CBSE Class 12 Exam Date: ਅੱਜ ਸ਼ਾਮ ਪ੍ਰਧਾਨ ਮੰਤਰੀ ਨਰਿੰਦਰ ਮੋਦੀ 12ਵੀਂ ਕਲਾਸ ਦੀਆਂ ਪ੍ਰੀਖਿਆਵਾਂ ਸਬੰਧੀ ਮਹੱਤਵਪੂਰਨ ਮੀਟਿੰਗ ਦੀ ਪ੍ਰਧਾਨਗੀ ਕਰਨਗੇ। ਸਾਰੇ ਸੂਬਿਆਂ ਤੇ ਹੋਰ ਹਿੱਸੇਦਾਰਾਂ ਨਾਲ ਵਿਚਾਰ-ਵਟਾਂਦਰੇ ਤੋਂ ਬਾਅਦ ਉਨ੍ਹਾਂ ਨੂੰ ਹਰ ਸੰਭਵ ਵਿਕਲਪਾਂ ਬਾਰੇ ਸੂਚਿਤ ਕੀਤਾ ਜਾਵੇਗਾ। ਸੂਤਰਾਂ ਨੇ ਇਸ ਬਾਰੇ ਜਾਣਕਾਰੀ ਦਿੱਤੀ ਹੈ।



ਕੇਂਦਰੀ ਸੈਕੰਡਰੀ ਸਿੱਖਿਆ ਬੋਰਡ (ਸੀਬੀਐਸਈ) ਨੇ 15 ਜੁਲਾਈ ਤੋਂ 26 ਅਗਸਤ ਤਕ ਪ੍ਰੀਖਿਆਵਾਂ ਕਰਵਾਉਣ ਅਤੇ ਨਤੀਜੇ ਸਤੰਬਰ 'ਚ ਐਲਾਨਣ ਦਾ ਪ੍ਰਸਤਾਵ ਦਿੱਤਾ ਹੈ। ਬੋਰਡ ਨੇ ਦੋ ਵਿਕਲਪ ਵੀ ਤਜਵੀਜ਼ ਕੀਤੇ ਹਨ। ਇਨ੍ਹਾਂ ਵਿੱਚੋਂ ਇਕ 'ਚ 19 ਪ੍ਰਮੁੱਖ ਵਿਸ਼ਿਆਂ ਲਈ ਨਿਯਮਿਤ ਪ੍ਰੀਖਿਆਵਾਂ ਕਰਵਾਉਣ ਜਾਂ ਸਿਰਫ਼ ਉਨ੍ਹਾਂ ਸਕੂਲਾਂ 'ਚ ਹੀ ਥੋੜ੍ਹੇ ਸਮੇਂ ਦੀਆਂ ਪ੍ਰੀਖਿਆਵਾਂ ਕਰਵਾਉਣ ਲਈ ਵਿਕਲਪ ਹਨ, ਜਿੱਥੇ ਵਿਦਿਆਰਥੀ ਪੜ੍ਹਦੇ ਹਨ।

ਜ਼ਿਕਰਯੋਗ ਹੈ ਕਿ ਸੀਬੀਐਸਈ 12ਵੀਂ ਬੋਰਡ ਦੀ ਪ੍ਰੀਖਿਆ ਬਾਰੇ ਵੱਖ-ਵੱਖ ਰਾਇ ਹਨ। ਦਿੱਲੀ ਸਮੇਤ ਕਈ ਸੂਬਿਆਂ ਦਾ ਕਹਿਣਾ ਹੈ ਕਿ ਇਹ ਪ੍ਰੀਖਿਆ ਟੀਕਾਕਰਨ ਤੋਂ ਬਾਅਦ ਹੀ ਕਰਵਾਈ ਜਾਣੀ ਚਾਹੀਦੀ ਹੈ। ਮਹਾਰਾਸ਼ਟਰ ਦੇ ਸਿੱਖਿਆ ਮੰਤਰੀ ਨੇ ਐਤਵਾਰ ਦੀ ਮੀਟਿੰਗ ਤੋਂ ਬਾਅਦ ਕਿਹਾ ਸੀ ਕਿ ਸੂਬਾ ਅਜੇ ਵੀ ਬਗੈਰ ਪ੍ਰੀਖਿਆ ਕਰਵਾਏ ਮੁਲਾਂਕਣ ਕਰਨ ਦੇ ਵਿਚਾਰ ਦੇ ਹੱਕ 'ਚ ਹੈ। ਪੰਜਾਬ ਸਰਕਾਰ ਨੇ ਦੂਜਾ ਵਿਕਲਪ ਵੀ ਚੁਣਿਆ ਹੈ। ਹਾਲਾਂਕਿ ਉਨ੍ਹਾਂ ਦੁਹਰਾਇਆ ਕਿ ਪ੍ਰੀਖਿਆ ਤੋਂ ਪਹਿਲਾਂ ਵਿਦਿਆਰਥੀਆਂ ਨੂੰ ਟੀਕਾ ਲਗਵਾਉਣਾ ਚਾਹੀਦਾ ਹੈ।

ਕਾਂਗਰਸ ਦੀ ਜਨਰਲ ਸਕੱਤਰ ਪ੍ਰਿਯੰਕਾ ਗਾਂਧੀ ਨੇ ਸੋਮਵਾਰ ਨੂੰ ਕੇਂਦਰੀ ਸਿੱਖਿਆ ਮੰਤਰੀ ਰਮੇਸ਼ ਪੋਖਰਿਆਲ ਨਿਸ਼ੰਕ ਨੂੰ ਕੇਂਦਰੀ ਸੈਕੰਡਰੀ ਸਿੱਖਿਆ ਬੋਰਡ (ਸੀਬੀਐਸਈ) ਦੀ 12 ਵੀਂ ਦੀ ਪ੍ਰੀਖਿਆ 'ਤੇ ਮੁੜ ਵਿਚਾਰ ਕਰਨ ਦੀ ਅਪੀਲ ਕੀਤੀ।

ਮਾਮਲਾ ਸੁਪਰੀਮ ਕੋਰਟ 'ਚ ਵੀ ਹੈ। ਸੋਮਵਾਰ ਨੂੰ ਅਦਾਲਤ 'ਚ ਕੇਂਦਰ ਸਰਕਾਰ ਨੇ ਦੱਸਿਆ ਸੀ ਕਿ ਸਰਕਾਰ ਕੋਵਿਡ-19 ਦੇ ਵਿਸ਼ਵ ਪੱਧਰੀ ਮਹਾਂਮਾਰੀ ਵਿਚਕਾਰ 12ਵੀਂ ਕਲਾਸ ਦੀਆਂ ਪ੍ਰੀਖਿਆਵਾਂ ਕਰਵਾਉਣ ਜਾਂ ਨਾ ਕਰਨ ਬਾਰੇ ਅਗਲੇ ਦੋ ਦਿਨਾਂ 'ਚ ਅੰਤਮ ਫੈਸਲਾ ਲਵੇਗੀ।


 



ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :


 


Android ਫੋਨ ਲਈ ਕਲਿਕ ਕਰੋ
Iphone ਲਈ ਕਲਿਕ ਕਰੋ


Education Loan Information:

Calculate Education Loan EMI