ਪੜਚੋਲ ਕਰੋ

ਕੈਪਟਨ ਰਾਜ 'ਚ ਬਾਦਲਾਂ ਨਾਲੋਂ ਵੀ ਵੱਧ ਖੁਦਕੁਸ਼ੀਆਂ! 'ਆਪ' ਨੇ ਦੱਸਿਆ ਕਿਸਾਨਾਂ ਦੀ ਆਰਥਿਕ ਮਦਦ ਦਾ ਹੱਲ

ਪੰਜਾਬ 'ਚ ਕਿਸਾਨੀ ਕਨੂੰਨਾਂ ਦਾ ਵਿਰੋਧ ਜਾਰੀ ਹੈ। ਇਸ ਦਰਮਿਆਨ ਵੀ ਕਿਸਾਨ ਖੁਦਕੁਸ਼ੀਆਂ ਦਾ ਸਿਲਸਿਲਾ ਜਾਰੀ ਹੈ। ਬੀਤੇ ਦਿਨੀਂ ਲੌਂਗੋਵਾਲ ਦੇ ਨਜ਼ਦੀਕੀ ਪਿੰਡ ਲੋਹਖੇੜਾਂ ਦੇ ਕਿਸਾਨ ਪਤੀ-ਪਤਨੀ ਵੱਲੋਂ ਕਰਜ਼ੇ ਦੀ ਮਾਰ ਹੇਠ ਆਉਣ ਕਰਕੇ ਖ਼ੁਦਕੁਸ਼ੀ ਕਰ ਲਈ ਗਈ ਜਿਸ ਨੂੰ ਲੈ ਕੇ ਆਮ ਆਦਮੀ ਪਾਰਟੀ ਨੇ ਸੂਬੇ ਦੀ ਕੈਪਟਨ ਸਰਕਾਰ ਨੂੰ ਘੇਰਿਆ ਹੈ।

ਚੰਡੀਗੜ੍ਹ: ਪੰਜਾਬ 'ਚ ਕਿਸਾਨੀ ਕਨੂੰਨਾਂ ਦਾ ਵਿਰੋਧ ਜਾਰੀ ਹੈ। ਇਸ ਦਰਮਿਆਨ ਵੀ ਕਿਸਾਨ ਖੁਦਕੁਸ਼ੀਆਂ ਦਾ ਸਿਲਸਿਲਾ ਜਾਰੀ ਹੈ। ਬੀਤੇ ਦਿਨੀਂ ਲੌਂਗੋਵਾਲ ਦੇ ਨਜ਼ਦੀਕੀ ਪਿੰਡ ਲੋਹਖੇੜਾਂ ਦੇ ਕਿਸਾਨ ਪਤੀ-ਪਤਨੀ ਵੱਲੋਂ ਕਰਜ਼ੇ ਦੀ ਮਾਰ ਹੇਠ ਆਉਣ ਕਰਕੇ ਖ਼ੁਦਕੁਸ਼ੀ ਕਰ ਲਈ ਗਈ  ਜਿਸ ਨੂੰ ਲੈ ਕੇ ਆਮ ਆਦਮੀ ਪਾਰਟੀ ਨੇ ਸੂਬੇ ਦੀ ਕੈਪਟਨ ਸਰਕਾਰ ਨੂੰ ਘੇਰਿਆ ਹੈ। 'ਆਪ' ਆਗੂਆਂ ਨੇ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਸੂਬਾ ਸਰਕਾਰ ਤੋਂ ਪੀੜਤ ਪਰਿਵਾਰ ਨੂੰ ਮਾਲੀ ਮਦਦ ਦੇਣ ਦੀ ਮੰਗ ਕੀਤੀ ਹੈ। ਕਿਸਾਨ ਵਿੰਗ ਦੇ ਪ੍ਰਧਾਨ ਤੇ ਕੋਟਕਪੂਰਾ ਤੋਂ ਵਿਧਾਇਕ ਕੁਲਤਾਰ ਸਿੰਘ ਸਿਧਵਾਂ, ਮੀਤ ਪ੍ਰਧਾਨ ਗੁਰਦਿੱਤ ਸਿੰਘ ਸੇਖੋਂ, ਕੁਲਦੀਪ ਸਿੰਘ ਧਾਲੀਵਾਲ ਤੇ ਜਸਵੰਤ ਸਿੰਘ ਗੱਜਣਮਾਜਰਾ ਨੇ ਇਸ ਘਟਨਾ 'ਤੇ ਦੁੱਖ ਪ੍ਰਗਟ ਕੀਤਾ। ਆਪ ਆਗੂਆਂ ਨੇ ਕਿਹਾ ਕੈਪਟਨ ਸਰਕਾਰ ਦੀਆਂ ਗ਼ਲਤ ਨੀਤੀਆਂ ਕਾਰਨ ਅੱਜ ਪੰਜਾਬ ਦਾ ਕਿਸਾਨ ਪਰਿਵਾਰ ਸਮੇਤ ਖ਼ੁਦਕੁਸ਼ੀ ਕਰਨ ਲਈ ਮਜਬੂਰ ਹੋ ਰਿਹਾ ਹੈ। ਕੈਪਟਨ ਸਰਕਾਰ ਕਿਸਾਨਾਂ ਦੇ ਕਰਜ਼ਾ ਮੁਆਫ਼ੀ ਕਰਨ ਦਾ ਵਾਅਦਾ ਕਰਕੇ ਸੱਤਾ ਵਿਚ ਆਈ ਸੀ, ਪਰ ਸਰਕਾਰ ਨੇ ਆਪਣੇ ਵਾਅਦੇ ਪੂਰੇ ਨਾ ਕੀਤੇ, ਜਿਸ ਕਰਕੇ ਇਸ ਤਰ੍ਹਾਂ ਦੀਆਂ ਦਿਲ ਕੰਬਾਊ ਦੁਖਦਾਇਕ ਘਟਨਾਵਾਂ ਸਾਹਮਣੇ ਆ ਰਹੀਆਂ ਹਨ। 21 ਨਵੰਬਰ ਨੂੰ ਸੁਲਝ ਜਾਵੇਗਾ ਕਿਸਾਨਾਂ ਦਾ ਮਸਲਾ, ਮੀਟਿੰਗ ਤੋਂ ਪਹਿਲਾਂ ਕੈਪਟਨ ਨੇ ਜਤਾਈ ਉਮੀਦ 'ਆਪ' ਆਗੂਆਂ ਨੇ ਕਿਹਾ ਕਿ ਰਾਜੇ ਦੇ ਰਾਜ ਵਿੱਚ ਪਿਛਲੀ ਅਕਾਲੀ-ਭਾਜਪਾ ਸਰਕਾਰ ਨਾਲੋਂ ਵੀ ਵੱਧ ਕਿਸਾਨ ਖ਼ੁਦਕੁਸ਼ੀ ਕਰ ਰਹੇ ਹਨ। ਆਗੂਆਂ ਨੇ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਸ਼ਾਹੀ ਮਹਿਲ ਤੋਂ ਬਾਹਰ ਨਿਕਲ ਕੇ ਪੰਜਾਬ ਦੇ ਲੋਕਾਂ ਦੀ ਸਾਰ ਲੈਣ। ਉਨ੍ਹਾਂ ਕਿਹਾ ਕਿ ਕੇਂਦਰ ਦੀ ਮੋਦੀ ਸਰਕਾਰ ਅਤੇ ਪੰਜਾਬ ਦੀ ਕੈਪਟਨ ਸਰਕਾਰ ਦੀਆਂ ਕਿਸਾਨ ਵਿਰੋਧੀ ਨੀਤੀਆਂ ਕਰਕੇ ਅੱਜ ਪੰਜਾਬ ਦੇ ਲੋਕ ਸੜਕਾਂ 'ਤੇ ਦਿਨ-ਰਾਤ ਗੁਜ਼ਾਰਨ ਲਈ ਮਜਬੂਰ ਹਨ, ਪਰ ਸੂਬੇ ਦਾ ਮੁਖੀ ਮਹਿਲਾ 'ਚ ਬੈਠਾ ਆਨੰਦ ਲੈ ਰਿਹਾ ਹੈ। 'ਆਪ' ਆਗੂਆਂ ਨੇ ਕਿਹਾ ਕਿ ਕੇਂਦਰ ਦੀ ਮੋਦੀ ਸਰਕਾਰ ਤਾਂ ਕਿਸਾਨਾਂ ਨੂੰ ਐਮਐਸਪੀ ਦੇਣ ਤੋਂ ਭੱਜ ਰਹੀ ਹੈ, ਅਜਿਹੇ ਹਲਾਤਾਂ 'ਚ ਪੰਜਾਬ ਦੀ ਕੈਪਟਨ ਸਰਕਾਰ ਆਪਣੇ ਸੂਬੇ ਦੇ ਕਿਸਾਨਾਂ ਨੂੰ ਐਮਐਸਪੀ ਦੇਵੇ। ਆਗੂਆਂ ਨੇ ਕਿਹਾ ਕਿ ਕੈਪਟਨ ਸਰਕਾਰ ਸੂਬੇ ਦੀ ਆਰਥਿਕਤਾ ਖ਼ਰਾਬ ਹੋਣ ਦੀ ਬਹਾਨੇਬਾਜ਼ੀ ਕਰ ਰਹੀ ਹੈ, ਜਦੋਂ ਕਿ ਕਾਂਗਰਸੀ ਆਗੂ, ਮੰਤਰੀ ਤੇ ਚਹੇਤੇ ਆਪਣੀਆਂ ਜੇਬਾਂ ਭਰਨ ਲੱਗੇ ਹੋਏ ਹਨ। ਆਗੂਆਂ ਨੇ ਕਿਹਾ ਕਿ ਕੈਪਟਨ ਸਰਕਾਰ ਰੇਤਾ, ਸ਼ਰਾਬ ਦੀ ਕਾਲਾਬਾਜ਼ਾਰੀ ਬੰਦ ਕਰਕੇ ਉਸ ਤੋਂ ਹੋਣ ਵਾਲੀ ਆਮਦਨ ਕਿਸਾਨਾਂ ਨੂੰ ਦਿੱਤੀ ਜਾ ਸਕਦਾ ਹੈ, ਜੋ ਕਿਸਾਨਾਂ ਦੀ ਆਰਥਿਕ ਹਾਲਤ ਸੁਧਾਰਨ 'ਚ ਕਾਫ਼ੀ ਸਹਾਈ ਹੋ ਸਕਦੀ ਹੈ। ਪੰਜਾਬੀ 'ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ

ਟਾਪ ਹੈਡਲਾਈਨ

ਬਟਾਲਾ ਗ੍ਰੇਨੇਡ ਹਮਲਾ ਮਾਮਲਾ: ਪੁਲਿਸ ਦੇ ਹੱਥ ਵੱਡੀ ਕਾਮਯਾਬੀ, 2 ਨਾਬਾਲਗ ਕਾਬੂ, ਤੀਜੇ ਦੀ ਭਾਲ ਜਾਰੀ
ਬਟਾਲਾ ਗ੍ਰੇਨੇਡ ਹਮਲਾ ਮਾਮਲਾ: ਪੁਲਿਸ ਦੇ ਹੱਥ ਵੱਡੀ ਕਾਮਯਾਬੀ, 2 ਨਾਬਾਲਗ ਕਾਬੂ, ਤੀਜੇ ਦੀ ਭਾਲ ਜਾਰੀ
ਪੰਜਾਬ 'ਚ ਨਸ਼ਾ ਤਸਕਰੀ ਹੋਈ ਹਾਈਟੈਕ, ਡਰੋਨ ਤੇ ਡਿਜੀਟਲ ਨੈੱਟਵਰਕ ਨਾਲ ਵਧਿਆ ਖ਼ਤਰਾ
ਪੰਜਾਬ 'ਚ ਨਸ਼ਾ ਤਸਕਰੀ ਹੋਈ ਹਾਈਟੈਕ, ਡਰੋਨ ਤੇ ਡਿਜੀਟਲ ਨੈੱਟਵਰਕ ਨਾਲ ਵਧਿਆ ਖ਼ਤਰਾ
ਕੈਨੇਡਾ ਭੇਜੇ ਗਏ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਸਰੂਪਾਂ ਬਾਰੇ SGPC ਨੇ ਦਿੱਤਾ ਸਪੱਸ਼ਟੀਕਰਨ
ਕੈਨੇਡਾ ਭੇਜੇ ਗਏ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਸਰੂਪਾਂ ਬਾਰੇ SGPC ਨੇ ਦਿੱਤਾ ਸਪੱਸ਼ਟੀਕਰਨ
Punjab News: ਪੰਜਾਬ ਤੋਂ ਵੱਡੀ ਖਬਰ, ਭਾਜਪਾ ਨੇ ਨਵੇਂ ਸੂਬਾ ਅਹੁਦੇਦਾਰਾਂ ਦਾ ਕੀਤਾ ਐਲਾਨ, ਲਿਸਟ ਜਾਰੀ...
