ਪੜਚੋਲ ਕਰੋ

ਰਾਮ ਰਹੀਮ ਨੂੰ ਅਕਾਲ ਤਖ਼ਤ ਦੇ ਜਥੇਦਾਰਾਂ ਤੋਂ ਮੁਆਫ਼ੀ ਦਿਵਾਉਣ ਲਈ ਵੇਦਾਂਤੀ ਦੇ ਵੱਡੇ ਖੁਲਾਸੇ

ਅੰਮ੍ਰਿਤਸਰ: ਬੇਅਦਬੀ ਰਿਪੋਰਟ ਤੋਂ ਬਾਅਦ ਸ਼੍ਰੀ ਅਕਾਲ ਤਖ਼ਤ ਦੇ ਜਥੇਦਾਰ ਗਿਆਨੀ ਗੁਰਬਚਨ ਸਿੰਘ ਵੱਲੋਂ ਡੇਰਾ ਸਿਰਸਾ ਦੇ ਮੁਖੀ ਗੁਰਮੀਤ ਰਾਮ ਰਹੀਮ ਨੂੰ ਮੁਆਫ਼ੀ ਦੇਣ ਵਿਰੁੱਧ ਫਿਰ ਤੋਂ ਉੱਠੀ ਆਲੋਚਨਾ ਲਹਿਰ ਨੇ ਪੰਥਕ ਅਦਾਰਿਆਂ ਨੂੰ ਸਵਾਲਾਂ ਦੇ ਘੇਰੇ ਵਿੱਚ ਖੜ੍ਹਾ ਕਰ ਦਿੱਤਾ ਹੈ। ਇਹ ਸਵਾਲ ਉਦੋਂ ਹੋਰ ਵੀ ਗੰਭੀਰ ਹੋ ਜਾਂਦੇ ਹਨ ਜਦ ਇਨ੍ਹਾਂ ਨੂੰ ਚੁੱਕਣ ਵਾਲੇ ਇਨ੍ਹਾਂ ਸਿਰਮੌਰ ਅਦਾਰਿਆਂ ਦੇ ਅਹੁਦੇਦਾਰ ਰਹਿ ਚੁੱਕੇ ਹੋਣ। ਗਿਆਨੀ ਗੁਰਬਚਨ ਸਿੰਘ ਵੱਲੋਂ ਗੁਰਮੀਤ ਰਾਮ ਰਹੀਮ ਨੂੰ ਦਿੱਤੀ ਮੁਆਫ਼ੀ ਤੇ ਫਿਰ ਰੱਦ ਕਰਨ ਦਾ ਸਾਬਕਾ ਜਥੇਦਾਰ ਜੋਗਿੰਦਰ ਸਿੰਘ ਵੇਦਾਂਤੀ ਨੇ 'ਏਬੀਪੀ ਸਾਂਝਾ' ਦੇ ਖ਼ਾਸ ਪ੍ਰੋਗਰਾਮ 'ਮੁੱਕਦੀ ਗੱਲ' ਵਿੱਚ ਖੁੱਲ੍ਹ ਕੇ ਵਿਰੋਧ ਕੀਤਾ। ਉਨ੍ਹਾਂ ਸ੍ਰੀ ਅਕਾਲ ਤਖ਼ਤ ਸਾਹਿਬ ਦੀ ਮੌਜੂਦਾ ਸਥਿਤੀ ਦੀ ਇੱਕ ਪੁਲਿਸ ਥਾਣੇ ਨਾਲ ਤੁਲਨਾ ਕਰਦਿਆਂ ਵੀ ਚਿੰਤਾ ਜ਼ਾਹਰ ਕੀਤੀ। 'ਆਪੇ ਲਾਂਭੇ ਹੋਣ ਅਕਾਲ ਤਖ਼ਤ ਦੇ ਜਥੇਦਾਰ' ਵੇਦਾਂਤੀ ਨੇ 'ਏਬੀਪੀ ਸਾਂਝਾ' ਨੂੰ ਦੱਸਿਆ ਕਿ ਰਾਮ ਰਹੀਮ ਨੂੰ ਮਰਿਆਦਾ ਮੁਤਾਬਕ ਮੁਆਫ਼ੀ ਨਹੀਂ ਮਿਲ ਸਕਦੀ ਤੇ ਨਾ ਹੀ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਵੱਲੋਂ ਜਾਰੀ ਹੁਕਮਨਾਮਾ ਵਾਪਸ ਨਹੀਂ ਹੋ ਸਕਦਾ। ਉਨ੍ਹਾਂ ਮੁਆਫ਼ੀਨਾਮਾ ਜਾਰੀ ਕਰਨ ਵਾਲੇ ਜਥੇਦਾਰਾਂ 'ਤੇ ਉਂਗਲ ਚੁੱਕਦਿਆਂ ਕਿਹਾ ਕਿ ਹੁਕਮਨਾਮੇ ਦੀ ਮਰਿਆਦਾ ਨਾਲ ਵੱਡਾ ਖਿਲਵਾੜ ਕੀਤਾ ਗਿਆ ਹੈ। ਇਸ ਲਈ ਪੰਥ ਦੀ ਬਿਹਤਰੀ ਲਈ ਅਕਾਲ ਤਖ਼ਤ ਦੇ ਜਥੇਦਾਰ ਆਪਣੇ ਅਹੁਦੇ ਤੋਂ ਹੱਟ ਜਾਣ। 'ਰਾਮ ਰਹੀਮ ਨੂੰ ਮੁਆਫ਼ੀ ਮਰਿਆਦਾ ਤਹਿਤ ਮਿਲ ਹੀ ਨਹੀਂ ਸਕਦੀ' ਉਨ੍ਹਾਂ ਦੱਸਿਆ ਕਿ ਡੇਰਾ ਮੁਖੀ ਨੂੰ ਮੁਆਫ਼ੀ ਦੇਣਾ ਸਿਧਾਂਤਕ ਤੌਰ 'ਤੇ ਹੀ ਸਹੀ ਨਹੀਂ ਧਾਰਮਿਕ ਤੌਰ 'ਤੇ ਤਾਂ ਕੀ ਸਹੀ ਹੋਣੀ ਸੀ। ਵੇਦਾਂਦੀ ਨੇ ਕਿਹਾ ਕਿ ਗਿਆਨੀ ਗੁਰਬਚਨ ਸਿੰਘ ਨੂੰ ਨਾ ਸਿਰਫ਼ ਸੇਵਾ ਛੱਡ ਦੇਣੀ ਚਾਹੀਦੀ ਹੈ, ਬਲਕਿ ਉਨ੍ਹਾਂ ਨੂੰ ਆਪਣੀ ਭੁੱਲ ਵੀ ਬਖ਼ਸ਼ਾਉਣੀ ਚਾਹੀਦੀ ਹੈ। ਉਹ ਪੰਜ ਸਿੰਘ ਸਹਿਬਾਨ ਕੋਲ ਜਾ ਕੇ ਮੁਆਫ਼ੀ ਮੰਗਣ। ਸਾਬਕਾ ਜਥੇਦਾਰ ਨੇ ਕਿਹਾ ਕਿ ਧਾਰਮਿਕ ਬੰਦਿਆਂ ਦਾ ਬੋਲਿਆ 'ਝੂਠ' ਪੱਥਰ 'ਤੇ ਲਕੀਰ ਵਾਂਗ ਹੁੰਦਾ ਹੈ ਜੋ ਕਦੇ ਨਹੀਂ ਮਿਟਦਾ। 'ਮੇਰੇ ਸਮੇਂ ਵੀ ਉੱਠੀ ਸੀ ਮੁਆਫ਼ੀ ਦੀ ਗੱਲ' ਮਈ 2007 ਵਿੱਚ ਗੁਰਮੀਤ ਰਾਮ ਰਹੀਮ ਵੱਲੋਂ ਗੁਰੂ ਗੋਬਿੰਦ ਸਿੰਘ ਜੀ ਦਾ ਸਵਾਂਗ ਧਾਰਨ ਦਾ ਸਿੱਖਾਂ ਦੇ ਮਨਾਂ ਵਿੱਚ ਬੇਹੱਦ ਰੋਸ ਸੀ। ਉਦੋਂ ਜੋਗਿੰਦਰ ਸਿੰਘ ਵੇਦਾਂਤੀ ਅਕਾਲ ਤਖ਼ਤ ਦੇ ਜਥੇਦਾਰ ਸਨ। ਵੇਦਾਂਦੀ ਨੇ ਆਪਣੇ ਕਾਰਜਕਾਲ ਦੌਰਾਨ ਡੇਰਾ ਮੁਖੀ ਨਾਲੋਂ ਸਿੱਖਾਂ ਨੂੰ ਹਰ ਕਿਸਮ ਦਾ ਨਾਤਾ ਤੋੜਨ ਲਈ ਹੁਕਮਨਾਮਾ ਜਾਰੀ ਕੀਤਾ ਸੀ। ਉਨ੍ਹਾਂ 'ਏਬੀਪੀ ਸਾਂਝਾ' ਕੋਲ ਖੁਲਾਸਾ ਕੀਤਾ ਕਿ ਹੁਕਮਨਾਮਾ ਜਾਰੀ ਕੀਤੇ ਜਾਣ ਤੋਂ ਕੁਝ ਸਮੇਂ ਬਾਅਦ ਹੀ ਡੇਰਾ ਮੁਖੀ ਨੂੰ ਮੁਆਫ਼ੀ ਦੇਣ ਦੀ ਗੱਲ ਛਿੜਨ ਲੱਗ ਗਈ ਸੀ, ਪਰ ਮੈਂ ਡੇਰਾ ਮੁਖੀ ਨੂੰ ਮੁਆਫ਼ੀ ਦੀ ਗੱਲ ਪ੍ਰਵਾਨ ਨਹੀਂ ਸੀ ਕੀਤੀ। 