ਚੰਡੀਗੜ੍ਹ: ਪੰਜਾਬ 'ਚ ਕਿਸਾਨੀ ਕਨੂੰਨਾਂ ਦਾ ਵਿਰੋਧ ਜਾਰੀ ਹੈ। ਇਸ ਦਰਮਿਆਨ ਵੀ ਕਿਸਾਨ ਖੁਦਕੁਸ਼ੀਆਂ ਦਾ ਸਿਲਸਿਲਾ ਜਾਰੀ ਹੈ। ਬੀਤੇ ਦਿਨੀਂ ਲੌਂਗੋਵਾਲ ਦੇ ਨਜ਼ਦੀਕੀ ਪਿੰਡ ਲੋਹਖੇੜਾਂ ਦੇ ਕਿਸਾਨ ਪਤੀ-ਪਤਨੀ ਵੱਲੋਂ ਕਰਜ਼ੇ ਦੀ ਮਾਰ ਹੇਠ ਆਉਣ ਕਰਕੇ ਖ਼ੁਦਕੁਸ਼ੀ ਕਰ ਲਈ ਗਈ ਜਿਸ ਨੂੰ ਲੈ ਕੇ ਆਮ ਆਦਮੀ ਪਾਰਟੀ ਨੇ ਸੂਬੇ ਦੀ ਕੈਪਟਨ ਸਰਕਾਰ ਨੂੰ ਘੇਰਿਆ ਹੈ। 'ਆਪ' ਆਗੂਆਂ ਨੇ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਸੂਬਾ ਸਰਕਾਰ ਤੋਂ ਪੀੜਤ ਪਰਿਵਾਰ ਨੂੰ ਮਾਲੀ ਮਦਦ ਦੇਣ ਦੀ ਮੰਗ ਕੀਤੀ ਹੈ।
ਕਿਸਾਨ ਵਿੰਗ ਦੇ ਪ੍ਰਧਾਨ ਤੇ ਕੋਟਕਪੂਰਾ ਤੋਂ ਵਿਧਾਇਕ ਕੁਲਤਾਰ ਸਿੰਘ ਸਿਧਵਾਂ, ਮੀਤ ਪ੍ਰਧਾਨ ਗੁਰਦਿੱਤ ਸਿੰਘ ਸੇਖੋਂ, ਕੁਲਦੀਪ ਸਿੰਘ ਧਾਲੀਵਾਲ ਤੇ ਜਸਵੰਤ ਸਿੰਘ ਗੱਜਣਮਾਜਰਾ ਨੇ ਇਸ ਘਟਨਾ 'ਤੇ ਦੁੱਖ ਪ੍ਰਗਟ ਕੀਤਾ। ਆਪ ਆਗੂਆਂ ਨੇ ਕਿਹਾ ਕੈਪਟਨ ਸਰਕਾਰ ਦੀਆਂ ਗ਼ਲਤ ਨੀਤੀਆਂ ਕਾਰਨ ਅੱਜ ਪੰਜਾਬ ਦਾ ਕਿਸਾਨ ਪਰਿਵਾਰ ਸਮੇਤ ਖ਼ੁਦਕੁਸ਼ੀ ਕਰਨ ਲਈ ਮਜਬੂਰ ਹੋ ਰਿਹਾ ਹੈ। ਕੈਪਟਨ ਸਰਕਾਰ ਕਿਸਾਨਾਂ ਦੇ ਕਰਜ਼ਾ ਮੁਆਫ਼ੀ ਕਰਨ ਦਾ ਵਾਅਦਾ ਕਰਕੇ ਸੱਤਾ ਵਿਚ ਆਈ ਸੀ, ਪਰ ਸਰਕਾਰ ਨੇ ਆਪਣੇ ਵਾਅਦੇ ਪੂਰੇ ਨਾ ਕੀਤੇ, ਜਿਸ ਕਰਕੇ ਇਸ ਤਰ੍ਹਾਂ ਦੀਆਂ ਦਿਲ ਕੰਬਾਊ ਦੁਖਦਾਇਕ ਘਟਨਾਵਾਂ ਸਾਹਮਣੇ ਆ ਰਹੀਆਂ ਹਨ।
21 ਨਵੰਬਰ ਨੂੰ ਸੁਲਝ ਜਾਵੇਗਾ ਕਿਸਾਨਾਂ ਦਾ ਮਸਲਾ, ਮੀਟਿੰਗ ਤੋਂ ਪਹਿਲਾਂ ਕੈਪਟਨ ਨੇ ਜਤਾਈ ਉਮੀਦ
'ਆਪ' ਆਗੂਆਂ ਨੇ ਕਿਹਾ ਕਿ ਰਾਜੇ ਦੇ ਰਾਜ ਵਿੱਚ ਪਿਛਲੀ ਅਕਾਲੀ-ਭਾਜਪਾ ਸਰਕਾਰ ਨਾਲੋਂ ਵੀ ਵੱਧ ਕਿਸਾਨ ਖ਼ੁਦਕੁਸ਼ੀ ਕਰ ਰਹੇ ਹਨ। ਆਗੂਆਂ ਨੇ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਸ਼ਾਹੀ ਮਹਿਲ ਤੋਂ ਬਾਹਰ ਨਿਕਲ ਕੇ ਪੰਜਾਬ ਦੇ ਲੋਕਾਂ ਦੀ ਸਾਰ ਲੈਣ। ਉਨ੍ਹਾਂ ਕਿਹਾ ਕਿ ਕੇਂਦਰ ਦੀ ਮੋਦੀ ਸਰਕਾਰ ਅਤੇ ਪੰਜਾਬ ਦੀ ਕੈਪਟਨ ਸਰਕਾਰ ਦੀਆਂ ਕਿਸਾਨ ਵਿਰੋਧੀ ਨੀਤੀਆਂ ਕਰਕੇ ਅੱਜ ਪੰਜਾਬ ਦੇ ਲੋਕ ਸੜਕਾਂ 'ਤੇ ਦਿਨ-ਰਾਤ ਗੁਜ਼ਾਰਨ ਲਈ ਮਜਬੂਰ ਹਨ, ਪਰ ਸੂਬੇ ਦਾ ਮੁਖੀ ਮਹਿਲਾ 'ਚ ਬੈਠਾ ਆਨੰਦ ਲੈ ਰਿਹਾ ਹੈ।
'ਆਪ' ਆਗੂਆਂ ਨੇ ਕਿਹਾ ਕਿ ਕੇਂਦਰ ਦੀ ਮੋਦੀ ਸਰਕਾਰ ਤਾਂ ਕਿਸਾਨਾਂ ਨੂੰ ਐਮਐਸਪੀ ਦੇਣ ਤੋਂ ਭੱਜ ਰਹੀ ਹੈ, ਅਜਿਹੇ ਹਲਾਤਾਂ 'ਚ ਪੰਜਾਬ ਦੀ ਕੈਪਟਨ ਸਰਕਾਰ ਆਪਣੇ ਸੂਬੇ ਦੇ ਕਿਸਾਨਾਂ ਨੂੰ ਐਮਐਸਪੀ ਦੇਵੇ। ਆਗੂਆਂ ਨੇ ਕਿਹਾ ਕਿ ਕੈਪਟਨ ਸਰਕਾਰ ਸੂਬੇ ਦੀ ਆਰਥਿਕਤਾ ਖ਼ਰਾਬ ਹੋਣ ਦੀ ਬਹਾਨੇਬਾਜ਼ੀ ਕਰ ਰਹੀ ਹੈ, ਜਦੋਂ ਕਿ ਕਾਂਗਰਸੀ ਆਗੂ, ਮੰਤਰੀ ਤੇ ਚਹੇਤੇ ਆਪਣੀਆਂ ਜੇਬਾਂ ਭਰਨ ਲੱਗੇ ਹੋਏ ਹਨ। ਆਗੂਆਂ ਨੇ ਕਿਹਾ ਕਿ ਕੈਪਟਨ ਸਰਕਾਰ ਰੇਤਾ, ਸ਼ਰਾਬ ਦੀ ਕਾਲਾਬਾਜ਼ਾਰੀ ਬੰਦ ਕਰਕੇ ਉਸ ਤੋਂ ਹੋਣ ਵਾਲੀ ਆਮਦਨ ਕਿਸਾਨਾਂ ਨੂੰ ਦਿੱਤੀ ਜਾ ਸਕਦਾ ਹੈ, ਜੋ ਕਿਸਾਨਾਂ ਦੀ ਆਰਥਿਕ ਹਾਲਤ ਸੁਧਾਰਨ 'ਚ ਕਾਫ਼ੀ ਸਹਾਈ ਹੋ ਸਕਦੀ ਹੈ।
ਪੰਜਾਬੀ 'ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ
Exit Poll 2024
(Source: Matrize)
ਕੈਪਟਨ ਰਾਜ 'ਚ ਬਾਦਲਾਂ ਨਾਲੋਂ ਵੀ ਵੱਧ ਖੁਦਕੁਸ਼ੀਆਂ! 'ਆਪ' ਨੇ ਦੱਸਿਆ ਕਿਸਾਨਾਂ ਦੀ ਆਰਥਿਕ ਮਦਦ ਦਾ ਹੱਲ
ਏਬੀਪੀ ਸਾਂਝਾ
Updated at:
16 Nov 2020 05:10 PM (IST)
ਪੰਜਾਬ 'ਚ ਕਿਸਾਨੀ ਕਨੂੰਨਾਂ ਦਾ ਵਿਰੋਧ ਜਾਰੀ ਹੈ। ਇਸ ਦਰਮਿਆਨ ਵੀ ਕਿਸਾਨ ਖੁਦਕੁਸ਼ੀਆਂ ਦਾ ਸਿਲਸਿਲਾ ਜਾਰੀ ਹੈ। ਬੀਤੇ ਦਿਨੀਂ ਲੌਂਗੋਵਾਲ ਦੇ ਨਜ਼ਦੀਕੀ ਪਿੰਡ ਲੋਹਖੇੜਾਂ ਦੇ ਕਿਸਾਨ ਪਤੀ-ਪਤਨੀ ਵੱਲੋਂ ਕਰਜ਼ੇ ਦੀ ਮਾਰ ਹੇਠ ਆਉਣ ਕਰਕੇ ਖ਼ੁਦਕੁਸ਼ੀ ਕਰ ਲਈ ਗਈ ਜਿਸ ਨੂੰ ਲੈ ਕੇ ਆਮ ਆਦਮੀ ਪਾਰਟੀ ਨੇ ਸੂਬੇ ਦੀ ਕੈਪਟਨ ਸਰਕਾਰ ਨੂੰ ਘੇਰਿਆ ਹੈ।
- - - - - - - - - Advertisement - - - - - - - - -