ਜੰਮੂ: ਜੰਮੂ ਦੇ ਤਕਨੀਕੀ ਹਵਾਈ ਅੱਡੇ ਦੇ  ਕੰਪਲੈਕਸ ਵਿਚ ਧਮਾਕੇ ਦੀ ਆਵਾਜ਼ ਸੁਣਾਈ ਦਿੱਤੀ। ਸਾਵਧਾਨੀ ਦੇ ਤੌਰ 'ਤੇ ਬੰਬ ਡਿਸਪੋਜ਼ਲ ਟੀਮ ਅਤੇ ਫੋਰੈਂਸਿਕ ਟੀਮ ਮੌਕੇ 'ਤੇ ਪਹੁੰਚ ਗਈ ਹੈ। ਜਾਣਕਾਰੀ ਦੇ ਅਨੁਸਾਰ, ਇਸ ਧਮਾਕੇ ਦੀ ਆਵਾਜ਼ ਬਹੁਤ ਦੂਰ ਤੱਕ ਸੁਣੀ ਗਈ ਹੈ। ਇਹ ਘਟਨਾ ਰਾਤ ਦੇ ਕਰੀਬ ਦੋ ਵਜੇ ਵਾਪਰੀ।


 


ਤੁਹਾਨੂੰ ਦੱਸ ਦੇਈਏ ਕਿ ਇਸ ਜਗ੍ਹਾ ‘ਤੇ ਭਾਰਤੀ ਹਵਾਈ ਸੈਨਾ ਦਾ ਸਟੇਸ਼ਨ ਹੈੱਡਕੁਆਰਟਰ ਅਤੇ ਜੰਮੂ ਦਾ ਮੁੱਖ ਹਵਾਈ ਅੱਡਾ ਵੀ ਇਸ ਕੰਪਲੈਕਸ ਵਿੱਚ ਆਉਂਦਾ ਹੈ। ਧਮਾਕੇ ਤੋਂ ਬਾਅਦ ਆਸ ਪਾਸ ਦੇ ਖੇਤਰ ਵਿੱਚ ਹਫੜਾ-ਦਫੜੀ ਦਾ ਮਾਹੌਲ ਹੈ। ਹਵਾਈ ਸੈਨਾ, ਭਾਰਤੀ ਸੈਨਾ ਅਤੇ ਜੰਮੂ-ਕਸ਼ਮੀਰ ਪੁਲਿਸ ਦੇ ਅਧਿਕਾਰੀ ਮੌਕੇ 'ਤੇ ਪਹੁੰਚ ਗਏ ਹਨ।


 


ਹਾਲਾਂਕਿ, ਪੁਲਿਸ ਜਾਂ ਕਿਸੇ ਹੋਰ ਏਜੰਸੀ ਵੱਲੋਂ ਅਜੇ ਇਸ ਬਾਰੇ ਕੋਈ ਅਧਿਕਾਰਤ ਬਿਆਨ ਨਹੀਂ ਆਇਆ ਹੈ। ਪੁਲਿਸ ਅਧਿਕਾਰੀਆਂ ਨੇ ਕਿਹਾ ਕਿ ਅਸੀਂ ਮਾਮਲੇ ਦੀ ਜਾਂਚ ਕਰ ਰਹੇ ਹਾਂ ਅਤੇ ਇਹ ਜਲਦ ਹੀ ਸਾਹਮਣੇ ਆ ਜਾਵੇਗਾ।