School-College Reopening Update: ਕੋਵਿਡ-19 ਦੇ ਮਾਮਲਿਆਂ ਵਿੱਚ ਲਗਾਤਾਰ ਗਿਰਾਵਟ ਦੇ ਮੱਦੇਨਜ਼ਰ ਬਹੁਤ ਸਾਰੀਆਂ ਸੂਬਾ ਸਰਕਾਰਾਂ ਨੇ ਉੱਚ ਵਿਦਿਅਕ ਸੰਸਥਾਵਾਂ ਤੇ ਕਾਲਜਾਂ ਵਿੱਚ ਸਰੀਰਕ ਰੂਪ ਵਿੱਚ ਕਲਾਸਾਂ ਮੁੜ ਸ਼ੁਰੂ ਕਰਨ ਦੀਆਂ ਤਿਆਰੀਆਂ ਸ਼ੁਰੂ ਕਰ ਦਿੱਤੀਆਂ ਹਨ। ਪਿਛਲੇ ਸਾਲ ਮਹਾਂਮਾਰੀ ਦੇ ਫੈਲਣ ਕਾਰਨ ਦੇਸ਼ ਭਰ ਦੇ ਸਾਰੇ ਵਿਦਿਅਕ ਅਦਾਰੇ ਬੰਦ ਸੀ।


ਇਸ ਦੇ ਨਾਲ ਹੀ ਕੁਝ ਸੂਬਿਆਂ ਵਿੱਚ ਉੱਚ ਵਿਦਿਅਕ ਅਦਾਰੇ ਪਹਿਲਾਂ ਹੀ ਖੋਲ੍ਹੇ ਜਾ ਚੁੱਕੇ ਹਨ। ਆਓ ਜਾਣਦੇ ਹਾਂ ਕਿ ਕਾਲਜਾਂ ਤੇ ਸਕੂਲਾਂ ਦੇ ਮੁੜ ਖੋਲ੍ਹਣ ਸਬੰਧੀ ਸੂਬਿਆਂ ਦੀ ਸਥਿਤੀ ਕੀ ਹੈ।


ਕਾਲਜਾਂ ਤੇ ਸਕੂਲਾਂ ਦੇ ਮੁੜ ਖੋਲ੍ਹਣ ਦੀ ਸੂਬਿਆਂ ਅਨੁਸਾਰ ਸਥਿਤੀ:-


ਦਿੱਲੀ: ਰਾਸ਼ਟਰੀ ਰਾਜਧਾਨੀ ਦਿੱਲੀ ਵਿੱਚ ਪੜਾਅਵਾਰ ਤਰੀਕੇ ਨਾਲ ਸਕੂਲ ਮੁੜ ਖੋਲ੍ਹਣ ਦੀਆਂ ਤਿਆਰੀਆਂ ਸ਼ੁਰੂ ਹੋ ਗਈਆਂ ਹਨ। ਪਹਿਲੇ ਪੜਾਅ ਵਿੱਚ ਸਕੂਲ ਸੀਨੀਅਰ ਕਲਾਸਾਂ ਲਈ ਖੋਲ੍ਹੇ ਜਾਣਗੇ, ਉਸ ਤੋਂ ਬਾਅਦ ਸਕੂਲ ਮੱਧ ਕਲਾਸਾਂ ਲਈ ਖੋਲ੍ਹੇ ਜਾਣਗੇ ਤੇ ਬਾਅਦ ਵਿੱਚ ਪ੍ਰਾਇਮਰੀ ਕਲਾਸਾਂ ਲਈ ਸਕੂਲ ਖੋਲ੍ਹਣ ਦੀ ਇਜਾਜ਼ਤ ਦਿੱਤੀ ਜਾਵੇਗੀ। ਸਕੂਲਾਂ ਵਿੱਚ ਵਿਦਿਆਰਥੀਆਂ ਦੀ ਹਾਜ਼ਰੀ ਲਾਜ਼ਮੀ ਨਹੀਂ ਕੀਤੀ ਗਈ। ਇਸ ਸਮੇਂ ਦੌਰਾਨ ਆਨਲਾਈਨ ਕਲਾਸਾਂ ਵੀ ਜਾਰੀ ਰਹਿਣਗੀਆਂ।


ਗੁਜਰਾਤ: ਸੂਬਾ ਸਰਕਾਰ ਨੇ 2 ਤੋਂ 6 ਵੀਂ ਜਮਾਤ ਦੇ ਵਿਦਿਆਰਥੀਆਂ ਲਈ ਸਕੂਲ ਖੋਲ੍ਹਣ ਦਾ ਫੈਸਲਾ ਕੀਤਾ ਹੈ। ਜਿਹੜੇ ਵਿਦਿਆਰਥੀ ਆਫਲਾਈਨ ਕਲਾਸਾਂ ਵਿੱਚ ਜਾਣਾ ਚਾਹੁੰਦੇ ਹਨ ਉਨ੍ਹਾਂ ਨੂੰ ਆਪਣੇ ਮਾਪਿਆਂ ਤੋਂ ਲਿਖਤੀ ਇਜਾਜ਼ਤ ਲੈਣੀ ਪਏਗੀ। ਸਰਕਾਰ ਨੇ ਕਿਹਾ ਹੈ ਕਿ ਸਾਰੇ ਕੋਵਿਡ-19 ਪ੍ਰੋਟੋਕੋਲ ਦੀ ਪਾਲਣਾ ਕਰਦਿਆਂ ਕਲਾਸਾਂ ਲਗਾਈਆਂ ਜਾਣਗੀਆਂ। ਇਸ ਤੋਂ ਇਲਾਵਾ ਆਨਲਾਈਨ ਕਲਾਸਾਂ ਵੀ ਜਾਰੀ ਰਹਿਣਗੀਆਂ।