'ਆਰਐਸਐਸ ਤੋਂ ਲੈਕੇ ਅਡਵਾਨੀ ਨੇ ਪਾਇਆ ਸੀ ਦਬਾਅ' ਵੇਦਾਂਤੀ ਨੇ ਦੱਸਿਆ ਕਿ ਗੁਰਮੀਤ ਰਾਮ ਰਹੀਮ ਸਿੱਖਾਂ ਨੂੰ ਬੁੱਧੂ ਬਣਾ ਰਿਹਾ ਸੀ, ਪਰ ਉਦੋਂ ਆਰਐਸਐਸ ਦਾ ਦਬਾਅ ਵੀ ਸੀ ਪਰ ਮੈਂ ਹੁਕਮਨਾਮਾ ਨਹੀਂ ਸੀ ਬਦਲਿਆ। ਉਨ੍ਹਾਂ ਇਹ ਵੀ ਦੱਸਿਆ ਕਿ ਅਡਵਾਨੀ ਹੁਕਮਨਾਮੇ ਤੋਂ ਨਾਰਾਜ਼ ਸਨ ਪਰ ਫਿਰ ਇਸ ਨੂੰ ਬਦਲਿਆ ਨਹੀਂ ਗਿਆ। ਉਨ੍ਹਾਂ ਖੁਲਾਸਾ ਕੀਤਾ ਕਿ ਸਵਾਮੀ ਅਗਨੀਵੇਸ਼ ਤੇ ਤਰਲੋਚਨ ਸਿੰਘ ਨੇ ਵੀ ਮੁਆਫ਼ੀ ਦਿਵਾਉਣ ਦੀ ਕੋਸ਼ਿਸ਼ ਕੀਤੀ ਸੀ। ਸਾਬਕਾ ਜਥੇਦਾਰ ਨੇ ਕਿਹਾ ਕਿ ਆਰਐਸਐਸ ਦੀਆਂ ਗਤੀਵਿਧੀਆਂ ਪੰਥ ਅਨੁਕੂਲ ਨਹੀਂ ਸਨ। ਫਿਰ ਉਨ੍ਹਾਂ ਵਿਰੁੱਧ ਮਾਹੌਲ ਖ਼ਰਾਬ ਹੋਣਾ ਸ਼ੁਰੂ ਹੋ ਗਿਆ ਤੇ ਅਸਤੀਫ਼ੇ ਦੀ ਗੱਲ ਉੱਠਣ ਲੱਗੀ। ਵੇਦਾਂਤੀ ਨੇ ਸਾਫ਼ ਕੀਤਾ ਕਿ ਮੈਂ ਅਸਤੀਫ਼ਾ ਦਿੱਤਾ ਨਹੀਂ ਸਗੋਂ ਮੇਰੇ ਤੋਂ ਮੰਗਿਆ ਗਿਆ ਸੀ। ਉਨ੍ਹਾਂ ਇਹ ਵੀ ਕਿਹਾ ਕਿ ਮੈਨੂੰ ਅਸਤੀਫ਼ਾ ਨਾ ਦੇਣ 'ਤੇ ਹਟਾਉਣ ਦੇ ਸੰਕੇਤ ਦਿੱਤੇ ਗਏ ਸਨ। 'ਪ੍ਰਕਾਸ਼ ਸਿੰਘ ਬਾਦਲ ਦਾ ਬਚਾਅ' ਹਾਲਾਂਕਿ, ਸਾਬਕਾ ਜਥੇਦਾਰ ਨੇ ਇੱਥੇ ਅਕਾਲੀ ਦਲ ਦੇ ਸਰਪ੍ਰਸਤ ਪ੍ਰਕਾਸ਼ ਸਿੰਘ ਬਾਦਲ ਦਾ ਬਚਾਅ ਕੀਤਾ। ਉਨ੍ਹਾਂ ਕਿਹਾ ਕਿ ਮੇਰੇ ਸਮੇਂ ਬਾਦਲ ਸਾਬ੍ਹ ਨੇ ਦਖ਼ਲ ਨਹੀਂ ਦਿੱਤਾ। ਉਨ੍ਹਾਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ 'ਭਾਈਵਾਲ' ਪਾਰਟੀ ਸ਼੍ਰੋਮਣੀ ਅਕਾਲੀ ਦਲ ਦਾ ਨਾਂ ਲਏ ਬਗ਼ੈਰ ਕਿਹਾ ਕਿ ਸਿਆਸੀ ਲੋਕਾਂ ਨੂੰ ਧਾਰਮਿਕ ਮਾਮਲਿਆਂ 'ਚ ਦਖ਼ਲ ਨਹੀਂ ਦੇਣਾ ਚਾਹੀਦਾ। ਵੇਦਾਂਤੀ ਨੇ ਸਿੱਖਾਂ ਦੀ ਸੁਪਰੀਮ ਕੋਰਟ ਬਾਰੇ ਚਿੰਤਾ ਜ਼ਾਹਰ ਕਰਦਿਆਂ ਕਿਹਾ ਕਿ ਸਿਆਸੀ ਲੋਕਾਂ ਨੇ ਤਾਂ ਅਕਾਲ ਤਖ਼ਤ ਨੂੰ ਥਾਣਾ ਬਣਾ ਦਿੱਤਾ ਹੈ ਤੇ ਇਹ ਗੁਰਮਤਿ ਅਨੁਕੂਲ ਨਹੀਂ। 'ਮੁਆਫ਼ੀ ਦੇ ਕੇ ਪੰਥਕ ਪਾਰਟੀ ਨੇ ਪੰਥ ਦੀ ਵੋਟ ਗਵਾਈ' ਜੋਗਿੰਦਰ ਸਿੰਘ ਵੇਦਾਂਤੀ ਨੇ ਕਿਹਾ ਕਿ ਇਨ੍ਹਾਂ ਘਟਨਾਵਾਂ ਕਾਰਨ ਜਥੇਦਾਰਾਂ ਦਾ ਮਾਣ-ਸਨਮਾਨ ਘਟਿਆ ਹੈ ਤੇ ਪੰਥਕ ਪਾਰਟੀ (ਅਕਾਲੀ ਦਲ) ਨੇ ਮੁਆਫ਼ੀ ਦੇ ਕੇ ਪੰਥ ਦੀ ਵੋਟ ਗਵਾਈ ਹੈ। ਡੇਰਾ ਮੁਖੀ ਨੂੰ ਮੁਆਫ਼ੀਨਾਮਾ ਦੇਣ ਤੋਂ ਬਾਅਦ ਸ਼੍ਰੋਮਣੀ ਅਕਾਲੀ ਦਲ ਵਿਰੁੱਧ ਬਿਆਨ ਦੇਣ ਵਾਲੇ ਅਕਾਲ ਤਖ਼ਤ ਸਾਹਿਬ ਦੇ ਹੈੱਡ ਗ੍ਰੰਥੀ ਨੂੰ ਬਦਲਣ ਤੋਂ ਬਾਅਦ ਮੁੜ ਤੋਂ ਉਸੇ ਥਾਂ 'ਤੇ ਬਹਾਲ ਕਰਨ ਵਾਲਿਆਂ ਨੂੰ ਵੇਦਾਂਤੀ ਨੇ 'ਢੀਠ' ਕਰਾਰ ਦਿੱਤਾ। ਇਸ ਦੇ ਨਾਲ ਹੀ ਉਨ੍ਹਾਂ ਕਿਹਾ ਕਿ ਗੁਰਮੁਖ ਸਿੰਘ ਵਰਗੇ ਚਿੱਚੜ ਵਾਂਗ ਚਿੰਬੜੇ ਹੋਏ ਹਨ। 'ਜਥੇਦਾਰ ਨਿਯੁਕਤੀ ਤੋਂ ਪਹਿਲਾਂ ਯੋਗਤਾ ਪਰਖਣ ਦੀ ਲੋੜ' ਵੇਦਾਂਤੀ ਨੇ ਕਿਹਾ ਕਿ ਐਸਜੀਪੀਸੀ 'ਤੇ ਸਿਆਸੀ ਪ੍ਰਭਾਵ ਹੈ ਤੇ ਕਈ ਕਿਸਮ ਦੀਆਂ ਬੰਦਸ਼ਾਂ ਵੀ ਹਨ। ਉਨ੍ਹਾਂ ਕਿਹਾ ਕਿ ਇਸ ਸੰਕਟ ਵਿੱਚੋਂ ਉੱਭਰਨ ਲਈ ਸ਼੍ਰੋਮਣੀ ਕਮੇਟੀ ਦਾ ਵਿਧੀ ਵਿਧਾਨ ਬਣੇ। ਇਸ ਦੇ ਨਾਲ ਹੀ ਉਨ੍ਹਾਂ ਕਿਹਾ ਕਿ ਜਥੇਦਾਰ ਨਿਯੁਕਤ ਕਰਨ ਤੋਂ ਪਹਿਲਾਂ ਸੇਵਾ ਤੇ ਯੋਗਤਾ ਦੇਖੀ ਜਾਵੇ ਤੇ ਜਥੇਦਾਰ ਦਾ ਸੇਵਾਕਾਲ ਤੈਅ ਹੋਣਾ ਚਾਹੀਦਾ ਹੈ। ਇਹ ਪਹਿਲੀ ਵਾਰ ਨਹੀਂ ਕਿ ਐਸਜੀਪੀਸੀ ਤੇ ਅਕਾਲ ਤਖ਼ਤ ਸਾਹਿਬ ਨਾਲ ਸਬੰਧਤ ਵੱਡੀ ਹਸਤੀ ਨੇ ਮੁਆਫ਼ੀ ਤੇ ਇਸ ਨੂੰ ਜਾਰੀ ਕਰਨ ਵਾਲਿਆਂ ਨੂੰ ਗ਼ਲਤ ਠਹਿਰਾਇਆ ਹੋਵੇ। ਕਈ ਸੀਨੀਅਰ ਅਕਾਲੀ ਲੀਡਰ ਵੀ ਇਸ ਫੈਸਲੇ ਦੀ ਨਿਖੇਧੀ ਕਰ ਚੁੱਕੇ ਹਨ। ਜੋਗਿੰਦਰ ਸਿੰਘ ਵੇਦਾਂਤੀ ਦੀ 'ਏਬੀਪੀ ਸਾਂਝਾ' ਨਾਲ ਪੂਰੀ ਗੱਲਬਾਤ ਦੇਖਣ ਲਈ ਹੇਠਾਂ ਦਿੱਤੇ ਲਿੰਕ 'ਤੇ ਜਾਓ-

ਟਾਪ ਹੈਡਲਾਈਨ

ਮਹੀਨੇ ਦੇ ਪਹਿਲੇ ਦਿਨ ਲੱਖਾਂ ਕਿਸਾਨਾਂ ਲਈ ਖੁਸ਼ਖ਼ਬਰੀ! 2031 ਤੱਕ ਖਾਤੇ 'ਚ ਆਉਂਦੀ ਰਹੇਗੀ 2000 ਦੀ ਕਿਸ਼ਤ
ਮਹੀਨੇ ਦੇ ਪਹਿਲੇ ਦਿਨ ਲੱਖਾਂ ਕਿਸਾਨਾਂ ਲਈ ਖੁਸ਼ਖ਼ਬਰੀ! 2031 ਤੱਕ ਖਾਤੇ 'ਚ ਆਉਂਦੀ ਰਹੇਗੀ 2000 ਦੀ ਕਿਸ਼ਤ
ABP Sanjha Top 10, 1 August 2026: ਅੱਜ ਦੀਆਂ ਬ੍ਰੇਕਿੰਗ ਨਿਊਜ਼, ਪੜ੍ਹੋ ABP Sanjha 'ਤੇ ਸਵੇਰ ਦੇ ਬੁਲੇਟਿਨ 'ਚ 10 ਮੁੱਖ ਖ਼ਬਰਾਂ - Morning
ABP Sanjha Top 10, 1 August 2026: ਅੱਜ ਦੀਆਂ ਬ੍ਰੇਕਿੰਗ ਨਿਊਜ਼, ਪੜ੍ਹੋ ABP Sanjha 'ਤੇ ਸਵੇਰ ਦੇ ਬੁਲੇਟਿਨ 'ਚ 10 ਮੁੱਖ ਖ਼ਬਰਾਂ - Morning
ABP Sanjha Top 10, 31 July 2026: ਅੱਜ ਦੀਆਂ ਬ੍ਰੇਕਿੰਗ ਨਿਊਜ਼, ਪੜ੍ਹੋ ABP Sanjha 'ਤੇ ਸ਼ਾਮ ਦਾ ਬੁਲੇਟਿਨ 'ਚ 10 ਮੁੱਖ ਖ਼ਬਰਾਂ - Evening
