ਪੜਚੋਲ ਕਰੋ

ਯੂਪੀਐਸਸੀ-ਪ੍ਰੀ ਅਤੇ ਯੂਪੀਐਸਸੀ ਮੇਂਸ ਐਗਜ਼ਾਮ ਦੀ ਤਾਰੀਖ ਦਾ ਐਲਾਨ, ਜਾਣੋ ਕਦੋਂ ਹੋ ਰਹੀਆਂ ਨੇ ਪ੍ਰੀਖਿਆਵਾਂ

ਯੂਨੀਅਨ ਪਬਲਿਕ ਸਰਵਿਸ ਕਮਿਸ਼ਨ ਨੇ ਯੂਪੀਐਸਸੀ ਪ੍ਰੀਲਿਮਜ਼ ਪ੍ਰੀਖਿਆ ਲਈ ਨਵੀਂ ਤਰੀਕ ਦਾ ਐਲਾਨ ਕੀਤਾ ਹੈ। ਹੁਣ ਇਹ ਪ੍ਰੀਖਿਆ 4 ਅਕਤੂਬਰ ਨੂੰ ਹੋਵੇਗੀ।

ਨਵੀਂ ਦਿੱਲੀ: ਯੂਨੀਅਨ ਪਬਲਿਕ ਸਰਵਿਸ ਕਮਿਸ਼ਨ (UPSC) ਨੇ ਸਿਵਲ ਸੇਵਾਵਾਂ ਮੁੱਢਲੀ ਪ੍ਰੀਖਿਆ 2020 ਅਤੇ ਭਾਰਤੀ ਜੰਗਲਾਤ ਸੇਵਾ ਪ੍ਰੀਲੀਮਜ਼ ਪ੍ਰੀਖਿਆ (CS Prelims ਰਾਹੀਂ) ਲਈ ਨਵੀਂ ਤਰੀਕ ਜਾਰੀ ਕੀਤੀ ਹੈ। ਹੁਣ ਇਹ ਪ੍ਰੀਖਿਆਵਾਂ 4 ਅਕਤੂਬਰ, 2020 ਨੂੰ ਆਯੋਜਤ ਕੀਤੀਆਂ ਜਾਣਗੀਆਂ। ਇਸ ਦੇ ਨਾਲ ਯੂਪੀਐਸਸੀ ਨੇ ਸਾਲ 2020 ਦਾ ਸੋਧਿਆ ਸਾਲਾਨਾ ਪ੍ਰੀਖਿਆ ਕੈਲੰਡਰ ਵੀ ਜਾਰੀ ਕੀਤਾ ਹੈ। ਇਸ ਕੈਲੰਡਰ ਦੇ ਨਾਲ ਲਗਪਗ 10 ਲੱਖ ਉਮੀਦਵਾਰਾਂ ਦਾ ਇੰਤਜ਼ਾਰ ਵੀ ਖ਼ਤਮ ਹੋ ਗਿਆ, ਜੋ ਯੂਪੀਐਸਸੀ ਸਿਵਲ ਸੇਵਾਵਾਂ ਪ੍ਰੀਲਿਮਜ਼ ਪ੍ਰੀਖਿਆ 2020 ਦੀ ਨਵੀਂ ਤਰੀਕ ਦਾ ਇੰਤਜ਼ਾਰ ਕਰ ਰਹੇ ਸੀ। ਦੱਸ ਦਈਏ ਕਿ ਯੂਨੀਅਨ ਪਬਲਿਕ ਸਰਵਿਸ ਰਾਹੀਂ ਆਯੋਜਿਤ ਸਿਵਲ ਸੇਵਾਵਾਂ ਪ੍ਰੀਖਿਆ 2020 ਇਸ ਤੋਂ ਪਹਿਲਾਂ 31 ਮਈ ਨੂੰ ਹੋਣੀ ਸੀ ਪਰ ਕੋਰੋਨਾਵਾਇਰਸ ਮਹਾਮਾਰੀ ਅਤੇ ਲੌਕਡਾਊਨ ਕਾਰਨ ਇਸ ਨੂੰ ਮੁਲਤਵੀ ਕਰ ਦਿੱਤਾ ਗਿਆ ਸੀ। ਇਸ ਦੇ ਮੁਲਤਵੀ ਹੋਣ ਦੀ ਜਾਣਕਾਰੀ ਕਮਿਸ਼ਨ ਦੀ ਅਧਿਕਾਰਤ ਵੈੱਬਸਾਈਟ 'ਤੇ 4 ਮਈ ਨੂੰ ਜਾਰੀ ਕੀਤੀ ਗਈ ਸੀ। ਯੂਪੀਐਸਸੀ ਸਿਵਲ ਸੇਵਾਵਾਂ ਮੁੱਢਲੀ ਪ੍ਰੀਖਿਆ 2020 ਅਤੇ ਭਾਰਤੀ ਜੰਗਲਾਤ ਸੇਵਾਵਾਂ ਪ੍ਰੀਲੀਮਜ਼ ਪ੍ਰੀਖਿਆ ਤੋਂ ਇਲਾਵਾ ਰਾਸ਼ਟਰੀ ਰੱਖਿਆ ਅਕੈਡਮੀ NDA/NA), I.E.S./I.S.S.  ਪ੍ਰੀਖਿਆ, ਸੰਯੁਕਤ ਭੂ-ਵਿਗਿਆਨਕ (ਮੇਨ) ਪ੍ਰੀਖਿਆ 2020, ਸੰਯੁਕਤ ਮੈਡੀਕਲ ਸੇਵਾ ਪ੍ਰੀਖਿਆ 2020, ਕੇਂਦਰੀ ਹਥਿਆਰਬੰਦ ਪੁਲਿਸ ਬਲ (ਏ.ਸੀ.) ਪ੍ਰੀਖਿਆ 2020, ਸਿਵਲ ਸੇਵਾ (ਮੇਨ) ਪ੍ਰੀਖਿਆ 2020, ਭਾਰਤੀ ਜੰਗਲਾਤ ਸੇਵਾ (ਮੇਨ) ਪ੍ਰੀਖਿਆ 2020 ਸਮੇਤ ਹੋਰ ਪ੍ਰੀਖਿਆਵਾਂ ਦੀਆਂ ਸੋਧੀਆਂ ਤਰੀਕਾਂ ਵੀ ਜਾਰੀ ਕੀਤੀ ਗਈ ਹੈ। ਯੂਪੀਐਸਸੀ-ਪ੍ਰੀ ਅਤੇ ਯੂਪੀਐਸਸੀ ਮੇਂਸ ਐਗਜ਼ਾਮ ਦੀ ਤਾਰੀਖ ਦਾ ਐਲਾਨ, ਜਾਣੋ ਕਦੋਂ ਹੋ ਰਹੀਆਂ ਨੇ ਪ੍ਰੀਖਿਆਵਾਂ ਇੱਥੇ ਇਹ ਵੀ ਦੱਸ ਦਈਏ ਕਿ ਯੂਪੀਐਸਸੀ ਵੱਲੋਂ 20 ਮਈ 2020 ਨੂੰ ਜਾਰੀ ਕੀਤੇ ਗਏ ਨੋਟਿਸ ‘ਚ ਕਿਹਾ ਗਿਆ ਸੀ ਕਿ ਸਿਵਲ ਸੇਵਾ ਪ੍ਰੀਖਿਆ ਦੀਆਂ ਤਰੀਕਾਂ ਦਾ ਐਲਾਨ 5 ਜੂਨ ਨੂੰ ਕੀਤਾ ਜਾਵੇਗਾ। ਕੋਰੋਨਾਵਾਇਰਸ ਸੰਕਰਮਣ ਕਾਰਨ ਇਹ ਪ੍ਰੀਖਿਆਵਾਂ ਮੁਲਤਵੀ ਕਰ ਦਿੱਤੀਆਂ ਗਈਆਂ ਸੀ। ਇਸਦੇ ਨਾਲ ਸਿਵਲ ਸਰਵਿਸ ਇਮਤਿਹਾਨ 2019 ਦੀ ਇੰਟਰਵਿਊ ਵੀ ਮੁਲਤਵੀ ਕਰ ਦਿੱਤੀ ਗਈ ਸੀ। ਹੁਣ ਕਮਿਸ਼ਨ ਨੇ ਇਨ੍ਹਾਂ ਸਾਰੀਆਂ ਪ੍ਰੀਖਿਆਵਾਂ ਲਈ ਨਵੀਆਂ ਤਰੀਕਾਂ ਜਾਰੀ ਕੀਤੀਆਂ ਹਨ। ਦੱਸ ਦੇਈਏ ਕਿ ਇਸ ਸਾਲ 10 ਲੱਖ ਤੋਂ ਵੱਧ ਉਮੀਦਵਾਰਾਂ ਨੇ ਯੂਪੀਐਸਸੀ ਸਿਵਲ ਸੇਵਾਵਾਂ ਪ੍ਰੀਖਿਆ 2020 ਲਈ ਰਜਿਸਟ੍ਰੇਸ਼ਨ ਕੀਤੀ ਹੈ। ਯੂਪੀਐਸਸੀ ਲਈ ਇਸ ਪ੍ਰੀਖਿਆ ਦਾ ਆਯੋਜਨ ਕਰਨਾ ਵੀ ਇੱਕ ਚੁਣੌਤੀ ਹੋਵੇਗੀ ਕਿਉਂਕਿ ਸਮਾਜਿਕ ਦੂਰੀ ਦੇ ਨਿਯਮਾਂ ਦੇ ਵਿਚਕਾਰ ਇੰਨੀ ਵੱਡੀ ਸੰਖਿਆ ਵਿੱਚ ਹਿੱਸਾ ਲੈਣ ਵਾਲਿਆਂ ਨੂੰ ਪ੍ਰਾਪਤ ਕਰਨਾ ਬਹੁਤ ਮੁਸ਼ਕਲ ਹੋਵੇਗਾ। ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ: https://play.google.com/store/apps/details?id=com.winit.starnews.hin https://apps.apple.com/in/app/abp-live-news/id811114904

Education Loan Information:
Calculate Education Loan EMI

ਟਾਪ ਹੈਡਲਾਈਨ

ਪੰਜਾਬ 'ਚ 2000 PTI ਅਧਿਆਪਕਾਂ ਦੀ ਭਰਤੀ, ਕੱਲ੍ਹ ਤੋਂ ਸ਼ੁਰੂ ਹੋਵੇਗੀ ਪ੍ਰਕਿਰਿਆ, ਹੈਲਪਲਾਈਨ ਨੰਬਰ ਜਾਰੀ; ਇਨ੍ਹਾਂ ਉਮੀਦਵਾਰਾਂ ਲਈ ਸੁਨਹਿਰੀ ਮੌਕਾ
ਪੰਜਾਬ 'ਚ 2000 PTI ਅਧਿਆਪਕਾਂ ਦੀ ਭਰਤੀ, ਕੱਲ੍ਹ ਤੋਂ ਸ਼ੁਰੂ ਹੋਵੇਗੀ ਪ੍ਰਕਿਰਿਆ, ਹੈਲਪਲਾਈਨ ਨੰਬਰ ਜਾਰੀ; ਇਨ੍ਹਾਂ ਉਮੀਦਵਾਰਾਂ ਲਈ ਸੁਨਹਿਰੀ ਮੌਕਾ
School Holiday: ਸਕੂਲਾਂ 'ਚ ਛੁੱਟੀਆਂ ਨੂੰ ਲੈ ਕੇ ਵੱਡਾ ਐਲਾਨ, 21 ਦਿਨਾਂ ਲਈ ਬੰਦ ਰਹਿਣਗੇ ਵਿਦਿਅਕ ਅਦਾਰੇ; ਜਾਣੋ ਪੂਰੀ ਡਿਟੇਲ...
ਸਕੂਲਾਂ 'ਚ ਛੁੱਟੀਆਂ ਨੂੰ ਲੈ ਕੇ ਵੱਡਾ ਐਲਾਨ, 21 ਦਿਨਾਂ ਲਈ ਬੰਦ ਰਹਿਣਗੇ ਵਿਦਿਅਕ ਅਦਾਰੇ; ਜਾਣੋ ਪੂਰੀ ਡਿਟੇਲ...
