ਦੱਸ ਦੇਈਏ ਕਿ ਭਾਰਤੀ ਜਨਤਾ ਪਾਰਟੀ ਦੇ ਮਾਡਲ ਟਾਊਨ ਤੋਂ ਉਮੀਦਵਾਰ ਕਪਿਲ ਮਿਸ਼ਰਾ ਨੇ ਦਿੱਲੀ ਚੋਣਾਂ ਦੀ ਤੁਲਨਾ ਭਾਰਤ-ਪਾਕਿਸਤਾਨ ਦੇ ਕ੍ਰਿਕਟ ਮੈਚ ਨਾਲ ਕੀਤੀ ਸੀ। ਉਸਨੇ ਵੀਰਵਾਰ ਨੂੰ ਟਵੀਟ ਕੀਤਾ ਕਿ ਹਿੰਦੁਸਤਾਨ ਅਤੇ ਪਾਕਿਸਤਾਨ 8 ਫਰਵਰੀ ਨੂੰ ਦਿੱਲੀ ਦੀਆਂ ਸੜਕਾਂ 'ਤੇ ਮੁਕਾਬਲਾ ਕਰਨਗੇ। ਉਨ੍ਹਾਂ ਇੱਕ ਹੋਰ ਟਵੀਟ 'ਚ ਕਾਂਗਰਸ ਅਤੇ ਆਮ ਆਦਮੀ ਪਾਰਟੀ ‘ਤੇ ਵੀ ਨਿਸ਼ਾਨਾ ਸਾਧਿਆ।
ਦੱਸ ਦੇਈਏ ਕਿ ਦਿੱਲੀ ਵਿਧਾਨ ਸਭਾ ਚੋਣਾਂ 2020 ਦੀਆਂ ਤਰੀਕਾਂ ਦਾ ਐਲਾਨ ਹੋ ਚੁੱਕਿਆ ਹੈ, ਅਤੇ ਰਾਸ਼ਟਰੀ ਰਾਜਧਾਨੀ 'ਚ 8 ਫਰਵਰੀ ਨੂੰ ਵੋਟਿੰਗ ਹੋਵੇਗੀ। ਮਤਦਾਨ ਤੋਂ ਬਾਅਦ 11 ਫਰਵਰੀ ਨੂੰ ਨਤੀਜੇ ਐਲਾਨੇ ਜਾਣਗੇ। ਦਿੱਲੀ ਵਿਚ ਵਿਧਾਨ ਸਭਾ ਦੀਆਂ 70 ਸੀਟਾਂ ਹਨ ਜਿਨ੍ਹਾਂ ਚੋਂ 58 ਆਮ ਸ਼੍ਰੇਣੀ 'ਚ ਹਨ ਜਦੋਂਕਿ 12 ਸੀਟਾਂ ਅਨੁਸੂਚਿਤ ਜਾਤੀਆਂ ਲਈ ਰਾਖਵੀਆਂ ਹਨ।