ABP Sanjha Top 10, 31 July 2026: ਅੱਜ ਦੀਆਂ ਬ੍ਰੇਕਿੰਗ ਨਿਊਜ਼, ਪੜ੍ਹੋ ABP Sanjha 'ਤੇ ਸ਼ਾਮ ਦਾ ਬੁਲੇਟਿਨ 'ਚ 10 ਮੁੱਖ ਖ਼ਬਰਾਂ - Evening
PM 'ਤੇ ਅਪਮਾਨਜਨਕ ਟਿੱਪਣੀ ਕਰਨ ਵਾਲੀ ਵਾਇਰਲ ਲੜਕੀ ਨੇ ਮੰਗੀ ਮਾਫ਼ੀ , ਕਿਹਾ -ਆਪਣੇ ਕੀਤੇ 'ਤੇ ਬਹੁਤ ਸ਼ਰਮਿੰਦਾ ਹਾਂ 
PM 'ਤੇ ਅਪਮਾਨਜਨਕ ਟਿੱਪਣੀ ਕਰਨ ਵਾਲੀ ਵਾਇਰਲ ਲੜਕੀ ਨੇ ਮੰਗੀ ਮਾਫ਼ੀ , ਕਿਹਾ -ਆਪਣੇ ਕੀਤੇ 'ਤੇ ਬਹੁਤ ਸ਼ਰਮਿੰਦਾ ਹਾਂ 

ਵੀਡੀਓਜ਼

CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'
'80 ਸਾਲਾਂ 'ਚ ਦੇਸ਼ ਦਾ ਕੋਈ ਵਿਕਾਸ ਨਹੀਂ ਹੋਇਆ' : CM Mann
ਪੰਜਾਬ 'ਚ ਮੀਂਹ ਦਾ ਨਵਾਂ ਅਲਰਟ! ਲੋਕਾਂ ਲਈ ਅਹਿਮ ਅਪਡੇਟ
ਪੰਜਾਬ ਬੰਦ ਦਾ ਵੱਡਾ ਅਸਰ! ਹੁਸ਼ਿਆਰਪੁਰ 'ਚ 9 ਤੋਂ 5 ਵਜੇ ਤੱਕ ਸਭ ਕੁਝ ਬੰਦ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਹੁਣ ਮੱਛਰਾਂ ਨੂੰ ਮਾਰਨਾ ਪਵੇਗਾ ਮਹਿੰਗਾ, ਵੱਧ ਗਈਆਂ ਇਨ੍ਹਾਂ ਚੀਜ਼ਾਂ ਦੀਆਂ ਕੀਮਤਾਂ; ਦੇਖੋ ਪੂਰੀ ਲਿਸਟ
ਹੁਣ ਮੱਛਰਾਂ ਨੂੰ ਮਾਰਨਾ ਪਵੇਗਾ ਮਹਿੰਗਾ, ਵੱਧ ਗਈਆਂ ਇਨ੍ਹਾਂ ਚੀਜ਼ਾਂ ਦੀਆਂ ਕੀਮਤਾਂ; ਦੇਖੋ ਪੂਰੀ ਲਿਸਟ
ਵੱਡੀ ਰਾਹਤ! 200 ਰੁਪਏ ਸਸਤਾ ਹੋਇਆ ਗੈਸ ਸਿਲੰਡਰ, ਜਾਣੋ ਨਵੇਂ ਰੇਟ
ਵੱਡੀ ਰਾਹਤ! 200 ਰੁਪਏ ਸਸਤਾ ਹੋਇਆ ਗੈਸ ਸਿਲੰਡਰ, ਜਾਣੋ ਨਵੇਂ ਰੇਟ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 1 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 1 ਅਗਸਤ 2026
