ਟਿੱਕਰੀ ਮੋਰਚੇ ਲਈ ਕਿਸਾਨਾਂ ਤੇ ਔਰਤਾਂ ਦਾ ਕਾਫਲਾ ਰਵਾਨਾ, ਖੇਤੀ ਕਾਨੂੰਨ ਰੱਦ ਕਰਵਾ ਕੇ ਪਰਤਣਗੇ ਘਰ
ਖੇਤੀ ਕਾਨੂੰਨਾਂ ਵਿਰੁੱਧ ਕਿਸਾਨਾਂ ਦਾ ਦਿੱਲੀ ਦੇ ਬਾਰਡਰਾਂ ’ਤੇ ਲਗਾਤਾਰ ਸੰਘਰਸ਼ ਜਾਰੀ ਹੈ। ਇਸੇ ਸੰਘਰਸ਼ ਦੇ ਚੱਲਦਿਆਂ ਲਗਾਤਾਰ ਪੰਜਾਬ ਵਿੱਚੋਂ ਕਿਸਾਨਾਂ ਦੇ ਕਾਫ਼ਲੇ ਦਿੱਲੀ ਜਾ ਰਹੇ ਹਨ। ਇਸ ਤਹਿਤ ਅੱਜ ਬਰਨਾਲਾ ਤੋਂ ਭਾਰਤੀ ਕਿਸਾਨ ਯੂਨੀਅਨ ਡਕੌਂਦਾ ਨਾਲ ਜੁੜੇ ਕਿਸਾਨਾਂ ਤੇ ਔਰਤਾਂ ਦਾ ਕਾਫ਼ਲਾ ਦਿੱਲੀ ਦੇ ਟਿੱਕਰੀ ਮੋਰਚੇ ਲਈ ਰਵਾਨਾ ਹੋਇਆ।
ਬਰਨਾਲਾ: ਖੇਤੀ ਕਾਨੂੰਨਾਂ ਵਿਰੁੱਧ ਕਿਸਾਨਾਂ ਦਾ ਦਿੱਲੀ ਦੇ ਬਾਰਡਰਾਂ ’ਤੇ ਲਗਾਤਾਰ ਸੰਘਰਸ਼ ਜਾਰੀ ਹੈ। ਇਸੇ ਸੰਘਰਸ਼ ਦੇ ਚੱਲਦਿਆਂ ਲਗਾਤਾਰ ਪੰਜਾਬ ਵਿੱਚੋਂ ਕਿਸਾਨਾਂ ਦੇ ਕਾਫ਼ਲੇ ਦਿੱਲੀ ਜਾ ਰਹੇ ਹਨ। ਇਸ ਤਹਿਤ ਅੱਜ ਬਰਨਾਲਾ ਤੋਂ ਭਾਰਤੀ ਕਿਸਾਨ ਯੂਨੀਅਨ ਡਕੌਂਦਾ ਨਾਲ ਜੁੜੇ ਕਿਸਾਨਾਂ ਤੇ ਔਰਤਾਂ ਦਾ ਕਾਫ਼ਲਾ ਦਿੱਲੀ ਦੇ ਟਿੱਕਰੀ ਮੋਰਚੇ ਲਈ ਰਵਾਨਾ ਹੋਇਆ।
ਇਹ ਕਾਫ਼ਲਾ ਸੰਯੁਕਤ ਕਿਸਾਨ ਮੋਰਚੇ ਦੇ ਸੀਨੀਆ ਆਗੂ ਮਨਜੀਤ ਸਿੰਘ ਧਨੇਰ ਦੀ ਅਗਵਾਈ ਵਿੱਚ ਰਵਾਨਾ ਹੋਇਆ। ਮਨਜੀਤ ਧਨੇਰ ਨੇ ਕਿਹਾ ਕਿ ਲਗਾਤਾਰ ਕਿਸਾਨਾਂ ਦੀ ਗਿਣਤੀ ਮੁੜ ਦਿੱਲੀ ਮੋਰਚੇ ’ਚ ਵਧ ਰਹੀ ਹੈ। ਕਿਸਾਨ ਖੇਤੀ ਕਾਨੂੰਨਾਂ ਨੂੰ ਰੱਦ ਕਰਵਾਉਣ ਤੋਂ ਬਾਅਦ ਹੀ ਘਰਾਂ ਨੂੰ ਵਾਪਸ ਮੁੜਨਗੇ।
ਇਸ ਮੌਕੇ ਧਨੇਰ ਨੇ ਕਿਹਾ ਕਿ ਤਿੰਨ ਖੇਤੀ ਕਾਨੂੰਨਾਂ ਨੂੰ ਰੱਦ ਕਰਵਾਉਣ ਲਈ ਉਹ 8 ਮਹੀਨੇ ਤੋਂ ਦਿੱਲੀ ਦੇ ਬਾਰਡਰਾਂ ’ਤੇ ਸ਼ੰਘਰਸ਼ ਕਰ ਰਹੇ ਹਨ। ਇਸ ਸੰਘਰਸ਼ ਦੌਰਾਨ ਪੰਜਾਬ ਦੇ ਪਿੰਡਾਂ ਵਿੱਚੋਂ ਲਗਾਤਾਰ ਕਾਫ਼ਲੇ ਸ਼ਾਮਲ ਹੋ ਰਹੇ ਹਨ। ਇਸ ਤਹਿਤ ਅੱਜ ਬਰਨਾਲਾ ਤੋਂ ਕਾਫ਼ਲਾ ਦਿੱਲੀ ਦੇ ਟਿੱਕਰੀ ਬਾਰਡਰ ਲਈ ਚੱਲਿਆ ਹੈ।
ਉਨ੍ਹਾਂ ਕਿਹਾ ਕਿ ਬੀਜੇਪੀ ਸਰਕਾਰ ਕਿਸਾਨ ਅੰਦੋਲਨ ਦਾ ਸਫ਼ਾਇਆ ਕਰਨ ਦੀ ਸੋਚ ਰਹੀ ਹੈ, ਪਰ ਕਿਸਾਨ ਅੰਦੋਲਨ ਕਾਰਨ ਸਮੁੱਚੇ ਦੇਸ਼ ਵਿੱਚੋਂ ਬੀਜੇਪੀ ਦਾ ਜ਼ਰੂਰ ਸਫ਼ਾਇਆ ਹੋਣ ਲੱਗਿਆ ਹੈ। ਸਿੱਦਕ ਦੇ ਪੱਕੇ ਕਿਸਾਨ ਅੱਜ ਵੀ ਜਥੇਬੰਦੀਆਂ ਦੀ ਅਗਵਾਈ ਵਿੱਚ ਸੰਘਰਸ਼ ਲੜ ਰਹੇ ਹਨ। ਕੇਂਦਰ ਸਰਕਾਰ ਇਸ ਅੰਦੋਲਨ ਕਾਰਨ ਹਿੱਲੀ ਜ਼ਰੂਰ ਹੋਈ ਹੈ। ਜਿੰਨਾਂ ਸਮਾਂ ਖੇਤੀ ਕਾਨੂੰਨ ਰੱਦ ਨਹੀਂ ਹੁੰਦੀ, ਉਨ੍ਹਾਂ ਸਮਾਂ ਇਹ ਅੰਦੋਲਨ ਖ਼ਤਮ ਹੋਣ ਵਾਲਾ ਨਹੀਂ।