School Holiday Extend: ਦੇਸ਼ ਭਰ ਵਿਚਾਲੇ ਭੱਖਦੀ ਗਰਮੀ ਆਪਣਾ ਕਹਿਰ ਦਿਖਾ ਰਹੀ ਹੈ। ਜਿਸ ਨਾਲ ਲੋਕਾਂ ਦਾ ਘਰਾਂ ਤੋਂ ਬਾਹਰ ਨਿਕਲਣਾ ਮੁਸ਼ਕਿਲ ਹੋ ਗਿਆ ਹੈ। ਇਸ ਤੋਂ ਇਲਾਵਾ ਸਕੂਲ ਖੁੱਲ੍ਹਣ ਵਿੱਚ ਵੀ ਥੋੜ੍ਹੇ ਹੀ ਦਿਨ ਬਾਕੀ ਹਨ। ਦੱਸ ਦੇਈਏ ਕਿ ਹੀਟਵੇਵ ਵਿਚਾਲੇ ਮੌਸਮ ਵਿਭਾਗ ਨੇ ਅਲਰਟ ਜਾਰੀ ਕੀਤਾ ਹੈ। ਭਾਰਤੀ ਮੌਸਮ ਵਿਭਾਗ (IMD) ਦੀ ਤਾਜ਼ਾ ਭਵਿੱਖਬਾਣੀ ਮੁਤਾਬਕ ਅਗਲੇ ਕੁਝ ਦਿਨਾਂ ਵਿਚ ਮਾਨਸੂਨ ਦੀ ਗਤੀ ਸੁਸਤ ਰਹੇਗੀ। ਇਸ ਦੌਰਾਨ ਪਾਰਾ ਹੋਰ ਸਿਖਰ ਵੱਲ ਜਾ ਸਕਦਾ ਹੈ। ਅਜਿਹੇ ਵਿਚ ਸਭ ਦੀਆਂ ਨਜ਼ਰਾਂ ਸਕੂਲਾਂ ਵਿਚ ਛੁੱਟੀਆਂ ਵਧਾਉਣ ਦੇ ਐਲਾਨ ਵੱਲ ਹਨ।

Continues below advertisement

ਸਰਕਾਰ 10 ਜੁਲਾਈ ਤੱਕ ਛੁੱਟੀਆਂ ਵਧਾ ਸਕਦੀ

ਦੱਸਣਯੋਗ ਹੈ ਕਿ ਸਭ ਦੀਆਂ ਨਜ਼ਰਾਂ ਸਕੂਲਾਂ ਵਿਚ ਛੁੱਟੀਆਂ ਵਧਾਉਣ ਦੇ ਐਲਾਨ ਵੱਲ ਹਨ। ਪੰਜਾਬ ਦੇ ਸਾਰੇ ਸਰਕਾਰੀ, ਮਾਨਤਾ ਪ੍ਰਾਪਤ ਅਤੇ ਨਿੱਜੀ ਸਕੂਲਾਂ ਵਿੱਚ 1 ਜੂਨ ਤੋਂ 30 ਜੂਨ 2026 ਤੱਕ ਗਰਮੀ ਦੀਆਂ ਛੁੱਟੀਆਂ (Summer Vacation) ਚੱਲ ਰਹੀਆਂ ਹਨ। ਹੁਣ ਸੋਸ਼ਲ ਮੀਡੀਆ ਉਤੇ ਚਰਚਾ ਚੱਲ ਰਹੀ ਹੈ ਕਿ ਸਰਕਾਰ 10 ਜੁਲਾਈ ਤੱਕ ਛੁੱਟੀਆਂ ਵਧਾ ਸਕਦੀ ਹੈ। ਗਰਮੀ ਦੇ ਹਾਲਾਤ ਇਹੀ ਰਹੇ ਤਾਂ ਆਉਂਦੇ ਇਕ-ਦੋ ਦਿਨ ਵਿਚ ਸਰਕਾਰ ਕੋਈ ਫੈਸਲਾ ਲੈ ਸਕਦੀ ਹੈ। ਹਾਲਾਂਕਿ ਅਜੇ ਤੱਕ ਇਸ ਬਾਰੇ ਕੋਈ ਅਧਿਕਾਰਤ ਜਾਣਕਾਰੀ ਨਹੀਂ ਹੈ।

