ਸੋਨੀਪਤ: ਅੱਜ ਸੋਨੀਪਤ ਕੁੰਡਲੀ ਸਰਹੱਦ 'ਤੇ ਕਿਸਾਨ ਨੇਤਾਵਾਂ ਅਤੇ ਖਾਪ ਪੰਚਾਇਤਾਂ ਦੀ ਇਕ ਮਹੱਤਵਪੂਰਨ ਬੈਠਕ ਹੋਈ ਜਿਸ 'ਚ ਇਹ ਫੈਸਲਾ ਲਿਆ ਗਿਆ ਕਿ ਸੋਨੀਪਤ ਵਿਚ 14 ਅਪ੍ਰੈਲ ਨੂੰ ਹੋਣ ਵਾਲੇ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਦੇ ਪ੍ਰੋਗਰਾਮ ਦਾ ਸਖਤ ਵਿਰੋਧ ਕੀਤਾ ਜਾਵੇਗਾ। ਇਸ ਮੀਟਿੰਗ ਵਿੱਚ ਸੰਯੁਕਤ ਕਿਸਾਨ ਮੋਰਚਾ ਦੇ ਚੋਟੀ ਦੇ ਆਗੂ ਮੌਜੂਦ ਸਨ। ਕਿਸਾਨ ਆਗੂ ਰਾਕੇਸ਼ ਟਿਕੈਤ ਦਾ ਇੱਕ ਵੱਡਾ ਬਿਆਨ ਵੀ ਸਾਹਮਣੇ ਆਇਆ ਜਿਸ ਵਿੱਚ ਉਨ੍ਹਾਂ ਨੇ ਕਿਹਾ ਕਿ ਕਿਸਾਨ ਮੁੱਖ ਮੰਤਰੀ ਦੇ ਹੈਲੀਪੈਡ ਵਿੱਚ ਇਸਤੇਮਾਲ ਹੋਲ ਵਾਲੀਆਂ ਇੱਟਾਂ ਨਾਲ ਪੱਕੇ ਮਕਾਨ ਬਣਾਉਣਗੇ।

 

ਮੁੱਖ ਮੰਤਰੀ 14 ਅਪ੍ਰੈਲ ਨੂੰ ਸੋਨੀਪਤ ਦੇ ਪਿੰਡ ਬਡੌਲੀ ਵਿਖੇ ਬਾਬਾ ਭੀਮ ਰਾਓ ਅੰਬੇਦਕਰ ਦੇ ਜਨਮ ਦਿਵਸ ਮੌਕੇ ਉਨ੍ਹਾਂ ਦੇ ਬੁੱਤ ਦਾ ਉਦਘਾਟਨ ਕਰਨ ਜਾ ਰਹੇ ਹਨ। ਜਿਸ ਪਿੰਡ ਵਿੱਚ ਸੀਐਮ ਮਨੋਹਰ ਲਾਲ ਖੱਟਰ ਨੇ ਪਹੁੰਚਣਾ ਹੈ, ਉਹ ਕੁੰਡਲੀ ਸਰਹੱਦ ਤੋਂ ਸਿਰਫ 10 ਕਿਲੋਮੀਟਰ ਦੀ ਦੂਰੀ ‘ਤੇ ਹ।  ਸੰਯੁਕਤ ਕਿਸਾਨ ਮੋਰਚਾ ਪਹਿਲਾਂ ਹੀ ਐਲਾਨ ਕਰ ਚੁੱਕਾ ਹੈ ਕਿ ਸੀਐਮ ਮਨੋਹਰ ਲਾਲ ਖੱਟਰ ਅਤੇ ਉਪ ਮੁੱਖ ਮੰਤਰੀ ਦੁਸ਼ਯੰਤ ਚੌਟਾਲਾ ਦੇ ਪ੍ਰੋਗਰਾਮ ਦਾ ਹਰਿਆਣਾ ਵਿੱਚ ਵਿਰੋਧ ਕੀਤਾ ਜਾਵੇਗਾ। ਪਰ ਇਸ ਦੇ ਬਾਵਜੂਦ ਮੁੱਖ ਮੰਤਰੀ ਦਾ ਪ੍ਰੋਗਰਾਮ ਸੋਨੀਪਤ ਦੇ ਪਿੰਡ ਬਡੋਲੀ ਵਿੱਚ ਰੱਖਿਆ ਗਿਆ।