School Tuition Fees Hike 2026 : ਸਕੂਲ ਫੀਸ ਨੇ ਵਿਗਾੜਿਆ ਬਜਟ, ਟਿਊਸ਼ਨ ਫੀਸ 'ਚ ਸਭ ਤੋਂ ਜ਼ਿਆਦਾ ਵਾਧਾ
School Tuition Fees Hike 2026 : ਸਕੂਲ ਫੀਸ ਨੇ ਵਿਗਾੜਿਆ ਬਜਟ, ਟਿਊਸ਼ਨ ਫੀਸ 'ਚ ਸਭ ਤੋਂ ਜ਼ਿਆਦਾ ਵਾਧਾ
Pralhad Joshi ਬਣੇ ਨਵੇਂ ਕੇਂਦਰੀ ਸਿੱਖਿਆ ਮੰਤਰੀ , ਧਰਮਿੰਦਰ ਪ੍ਰਧਾਨ ਦੇ ਅਸਤੀਫ਼ੇ ਤੋਂ ਬਾਅਦ ਸੰਭਾਲਿਆ ਅਹੁਦਾ
Pralhad Joshi ਬਣੇ ਨਵੇਂ ਕੇਂਦਰੀ ਸਿੱਖਿਆ ਮੰਤਰੀ , ਧਰਮਿੰਦਰ ਪ੍ਰਧਾਨ ਦੇ ਅਸਤੀਫ਼ੇ ਤੋਂ ਬਾਅਦ ਸੰਭਾਲਿਆ ਅਹੁਦਾ

ਵੀਡੀਓਜ਼

ਪੰਜਾਬ ਬੰਦ ਦਾ ਵੱਡਾ ਅਸਰ! ਹੁਸ਼ਿਆਰਪੁਰ 'ਚ 9 ਤੋਂ 5 ਵਜੇ ਤੱਕ ਸਭ ਕੁਝ ਬੰਦ
ਪੰਜਾਬ ਭਰ 'ਚ ਰੋਸ! ਸਫਾਈ ਸੇਵਕਾਂ ਨੇ ਬੰਦ ਕਰਵਾਇਆ ਪੰਜਾਬ
ਗੜਗੱਜ ਦਾ ਸਵਾਲ! 'ਸਰਕਾਰ ਹੁਣ ਆਪਣੀਆਂ ਗੱਲਾਂ ਤੋਂ ਕਿਉਂ ਮੁੱਕਰ ਰਹੀ ਹੈ?'
'ਆਪਣੇ ਧਰਮ 'ਚ ਸਰਕਾਰ ਦੀ ਦਖ਼ਲਅੰਦਾਜ਼ੀ ਬਰਦਾਸ਼ਤ ਨਹੀਂ ਕਰਾਂਗੇ'
'ਅਸੀਂ ਕੀ ਕਹਿ ਰਹੇ ਹਾਂ, ਸਰਕਾਰ ਨੂੰ ਅਜੇ ਤੱਕ ਸਮਝ ਨਹੀਂ ਆਈ'— ਗੜਗੱਜ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ITR: ਸਾਰੇ ਟੈਕਸਪੇਅਰਾਂ ਲਈ 31 ਜੁਲਾਈ ਆਖਰੀ ਤਾਰੀਖ ਨਹੀਂ, ਕਿਨ੍ਹਾਂ ਲੋਕਾਂ ਨੂੰ ਮਿਲਦਾ ਹੈ ਵੱਧ ਸਮਾਂ?
ITR: ਸਾਰੇ ਟੈਕਸਪੇਅਰਾਂ ਲਈ 31 ਜੁਲਾਈ ਆਖਰੀ ਤਾਰੀਖ ਨਹੀਂ, ਕਿਨ੍ਹਾਂ ਲੋਕਾਂ ਨੂੰ ਮਿਲਦਾ ਹੈ ਵੱਧ ਸਮਾਂ?