Continues below advertisement

ਦੱਸ ਦਈਏ ਕਿ ਪੰਜਾਬ ਦੇ ਲੋਕਾਂ ਨੂੰ ਮਾਨਸੂਨ ਲਈ ਥੋੜ੍ਹਾ ਹੋਰ ਇੰਤਜ਼ਾਰ ਕਰਨਾ ਪੈ ਸਕਦਾ ਹੈ, ਹਾਲਾਂਕਿ ਮੌਸਮ ਵਿਭਾਗ ਨੇ 27 ਤੋਂ 29 ਜੂਨ ਦੇ ਵਿਚਕਾਰ ਰਾਜ ਦੇ ਕਈ ਜ਼ਿਲ੍ਹਿਆਂ ਵਿੱਚ 40 ਤੋਂ 50 ਕਿਲੋਮੀਟਰ ਪ੍ਰਤੀ ਘੰਟਾ ਦੀ ਰਫ਼ਤਾਰ ਨਾਲ ਹਵਾਵਾਂ ਅਤੇ ਮੀਂਹ ਦੀ ਭਵਿੱਖਬਾਣੀ ਕੀਤੀ ਹੈ।

ਇਨ੍ਹਾਂ ਜ਼ਿਲ੍ਹਿਆਂ ਵਿੱਚ 'ਯੈਲੋ ਅਲਰਟ' ਜਾਰੀ

ਜਾਣਕਾਰੀ ਲਈ ਦੱਸ ਦੇਈਏ ਕਿ 28 ਜੂਨ ਨੂੰ ਹਿਮਾਚਲ ਪ੍ਰਦੇਸ਼ ਦੀ ਸਰਹੱਦ ਨਾਲ ਲੱਗਦੇ ਜ਼ਿਲ੍ਹਿਆਂ- ਪਠਾਨਕੋਟ, ਹੁਸ਼ਿਆਰਪੁਰ, ਨਵਾਂਸ਼ਹਿਰ, ਰੂਪਨਗਰ ਅਤੇ ਮੋਹਾਲੀ ਲਈ ਗਰਜ-ਤੂਫਾਨ ਅਤੇ ਤੇਜ਼ ਹਵਾਵਾਂ ਲਈ 'ਯੈਲੋ ਅਲਰਟ' ਰਹੇਗਾ। 29 ਜੂਨ ਨੂੰ ਮੌਸਮ ਵਿਭਾਗ ਨੇ ਪਠਾਨਕੋਟ, ਹੁਸ਼ਿਆਰਪੁਰ, ਨਵਾਂਸ਼ਹਿਰ, ਰੂਪਨਗਰ, ਮੋਹਾਲੀ ਅਤੇ ਫਤਿਹਗੜ੍ਹ ਸਾਹਿਬ ਜ਼ਿਲ੍ਹਿਆਂ ਲਈ 'ਯੈਲੋ ਅਲਰਟ' ਜਾਰੀ ਕੀਤਾ ਹੈ। ਇਨ੍ਹਾਂ ਖੇਤਰਾਂ ਵਿੱਚ ਤੂਫਾਨ, ਬਿਜਲੀ ਡਿੱਗਣ ਅਤੇ ਹਲਕੀ ਬਾਰਿਸ਼ ਹੋਣ ਦੀ ਸੰਭਾਵਨਾ ਹੈ। ਮੌਸਮ ਮਾਹਿਰਾਂ ਦਾ ਕਹਿਣਾ ਹੈ ਕਿ ਪੰਜਾਬ ਵਿੱਚ ਫਿਲਹਾਲ ਮਾਨਸੂਨ ਤੋਂ ਪਹਿਲਾਂ ਦੀ ਗਤੀਵਿਧੀ ਜਾਰੀ ਰਹੇਗੀ। ਜਦੋਂ ਕਿ ਅਗਲੇ ਕੁਝ ਦਿਨਾਂ ਵਿੱਚ ਬੱਦਲਵਾਈ ਵਧ ਸਕਦੀ ਹੈ, ਪਰ ਰਾਜ ਭਰ ਵਿੱਚ ਵਿਆਪਕ ਮਾਨਸੂਨ ਬਾਰਿਸ਼ ਸ਼ੁਰੂ ਹੋਣ ਵਿੱਚ ਕੁਝ ਹੋਰ ਸਮਾਂ ਲੱਗ ਸਕਦਾ ਹੈ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।

 


Education Loan Information:

Calculate Education Loan EMI