ਬਰਨਾਲਾ: ਪੰਜਾਬ ਵਿੱਚ 10 ਜੂਨ ਤੋਂ ਸਰਕਾਰੀ ਆਦੇਸ਼ਾਂ ਅਨੁਸਾਰ ਝੋਨੇ ਦੀ ਬਿਜਾਈ ਜਾਰੀ ਹੈ, ਪਰ ਫਸਲ ਬੀਜਣ ਲਈ 8 ਘੰਟੇ ਨਿਰਵਿਘਨ ਬਿਜਲੀ ਸਪਲਾਈ ਉਪਲਬਧ ਨਹੀਂ ਹੋ ਰਹੀ। ਇਸ ਕਾਰਨ ਕਿਸਾਨ ਸਰਕਾਰ ਤੋਂ ਨਿਰਾਸ਼ ਹਨ। ਕਿਸਾਨਾਂ ਦਾ ਕਹਿਣਾ ਹੈ ਕਿ ਬਿਜਲੀ ਸਿਰਫ 6 ਜਾਂ 7 ਘੰਟਿਆਂ ਲਈ ਮੁਹੱਈਆ ਕਰਵਾਈ ਜਾ ਰਹੀ ਹੈ, ਜਿਸ ਕਾਰਨ ਉਨ੍ਹਾਂ ਨੂੰ ਝੋਨੇ ਦੀ ਬਿਜਾਈ ਵੇਲੇ ਦਿੱਕਤਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਕਿਸਾਨਾਂ ਨੇ ਕਿਹਾ ਰੇਲ ਗੱਡੀਆਂ ਦੇ ਬੰਦ ਹੋਣ ਕਾਰਨ, ਕਿਸਾਨ ਪ੍ਰਵਾਸੀ ਮਜ਼ਦੂਰਾਂ ਨੂੰ ਆਪਣੇ ਖਰਚੇ 'ਤੇ ਪੰਜਾਬ ਲਿਆਏ ਹਨ। ਬਿਜਲੀ ਦੀ ਘਾਟ ਕਾਰਨ ਉਨ੍ਹਾਂ ਨੂੰ ਡੀਜ਼ਲ ਦੀ ਵਰਤੋਂ ਕਰਨੀ ਪੈ ਰਹੀ ਹੈ। ਇਸ ਤੋਂ ਇਲਾਵਾ ਡੀਜ਼ਲ ਤੇ ਪੈਟਰੋਲ ਦੇ ਰੇਟਾਂ ਵਿਚ ਵਾਧੇ ਕਾਰਨ ਵੀ ਕਿਸਾਨਾਂ ਦੇ ਖਰਚੇ ਪਹਿਲਾਂ ਨਾਲੋਂ ਵੱਧ ਰਹੇ ਹਨ। ਕਿਸਾਨਾਂ ਨੇ ਕਿਹਾ ਕਿ ਅੱਜ ਹੋਈ ਬਾਰਸ਼ ਬਹੁਤ ਘੱਟ ਹੈ, ਜੇਕਰ ਆਉਣ ਵਾਲੇ ਦਿਨਾਂ ਵਿੱਚ ਹੋਰ ਬਾਰਸ਼ ਹੋਈ ਤਾਂ ਹੀ ਉਨ੍ਹਾਂ ਨੂੰ ਲਾਭ ਹੋਵੇਗਾ। ਬਾਰਸ਼ ਨਾਲ ਮਿਲੇਗੀ ਰਾਹਤਉਧਰ, ਪੰਜਾਬ ਤੇ ਹਰਿਆਣਾ ਦੇ ਕਿਸਾਨਾਂ ਲਈ ਵੱਡੀ ਖੁਸ਼ਖਬਰੀ ਹੈ। ਦੋਵਾਂ ਸੂਬਿਆਂ ਵਿੱਚ ਅਗਲੇ 48 ਘੰਟਿਆਂ ਵਿੱਚ ਮਾਨਸੂਨ ਪਹੁੰਚਣ ਦੀ ਉਮੀਦ ਹੈ। ਇਸ ਨਾਲ ਝੋਨੇ ਦੀ ਲੁਆਈ ਵਿੱਚ ਵੱਡੀ ਰਾਹਤ ਮਿਲੇਗੀ। ਮੌਸਮ ਵਿਭਾਗ ਮੁਤਾਬਕ ਦੱਖਣੀ ਪੱਛਮੀ ਮਾਨਸੂਨ ਚੰਗੀ ਗਤੀ ਨਾਲ ਅੱਗੇ ਵਧ ਰਹੀ ਹੈ। ਗੁਜਰਾਤ, ਮੱਧ ਪ੍ਰਦੇਸ਼, ਛੱਤੀਸਗੜ੍ਹ, ਝਾਰਖੰਡ, ਬਿਹਾਰ ਤੇ ਪੂਰਬੀ ਉੱਤਰ ਪ੍ਰਦੇਸ਼ ਤੋਂ ਬਾਅਦ ਹੁਣ ਮਾਨਸੂਨ ਦੇ ਅਗਲੇ 48 ਘੰਟਿਆਂ ਵਿੱਚ ਦਿੱਲੀ, ਪੰਜਾਬ ਤੇ ਹਰਿਆਣਾ ਪੁੱਜਣ ਦੀ ਸੰਭਾਵਨਾ ਹੈ। ਦੱਸ ਦਈਏ ਕਿ ਇਸ ਤੋਂ ਪਹਿਲਾਂ ਮੌਸਮ ਵਿਭਾਗ ਨੇ 18 ਜੂਨ ਤੱਕ ਪੰਜਾਬ ਵਿੱਚ ਝੱਖੜ ਝੁੱਲਦੇ ਰਹਿਣ ਤੇ ਮੀਂਹ ਵਰ੍ਹਨ ਦੀ ਸੰਭਾਵਨਾ ਜਤਾਈ ਹੈ। ਇਸ ਨੂੰ ਪ੍ਰੀ-ਮਾਨਸੂਨ ਕਿਹਾ ਜਾ ਰਿਹਾ ਸੀ। 13 ਜੂਨ ਲਈ ਔਰੈਂਜ ਅਲਰਟ ਜਾਰੀ ਕੀਤਾ ਗਿਆ ਹੈ ਤੇ 14 ਲਈ ਯੈਲੋ ਅਲਰਟ ਹੈ। 15 ਨੂੰ ਔਰੈਂਜ ਤੇ 16 ਨੂੰ ਯੈਲੋ ਅਲਰਟ ਹੋਵੇਗਾ। ਪਿਛਲੇ 48 ਘੰਟਿਆਂ ਤੋਂ ਰਾਜ ਦੇ ਵੱਖੋ-ਵੱਖਰੇ ਇਲਾਕਿਆਂ ਵਿੱਚ ਮੀਂਹ ਪੈ ਰਿਹਾ ਹੈ।
ਕਿਸਾਨਾਂ ਲਈ ਬਿਜਲੀ ਬਣੀ ਸਿਰਦਰਦੀ, ਅੱਠ ਦੀ ਬਜਾਏ 6-7 ਘੰਟੇ ਹੀ ਮਿਲ ਰਹੀ ਲਾਈਟ
ਏਬੀਪੀ ਸਾਂਝਾ | 13 Jun 2021 04:16 PM (IST)
ਪੰਜਾਬ ਵਿੱਚ 10 ਜੂਨ ਤੋਂ ਸਰਕਾਰੀ ਆਦੇਸ਼ਾਂ ਅਨੁਸਾਰ ਝੋਨੇ ਦੀ ਬਿਜਾਈ ਜਾਰੀ ਹੈ, ਪਰ ਫਸਲ ਬੀਜਣ ਲਈ 8 ਘੰਟੇ ਨਿਰਵਿਘਨ ਬਿਜਲੀ ਸਪਲਾਈ ਉਪਲਬਧ ਨਹੀਂ ਹੋ ਰਹੀ। ਇਸ ਕਾਰਨ ਕਿਸਾਨ ਸਰਕਾਰ ਤੋਂ ਨਿਰਾਸ਼ ਹਨ। ਕਿਸਾਨਾਂ ਦਾ ਕਹਿਣਾ ਹੈ ਕਿ ਬਿਜਲੀ ਸਿਰਫ 6 ਜਾਂ 7 ਘੰਟਿਆਂ ਲਈ ਮੁਹੱਈਆ ਕਰਵਾਈ ਜਾ ਰਹੀ ਹੈ, ਜਿਸ ਕਾਰਨ ਉਨ੍ਹਾਂ ਨੂੰ ਝੋਨੇ ਦੀ ਬਿਜਾਈ ਵੇਲੇ ਦਿੱਕਤਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ।
punjab_farmer