ਕੀ AC ਹੀ ਸਭ ਤੋਂ ਵੱਧ ਬਿਜਲੀ ਖਾਂਦਾ ਹੈ? ਜਾਣੋ ਉਹ 5 ਉਪਕਰਣ ਜੋ ਇਸ ਤੋਂ ਵੀ ਜ਼ਿਆਦਾ ਪਾਵਰ ਖਪਾਉਂਦੇ ਹਨ
ਕੀ AC ਹੀ ਸਭ ਤੋਂ ਵੱਧ ਬਿਜਲੀ ਖਾਂਦਾ ਹੈ? ਜਾਣੋ ਉਹ 5 ਉਪਕਰਣ ਜੋ ਇਸ ਤੋਂ ਵੀ ਜ਼ਿਆਦਾ ਪਾਵਰ ਖਪਾਉਂਦੇ ਹਨ
ਰੇਲ ਯਾਤਰੀਆਂ ਦਾ ਸਫ਼ਰ ਹੋਵੇਗਾ ਹੋਰ ਆਸਾਨ! ਟਿਕਟ ਤੋਂ ਲੈ ਕੇ ਖਾਣਾ ਆਰਡਰ ਕਰਨ ਤੱਕ, ਇੱਕੋ ਐਪ ਕਰੇਗੀ ਹਰ ਕੰਮ
ਰੇਲ ਯਾਤਰੀਆਂ ਦਾ ਸਫ਼ਰ ਹੋਵੇਗਾ ਹੋਰ ਆਸਾਨ! ਟਿਕਟ ਤੋਂ ਲੈ ਕੇ ਖਾਣਾ ਆਰਡਰ ਕਰਨ ਤੱਕ, ਇੱਕੋ ਐਪ ਕਰੇਗੀ ਹਰ ਕੰਮ
Bathinda Railway Station ਨੂੰ ਬੰਬ ਨਾਲ ਉਡਾਉਣ ਦੀ ਧਮਕੀ , ਮਚਿਆ ਹੜਕੰਪ , ਵਧਾਈ ਸੁਰੱਖਿਆ
Bathinda Railway Station ਨੂੰ ਬੰਬ ਨਾਲ ਉਡਾਉਣ ਦੀ ਧਮਕੀ , ਮਚਿਆ ਹੜਕੰਪ , ਵਧਾਈ ਸੁਰੱਖਿਆ
Raghav Chadha ਦਾ AAP 'ਤੇ ਵੱਡਾ ਹਮਲਾ, ਬੋਲੇ- ਪੰਜਾਬ 'ਚ 7 ਪ੍ਰੀਖਿਆਵਾਂ 'ਚ ਹੋਈ ਗੜਬੜ
Raghav Chadha ਦਾ AAP 'ਤੇ ਵੱਡਾ ਹਮਲਾ, ਬੋਲੇ- ਪੰਜਾਬ 'ਚ 7 ਪ੍ਰੀਖਿਆਵਾਂ 'ਚ ਹੋਈ ਗੜਬੜ
ਕਾਵੇਰੀ ਦੇ ਪਾਣੀ ਨੂੰ ਲੈ ਕੇ ਤਾਮਿਲਨਾਡੂ-ਕਰਨਾਟਕ ਵਿਵਾਦ, ਸਟਾਲਿਨ ਦਾ ਨਿਸ਼ਾਨਾ- 'CM ਵਿਜੈ ਦੀ ਚੁੱਪੀ...'
ਕਾਵੇਰੀ ਦੇ ਪਾਣੀ ਨੂੰ ਲੈ ਕੇ ਤਾਮਿਲਨਾਡੂ-ਕਰਨਾਟਕ ਵਿਵਾਦ, ਸਟਾਲਿਨ ਦਾ ਨਿਸ਼ਾਨਾ- 'CM ਵਿਜੈ ਦੀ ਚੁੱਪੀ...'
Embed widget