Punjab News: ਪੰਜਾਬ ਤੋਂ ਵੱਡੀ ਖਬਰ, ਭਾਜਪਾ ਨੇ ਨਵੇਂ ਸੂਬਾ ਅਹੁਦੇਦਾਰਾਂ ਦਾ ਕੀਤਾ ਐਲਾਨ, ਲਿਸਟ ਜਾਰੀ...

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ ਤੋਂ ਵੱਡੀ ਖਬਰ, ਹਾਈ ਕੋਰਟ 'ਚ ਜਵਾਬ ਦੇਣ ਤੋਂ ਪਹਿਲਾਂ ਆਪ ਵਿਧਾਇਕਾਂ ਦੇ ਪੁੱਤਰਾਂ ਨੇ ਦਿੱਤਾ ਅਸਤੀਫਾ, ਜਾਣੋ ਪੂਰਾ ਮਾਮਲਾ...
ਪੰਜਾਬ ਤੋਂ ਵੱਡੀ ਖਬਰ, ਹਾਈ ਕੋਰਟ 'ਚ ਜਵਾਬ ਦੇਣ ਤੋਂ ਪਹਿਲਾਂ ਆਪ ਵਿਧਾਇਕਾਂ ਦੇ ਪੁੱਤਰਾਂ ਨੇ ਦਿੱਤਾ ਅਸਤੀਫਾ, ਜਾਣੋ ਪੂਰਾ ਮਾਮਲਾ...
Punjab News: ਪੰਜਾਬ 'ਚ ਸਰਕਾਰੀ ਬੱਸਾਂ ਦੀ ਹੜਤਾਲ, ਸਰਕਾਰ ਨਾਲ ਮੀਟਿੰਗ ਬੇਸਿੱਟਾ: 1,000 ਤੋਂ ਵੱਧ ਰੂਟ ਪ੍ਰਭਾਵਿਤ, ਯਾਤਰੀਆਂ 'ਚ ਮੱਚਿਆ ਹਾਹਾਕਾਰ; ਕੱਲ੍ਹ ਚੰਡੀਗੜ੍ਹ ਕਰਨਗੇ ਕੂਚ..
ਪੰਜਾਬ 'ਚ ਸਰਕਾਰੀ ਬੱਸਾਂ ਦੀ ਹੜਤਾਲ, ਸਰਕਾਰ ਨਾਲ ਮੀਟਿੰਗ ਬੇਸਿੱਟਾ: 1,000 ਤੋਂ ਵੱਧ ਰੂਟ ਪ੍ਰਭਾਵਿਤ, ਯਾਤਰੀਆਂ 'ਚ ਮੱਚਿਆ ਹਾਹਾਕਾਰ; ਕੱਲ੍ਹ ਚੰਡੀਗੜ੍ਹ ਕਰਨਗੇ ਕੂਚ..
Punjab News: ਪੰਜਾਬ 'ਚ ਵੱਡਾ ਸਿਆਸੀ ਧਮਾਕਾ, ਸੀਨੀਅਰ ਆਗੂ ਨੇ ਭਾਜਪਾ ਦੀ ਮੁੱਢਲੀ ਮੈਂਬਰਸ਼ਿਪ ਤੋਂ ਦਿੱਤਾ ਅਸਤੀਫ਼ਾ, ਬੋਲੇ- 'ਪੰਜਾਬ BJP ਨੂੰ ਜਿਹੜੇ ਕੰਮ ਕਰਨੇ ਚਾਹੀਦੇ...'
