ਦਿੱਲੀ-ਯੂਪੀ ਬਾਰਡਰ 'ਤੇ ਵੀ ਕਿਸਾਨ ਵੱਖਰੇ ਮੋਰਚੇ ਦੀ ਸ਼ੁਰੂਆਤ ਕਰ ਸਕਦੇ ਹਨ। ਪੁਲਿਸ ਨੂੰ ਚੌਕਸ ਰਹਿਣ ਦੀ ਚੇਤਾਵਨੀ ਦਿੱਤੀ ਗਈ ਹੈ। ਦਿੱਲੀ-ਉੱਤਰ ਪ੍ਰਦੇਸ਼ ਸਰਹੱਦ ਦੇ ਦਾਖਲੇ ਅਤੇ ਨਿਕਾਸ ਸਥਾਨਾਂ 'ਤੇ ਬੈਰੀਕੇਡਿੰਗ ਕਰਕੇ ਬੰਦ ਕਰ ਦਿੱਤਾ ਗਿਆ ਹੈ ਅਤੇ ਪੁਲਿਸ ਬਲ ਵੀ ਤਾਇਨਾਤ ਕੀਤੇ ਗਏ ਹਨ ਤਾਂ ਜੋ ਨੇੜਲੇ ਰਾਜਾਂ ਦੇ ਕਿਸਾਨਾਂ ਦੇ ਦਾਖਲੇ ਨੂੰ ਹਰ ਸੰਭਵ ਤਰੀਕੇ ਨਾਲ ਰੋਕਿਆ ਜਾ ਸਕੇ।
ਦਸ ਦਈਏ ਕਿ ਤਿੰਨ ਕੇਂਦਰੀ ਖੇਤੀ ਕਾਨੂੰਨਾਂ ਦਾ ਵਿਰੋਧ ਕਰ ਰਹੇ ਕਿਸਾਨਾਂ ਨੂੰ ਦਿੱਲੀ ਦੇ ਬੁੜਾਰੀ ਦੇ ਨਿਰੰਕਾਰੀ ਸਮਾਗਮ ਗਰਾਉਂਡ ਵਿਖੇ "ਸ਼ਾਂਤਮਈ ਪ੍ਰਦਰਸ਼ਨ" ਕਰਨ ਦੀ ਇਜਾਜ਼ਤ ਦੇ ਦਿੱਤੀ ਗਈ ਹੈ। ਪਰ ਇਸ ਦੇ ਬਾਵਜੂਦ ਉਥੇ ਕਿਸਾਨ ਇਕੱਠੇ ਹੋਏ ਹਨ।
ਜਿਸ ਤੋਂ ਬਾਅਦ ਟਿਕਰੀ ਵਿਖੇ ਦਿੱਲੀ-ਹਰਿਆਣਾ ਸਰਹੱਦ 'ਤੇ ਸੁਰੱਖਿਆ ਵਧਾ ਦਿੱਤੀ ਗਈ ਹੈ। ਕਿਸਾਨ ਨਿਰੰਕਾਰੀ ਭਵਨ ਨੂੰ ਉਨ੍ਹਾਂ ਦੇ ਵਿਰੋਧ ਦੇ ਸਥਾਨ ਵਜੋਂ ਲੈਣ ਲਈ ਸਹਿਮਤ ਹੋਣਗੇ ਜਾਂ ਨਹੀਂ ਇਸ ਬਾਰੇ ਫੈਸਲਾ ਲੈਣ ਲਈ ਦਿੱਲੀ ਵਿੱਚ ਕਿਸਾਨ ਯੂਨੀਅਨ ਮੁਖੀਆਂ ਦੀ ਇੱਕ ਮੀਟਿੰਗ ਚੱਲ ਰਹੀ ਹੈ।