ਪੜਚੋਲ ਕਰੋ

Paddy Sowing : ਝੋਨੇ ਦੀ ਸਿੱਧੀ ਬਿਜਾਈ ਲਈ ਇਸ ਤਰੀਕੇ ਨਾਲ ਮਿਲੇਗਾ ਬੋਨਸ, ਕਿਸਾਨ 10 ਜੁਲਾਈ ਤੱਕ ਕਰ ਸਕਦੇ ਅਪਲਾਈ

Direct Sowing of Paddy/Basmati : ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਸਾਲ 2023-24 ਦੌਰਾਨ ਸਿੱਧੀ ਬਿਜਾਈ ਕਰਨ ਵਾਲੇ ਕਿਸਾਨ 1500/ ਰੁਪਏ ਪ੍ਰਤੀ ਏਕੜ ਪ੍ਰੋਤਸਾਹਨ ਰਾਸ਼ੀ ਪ੍ਰਾਪਤ ਕਰਨ ਲਈ..

ਫਾਜ਼ਿਲਕਾ : ਡਿਪਟੀ ਕਮਿਸ਼ਨਰ ਡਾ. ਸੇਨੂ ਦੁੱਗਲ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਧਰਤੀ ਹੇਠਲੇ ਪਾਣੀ ਦੇ ਡਿੱਗ ਰਹੇ ਪੱਧਰ ਨੂੰ ਰੋਕਣ ਲਈ ਝੋਨੇ ਦੀ ਸਿੱਧੀ ਬਿਜਾਈ ਦੀ ਤਕਨੀਕ ਨੂੰ ਪੰਜਾਬ ਰਾਜ ਵਿੱਚ ਵੱਡੇ ਪੱਧਰ ਤੇ ਲਾਗੂ ਕਰਨ ਲਈ ਅਹਿਮ ਉਪਰਾਲੇ ਕੀਤੇ ਜਾ ਰਹੇ ਹਨ। ਇਸ ਸਬੰਧੀ ਪੰਜਾਬ ਸਰਕਾਰ ਵੱਲੋਂ ਕਿਸਾਨਾਂ ਨੂੰ 1500/-ਰੁ: ਪ੍ਰਤੀ ਏਕੜ ਪ੍ਰੋਤਸਾਹਨ ਰਾਸ਼ੀ ਵੀ ਦਿੱਤੀ ਜਾਣੀ ਹੈ। ਜਿਸ ਤੇ ਕਿਸਾਨਾਂ ਵੱਲੋਂ ਕਾਫੀ ਉਤਸ਼ਾਹ ਦਿਖਾਇਆ ਜਾ ਰਿਹਾ ਹੈ।

ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਸਾਲ 2023-24 ਦੌਰਾਨ ਸਿੱਧੀ ਬਿਜਾਈ ਕਰਨ ਵਾਲੇ ਕਿਸਾਨ 1500/ ਰੁਪਏ ਪ੍ਰਤੀ ਏਕੜ ਪ੍ਰੋਤਸਾਹਨ ਰਾਸ਼ੀ ਪ੍ਰਾਪਤ ਕਰਨ ਲਈ https://agrimachinerypb.com/ home/DSR23Department ਲਿੰਕ ਖੋਲ੍ਹ ਕੇ ਆਪਣਾ ਅਧਾਰ ਕਾਰਡ ਨੰਬਰ ਅਤੇ ਜ਼ਮੀਨ ਸਬੰਧੀ ਜਾਣਕਾਰੀ ਪੋਰਟਲ ਤੇ ਭਰਨ ਉਪਰੰਤ ਰਜਿਸਟ੍ਰੇਸ਼ਨ ਕਰ ਸਕਦੇ ਹਨ। 

