ਪਵਨਪ੍ਰੀਤ ਕੌਰ ਦੀ ਰਿਪੋਰਟ
ਚੰਡੀਗੜ੍ਹ: ਤਿੰਨੇ ਖੇਤੀਬਾੜੀ ਕਾਨੂੰਨਾਂ ਦੀ ਵਾਪਸੀ ਲਈ ਵਿਰੋਧ ਪ੍ਰਦਰਸ਼ਨ ਕਰ ਰਹੇ ਕਿਸਾਨ ਲੀਡਰ ਰਾਕੇਸ਼ ਟਿਕੈਤ ਨੇ ਸਰਕਾਰ ਨੂੰ ਚੇਤਾਵਨੀ ਦਿੱਤੀ ਹੈ। ਉਨ੍ਹਾਂ ਕਿਹਾ ਕਿ ਸਰਕਾਰ ਮੰਨ ਨਹੀਂ ਰਹੀ। ਰਾਕੇਸ਼ ਟਿਕੈਤ ਨੇ ਕਿਹਾ ਕਿ ਸਾਨੂੰ ਜ਼ਮੀਨ ਬਚਾਉਣ ਲਈ ਅੰਦੋਲਨ ਤੇਜ਼ ਕਰਨਾ ਪਏਗਾ। ਸਖਤ ਸੁਰ ਵਿੱਚ ਸਰਕਾਰ ਨੂੰ ਚੇਤਾਵਨੀ ਦਿੰਦਿਆਂ ਉਨ੍ਹਾਂ ਕਿਹਾ ਕਿ ਸਰਕਾਰ ਦਾ ਇਲਾਜ ਤਾਂ ਕਰਨਾ ਹੀ ਪਏਗਾ।


 


ਰਾਕੇਸ਼ ਟਿਕੈਤ ਨੇ ਟਵਿੱਟਰ 'ਤੇ ਲਿਖਿਆ,''ਸਰਕਾਰ ਸਹਿਮਤ ਨਹੀਂ ਹੋ ਰਹੀ। ਇਲਾਜ ਤਾਂ ਕਰਨਾ ਹੀ ਪਏਗਾ। ਟਰੈਕਟਰਾਂ ਨਾਲ ਆਪਣੀ ਤਿਆਰੀ ਰੱਖੋ। ਜ਼ਮੀਨ ਬਚਾਉਣ ਲਈ ਅੰਦੋਲਨ ਨੂੰ ਤੇਜ਼ ਕਰਨਾ ਪਏਗਾ।"



ਇਹ ਪਹਿਲੀ ਵਾਰ ਨਹੀਂ ਕਿ ਰਾਕੇਸ਼ ਟਿਕੈਤ ਨੇ ਕੇਂਦਰ ਸਰਕਾਰ ਨੂੰ ਚੇਤਾਵਨੀ ਜਾਰੀ ਕੀਤੀ ਹੈ। ਇੱਕ ਦਿਨ ਪਹਿਲਾਂ ਵੀ ਰਾਕੇਸ਼ ਟਿਕੈਤ ਨੇ ਕਿਹਾ ਸੀ ਕਿ ਕੇਂਦਰ ਸਰਕਾਰ ਨੂੰ ਆਪਣੇ ਮਨ ਵਿਚੋਂ ਇਹ ਭੁਲੇਖਾ ਦੂਰ ਕਰ ਦੇਣਾ ਚਾਹੀਦਾ ਹੈ ਕਿ ਕਿਸਾਨ ਵਾਪਸ ਚਲੇ ਜਾਣਗੇ।


 


ਕਿਸਾਨ ਆਗੂ ਰਾਕੇਸ਼ ਟਿਕੈਤ ਨੇ ਕਿਹਾ ਸੀ ਕਿ ਮੰਗਾਂ ਪੂਰੀਆਂ ਹੋਣ ‘ਤੇ ਹੀ ਕਿਸਾਨ ਵਾਪਸ ਜਾਣਗੇ। ਉਨ੍ਹਾਂ ਕਿਹਾ ਕਿ ਸਾਡੀ ਮੰਗ ਹੈ ਕਿ ਤਿੰਨੋਂ ਖੇਤੀਬਾੜੀ ਕਾਨੂੰਨਾਂ ਨੂੰ ਰੱਦ ਕੀਤਾ ਜਾਵੇ ਤੇ ਐਮਐਮਸੀ ‘ਤੇ ਇਕ ਕਾਨੂੰਨ ਬਣਾਇਆ ਜਾਵੇ।


 


ਕੋਰੋਨਾ ਸੰਕਟ ਦੌਰਾਨ ਪਿਛਲੇ 200 ਤੋਂ ਜ਼ਿਆਦਾ ਦਿਨਾਂ ਤੋਂ ਕਿਸਾਨਾਂ ਦਾ ਰੋਸ ਪ੍ਰਦਰਸ਼ਨ ਦਿੱਲੀ ਦੀ ਸਰਹੱਦ ‘ਤੇ ਚੱਲ ਰਿਹਾ ਹੈ। ਪ੍ਰਦਰਸ਼ਨ ਕਰ ਰਹੇ ਕਿਸਾਨ ਮੰਗ ਕਰ ਰਹੇ ਹਨ ਕਿ ਕੇਂਦਰ ਸਰਕਾਰ ਵੱਲੋਂ ਪਾਸ ਕੀਤੇ ਗਏ ਤਿੰਨ ਖੇਤੀਬਾੜੀ ਕਾਨੂੰਨਾਂ ਨੂੰ ਵਾਪਸ ਲਿਆ ਜਾਵੇ।