ਉੱਤਰ ਪ੍ਰਦੇਸ਼: ਉੱਤਰ ਪ੍ਰਦੇਸ਼ ਦੀ ਬਨਾਰਸ ਹਿੰਦੂ ਯੂਨੀਵਰਸਿਟੀ (ਬੀਐਚਯੂ) ਪਹਿਲਾਂ ਹੀ ਕਲਾਸਾਂ ਮੁੜ ਖੋਲ੍ਹਣ ਬਾਰੇ ਨੋਟੀਫਿਕੇਸ਼ਨ ਜਾਰੀ ਕਰ ਚੁੱਕੀ ਹੈ। ਯੂਨੀਵਰਸਿਟੀ ਨੇ 1 ਸਤੰਬਰ ਤੋਂ ਅੰਡਰਗ੍ਰੈਜੁਏਟ ਅਤੇ ਪੋਸਟ ਗ੍ਰੈਜੂਏਟ ਅੰਤਿਮ ਸਾਲ ਦੇ ਵਿਦਿਆਰਥੀਆਂ ਲਈ ਹਾਈਬ੍ਰਿਡ ਮੋਡ ਵਿੱਚ ਕਲਾਸਾਂ ਮੁੜ ਸ਼ੁਰੂ ਕਰਨ ਦਾ ਐਲਾਨ ਕੀਤਾ ਹੈ। ਇਸ ਦੇ ਨਾਲ ਹੀ, ਯੂਪੀ ਦੀਆਂ ਹੋਰ ਸੰਸਥਾਵਾਂ ਵਿੱਚ ਵੀ ਕਲਾਸਾਂ ਜਲਦੀ ਹੀ ਮੁੜ ਸ਼ੁਰੂ ਹੋਣ ਦੀ ਉਮੀਦ ਹੈ।


ਉੱਤਰਾਖੰਡ: ਉੱਤਰਾਖੰਡ ਵਿੱਚ ਵੀ 1 ਅਗਸਤ ਤੋਂ 6ਵੀਂ ਤੋਂ 12ਵੀਂ ਜਮਾਤ ਦੇ ਵਿਦਿਆਰਥੀਆਂ ਲਈ ਸਕੂਲ ਇੱਕ ਵਾਰ ਫਿਰ ਤੋਂ ਖੋਲ੍ਹ ਦਿੱਤੇ ਗਏ ਹਨ। ਇਹ ਫੈਸਲਾ ਸੂਬੇ ਵਿੱਚ ਕੋਵਿਡ-19 ਦੇ ਮਾਮਲਿਆਂ ਦੀ ਘੱਟ ਹੋਣ ਕਾਰਨ ਲਿਆ ਗਿਆ ਹੈ।


ਰਾਜਸਥਾਨ: ਰਾਜਸਥਾਨ ਸਰਕਾਰ ਨੇ 9ਵੀਂ ਤੋਂ 12ਵੀਂ ਜਮਾਤ ਦੇ ਵਿਦਿਆਰਥੀਆਂ ਲਈ 1 ਸਤੰਬਰ ਤੋਂ ਸਕੂਲ, ਕਾਲਜ, ਯੂਨੀਵਰਸਿਟੀਆਂ ਤੇ ਕੋਚਿੰਗ ਸੰਸਥਾਵਾਂ ਮੁੜ ਖੋਲ੍ਹਣ ਦਾ ਵੀ ਐਲਾਨ ਕੀਤਾ ਹੈ।


ਕਰਨਾਟਕ: ਕਰਨਾਟਕ ਸੂਬੇ ਨੇ 23 ਅਗਸਤ ਤੋਂ ਯੂਨੀਵਰਸਿਟੀ ਤੋਂ ਪਹਿਲਾਂ ਦੀਆਂ ਕਲਾਸਾਂ ਦੁਬਾਰਾ ਸ਼ੁਰੂ ਕਰ ਦਿੱਤੀਆਂ ਹਨ, ਹਾਲਾਂਕਿ ਕਾਲਜਾਂ ਦੇ ਮੁੜ ਖੋਲ੍ਹਣ ਨੂੰ ਲੈ ਕੇ ਅਨਿਸ਼ਚਿਤਤਾ ਬਣੀ ਹੋਈ ਹੈ। ਸੂਬਾ ਸਰਕਾਰ ਇਸ ਬਾਰੇ ਛੇਤੀ ਹੀ ਕੋਈ ਫੈਸਲਾ ਲੈ ਸਕਦੀ ਹੈ।