ਪੋਰਟਲ ਤੇ ਅਪਲਾਈ ਕਰਨ ਲਈ ਕਿਸਾਨ ਨੂੰ ਆਪਣੀ ਜ਼ਮੀਨ ਦੇ ਖੇਵਟ ਨੰਬਰ/ਖਸਰਾ ਨੰਬਰ ਅਤੇ ਸਿੱਧੀ ਬਿਜਾਈ ਅਧੀਨ ਰਕਬੇ ਦੀ ਜਾਣਕਾਰੀ ਦੇਣੀ ਹੋਵੇਗੀ। ਉਨ੍ਹਾਂ ਕਿਸਾਨ ਵੀਰਾਂ ਨੂੰ ਅਪੀਲ ਕੀਤੀ ਕਿ ਜੇਕਰ ਪੋਰਟਲ ਤੇ ਅਪਲਾਈ ਕਰਨ ਸਮੇਂ ਕੋਈ ਸਮੱਸਿਆ ਆਉਂਦੀ ਹੈ ਤਾਂ ਉਹ ਸਬੰਧਤ ਖੇਤੀਬਾੜੀ ਵਿਕਾਸ/ਵਿਸਥਾਰ ਅਫਸਰ ਅਤੇ ਬਲਾਕ ਖੇਤੀਬਾੜੀ ਦਫਤਰ ਨਾਲ ਸੰਪਰਕ ਕਰ ਸਕਦੇ ਹਨ।

ਮੁੱਖ ਖੇਤੀਬਾੜੀ ਅਫਸਰ ਡਾ. ਜੰਗੀਰ ਸਿੰਘ ਨੇ ਦੱਸਿਆ ਕਿ ਝੋਨੇ ਦੀ ਸਿੱਧੀ ਬਿਜਾਈ ਕਰਨ ਨਾਲ ਕੱਦੂ ਕਰਕੇ ਲਗਾਏ ਝੋਨੇ ਦੇ ਮੁਕਾਬਲੇ ਪਾਣੀ, ਬਿਜਲੀ ਅਤੇ ਮਜ਼ਦੂਰੀ ਦੀ ਬਚਤ ਹੁੰਦੀ ਹੈ। ਝੋਨੇ ਦੀ ਸਿੱਧੀ ਬਿਜਾਈ ਕਰਨ ਨਾਲ ਭੂਮੀਗਤ ਪਾਣੀ ਦਾ ਰੀਚਾਰਜ ਜਿਆਦਾ ਹੁੰਦਾ ਹੈ, ਫਸਲ ਨੂੰ ਬਿਮਾਰੀ ਘੱਟ ਲਗਦੀ ਹੈ ਅਤੇ ਪਰਾਲੀ ਦੀ ਸੰਭਾਲ ਕਰਨੀ ਸੌਖੀ ਹੋ ਜਾਂਦੀ ਹੈ। ਸਿੱਧੀ ਬਿਜਾਈ ਵਾਲੇ ਖੇਤ ਵਿੱਚ ਕੱਦੂ ਕਰਕੇ ਲਗਾਏ ਝੋਨੇ ਦੇ ਖੇਤ ਨਾਲੋਂ ਫਸਲ ਦਾ ਝਾੜ ਤਕਰੀਬਨ ਇੱਕ ਕੁਇੰਟਲ ਪ੍ਰਤੀ ਏਕੜ ਜ਼ਿਆਦਾ ਨਿਕਲਦਾ ਹੈ।

 ਸਿੱਧੀ ਬਿਜਾਈ ਦੀ ਤਰ ਵੱਤਰ ਵਿਧੀ ਵਿਚ ਸੁੱਕੇ ਖੇਤ ਵਿੱਚ ਸਿੱਧੀ ਬਿਜਾਈ ਨਾਲੋਂ ਮੁੱਖ ਫਰਕ ਇਹ ਹੈ ਕਿ ਤਰ ਵੱਤਰ ਵਾਲੇ ਖੇਤ ਵਿੱਚ ਬਿਜਾਈ ਕਰਕੇ ਪਹਿਲਾ ਪਾਣੀ ਤਕਰੀਬਨ 3 ਹਫਤੇ ਬਾਅਦ ਲਗਾਇਆ ਜਾਂਦਾ ਹੈ ਜਿਸ ਦੇ ਕਈ ਫਾਇਦੇ ਹਨ, ਜਿਵੇਂ ਕਿ ਪਾਣੀ ਦੀ 15-20 ਪ੍ਰਤੀਸ਼ਤ ਬਚਤ, ਨਦੀਨਾਂ ਦੀ ਸਮੱਸਿਆ ਘੱਟ ਹੋਣਾ, ਜੜ੍ਹਾਂ ਜ਼ਿਆਦਾ ਡੂੰਘੀਆਂ ਜਾਣ ਕਰਕੇ ਤੱਤਾਂ ਖਾਸ ਕਰਕੇ ਲੋਹੇ ਦੀ ਘਾਟ ਬਹੁਤ ਘੱਟ ਆਉਂਦੀ ਹੈ।

