ਬਰਨਾਲਾ: ਅੱਜ ਈਦ-ਅਲ-ਅਦਾ ਜਾਂ ਬਕਰੀਦ ਦਾ ਤਿਉਹਾਰ ਦੇਸ਼ ਭਰ ਵਿੱਚ ਮਨਾਇਆ ਜਾ ਰਿਹਾ ਹੈ। ਇਸੇ ਤਹਿਤ ਬਰਨਾਲਾ ਵਿਖੇ ਮੁਸਲਮਾਨ ਭਾਈਚਾਰੇ ਵੱਲੋਂ ਨਮਾਜ਼ ਅਦਾ ਕਰਨ ਉਪਰੰਤ ਤਿਉਹਾਰ ਦੀਆਂ ਖੁਸ਼ੀਆਂ ਸਾਂਝੀਆਂ ਕੀਤੀਆਂ ਗਈਆਂ ਅਤੇ ਇੱਕ ਦੂਜੇ ਨੂੰ ਮੁਬਾਰਕਬਾਦ ਦਿੱਤੀ ਗਈ।
ਇਸ ਮੌਕੇ ਮੁਸਲਮ ਸਭਾ ਦੇ ਆਗੂਆਂ ਦਾ ਕਹਿਣਾ ਸੀ ਕਿ ਕੋਰੋਨਾ ਮਹਾਂਮਾਰੀ ਤੋਂ ਬਾਅਦ ਦੋ ਸਾਲਾਂ ਬਾਅਦ ਅੱਜ ਵੱਡੀ ਗਿਣਤੀ ਵਿੱਚ ਪ੍ਰਸ਼ਾਸਨ ਦੀ ਮਨਜ਼ੂਰੀ ਅਤੇ ਕੋਰਟ ਦੀਆਂ ਹਦਾਇਤਾਂ ਦਾ ਪਾਲਣ ਕਰਦੇ ਹੋਏ ਇਹ ਤਿਉਹਾਰ ਮਨਾਇਆ ਜਾ ਰਿਹਾ ਹੈ।
ਇਸ ਮੌਕੇ ਹੋਰ ਲੋਕਾਂ ਦੇ ਸ਼ਿਰਕਤ ਕਰਨ ਤੇ ਉਨ੍ਹਾਂ ਨੂੰ ਤਿਉਹਾਰ ਦੀ ਵਧਾਈ ਦੇਣ 'ਤੇ ਵੀ ਉਨ੍ਹਾਂ ਪ੍ਰਸ਼ਾਸਨ ਤੇ ਹੋਰ ਆਮ ਲੋਕਾਂ ਦਾ ਧੰਨਵਾਦ ਕੀਤਾ। ਸਮੁੱਚੇ ਭਾਈਚਾਰੇ ਵੱਲੋਂ ਇੱਕ ਦੂਜੇ ਨੂੰ ਵਧਾਈਆਂ ਦਿੱਤੀਆਂ ਗਈਆਂ ਅਤੇ ਗਲੇ ਲਾ ਕੇ ਖੁਸ਼ੀ ਦਾ ਇਜ਼ਹਾਰ ਕੀਤਾ।
ਇਸ ਮੌਕੇ ਭਾਈਚਾਰੇ ਦੇ ਆਗੂਆਂ ਦਾ ਕਹਿਣਾ ਸੀ ਕਿ ਹਰ ਇਕ ਤਿਉਹਾਰ ਇਸੇ ਤਰ੍ਹਾਂ ਸਾਰੇ ਧਰਮਾਂ ਦਾ ਸਤਿਕਾਰ ਅਤੇ ਸ਼ਰਧਾ ਨਾਲ ਮਨਾਇਆ ਜਾਣਾ ਚਾਹੀਦਾ ਹੈ ਅਤੇ ਪੂਰੇ ਦੇਸ਼ ਦੇ ਵਿਚ ਅਮਨ ਤੇ ਸ਼ਾਂਤੀ ਲਈ ਉਨ੍ਹਾਂ ਨੇ ਅੱਲ੍ਹਾ ਨੂੰ ਯਾਦ ਕੀਤਾ। ਉਨ੍ਹਾਂ ਕਿਹਾ ਕਿ ਹਰੇਕ ਧਰਮ ਦਾ ਸਤਿਕਾਰ ਹੋਣਾ ਚਾਹੀਦਾ ਹੈ ਅਤੇ ਸਾਰੇ ਭਾਈਚਾਰੇ ਨੂੰ ਸਾਰੇ ਧਰਮਾਂ ਨੂੰ ਰਲ ਕੇ ਇਸ ਤਰ੍ਹਾਂ ਤਿਉਹਾਰ ਮਨਾਉਣੇ ਚਾਹੀਦੇ ਹਨ।
ਇਹ ਵੀ ਪੜ੍ਹੋ: ਖੁਦ ਨੂੰ ਬ੍ਰਾਹਮਣ ਕਹਿ ਫਸ ਗਏ Suresh Raina, ਸੋਸ਼ਲ ਮੀਡੀਆ ਯੂਜ਼ਰਸ ਨੇ ਲਾਈ ਕਲਾਸ
ਇਹ ਵੀ ਪੜ੍ਹੋ: 'ਸਿਲਸਿਲਾ ਸਿਡਨਾਜ਼ ਕਾ' 'ਚ ਨਜ਼ਰ ਆਏਗੀ Shehnaaz-sidharth ਦੀ ਜੋੜੀ, ਇਸ ਦਿਨ ਰਿਲੀਜ਼ ਹੋਵੇਗੀ ਫਿਲਮ
ਇਹ ਵੀ ਪੜ੍ਹੋ: Captain vs Sidhu: ਕੈਪਟਨ ਚੁਫੇਰਿਆਂ ਘਿਰੇ, ਹੁਣ ਸਿੱਧੂ ਨੂੰ ਗਲੇ ਲਾਏ ਬਿਨਾ ਨਹੀਂ ਕੋਈ ਚਾਰਾ!
ਇਹ ਵੀ ਪੜ੍ਹੋ: Hina Khan ਦੇ ਪਿਤਾ ਦੀ ਮੌਤ ਨੂੰ ਤਿੰਨ ਮਹੀਨੇ ਪੂਰੇ, ਐਕਟਰਸ ਨੇ ਥ੍ਰੋਬੈਕ ਤਸਵੀਰਾਂ ਸ਼ੇਅਰ ਕਰ ਪਿਤਾ ਨੂੰ ਕੀਤਾ ਯਾਦ
ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ:
https://play.google.com/store/apps/details?id=com.winit.starnews.hin
https://apps.apple.com/in/app/abp-live-news/id811114904