ਸਿੱਖਿਆ 'ਤੇ ਹਰੇਕ ਦਾ ਹੱਕ ਹੈ...ਸਾਰੇ ਮਾਪੇ ਆਪਣੇ ਬੱਚਿਆਂ ਨੂੰ ਵਧੀਆ ਸਿੱਖਿਆ ਪ੍ਰਦਾਨ ਕਰਨਾ ਚਾਹੁੰਦੇ ਹਨ ਤਾਂ ਜੋ ਉਨ੍ਹਾਂ ਦੇ ਬੱਚੇ ਵੱਡੇ ਹੋ ਕੇ ਕਾਮਯਾਬ ਹੋ ਕੇ ਆਪਣਾ ਨਾਮ ਰੌਸ਼ਨ ਕਰਨ। ਅੱਜ ਅਸੀਂ ਤੁਹਾਨੂੰ ਦੇਸ਼ ਦੀ ਸੇਵਾ 'ਚ ਤਾਇਨਾਤ ਫੌਜ, ਜਲ ਸੈਨਾ ਅਤੇ ਹਵਾਈ ਫੌਜ ਦੇ ਜਵਾਨਾਂ ਅਤੇ ਅਧਿਕਾਰੀਆਂ ਦੇ ਬੱਚਿਆਂ ਲਈ ਬਣਾਏ ਗਏ ਆਰਮੀ ਸਕੂਲ ਨਾਲ ਜੁੜੀ ਖਾਸ ਜਾਣਕਾਰੀ ਦੇਣ ਜਾ ਰਹੇ ਹਾਂ... ਆਓ ਜਾਣਦੇ ਹਾਂ ਕਿ ਆਮ ਲੋਕਾਂ ਦੇ ਬੱਚੇ ਫੌਜ 'ਚ ਕਿਵੇਂ ਦਾਖਲਾ ਲੈਂਦੇ ਹਨ ਅਤੇ ਇਹਨਾਂ ਸਕੂਲਾਂ ਦੀਆਂ ਕਿਹੜੀਆਂ ਵਿਸ਼ੇਸ਼ਤਾਵਾਂ ਹਨ, ਜੋ ਇਹਨਾਂ ਨੂੰ ਆਮ ਸਕੂਲਾਂ ਨਾਲੋਂ ਵਿਸ਼ੇਸ਼ ਬਣਾਉਂਦੀਆਂ ਹਨ।


ਦੇਸ਼ ਭਰ ਦੇ ਸੈਨਿਕ ਸਕੂਲਾਂ ਵਿੱਚ ਦਾਖਲਾ ਆਲ ਇੰਡੀਆ ਸੈਨਿਕ ਸਕੂਲ ਦਾਖਲਾ ਪ੍ਰੀਖਿਆ (AISSEE) ਦੁਆਰਾ ਕੀਤਾ ਜਾਂਦਾ ਹੈ। ਇਹ ਪ੍ਰਵੇਸ਼ ਪ੍ਰੀਖਿਆ ਹਰ ਸਾਲ ਆਯੋਜਿਤ ਕੀਤੀ ਜਾਂਦੀ ਹੈ। ਇਸ ਇਮਤਿਹਾਨ ਰਾਹੀਂ ਆਰਮੀ ਸਕੂਲਾਂ ਦੀਆਂ 6ਵੀਂ ਅਤੇ 9ਵੀਂ ਜਮਾਤ ਵਿੱਚ ਦਾਖ਼ਲਾ ਦਿੱਤਾ ਜਾਂਦਾ ਹੈ। ਦਾਖਲੇ ਦੇ ਸਮੇਂ ਵਿਦਿਆਰਥੀਆਂ ਦੀ ਉਮਰ ਬਾਰੇ ਗੱਲ ਕਰੀਏ ਤਾਂ 6ਵੀਂ ਜਮਾਤ ਵਿੱਚ ਦਾਖਲਾ ਲੈਣ ਸਮੇਂ ਵਿਦਿਆਰਥੀ ਦੀ ਉਮਰ 10 ਤੋਂ 12 ਸਾਲ ਦੇ ਵਿਚਕਾਰ ਹੋਣੀ ਚਾਹੀਦੀ ਹੈ। 9ਵੀਂ ਜਮਾਤ ਵਿੱਚ ਦਾਖ਼ਲੇ ਲਈ ਉਮਰ 13 ਤੋਂ 15 ਸਾਲ ਦਰਮਿਆਨ ਹੋਣੀ ਚਾਹੀਦੀ ਹੈ। ਵਿਦਿਆਰਥੀਆਂ ਨੂੰ ਪ੍ਰੀਖਿਆ ਵਿਚ ਉਨ੍ਹਾਂ ਦੀ ਕਾਰਗੁਜ਼ਾਰੀ ਅਤੇ ਮੈਡੀਕਲ ਫਿਟਨੈਸ ਦੇ ਆਧਾਰ 'ਤੇ ਸਕੂਲ ਵਿਚ ਦਾਖਲਾ ਦਿੱਤਾ ਜਾਂਦਾ ਹੈ।

 



ਮਾਹਿਰਾਂ ਦੇ ਅਨੁਸਾਰ ਸੈਨਿਕ ਸਕੂਲ ਵਿਦਿਆਰਥੀ ਦੇ ਚਰਿੱਤਰ, ਅਗਵਾਈ ਦੇ ਹੁਨਰ ਅਤੇ ਅਨੁਸ਼ਾਸਨ ਦੀ ਭਾਵਨਾ ਨੂੰ ਵਿਕਸਤ ਕਰਨ 'ਤੇ ਜ਼ੋਰ ਦੇਣ ਲਈ ਜਾਣੇ ਜਾਂਦੇ ਹਨ। ਸੈਨਿਕ ਸਕੂਲ ਵਿਦਿਆਰਥੀਆਂ ਨੂੰ ਇੱਕ ਵਿਲੱਖਣ ਫੌਜੀ-ਸ਼ੈਲੀ ਦੀ ਸਿਖਲਾਈ ਪ੍ਰਦਾਨ ਕਰਦੇ ਹਨ ਜੋ ਆਮ ਤੌਰ 'ਤੇ ਆਮ ਸਕੂਲਾਂ ਵਿੱਚ ਨਹੀਂ ਮਿਲਦੀ। ਸਿਖਲਾਈ ਵਿੱਚ ਡਰਿਲ , ਸਰੀਰਕ ਸਿਖਲਾਈ ਅਤੇ ਹੋਰ ਫੌਜੀ-ਸਬੰਧਤ ਗਤੀਵਿਧੀਆਂ ਸ਼ਾਮਲ ਹਨ। ਸੈਨਿਕ ਸਕੂਲਾਂ ਦੀ ਸਥਾਪਨਾ ਵਿਸ਼ੇਸ਼ ਤੌਰ 'ਤੇ ਵਿਦਿਆਰਥੀਆਂ ਨੂੰ ਹਥਿਆਰਬੰਦ ਸੈਨਾਵਾਂ ਵਿੱਚ ਕਰੀਅਰ ਲਈ ਤਿਆਰ ਕਰਨ ਲਈ ਕੀਤੀ ਜਾਂਦੀ ਹੈ। ਸਕੂਲ ਵਿਦਿਆਰਥੀਆਂ ਨੂੰ ਪੂਰੀ ਸਿੱਖਿਆ ਅਤੇ ਸਰੀਰਕ ਤੰਦਰੁਸਤੀ ਦੀ ਸਿਖਲਾਈ ਪ੍ਰਦਾਨ ਕਰਦੇ ਹਨ ,ਜੋ ਫੌਜ ਲਈ ਜ਼ਰੂਰੀ ਹੈ।

ਵੱਖ-ਵੱਖ ਗਤੀਵਿਧੀਆਂ ਦਾ ਕੀਤਾ ਜਾਂਦਾ ਆਯੋਜਨ   

 

ਏਈਸੀ ਟ੍ਰੇਨਿੰਗ ਕਾਲਜ ਅਤੇ ਸੈਂਟਰ ਤੋਂ ਸੇਵਾਮੁਕਤ ਬ੍ਰਿਗੇਡੀਅਰ ਸਮਰ ਵੀਰ ਸਿੰਘ ਦੱਸਦੇ ਹਨ ਕਿ ਸੈਨਿਕ ਸਕੂਲ ਵਿਦਿਆਰਥੀਆਂ ਨੂੰ ਵਿਅਕਤੀਗਤ ਵਿਕਾਸ ਦੇ ਬਹੁਤ ਸਾਰੇ ਮੌਕੇ ਪ੍ਰਦਾਨ ਕਰਦੇ ਹਨ। ਇਨ੍ਹਾਂ ਸਕੂਲਾਂ ਵਿੱਚ ਪੜ੍ਹਾਈ ਦੇ ਨਾਲ-ਨਾਲ ਖੇਡਾਂ ਅਤੇ ਸੱਭਿਆਚਾਰਕ ਗਤੀਵਿਧੀਆਂ 'ਤੇ ਜ਼ੋਰ ਦਿੱਤਾ ਜਾਂਦਾ ਹੈ। ਜਿਸ ਨਾਲ ਵਿਦਿਆਰਥੀਆਂ ਦੀ ਪ੍ਰਤਿਭਾ ਅਤੇ ਰੁਚੀਆਂ ਨੂੰ ਵਿਕਸਿਤ ਕਰਨ ਵਿੱਚ ਮਦਦ ਮਿਲਦੀ ਹੈ। ਇਹ ਸਕੂਲ 12ਵੀਂ ਜਮਾਤ ਤੱਕ ਦੀ ਸਿੱਖਿਆ ਦਿੰਦੇ ਹਨ। ਫੌਜੀ ਵਿਅਕਤੀਆਂ ਤੋਂ ਇਲਾਵਾ ਆਮ ਨਾਗਰਿਕਾਂ ਦੇ ਬੱਚੇ ਵੀ ਆਰਮੀ ਸਕੂਲ ਵਿੱਚ ਪੜ੍ਹ ਸਕਦੇ ਹਨ।

Education Loan Information:

Calculate Education Loan EMI