ਪੜਚੋਲ ਕਰੋ
ਚੋਣ ਕਮਿਸ਼ਨ ਨੇ ਭਾਜਪਾ ਉਮੀਦਵਾਰ ਕਪਿਲ ਮਿਸ਼ਰਾ ਦੇ ਟਵੀਟ ਨੂੰ ਡਿਲੀਟ ਕਰਨ ਲਈ ਕਿਹਾ
ਕੇਂਦਰੀ ਚੋਣ ਕਮਿਸ਼ਨ ਨੇ ਕਪਿਲ ਮਿਸ਼ਰਾ ਦਾ ਟਵੀਟ ਗੰਭੀਰਤਾ ਨਾਲ ਲਿਆ ਹੈ। ਕਪਿਲ ਨੇ ਦਿੱਲੀ ਵਿਧਾਨ ਸਭਾ ਚੋਣਾਂ 'ਚ 8 ਫਰਵਰੀ ਨੂੰ ਹੋਣ ਵਾਲੀ ਵੋਟਿੰਗ ਨੂੰ ਭਾਰਤ-ਪਾਕਿਸਤਾਨ ਮੁਕਾਬਲਾ ਦੱਸਿਆ ਸੀ।

ਨਵੀਂ ਦਿੱਲੀ: ਕੇਂਦਰੀ ਚੋਣ ਕਮਿਸ਼ਨ ਨੇ ਕਪਿਲ ਮਿਸ਼ਰਾ ਦਾ ਟਵੀਟ ਗੰਭੀਰਤਾ ਨਾਲ ਲਿਆ ਹੈ। ਕਪਿਲ ਨੇ ਦਿੱਲੀ ਵਿਧਾਨ ਸਭਾ ਚੋਣਾਂ 'ਚ 8 ਫਰਵਰੀ ਨੂੰ ਹੋਣ ਵਾਲੀ ਵੋਟਿੰਗ ਨੂੰ ਭਾਰਤ-ਪਾਕਿਸਤਾਨ ਮੁਕਾਬਲਾ ਦੱਸਿਆ ਸੀ। ਕਮਿਸ਼ਨ ਨੇ ਟਵੀਟਰ ਨੂੰ ਤੁਰੰਤ ਹਟਾਉਣ ਲਈ ਕਿਹਾ ਹੈ। ਇਸ ਤੋਂ ਪਹਿਲਾਂ ਦਿੱਲੀ ਦੇ ਮੁੱਖ ਚੋਣ ਅਧਿਕਾਰੀ ਨੇ ਕਮਿਸ਼ਨ ਨੂੰ ਇਸ ‘ਤੇ ਕਾਰਵਾਈ ਕਰਨ ਲਈ ਕਿਹਾ ਸੀ। ਦੱਸ ਦੇਈਏ ਕਿ ਭਾਰਤੀ ਜਨਤਾ ਪਾਰਟੀ ਦੇ ਮਾਡਲ ਟਾਊਨ ਤੋਂ ਉਮੀਦਵਾਰ ਕਪਿਲ ਮਿਸ਼ਰਾ ਨੇ ਦਿੱਲੀ ਚੋਣਾਂ ਦੀ ਤੁਲਨਾ ਭਾਰਤ-ਪਾਕਿਸਤਾਨ ਦੇ ਕ੍ਰਿਕਟ ਮੈਚ ਨਾਲ ਕੀਤੀ ਸੀ। ਉਸਨੇ ਵੀਰਵਾਰ ਨੂੰ ਟਵੀਟ ਕੀਤਾ ਕਿ ਹਿੰਦੁਸਤਾਨ ਅਤੇ ਪਾਕਿਸਤਾਨ 8 ਫਰਵਰੀ ਨੂੰ ਦਿੱਲੀ ਦੀਆਂ ਸੜਕਾਂ 'ਤੇ ਮੁਕਾਬਲਾ ਕਰਨਗੇ। ਉਨ੍ਹਾਂ ਇੱਕ ਹੋਰ ਟਵੀਟ 'ਚ ਕਾਂਗਰਸ ਅਤੇ ਆਮ ਆਦਮੀ ਪਾਰਟੀ ‘ਤੇ ਵੀ ਨਿਸ਼ਾਨਾ ਸਾਧਿਆ।
ਦੱਸ ਦੇਈਏ ਕਿ ਦਿੱਲੀ ਵਿਧਾਨ ਸਭਾ ਚੋਣਾਂ 2020 ਦੀਆਂ ਤਰੀਕਾਂ ਦਾ ਐਲਾਨ ਹੋ ਚੁੱਕਿਆ ਹੈ, ਅਤੇ ਰਾਸ਼ਟਰੀ ਰਾਜਧਾਨੀ 'ਚ 8 ਫਰਵਰੀ ਨੂੰ ਵੋਟਿੰਗ ਹੋਵੇਗੀ। ਮਤਦਾਨ ਤੋਂ ਬਾਅਦ 11 ਫਰਵਰੀ ਨੂੰ ਨਤੀਜੇ ਐਲਾਨੇ ਜਾਣਗੇ। ਦਿੱਲੀ ਵਿਚ ਵਿਧਾਨ ਸਭਾ ਦੀਆਂ 70 ਸੀਟਾਂ ਹਨ ਜਿਨ੍ਹਾਂ ਚੋਂ 58 ਆਮ ਸ਼੍ਰੇਣੀ 'ਚ ਹਨ ਜਦੋਂਕਿ 12 ਸੀਟਾਂ ਅਨੁਸੂਚਿਤ ਜਾਤੀਆਂ ਲਈ ਰਾਖਵੀਆਂ ਹਨ।#UPDATE Delhi Chief Electoral Officer's office requests Election Commission of India to begin the process for removal of Kapil Mishra's tweet. Election Commission has asked Twitter directly to remove the tweet. https://t.co/BRBBo1Jixa
— ANI (@ANI) January 24, 2020
ਹੋਰ ਪੜ੍ਹੋ






