ਪੰਜਾਬ 'ਚ ਵੱਡਾ ਸਿਆਸੀ ਧਮਾਕਾ, ਸੀਨੀਅਰ ਆਗੂ ਨੇ ਭਾਜਪਾ ਦੀ ਮੁੱਢਲੀ ਮੈਂਬਰਸ਼ਿਪ ਤੋਂ ਦਿੱਤਾ ਅਸਤੀਫ਼ਾ, ਬੋਲੇ- 'ਪੰਜਾਬ BJP ਨੂੰ ਜਿਹੜੇ ਕੰਮ ਕਰਨੇ ਚਾਹੀਦੇ...'
ਅੱਜ ਤੋਂ ਤਿੰਨ ਦਿਨ ਤੱਕ ਨਹੀਂ ਚੱਲਣਗੀਆਂ ਸਰਕਾਰੀ ਬੱਸਾਂ, ਘਰੋਂ ਨਿਕਲਣ ਤੋਂ ਪਹਿਲਾਂ ਪੜ੍ਹ ਲਓ
ਅੱਜ ਤੋਂ ਤਿੰਨ ਦਿਨ ਤੱਕ ਨਹੀਂ ਚੱਲਣਗੀਆਂ ਸਰਕਾਰੀ ਬੱਸਾਂ, ਘਰੋਂ ਨਿਕਲਣ ਤੋਂ ਪਹਿਲਾਂ ਪੜ੍ਹ ਲਓ
ਸਾਉਣ ਦਾ ਪਹਿਲਾ ਸੋਮਵਾਰ ਅੱਜ, ਜਾਣੋ ਸ਼ੁਭ ਸਮਾਂ; ਇੱਕ ਕਲਿੱਕ 'ਚ ਪੜ੍ਹੋ ਪੂਰੀ ਡਿਟੇਲ
ਸਾਉਣ ਦਾ ਪਹਿਲਾ ਸੋਮਵਾਰ ਅੱਜ, ਜਾਣੋ ਸ਼ੁਭ ਸਮਾਂ; ਇੱਕ ਕਲਿੱਕ 'ਚ ਪੜ੍ਹੋ ਪੂਰੀ ਡਿਟੇਲ
ਕੀ ਅੱਜ ਤੋਂ ਵੱਧ ਗਏ ਪੈਟਰੋਲ-ਡੀਜ਼ਲ ਦੇ ਰੇਟ? ਜਾਣੋ ਆਪਣੇ ਸ਼ਹਿਰ 'ਚ ਤੇਲ ਦੇ ਰੇਟ
ਕੀ ਅੱਜ ਤੋਂ ਵੱਧ ਗਏ ਪੈਟਰੋਲ-ਡੀਜ਼ਲ ਦੇ ਰੇਟ? ਜਾਣੋ ਆਪਣੇ ਸ਼ਹਿਰ 'ਚ ਤੇਲ ਦੇ ਰੇਟ
ਪੰਜਾਬ ਭਾਜਪਾ 'ਚ ਹੋਇਆ ਵੱਡਾ ਫੇਰਬਦਲ, ਸਾਬਕਾ ਵਿਧਾਇਕ ਮੰਗਤ ਰਾਏ ਬਾਂਸਲ ਨੂੰ ਸੂਬਾ ਸਕੱਤਰ ਕੀਤਾ ਨਿਯੁਕਤ
ਪੰਜਾਬ ਭਾਜਪਾ 'ਚ ਹੋਇਆ ਵੱਡਾ ਫੇਰਬਦਲ, ਸਾਬਕਾ ਵਿਧਾਇਕ ਮੰਗਤ ਰਾਏ ਬਾਂਸਲ ਨੂੰ ਸੂਬਾ ਸਕੱਤਰ ਕੀਤਾ ਨਿਯੁਕਤ
3 ਅਗਸਤ ਨੂੰ ਕਿੰਨਾ ਸਸਤਾ ਹੋਇਆ ਸੋਨਾ, ਜਾਣੋ ਸੋਨਾ-ਚਾਂਦੀ ਦਾ ਤਾਜ਼ਾ ਰੇਟ
3 ਅਗਸਤ ਨੂੰ ਕਿੰਨਾ ਸਸਤਾ ਹੋਇਆ ਸੋਨਾ, ਜਾਣੋ ਸੋਨਾ-ਚਾਂਦੀ ਦਾ ਤਾਜ਼ਾ ਰੇਟ
Embed widget