ਉਨ੍ਹਾਂ ਦੱਸਿਆ ਕਿ ਸਿੱਧੀ ਬਿਜਾਈ ਵਾਲੇ ਰਕਬੇ ਨੂੰ ਵੈਰੀਫਾਈ ਕਰਨ ਲਈ ਪਿੰਡ ਪੱਧਰ ਤੇ ਵੈਰੀਫਾਈਡ ਅਫਸਰ ਨਿਯੁਕਤ ਕੀਤੇ ਜਾ ਰਹੇ ਹਨ, ਜੋ ਕਿ ਰਕਬੇ ਦੀ ਪੜਤਾਲ ਕਰਨਗੇ। ਇਸ ਪੜਤਾਲ ਤੋਂ ਬਾਅਦ ਹੀ 1500/-ਰੁ: ਪ੍ਰਤੀ ਏਕੜ ਪ੍ਰੋਤਸਾਹਨ ਰਾਸ਼ੀ ਜਾਰੀ ਕੀਤੀ ਜਾਵੇਗੀ। ਪੰਜਾਬ ਸਰਕਾਰ ਵੱਲੋ ਪੋਰਟਲ ਤੇ ਅਪਲਾਈ ਕਰਨ ਦੀ ਆਖਰੀ ਮਿਤੀ ਪਹਿਲਾ 25 ਜੂਨ 2023 ਰੱਖੀ ਗਈ ਸੀ, ਪਰ ਹੁਣ ਪੰਜਾਬ ਸਰਕਾਰ ਵੱਲੋ ਕਿਸਾਨ ਹਿੱਤ ਵਿੱਚ ਪੋਰਟਲ ਤੇ ਅਪਲਾਈ ਕਰਨ ਦੀ ਆਖਰੀ ਮਿਤੀ 10 ਜੁਲਾਈ ਕਰ ਦਿੱਤੀ ਗਈ ਹੈ।

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Municipal Council Elections: ਇਸ ਵਾਰਡ ਵਿਚ ਮੁੜ ਹੋਣਗੀਆਂ ਚੋਣਾਂ, ਪੱਤਰ ਜਾਰੀ...
Municipal Council Elections: ਇਸ ਵਾਰਡ ਵਿਚ ਮੁੜ ਹੋਣਗੀਆਂ ਚੋਣਾਂ, ਪੱਤਰ ਜਾਰੀ...
ਕੰਪਨੀ ਨੇ ਕਰਮਚਾਰੀਆਂ ਨੂੰ ਵੰਡੀਆਂ ਟਾਟਾ ਕਾਰਾਂ, ਰਾਇਲ ਐਨਫੀਲਡ ਬਾਈਕਸ ਅਤੇ ਐਕਟਿਵਾ ਸਕੂਟਰ, ਕਰ ਦਿੱਤਾ ਖੁਸ਼
ਕੰਪਨੀ ਨੇ ਕਰਮਚਾਰੀਆਂ ਨੂੰ ਵੰਡੀਆਂ ਟਾਟਾ ਕਾਰਾਂ, ਰਾਇਲ ਐਨਫੀਲਡ ਬਾਈਕਸ ਅਤੇ ਐਕਟਿਵਾ ਸਕੂਟਰ, ਕਰ ਦਿੱਤਾ ਖੁਸ਼
Rozgar Mela: ਪ੍ਰਧਾਨ ਮੰਤਰੀ ਮੋਦੀ ਰੋਜ਼ਗਾਰ ਮੇਲੇ 'ਚ 71,000 ਨੌਜਵਾਨਾਂ ਨੂੰ ਸੌਂਪਣਗੇ ਜੁਆਇਨ ਲੈਟਰ, ਦੇਣਗੇ ਸਰਕਾਰੀ ਨੌਕਰੀ
Rozgar Mela: ਪ੍ਰਧਾਨ ਮੰਤਰੀ ਮੋਦੀ ਰੋਜ਼ਗਾਰ ਮੇਲੇ 'ਚ 71,000 ਨੌਜਵਾਨਾਂ ਨੂੰ ਸੌਂਪਣਗੇ ਜੁਆਇਨ ਲੈਟਰ, ਦੇਣਗੇ ਸਰਕਾਰੀ ਨੌਕਰੀ
Punjab News: ਪੰਜਾਬ 'ਚ ਹੁਣ ਸਫਰ ਹੋਏਗਾ ਆਸਾਨ, ਬਣਨ ਜਾ ਰਿਹੈ 110 ਕਿਲੋਮੀਟਰ ਲੰਬਾ ਨਵਾਂ ਹਾਈਵੇਅ
Punjab News: ਪੰਜਾਬ 'ਚ ਹੁਣ ਸਫਰ ਹੋਏਗਾ ਆਸਾਨ, ਬਣਨ ਜਾ ਰਿਹੈ 110 ਕਿਲੋਮੀਟਰ ਲੰਬਾ ਨਵਾਂ ਹਾਈਵੇਅ
Advertisement
ABP Premium

