿਛਲੇ ਸਾਲ ਦੇ ਨਤੀਜਿਆਂ ਦੇ ਅਧਾਰ 'ਤੇ ਪ੍ਰਮੋਟ ਕੀਤਾ ਜਾਵੇਗਾ। ਉਂਝ ਸਰਕਾਰ ਨੇ ਇਹ ਵੀ ਆਪਸ਼ਨ ਦਿੱਤਾ ਹੈ ਕਿ ਬਾਅਦ ਵਿੱਚ ਇਮਤਿਹਾਨ ਦੇਣ ਦਾ ਵਿਕਲਪ ਵੀ ਹੋਵੇਗਾ।

ਹਾਲਾਂਕਿ, ਕੁਝ ਯੂਨੀਵਰਸਿਟੀਆਂ ਵੱਲੋਂ ਲਈ ਜਾ ਰਹੀ ਆਨਲਾਈਨ ਪ੍ਰੀਖਿਆ ਜਾਰੀ ਰਹੇਗੀ। ਮੁੱਖ ਮੰਤਰੀ ਨੇ ਕਿਹਾ ਕਿ ਯੂਨੀਵਰਸਿਟੀ ਤੇ ਕਾਲਜ ਅਗਲੇ ਕੁਝ ਹਫ਼ਤਿਆਂ ਵਿੱਚ ਇਸ ਫੈਸਲੇ ਨੂੰ ਲਾਗੂ ਕਰਨ ਦੀ ਪ੍ਰਕ੍ਰਿਆ ‘ਤੇ ਕੰਮ ਕਰ ਰਹੇ ਹਨ।

ਮੁੱਖ ਮੰਤਰੀ ਨੇ ਸਾਰੇ ਵਿਦਿਆਰਥੀਆਂ ਨੂੰ ਅਪੀਲ ਕੀਤੀ ਹੈ ਕਿ ਉਹ ਇਮਤਿਹਾਨ ਰੱਦ ਹੋਣ ਦੇ ਬਾਵਜੂਦ ਸਹੀ ਢੰਗ ਨਾਲ ਪੜ੍ਹਾਈ ਜਾਰੀ ਰੱਖਣ। ਦੱਸ ਦੇਈਏ ਕਿ ਪੰਜਾਬ ਦੇ ਨਾਲ ਰਾਜਸਥਾਨ ਸਰਕਾਰ ਨੇ ਯੂਨੀਵਰਸਿਟੀ ਤੇ ਕਾਲਜ ਦੀਆਂ ਯੂਜੀ-ਪੀਜੀ ਪ੍ਰੀਖਿਆਵਾਂ ਨੂੰ ਵੀ ਰੱਦ ਕਰ ਦਿੱਤਾ ਹੈ।

Education Loan Information:

Calculate Education Loan EMI