ਜਲੰਧਰ: ਜਲੰਧਰ ਦੇ ਜੰਡਿਆਲਾ ਮੰਜਕੀ ਤੋਂ ਇੱਕ ਬਜ਼ੁਰਗ ਦਾ ਕਤਲ ਕਰਨ ਦੀ ਵਾਰਦਾਤ ਸਾਹਮਣੇ ਆਈ ਹੈ। 65 ਸਾਲਾ ਬਜ਼ੁਰਗ ਮਾਨ ਸਿੰਘ ਰੋਜ਼ਾਨਾ ਦੀ ਤਰ੍ਹਾਂ ਗੁਰੂਘਰ ਵਿੱਚ ਮੱਥਾ ਟੇਕਣ ਗਏ ਸੀ। ਇਸ ਦੌਰਾਨ ਮੋਟਰਸਾਈਕਲ ਸਵਾਰ ਵਿਅਕਤੀਆਂ ਨੇ ਉਨ੍ਹਾਂ ਨੂੰ ਤਿੰਨ ਗੋਲੀਆਂ ਮਾਰੀਆਂ ਤੇ ਖੁਦ ਮੌਕੇ ਤੋਂ ਫਰਾਰ ਹੋ ਗਏ।

ਮ੍ਰਿਤਕ ਮੈਂਬਰ ਪੰਚਾਇਤ ਵੀ ਰਹਿ ਚੁੱਕੇ ਹਨ। ਮ੍ਰਿਤਕ ਦੇ ਪੁੱਤਰ ਨੇ ਦੱਸਿਆ ਕਿ ਪੁਰਾਣੀ ਰੰਜਿਸ਼ ਦੇ ਚੱਲਦੇ ਉਨ੍ਹਾਂ ਦੇ ਪਿਤਾ ਦੀ ਹੱਤਿਆ ਕੀਤੀ ਗਈ ਹੈ। ਉਨ੍ਹਾਂ ਦੱਸਿਆ ਕਈ ਸਾਲਾਂ ਤੋਂ ਸਤਵਿੰਦਰ ਸਿੰਘ ਘੁੱਗੇ ਨਾਂ ਦੇ ਵਿਅਕਤੀ ਨਾਲ ਉਨ੍ਹਾਂ ਦੀ ਪੁਰਾਣੀ ਰੰਜਿਸ਼ ਚੱਲ ਰਹੀ ਸੀ।

ਪੁਲਿਸ ਨੇ ਦੱਸਿਆ ਕਿ ਮ੍ਰਿਤਕ ਦੇ ਬੇਟੇ ਨੇ ਮੁਲਜ਼ਮ ਖਿਲਾਫ 2010 ਵਿੱਚ ਵੀ ਇੱਕ ਮਾਮਲਾ ਦਰਜ ਕਰਵਾਇਆ ਸੀ ਜਿਸ ਵਿੱਚ ਮੁਲਜ਼ਮ ਦੇ ਬੇਟੇ ਨੂੰ 10 ਸਾਲ ਦੀ ਸਜ਼ਾ ਹੋਈ ਸੀ। ਉਸ ਹੀ ਪੁਰਾਣੀ ਰੰਜਿਸ਼ ਦੇ ਚਲਦੇ ਅੱਜ ਉਨ੍ਹਾਂ ਵੱਲੋਂ ਇਸ ਵਾਰਦਾਤ ਨੂੰ ਅੰਜਾਮ ਦਿੱਤਾ ਗਿਆ। ਉਨ੍ਹਾਂ ਇਲਜ਼ਾਮ ਲਾਇਆ ਹੈ ਕਿ ਇੰਦਰਪ੍ਰੀਤ ਸਿੰਘ ਜੋ ਜੇਲ੍ਹ ਵਿੱਚ ਬੰਦ ਹੈ, ਉਸ ਨੇ ਹੱਤਿਆ ਕਰਨ ਦੀ ਸਾਜਿਸ਼ ਰਚੀ ਸੀ।

ਪੰਜਾਬੀ 'ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