ਵੀਡੀਓਜ਼

Farmers Protest | ਖਰੜੇ ਦੇ ਵਿਰੋਧ 'ਚ ਹੋਏ ਕਿਸਾਨਾਂ ਦੀ ਪੰਜਾਬ ਸਰਕਾਰ ਨੂੰ ਵੱਡੀ ਮੰਗ! |Abp Sanjhaਕਿਸਾਨਾਂ ਲਈ ਵੱਡੀ ਖੁਸ਼ਖਬਰੀ ਸਰਕਾਰ ਨੇ ਦਿੱਤੀ 24 ਫਸਲਾਂ 'ਤੇ MSPਪਾਣੀ ਨੂੰ ਲੈ ਕੇ ਆਪ ਸਰਕਾਰ ਦਾ ਵੱਡਾ ਕਦਮKomi Insaf Morcha ਨੇ ਕੀਤਾ ਵੱਡਾ ਐਲਾਨ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Municipal Council Elections: ਇਸ ਵਾਰਡ ਵਿਚ ਮੁੜ ਹੋਣਗੀਆਂ ਚੋਣਾਂ, ਪੱਤਰ ਜਾਰੀ...
Municipal Council Elections: ਇਸ ਵਾਰਡ ਵਿਚ ਮੁੜ ਹੋਣਗੀਆਂ ਚੋਣਾਂ, ਪੱਤਰ ਜਾਰੀ...
ਕੰਪਨੀ ਨੇ ਕਰਮਚਾਰੀਆਂ ਨੂੰ ਵੰਡੀਆਂ ਟਾਟਾ ਕਾਰਾਂ, ਰਾਇਲ ਐਨਫੀਲਡ ਬਾਈਕਸ ਅਤੇ ਐਕਟਿਵਾ ਸਕੂਟਰ, ਕਰ ਦਿੱਤਾ ਖੁਸ਼
ਕੰਪਨੀ ਨੇ ਕਰਮਚਾਰੀਆਂ ਨੂੰ ਵੰਡੀਆਂ ਟਾਟਾ ਕਾਰਾਂ, ਰਾਇਲ ਐਨਫੀਲਡ ਬਾਈਕਸ ਅਤੇ ਐਕਟਿਵਾ ਸਕੂਟਰ, ਕਰ ਦਿੱਤਾ ਖੁਸ਼
Rozgar Mela: ਪ੍ਰਧਾਨ ਮੰਤਰੀ ਮੋਦੀ ਰੋਜ਼ਗਾਰ ਮੇਲੇ 'ਚ 71,000 ਨੌਜਵਾਨਾਂ ਨੂੰ ਸੌਂਪਣਗੇ ਜੁਆਇਨ ਲੈਟਰ, ਦੇਣਗੇ ਸਰਕਾਰੀ ਨੌਕਰੀ
Rozgar Mela: ਪ੍ਰਧਾਨ ਮੰਤਰੀ ਮੋਦੀ ਰੋਜ਼ਗਾਰ ਮੇਲੇ 'ਚ 71,000 ਨੌਜਵਾਨਾਂ ਨੂੰ ਸੌਂਪਣਗੇ ਜੁਆਇਨ ਲੈਟਰ, ਦੇਣਗੇ ਸਰਕਾਰੀ ਨੌਕਰੀ
Punjab News: ਪੰਜਾਬ 'ਚ ਹੁਣ ਸਫਰ ਹੋਏਗਾ ਆਸਾਨ, ਬਣਨ ਜਾ ਰਿਹੈ 110 ਕਿਲੋਮੀਟਰ ਲੰਬਾ ਨਵਾਂ ਹਾਈਵੇਅ
Punjab News: ਪੰਜਾਬ 'ਚ ਹੁਣ ਸਫਰ ਹੋਏਗਾ ਆਸਾਨ, ਬਣਨ ਜਾ ਰਿਹੈ 110 ਕਿਲੋਮੀਟਰ ਲੰਬਾ ਨਵਾਂ ਹਾਈਵੇਅ