ਸਾਵਣ ‘ਚ ਜੋਤੀਰਲਿੰਗ ਦਰਸ਼ਨ ਹੋਣਗੇ ਆਸਾਨ, ਰੇਲਵੇ ਨੇ ਚਲਾਈਆਂ ਸਪੈਸ਼ਲ ਟਰੇਨਾਂ
ਸਾਵਣ ‘ਚ ਜੋਤੀਰਲਿੰਗ ਦਰਸ਼ਨ ਹੋਣਗੇ ਆਸਾਨ, ਰੇਲਵੇ ਨੇ ਚਲਾਈਆਂ ਸਪੈਸ਼ਲ ਟਰੇਨਾਂ
AC Settings : ਦਿਨ ਭਰ ਚਲਦਾ ਹੈ AC ? ਇਹ ਸੈਟਿੰਗਾਂ ਬਦਲੋ, ਅੱਧਾ ਆਵੇਗਾ ਬਿਜਲੀ ਦਾ ਬਿੱਲ
AC Settings : ਦਿਨ ਭਰ ਚਲਦਾ ਹੈ AC ? ਇਹ ਸੈਟਿੰਗਾਂ ਬਦਲੋ, ਅੱਧਾ ਆਵੇਗਾ ਬਿਜਲੀ ਦਾ ਬਿੱਲ
ਕੀ ਤੁਸੀਂ ਵੀ ਆਪਣੇ ਬੱਚੇ ਨੂੰ ਦੇ ਰਹੇ ਹੋ ਇੰਟਰਨੈੱਟ ਦੀ ਪਹੁੰਚ? ਪਹਿਲਾਂ ਜਾਣ ਲਓ ਇਹ ਜ਼ਰੂਰੀ ਗੱਲਾਂ
ਕੀ ਤੁਸੀਂ ਵੀ ਆਪਣੇ ਬੱਚੇ ਨੂੰ ਦੇ ਰਹੇ ਹੋ ਇੰਟਰਨੈੱਟ ਦੀ ਪਹੁੰਚ? ਪਹਿਲਾਂ ਜਾਣ ਲਓ ਇਹ ਜ਼ਰੂਰੀ ਗੱਲਾਂ
ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ ਪਾਕਿਸਤਾਨ ਯਾਤਰਾ ਲਈ ਸ਼੍ਰੋਮਣੀ ਕਮੇਟੀ ਨੇ ਸ਼ਰਧਾਲੂਆਂ ਤੋਂ ਮੰਗੇ ਪਾਸਪੋਰਟ
ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ ਪਾਕਿਸਤਾਨ ਯਾਤਰਾ ਲਈ ਸ਼੍ਰੋਮਣੀ ਕਮੇਟੀ ਨੇ ਸ਼ਰਧਾਲੂਆਂ ਤੋਂ ਮੰਗੇ ਪਾਸਪੋਰਟ
Singer Road Accident: ਮਸ਼ਹੂਰ ਗਾਇਕ ਦਾ ਭਿਆਨਕ ਐਕਸੀਡੈਂਟ, ਸੜਕ ਹਾਦਸੇ 'ਚ ਮੌਤ; ਮੋਟਰਸਾਈਕਲ 'ਤੇ...
Singer Road Accident: ਮਸ਼ਹੂਰ ਗਾਇਕ ਦਾ ਭਿਆਨਕ ਐਕਸੀਡੈਂਟ, ਸੜਕ ਹਾਦਸੇ 'ਚ ਮੌਤ; ਮੋਟਰਸਾਈਕਲ 'ਤੇ...
Best Time To Mop: ਪੋਛਾ ਲਗਾਉਣ ਦਾ ਸਹੀ ਸਮਾਂ ਸਵੇਰੇ ਜਾਂ ਸ਼ਾਮ? ਜਾਣੋ ਫਰਸ਼ ਚਮਕਾਉਣ ਦਾ ਸਹੀ ਤਰੀਕਾ
Best Time To Mop: ਪੋਛਾ ਲਗਾਉਣ ਦਾ ਸਹੀ ਸਮਾਂ ਸਵੇਰੇ ਜਾਂ ਸ਼ਾਮ? ਜਾਣੋ ਫਰਸ਼ ਚਮਕਾਉਣ ਦਾ ਸਹੀ ਤਰੀਕਾ
Punjab Congress Crisis: ਪੰਜਾਬ ਕਾਂਗਰਸ 'ਚ ਹਲਚਲ, ਅਸਤੀਫ਼ੇ ਨੂੰ ਲੈ ਬੋਲੇ ਪ੍ਰਧਾਨ ਰਾਜਾ ਵੜਿੰਗ, ਚੰਨੀ ਖਿਲਾਫ਼ ਹਾਈਕਮਾਨ ਨੂੰ ਸ਼ਿਕਾਇਤ; ਜਾਣੋ ਆਗੂਆਂ ਦਾ ਵਿਵਾਦ ਕੌਣ ਸੁਲਝਾਏਗਾ...
ਪੰਜਾਬ ਕਾਂਗਰਸ 'ਚ ਹਲਚਲ, ਅਸਤੀਫ਼ੇ ਨੂੰ ਲੈ ਬੋਲੇ ਪ੍ਰਧਾਨ ਰਾਜਾ ਵੜਿੰਗ, ਚੰਨੀ ਖਿਲਾਫ਼ ਹਾਈਕਮਾਨ ਨੂੰ ਸ਼ਿਕਾਇਤ; ਜਾਣੋ ਆਗੂਆਂ ਦਾ ਵਿਵਾਦ ਕੌਣ ਸੁਲਝਾਏਗਾ...
Embed widget