ਹਰਿਆਣਾ: ਹਰਿਆਣਾ ਦੇ ਸਕੂਲ ਪਹਿਲਾਂ ਹੀ ਜੁਲਾਈ ਮਹੀਨੇ ਤੋਂ ਪ੍ਰੈਕਟੀਕਲ ਕਲਾਸਾਂ, ਪ੍ਰੀਖਿਆਵਾਂ ਲਈ 9ਵੀਂ ਤੋਂ 12ਵੀਂ ਜਮਾਤ ਦੇ ਵਿਦਿਆਰਥੀਆਂ ਲਈ  ਮੁੜ ਸਕੂਲ ਖੁੱਲ੍ਹ ਗਏ ਹਨ।, ਹਾਲਾਂਕਿ, ਕਾਲਜਾਂ ਨੂੰ ਦੁਬਾਰਾ ਖੋਲ੍ਹਣ ਬਾਰੇ ਅਜੇ ਕੋਈ ਅਪਡੇਟ ਨਹੀਂ ਹੈ।


ਤ੍ਰਿਪੁਰਾ: ਤ੍ਰਿਪੁਰਾ ਦੇ ਸਾਰੇ ਜਨਰਲ ਡਿਗਰੀ ਕਾਲਜ, ਤਕਨੀਕੀ ਤੇ ਪੇਸ਼ੇਵਰ ਕਾਲਜ ਸਖਤ ਦਿਸ਼ਾ ਨਿਰਦੇਸ਼ਾਂ ਦੇ ਨਾਲ 25 ਅਗਸਤ ਤੋਂ ਖੋਲ੍ਹੇ ਗਏ ਹਨ।


ਤੇਲੰਗਾਨਾ: ਤੇਲੰਗਾਨਾ ਦੇ ਮੁੱਖ ਮੰਤਰੀ ਕੇ ਚੰਦਰਸ਼ੇਖਰ ਰਾਓ ਨੇ ਅਧਿਕਾਰੀਆਂ ਨੂੰ 1 ਸਤੰਬਰ ਤੋਂ ਸਕੂਲ ਅਤੇ ਕਾਲਜਾਂ ਸਮੇਤ ਸਾਰੇ ਵਿਦਿਅਕ ਅਦਾਰੇ ਮੁੜ ਖੋਲ੍ਹਣ ਦੇ ਨਿਰਦੇਸ਼ ਦਿੱਤੇ ਹਨ। ਹਾਲਾਂਕਿ, ਆਫਲਾਈਨ ਕਲਾਸਾਂ ਵਿੱਚ ਜਾਣਾ ਲਾਜ਼ਮੀ ਨਹੀਂ ਹੈ। ਇਸ ਦੌਰਾਨ ਆਨਲਾਈਨ ਕਲਾਸਾਂ ਵੀ ਪਹਿਲਾਂ ਵਾਂਗ ਜਾਰੀ ਰਹਿਣਗੀਆਂ।


ਪੰਜਾਬ: ਪੰਜਾਬ ਵਰਗੇ ਕੁਝ ਸੂਬਿਆਂ ਨੇ ਉਨ੍ਹਾਂ ਵਿਦਿਆਰਥੀਆਂ ਲਈ ਕਾਲਜ ਦੁਬਾਰਾ ਖੋਲ੍ਹ ਦਿੱਤੇ ਹਨ ਜਿਨ੍ਹਾਂ ਨੂੰ ਕੋਵਿਡ-19 ਟੀਕੇ ਦੀ ਘੱਟੋ ਘੱਟ ਇੱਕ ਖੁਰਾਕ ਮਿਲੀ ਹੈ।


ਪੱਛਮੀ ਬੰਗਾਲ: ਪੱਛਮੀ ਬੰਗਾਲ ਦੀ ਮੁੱਖ ਮੰਤਰੀ ਮਮਤਾ ਬੈਨਰਜੀ ਨੇ ਪਹਿਲਾਂ ਕਿਹਾ ਸੀ ਕਿ ਦੁਰਗਾ ਪੂਜਾ ਦੀ ਛੁੱਟੀ ਤੋਂ ਬਾਅਦ ਰਾਜ ਵਿੱਚ ਸਕੂਲ ਤੇ ਕਾਲਜ ਦੁਬਾਰਾ ਖੁੱਲ੍ਹ ਸਕਦੇ ਹਨ।


ਇਹ ਵੀ ਪੜ੍ਹੋ: Women Health Tips: ਔਰਤਾਂ ਦੀ ਸਿਹਤ ਲਈ ਸੁਪਰਫੂਡ, ਮਿਲਣਗੇ ਸਾਰੇ ਲੋੜੀਂਦੇ ਵਿਟਾਮਿਨ ਤੇ ਖਣਿਜ ਪਦਾਰਥ


ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ:


https://play.google.com/store/apps/details?id=com.winit.starnews.hin


https://apps.apple.com/in/app/abp-live-news/id811114904


Education Loan Information:

Calculate Education Loan EMI