ਹੁਣ ਹਵਾਈ ਅੱਡਿਆਂ 'ਤੇ ਯਾਤਰੀਆਂ ਲਈ ਸਸਤੀ ਕੰਟੀਨ ਸ਼ੁਰੂ ਕਰੇਗੀ ਸਰਕਾਰ, ਆਪ ਨੇ ਸੰਸਦ 'ਚ ਚੁੱਕਿਆ ਸੀ ਮੁੱਦਾ, ਜਾਣੋ ਕਦੋਂ ਤੋਂ ਹੋਵੇਗੀ ਸ਼ੁਰੂ
ਹੁਣ ਹਵਾਈ ਅੱਡਿਆਂ 'ਤੇ ਯਾਤਰੀਆਂ ਲਈ ਸਸਤੀ ਕੰਟੀਨ ਸ਼ੁਰੂ ਕਰੇਗੀ ਸਰਕਾਰ, ਆਪ ਨੇ ਸੰਸਦ 'ਚ ਚੁੱਕਿਆ ਸੀ ਮੁੱਦਾ, ਜਾਣੋ ਕਦੋਂ ਤੋਂ ਹੋਵੇਗੀ ਸ਼ੁਰੂ
ਆਮ ਲੋਕਾਂ ਨੂੰ ਮੋਦੀ ਸਰਕਾਰ ਦਾ ਨਵਾਂ ਝਟਕਾ ! ਹੁਣ ਪੁਰਾਣੀ ਕਾਰ ਖ਼ਰੀਦਣ 'ਤੇ ਦੇਣਾ ਪਵੇਗਾ 18 ਫੀਸਦੀ GST, ਸਰਕਾਰ ਦੇ ਆਏ ਅੱਛੇ ਦਿਨ
ਆਮ ਲੋਕਾਂ ਨੂੰ ਮੋਦੀ ਸਰਕਾਰ ਦਾ ਨਵਾਂ ਝਟਕਾ ! ਹੁਣ ਪੁਰਾਣੀ ਕਾਰ ਖ਼ਰੀਦਣ 'ਤੇ ਦੇਣਾ ਪਵੇਗਾ 18 ਫੀਸਦੀ GST, ਸਰਕਾਰ ਦੇ ਆਏ ਅੱਛੇ ਦਿਨ
Punjab News: ਖੰਨਾ 'ਚ 23 ਦਸੰਬਰ ਨੂੰ ਮੁੜ ਹੋਵੇਗੀ ਵੋਟਿੰਗ, ਰਾਜ ਚੋਣ ਕਮਿਸ਼ਨ ਨੇ ਦਿੱਤੇ ਹੁਕਮ, ਗਿਣਤੀ ਦੌਰਾਨ ਤੋੜੀਆਂ  ਸੀ EVM
Punjab News: ਖੰਨਾ 'ਚ 23 ਦਸੰਬਰ ਨੂੰ ਮੁੜ ਹੋਵੇਗੀ ਵੋਟਿੰਗ, ਰਾਜ ਚੋਣ ਕਮਿਸ਼ਨ ਨੇ ਦਿੱਤੇ ਹੁਕਮ, ਗਿਣਤੀ ਦੌਰਾਨ ਤੋੜੀਆਂ ਸੀ EVM
AP Dhillon ਅਤੇ Diljit Dosanjh ਵਿਚਾਲੇ ਸ਼ੁਰੂ ਹੋਈ ਜ਼ੁਬਾਨੀ ਜੰਗ, ਦੋਸਾਂਝਾਵਾਲਾ ਬੋਲਿਆ- ਮੇਰੇ ਪੰਗੇ ਸਰਕਾਰਾਂ ਨਾਲ, ਕਲਾਕਾਰਾਂ ਨਾਲ ਨੀਂ...
AP Dhillon ਅਤੇ Diljit Dosanjh ਵਿਚਾਲੇ ਸ਼ੁਰੂ ਹੋਈ ਜ਼ੁਬਾਨੀ ਜੰਗ, ਦੋਸਾਂਝਾਵਾਲਾ ਬੋਲਿਆ- ਮੇਰੇ ਪੰਗੇ ਸਰਕਾਰਾਂ ਨਾਲ, ਕਲਾਕਾਰਾਂ ਨਾਲ ਨੀਂ...
Embed widget