ਕਿਸਾਨ ਬੀਬੀਆਂ ਨੇ ਮੋਦੀ ਸਰਕਾਰ ਖ਼ਿਲਾਫ਼ ਬੋਲੀਆਂ ਪਾ ਕੇ ਮਨਾਇਆ ਤੀਆਂ ਦਾ ਤਿਉਹਾਰ
ਪਟਿਆਲਾ ਦੇ ਧਰੇੜੀ ਜੱਟਾਂ ਟੋਲ ਪਲਾਜ਼ਾ 'ਤੇ ਤਿੰਨ ਕਾਲੇ ਕਾਨੂੰਨ ਦੇ ਵਿਰੋਧ ਵਿੱਚ ਅੱਜ ਕਿਸਾਨ ਯੂਨੀਅਨ ਦੀਆਂ ਮਹਿਲਾਵਾਂ ਵੱਲੋਂ ਤੀਆਂ ਦਾ ਤਿਉਹਾਰ ਮੋਦੀ ਸਰਕਾਰ ਦੇ ਖ਼ਿਲਾਫ਼ ਬੋਲੀਆਂ ਪਾ ਕੇ ਮਨਾਇਆ ਗਿਆ।
ਪਟਿਆਲਾ: ਪਟਿਆਲਾ ਦੇ ਧਰੇੜੀ ਜੱਟਾਂ ਟੋਲ ਪਲਾਜ਼ਾ 'ਤੇ ਤਿੰਨ ਕਾਲੇ ਕਾਨੂੰਨ ਦੇ ਵਿਰੋਧ ਵਿੱਚ ਅੱਜ ਕਿਸਾਨ ਯੂਨੀਅਨ ਦੀਆਂ ਮਹਿਲਾਵਾਂ ਵੱਲੋਂ ਤੀਆਂ ਦਾ ਤਿਉਹਾਰ ਮੋਦੀ ਸਰਕਾਰ ਦੇ ਖ਼ਿਲਾਫ਼ ਬੋਲੀਆਂ ਪਾ ਕੇ ਮਨਾਇਆ ਗਿਆ। ਕਿਸਾਨ ਯੂਨੀਅਨ ਦੀਆਂ ਮਹਿਲਾਵਾਂ ਵੱਲੋਂ ਮੋਦੀ ਸਰਕਾਰ ਦੇ ਖ਼ਿਲਾਫ਼ ਤੀਆਂ ਦਾ ਤਿਉਹਾਰ ਮਨਾਇਆ ਗਿਆ। ਜਿਸ ਵਿੱਚ ਤਿੰਨੋਂ ਖੇਤੀ ਕਾਨੂੰਨਾਂ ਦਾ ਵਿਰੋਧ ਕੀਤਾ ਗਿਆ।
ਇਸ ਦੌਰਾਨ ਮੋਦੀ ਸਰਕਾਰ ਨੂੰ ਚੇਤਾਵਨੀ ਦਿੱਤੀ ਗਈ ਕਿ ਤਿੰਨੋਂ ਬਿੱਲ ਵਾਪਸ ਲੈ ਲਵੇ ਅਤੇ ਕਿਸਾਨਾਂ ਦੀਆਂ ਮੰਗਾਂ ਨੇ ਉਨ੍ਹਾਂ ਨੂੰ ਜਲਦ ਤੋਂ ਜਲਦ ਮੰਨ ਲੈਣਾ ਚਾਹੀਦਾ ਹੈ, ਜੇਕਰ ਇਹ ਤਿੰਨੋਂ ਮੰਗਾਂ ਨਾ ਮੰਨੀਆਂ ਤਾਂ ਵਿਰੋਧ ਹੋਰ ਤੇਜ਼ ਕੀਤਾ ਜਾਵੇਗਾ। ਕਿਸਾਨ ਬੀਬੀਆਂ ਦਾ ਕਹਿਣਾ ਸੀ ਕਿ ਜਦੋਂ ਦੇ ਤਿੰਨੋਂ ਕਾਲੇ ਕਾਨੂੰਨ ਲਾਗੂ ਹੋਏ ਹਨ, ਅਸੀਂ ਉਦੋਂ ਦੇ ਸਾਰੇ ਤਿਉਹਾਰ ਸੜਕਾਂ 'ਤੇ ਮਨਾ ਰਹੇ ਹਾਂ। ਕਿਸਾਨ ਬੀਬੀਆਂ ਨੇ ਕਿਹਾ ਕਿ ਅਸੀਂ ਦਿੱਲੀ ਵੱਲ ਕੂਚ ਕਰਨ ਲਈ ਤਿਆਰ ਹਾਂ ਜੋ ਕਾਲ ਸਾਨੂੰ ਸੰਯੁਕਤ ਮੋਰਚੇ ਵੱਲੋਂ ਮਿਲੀ ਸੀ।
ਉਨ੍ਹਾਂ ਕਿਹਾ ਦਿੱਲੀ ਦੀ ਬਰੂਹਾਂ ਉੱਤੇ ਜੋ ਕਿਸਾਨ ਡਟੇ ਹੋਏ ਹਨ ਉਨ੍ਹਾਂ ਨੂੰ ਕਿੰਨੀਆਂ ਹੀ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ ਪਰ ਉਨ੍ਹਾਂ ਦਾ ਹਾਲੇ ਵੀ ਇਹੀ ਵਿਸ਼ਵਾਸ ਹੈ ਕਿ ਅਸੀਂ ਤਿੰਨੋਂ ਕਾਲੇ ਕਾਨੂੰਨ ਰੱਦ ਕਰਾ ਕੇ ਹੀ ਵਾਪਸ ਆਵਾਂਗਾ। ਜੇ ਸਰਕਾਰ ਨਾ ਮੰਨੀ ਤਾਂ ਅਜੇ ਤਾਂ ਅਸੀਂ ਜੰਤਰ ਮੰਤਰ ਦੀ ਕਾਲ ਦਿੱਤੀ ਹੈ ਫਿਰ ਅਸੀਂ ਸੰਸਦ ਵੀ ਘੇਰ ਸਕਦੇ ਹਾਂ।