ਬਠਿੰਡਾ: ਕਿਸਾਨਾਂ ਦੇ ਭਾਰਤ ਬੰਦ ਨੂੰ ਪੰਜਾਬ 'ਚ ਭਰਵਾਂ ਹੁੰਗਾਰਾ ਮਿਲਿਆ। ਅੱਜ ਸਵੇਰੇ 6 ਵਜੇ ਤੋਂ ਸ਼ਾਮ 6 ਵਜੇ ਤੱਕ ਜ਼ਿਆਦਾਤਰ ਥਾਂਵਾਂ 'ਤੇ ਆਵਾਜਾਈ ਤੇ ਬਾਜ਼ਾਰ ਬੰਦ ਦੇਖਣ ਨੂੰ ਮਿਲੇ। ਸਿਰਫ ਜ਼ਰੂਰੀ ਕੰਮਾਂ ਲਈ ਹੀ ਲੋਕ ਘਰੋਂ ਬਾਹਰ ਨਿਕਲਦੇ ਦਿਖਾਈ ਦਿੱਤੇ। ਖੇਤੀ ਕਾਨੂੰਨਾਂ ਦੇ ਵਿਰੋਧ ਵਿੱਚ ਸੰਯੁਕਤ ਕਿਸਾਨ ਮੋਰਚੇ ਵੱਲੋਂ ਜਿਥੇ 26 ਮਾਰਚ ਨੂੰ ਭਾਰਤ ਬੰਦ ਦਾ ਸੱਦਾ ਦਿੱਤਾ ਗਿਆ ਸੀ ਉਥੇ ਹੀ ਬਠਿੰਡਾ ਵਿੱਚ ਵੀ ਇਸ ਭਾਰਤ ਬੰਦ ਨੂੰ ਭਰਵਾਂ ਹੁੰਗਾਰਾ ਮਿਲਿਆ।
ਖੇਤੀ ਕਾਨੂੰਨਾਂ ਦਾ ਵਿਰੋਧ ਪ੍ਰਦਰਸ਼ਨ ਕਰਦਿਆਂ ਕਿਸਾਨਾਂ ਨੇ ਭਾਈ ਘਨੱਈਆ ਚੌਕ ਜਾਮ ਕਰ ਦਿੱਤਾ। ਵਿਰੋਧ ਪ੍ਰਦਰਸ਼ਨ 'ਚ ਵੱਡੀ ਗਿਣਤੀ 'ਚ ਔਰਤਾਂ ਨੇ ਵੀ ਸ਼ਮੂਲੀਅਤ ਕੀਤੀ। ਕਿਸਾਨ ਆਗੂਆਂ ਨੇ ਕਿਹਾ ਕਿ ਜਿੰਨਾ ਚਿਰ ਕੇਂਦਰ ਦੀ ਮੋਦੀ ਸਰਕਾਰ ਇਹ ਖੇਤੀ ਕਾਨੂੰਨ ਵਾਪਸ ਨਹੀਂ ਲੈਂਦੀ ਸਾਡਾ ਸੰਘਰਸ਼ ਜਾਰੀ ਰਹੇਗਾ ਅਤੇ ਜੋ ਸੰਯੁਕਤ ਕਿਸਾਨ ਮੋਰਚਾ ਫੈਸਲਾ ਕਰੇਗਾ ਅਸੀਂ ਉਸ ਨੂੰ ਪੂਰਾ ਕਰਾਂਗੇ।
ਕਿਸਾਨ ਆਗੂਆਂ ਨੇ ਕਿਹਾ ਕਿ ਕਣਕ ਦੀ ਫਸਲ ਮੰਡੀਆਂ ਵਿੱਚ ਆਉਣ ਲਈ ਤਿਆਰ ਹੈ ਪਰ ਕੇਂਦਰ ਸਰਕਾਰ ਵੱਲੋਂ ਇਸ ਦੀ ਖਰੀਦ ਲਈ ਕੋਈ ਠੋਸ ਪ੍ਰਬੰਧ ਨਹੀਂ ਕੀਤੇ ਗਏ। ਇਸ ਮੌਕੇ ਆਗੂਆਂ ਨੇ ਕਿਹਾ ਕਿ ਕਣਕ ਦੀ ਖ਼ਰੀਦ ਲਈ ਕੇਂਦਰ ਸਰਕਾਰ ਵੱਲੋਂ ਕੋਈ ਠੋਸ ਪ੍ਰਬੰਧ ਨਹੀਂ ਕੀਤੇ ਗਏ। ਇੱਥੋਂ ਤੱਕ ਕਿ ਮੰਡੀਆਂ ਵਿੱਚ ਬਾਰਦਾਨਾ ਤੱਕ ਨਹੀਂ ਪਹੁੰਚਾਇਆ ਗਿਆ।
ਇਹ ਵੀ ਪੜ੍ਹੋ: ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਅਤੇ ਰੁਜ਼ਗਾਰ ਬਾਰੇ ਸਾਬਕਾ ਪ੍ਰਧਾਨ ਮੰਤਰੀ Manmohan Singh ਨੇ ਮੋਦੀ ਸਰਕਾਰ 'ਤੇ ਸਾਧਿਆ ਨਿਸ਼ਾਨਾ
ਇਹ ਵੀ ਪੜ੍ਹੋ: ਬੰਗਲਾਦੇਸ਼ ਦੀ ਆਜ਼ਾਦੀ 'ਚ ਪੀਐਮ ਮੋਦੀ ਨੇ ਵੀ ਦਿੱਤੀ ਸੀ ਗ੍ਰਿਫਤਾਰੀ, ਗੋਲਡਨ ਜੁਬਲੀ 'ਤੇ ਮੋਦੀ ਨੇ ਆਪ ਦੱਸਿਆ
ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ:
https://play.google.com/store/
ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ:
https://apps.apple.com/in/app/ abp-live-news/id811114904
https://apps.apple.com/in/app/