ਚੰਡੀਗੜ੍ਹ: ਖੇਤੀ ਕਾਨੂੰਨਾਂ ਬਾਰੇ ਸੁਪਰੀਮ ਕੋਰਟ ਦੇ ਫ਼ੈਸਲੇ ਤੋਂ ਬਾਅਦ ਕਿਸਾਨ ਜਥੇਬੰਦੀਆਂ ਵੱਲੋਂ ਅਹਿਮ ਬੈਠਕ ਸੱਦੀ ਗਈ ਹੈ। ਇਸ ਬੈਠਕ 'ਚ ਕਿਸਾਨ ਜਥੇਬੰਦੀਆਂ ਵੱਲੋਂ ਆਪਣੀ ਅਗਲੀ ਰਣਨੀਤੀ ਉਲੀਕੀ ਜਾਵੇਗੀ।


ਦੱਸ ਦਈਏ ਕਿ ਕੇਂਦਰ ਸਰਕਾਰ ਨੂੰ ਸੁਪਰੀਮ ਕੋਰਟ ਤੋਂ ਵੱਡਾ ਝਟਕਾ ਲੱਗਾ ਹੈ। ਸੁਪਰੀਮ ਕੋਰਟ ਨੇ ਨਵੇਂ ਖੇਤੀ ਕਾਨੂੰਨਾਂ ਦੇ ਲਾਗੂ ਹੋਣ ਨੂੰ ਅਗਲੇ ਹੁਕਮਾਂ ਤੱਕ ਮੁਲਤਵੀ ਕਰ ਦਿੱਤਾ ਹੈ। ਇਸ ਦੇ ਨਾਲ ਹੀ ਸੁਪਰੀਮ ਕੋਰਟ ਨੇ ਚਾਰ ਮੈਂਬਰੀ ਕਮੇਟੀ ਬਣਾਈ ਹੈ।




ਸੁਪਰੀਮ ਕੋਰਟ ਵੱਲੋਂ ਬਣਾਈ ਕਮੇਟੀ ਵਿੱਚ ਭਾਰਤੀ ਕਿਸਾਨ ਯੂਨੀਅਨ ਦੇ ਲੀਡਰ ਭੁਪਿੰਦਰ ਸਿੰਘ ਮਾਨ, ਅਨਿਲ ਘਨਵੰਤ, ਖੇਤੀ ਮਾਹਿਰ ਅਸ਼ੋਕ ਗੁਲਾਟੀ ਤੇ ਇੰਟਰਨੈਸ਼ਨਲ ਫੂਡ ਪਾਲਿਸੀ ਤੇ ਰਿਸਰਚ ਇੰਸਟੀਚਿਊਟ ਦੇ ਪ੍ਰਮੋਦ ਕੇ ਜੋਸ਼ੀ ਸ਼ਾਮਲ ਹਨ।