ਅਜਨਾਲਾ: ਪਿੰਡ ਹਰਸ਼ਾ ਛੀਨਾ ਉੱਚਾ ਕਿਲਾ ਦੇ ਇਕ ਕਿਸਾਨ ਵੱਲੋਂ ਕਰਜੇ ਤੋਂ ਪ੍ਰੇਸ਼ਾਨ ਹੋਕੇ ਖ਼ੁਦਕੁਸ਼ੀ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਮ੍ਰਿਤਕ ਕਿਸਾਨ ਦਾ ਨਾਮ ਰਣਜੀਤ ਸਿੰਘ ਉਮਰ ਕਰੀਬ 42 ਸਾਲ ਦੱਸੀ ਜਾ ਰਹੀ ਹੈ।

ਕਿਸਾਨ ਵੱਲੋਂ ਫਾਹਾ ਲੈਕੇ ਖ਼ੁਦਕੁਸ਼ੀ ਕੀਤੀ ਗਈ ਹੈ। ਮ੍ਰਿਤਕ ਕਿਸਾਨ ਵਲੋਂ ਸੁਸਾਈਡ ਨੋਟ ਤੇ ਵੀਡੀਉ ਵੀ ਬਣਾਈ ਗਈ। ਇਸ ਮੌਕੇ ਮ੍ਰਿਤਕ ਰਣਜੀਤ ਸਿੰਘ ਦੇ ਭਰਾ ਗੁਰਜੀਤ ਸਿੰਘ ਨੇ ਦੱਸਿਆ ਕਿ ਦੋਸ਼ੀ ਉਸ ਦੇ ਭਰਾ ਨੂੰ ਪੈਸਿਆਂ ਲਈ ਤੰਗ ਪ੍ਰੇਸ਼ਾਨ ਕਰਦੇ ਸੀ ਅਤੇ ਕਦੇ ਕਦੇ ਉਸ ਨੂੰ ਵੀ ਤੰਗ ਕਰਦੇ ਸੀ।

ਕਿਸਾਨਾਂ ਨੇ ਪਛਾਣੀ ਲੀਡਰਾਂ ਦੀ ਨੀਅਤ, 2022 ਦੀਆਂ ਚੋਣਾਂ ਤੋਂ ਪਹਿਲਾਂ ਕਹਿ ਦਿੱਤੀ ਵੱਡੀ ਗੱਲ

ਇਸ ਤੋਂ ਦੁਖੀ ਹੋ ਕੇ ਉਨ੍ਹਾਂ ਦੇ ਭਰਾ ਵਲੋਂ ਖੁਦਕੁਸ਼ੀ ਕਰ ਲਈ ਗਈ। ਪੁਲਿਸ ਨੇ ਦੱਸਿਆ ਕਿ ਮ੍ਰਿਤਕ ਦੇ ਭਰਾ ਦੇ ਬਿਆਨਾਂ ਦੇ ਆਧਾਰ 'ਤੇ ਮਾਮਲਾ ਦਰਜ ਕੀਤਾ ਗਿਆ ਹੈ। ਫਿਲਹਾਲ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।

ਪੰਜਾਬੀ 'ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