 

ਕਿਸਾਨ ਆਗੂ ਰਾਕੇਸ਼ ਟਿਕੈਤ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਸਾਰੀਆਂ ਖਾਪ ਪੰਚਾਇਤਾਂ ਅਤੇ ਕਿਸਾਨ ਨੇਤਾਵਾਂ ਨੇ ਫੈਸਲਾ ਲਿਆ ਹੈ ਕਿ 14 ਅਪ੍ਰੈਲ ਦੇ ਮੁੱਖ ਮੰਤਰੀ ਦੇ ਪ੍ਰੋਗਰਾਮ ਦਾ ਸਖਤ ਵਿਰੋਧ ਕੀਤਾ ਜਾਵੇਗਾ ਅਤੇ ਇਸ ਲਈ ਰਣਨੀਤੀ ਤਿਆਰ ਕੀਤੀ ਗਈ ਹੈ।

 

ਉਨ੍ਹਾਂ ਕਿਹਾ ਕਿ ਖੱਟਰ ਦੇ ਹੈਲੀਪੈਡ ਦੀ ਇੱਟ ਨਾਲ ਕਿਸਾਨ ਆਪਣਾ ਨਵਾਂ ਘਰ ਬਣਾਉਣਗੇ। ਰਾਕੇਸ਼ ਟਿਕੈਤ ਨੇ ਕੇਂਦਰੀ ਖੇਤੀਬਾੜੀ ਮੰਤਰੀ ਨਰਿੰਦਰ ਤੋਮਰ ਦੀ ਗੱਲਬਾਤ 'ਤੇ ਬੋਲਦਿਆਂ ਕਿਹਾ ਕਿ ਨਰਿੰਦਰ ਤੋਮਰ ਕਿਸਾਨ ਮੋਰਚੇ ਦੇ ਮੈਂਬਰ ਨਹੀਂ ਹਨ, ਉਹ ਇਹ ਫੈਸਲਾ ਨਹੀਂ ਕਰਨਗੇ ਕਿ ਅੰਦੋਲਨ ਖ਼ਤਮ ਹੋ ਜਾਵੇਗਾ ਜਾਂ ਉਹ ਇਸ ਕਿਸਾਨ ਲਹਿਰ ਨੂੰ ਸ਼ਾਹੀਨ ਬਾਗ ਮੰਨਣ ਦੀ ਭੁੱਲ ਨਾ ਕਰਨ। 

 

ਕਿਸਾਨ ਨੇਤਾ ਯੋਗੇਂਦਰ ਯਾਦਵ ਅਤੇ ਦਰਸ਼ਨ ਪਾਲ ਨੇ ਕਿਹਾ ਕਿ ਮੁੱਖ ਮੰਤਰੀ ਦੇ ਇਸ ਪ੍ਰੋਗਰਾਮ ਨੂੰ ਮੁੱਖ ਰੱਖਦਿਆਂ ਸਰਕਾਰ ਆਪਸੀ ਭਾਈਚਾਰਕ ਸਾਂਝ ਨੂੰ ਵਿਗਾੜਨਾ ਚਾਹੁੰਦੀ ਹੈ ਅਤੇ ਅਸੀਂ ਸੀਐਮ ਮਨੋਹਰ ਲਾਲ ਖੱਟਰ ਦਾ ਪ੍ਰੋਗਰਾਮ ਨਹੀਂ ਹੋਣ ਦੇਵਾਂਗੇ।