ਚੰਡੀਗੜ੍ਹ : ਹਰਿਆਣਾ ਵਿੱਚ ਡਿੱਗਦੇ ਤਾਪਮਾਨ (Temperature) ਦੇ ਵਿਚਕਾਰ ਸਕੂਲ ਸਿੱਖਿਆ ਵਿਭਾਗ ਨੇ ਸਕੂਲਾਂ ਵਿੱਚ ਸਰਦੀਆਂ ਦੀਆਂ ਛੁੱਟੀਆਂ ਦਾ ਐਲਾਨ ਕਰ ਦਿੱਤਾ ਹੈ। 1 ਤੋਂ 15 ਜਨਵਰੀ ਤੱਕ ਸਾਰੇ ਸਰਕਾਰੀ ਤੇ ਗੈਰ-ਸਰਕਾਰੀ ਸਕੂਲ ਬੰਦ ਰਹਿਣਗੇ। ਸਕੂਲ 16 ਜਨਵਰੀ ਨੂੰ ਸ਼ਡਿਊਲ (schedule) ਮੁਤਾਬਕ ਖੁੱਲ੍ਹਣਗੇ। ਸਕੂਲ ਸਿੱਖਿਆ ਵਿਭਾਗ (Department of School Education) ਨੇ 10ਵੀਂ ਤੇ 12ਵੀਂ ਬੋਰਡ ਦੇ ਵਿਦਿਆਰਥੀਆਂ ਦੀਆਂ ਸਰਦੀਆਂ ਦੀਆਂ ਛੁੱਟੀਆਂ ਰੱਦ ਕਰ ਦਿੱਤੀਆਂ ਹਨ। ਉਨ੍ਹਾਂ ਨੂੰ ਵਾਧੂ ਕਲਾਸਾਂ ਲਈ ਸਵੇਰੇ 10 ਵਜੇ ਤੋਂ ਦੁਪਹਿਰ 2 ਵਜੇ ਤੱਕ ਸਕੂਲ ਆਉਣਾ ਪਵੇਗਾ।


ਹਰਿਆਣਾ ਦੇ ਸਕੂਲ ਸਿੱਖਿਆ ਵਿਭਾਗ ਵੱਲੋਂ ਜਾਰੀ ਸੋਧੇ ਹੁਕਮ ਵਿੱਚ ਵਾਧੂ ਜਮਾਤਾਂ ਪੜ੍ਹਾਉਣ ਵਾਲੇ ਅਧਿਆਪਕਾਂ ਨੂੰ ਰਾਹਤ ਦਿੱਤੀ ਗਈ ਹੈ। ਹੁਕਮਾਂ ਵਿੱਚ ਲਿਖਿਆ ਗਿਆ ਹੈ ਕਿ ਬੋਰਡ ਬਿਨੈਕਾਰਾਂ ਲਈ ਸਕੂਲ ਵਿੱਚ ਆਉਣ ਵਾਲੇ ਅਧਿਆਪਕਾਂ ਨੂੰ ਬਦਲੇ ਵਿੱਚ ਨਿਯਮਾਂ ਅਨੁਸਾਰ ਅਰਨਡ ਲੀਵ (Earned leave) ਦਿੱਤੀ ਜਾਵੇਗੀ।


ਪੰਜਾਬ ਤੇ ਹਰਿਆਣਾ ਵਿੱਚ ਕੜਾਕੇ ਦੀ ਠੰਡ 


ਪੰਜਾਬ ਤੇ ਹਰਿਆਣਾ ਵਿੱਚ ਕੜਾਕੇ ਦੀ ਠੰਡ ਜਾਰੀ ਹੈ। ਵੀਰਵਾਰ ਨੂੰ ਦੋਵਾਂ ਰਾਜਾਂ ਦੇ ਕਈ ਇਲਾਕਿਆਂ 'ਚ ਘੱਟੋ-ਘੱਟ ਤਾਪਮਾਨ 10 ਡਿਗਰੀ ਸੈਲਸੀਅਸ ਤੋਂ ਹੇਠਾਂ ਦਰਜ ਕੀਤਾ ਗਿਆ। ਧੁੰਦ ਨੇ ਦੋਹਾਂ ਰਾਜਾਂ ਦੇ ਕਈ ਹਿੱਸਿਆਂ ਨੂੰ ਵੀ ਘੇਰ ਲਿਆ, ਜਿਸ ਨਾਲ ਸਵੇਰ ਦੇ ਸਮੇਂ ਵਿਜ਼ੀਬਿਲਟੀ ਘਟ ਗਈ। ਮੌਸਮ ਵਿਭਾਗ ਮੁਤਾਬਕ ਹਰਿਆਣਾ ਦਾ ਹਿਸਾਰ ਸਭ ਤੋਂ ਠੰਢਾ ਸਥਾਨ ਰਿਹਾ, ਜਿੱਥੇ ਘੱਟੋ-ਘੱਟ ਤਾਪਮਾਨ 4.8 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ। ਜਦਕਿ ਪੰਜਾਬ ਦੇ ਰੂਪਨਗਰ ਵਿੱਚ 4.5 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ।


Chandigarh News: ਪ੍ਰਾਈਵੇਟ ਕਾਲਜਾਂ ਦੇ ਲੈਕਚਰਾਰਾਂ ਨੂੰ ਹਾਈਕੋਰਟ ਤੋਂ ਵੱਡਾ ਝਟਕਾ, ਯੂਜੀਸੀ ਦਾ ਫੈਸਲਾ ਨਹੀਂ ਹੋਏਗਾ ਲਾਗੂ


ਹਰਿਆਣਾ ਵਿੱਚ ਕਰਨਾਲ ਵਿੱਚ 6.2 ਡਿਗਰੀ ਸੈਲਸੀਅਸ, ਨਾਰਨੌਲ ਵਿੱਚ 6.4 ਡਿਗਰੀ ਸੈਲਸੀਅਸ, ਅੰਬਾਲਾ ਵਿੱਚ 8.6 ਡਿਗਰੀ ਸੈਲਸੀਅਸ, ਸਿਰਸਾ ਵਿੱਚ 8.2 ਡਿਗਰੀ ਸੈਲਸੀਅਸ ਅਤੇ ਰੋਹਤਕ ਵਿੱਚ 8.4 ਡਿਗਰੀ ਸੈਲਸੀਅਸ ਤਾਪਮਾਨ ਦਰਜ ਕੀਤਾ ਗਿਆ। ਪੰਜਾਬ 'ਚ ਅੰਮ੍ਰਿਤਸਰ 'ਚ ਘੱਟੋ-ਘੱਟ ਤਾਪਮਾਨ 7.8 ਡਿਗਰੀ ਸੈਲਸੀਅਸ, ਲੁਧਿਆਣਾ 'ਚ 8.4 ਡਿਗਰੀ, ਪਟਿਆਲਾ 'ਚ 8.1 ਡਿਗਰੀ ਸੈਲਸੀਅਸ, ਬਠਿੰਡਾ 'ਚ 6 ਡਿਗਰੀ ਸੈਲਸੀਅਸ ਅਤੇ ਮੋਹਾਲੀ 'ਚ 8.4 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ। ਚੰਡੀਗੜ੍ਹ ਵਿੱਚ ਘੱਟੋ-ਘੱਟ ਤਾਪਮਾਨ 8.2 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ।


Education Loan Information:

Calculate Education Loan EMI