ਬਠਿੰਡਾ: ਖੇਤੀ ਕਾਨੂੰਨਾਂ ਖ਼ਿਲਾਫ਼ ਪੰਜਾਬ ਭਰ ਵਿੱਚ ਕਿਸਾਨਾਂ ਵੱਲੋਂ ਅੰਦੋਲਨ ਕੀਤੇ ਜਾ ਰਹੇ ਹਨ ਤੇ ਮੋਦੀ ਸਰਕਾਰ ਦਾ ਹਰ ਫਰੰਟ ਤੇ ਘਿਰਾਓ ਕੀਤਾ ਜਾ ਰਿਹਾ ਹੈ। ਇਸ ਦੇ ਚੱਲਦੇ  ਭਾਰਤੀ ਜਨਤਾ ਪਾਰਟੀ ਦੇ ਆਗੂਆਂ ਵੱਲੋਂ ਵੱਖ-ਵੱਖ ਪਿੰਡਾਂ ਤੇ ਸ਼ਹਿਰਾਂ ਵਿੱਚ ਮੀਟਿੰਗਾਂ ਕਰਕੇ ਇਨ੍ਹਾਂ ਬਿੱਲਾਂ ਨੂੰ ਕਿਸਾਨਾਂ ਦੇ ਹਿੱਤ ਵਿੱਚ ਦੱਸਿਆ ਜਾ ਰਿਹਾ ਹੈ।


ਮਾਂ ਹੀ ਕਰਵਾਉਂਦੀ ਸੀ ਆਪਣੀਆਂ ਧੀਆਂ ਨਾਲ ਰੇਪ, ਮਿਲੀ 723 ਸਾਲ ਦੀ ਸਜ਼ਾ

ਬਠਿੰਡਾ ਪੁੱਜੇ ਭਾਜਪਾ ਦੇ ਸੀਨੀਅਰ ਆਗੂ ਮਦਨ ਮੋਹਨ ਮਿੱਤਲ ਨੇ ਕਿਸਾਨ ਅੰਦੋਲਨ ਪਿੱਛੇ ਨਕਸਲ ਵਾਦ ਦੀ ਸ਼ੈਅ ਕਹਿਣ 'ਤੇ ਕਿਸਾਨ ਭੜਕ ਉਠੇ ਹਨ। ਇਸ ਦੇ ਵਿਰੋਧ 'ਚ ਕਿਸਾਨਾਂ ਨੇ ਅੱਜ ਸਰਕਟ ਹਾਊਸ ਵਿੱਚ ਠਹਿਰੇ ਮਦਨ ਮੋਹਨ ਮਿੱਤਲ ਦਾ ਘਿਰਾਓ ਕਰ ਕੇ ਸੰਘਰਸ਼ੀ ਆਵਾਜ਼ ਬੁਲੰਦ ਕੀਤੀ।

ਕੇਂਦਰ ਸਰਕਾਰ ਦੇ ਝਟਕੇ ਮਗਰੋਂ ਕੈਪਟਨ ਦਾ ਵੱਡਾ ਐਲਾਨ

ਕਿਸਾਨਾਂ ਦੇ ਇਸ ਘਿਰਾਓ ਤੋਂ ਤੁਰੰਤ ਬਾਅਦ ਪੁਲਿਸ ਨੇ ਸੁਰੱਖਿਆ ਦੇ ਪ੍ਰਬੰਧ ਕੀਤੇ। ਬਠਿੰਡਾ ਵਿਖੇ ਪ੍ਰੈੱਸ ਕਾਨਫਰੰਸ ਦੌਰਾਨ ਭਾਜਪਾ ਆਗੂ ਮਦਨ ਮੋਹਨ ਮਿੱਤਲ ਵੱਲੋਂ ਕਿਸਾਨ ਅੰਦੋਲਨ 'ਤੇ ਬਾਹਰੀ ਤਾਕਤਾਂ ਤੇ ਨਕਸਲਵਾਦੀ ਸ਼ੈਅ ਦਾ ਜਵਾਬ ਦਿੱਤਾ ਗਿਆ ਸੀ।

ਪੰਜਾਬੀ 'ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