ਕਿਸਾਨਾਂ ਨੇ ਮਨਾਇਆ ਗੁਰੂ ਰਵਿਦਾਸ ਜੀ ਦਾ ਪ੍ਰਕਾਸ਼ ਪੁਰਬ, ਚੰਦਰਸ਼ੇਖਰ ਆਜ਼ਾਦ ਨੂੰ ਵੀ ਕੀਤਾ ਆਜ਼ਾਦ
ਦੇਸ਼ ਭਰ 'ਚ ਗੁਰੂ ਰਵਿਦਾਸ ਜੀ ਦਾ ਪ੍ਰਕਾਸ਼ ਪੁਰਬ ਮਨਾਇਆ ਜਾ ਰਿਹਾ ਹੈ। ਸੰਯੁਕਤ ਕਿਸਾਨ ਮੋਰਚਾ ਵਲੋਂ ਸਮੂਹ ਕਿਸਾਨ ਜਥੇਬੰਦੀਆਂ ਨੂੰ ਗੁਰੂ ਰਵਿਦਾਸ ਜੀ ਦਾ ਪ੍ਰਕਾਸ਼ ਪੁਰਬ ਤੇ ਆਜ਼ਾਦੀ ਘੁਲਾਟੀਏ ਚੰਦਰਸ਼ੇਖਰ ਆਜ਼ਾਦ ਦਾ ਸ਼ਹੀਦੀ ਦਿਹਾੜਾ ਮਨਾਉਣ ਦਾ ਸੱਦਾ ਦਿੱਤਾ ਗਿਆ ਸੀ।
ਬਰਨਾਲਾ: ਦੇਸ਼ ਭਰ 'ਚ ਗੁਰੂ ਰਵਿਦਾਸ ਜੀ ਦਾ ਪ੍ਰਕਾਸ਼ ਪੁਰਬ ਮਨਾਇਆ ਜਾ ਰਿਹਾ ਹੈ। ਸੰਯੁਕਤ ਕਿਸਾਨ ਮੋਰਚਾ ਵਲੋਂ ਸਮੂਹ ਕਿਸਾਨ ਜਥੇਬੰਦੀਆਂ ਨੂੰ ਗੁਰੂ ਰਵਿਦਾਸ ਜੀ ਦਾ ਪ੍ਰਕਾਸ਼ ਪੁਰਬ ਤੇ ਆਜ਼ਾਦੀ ਘੁਲਾਟੀਏ ਚੰਦਰਸ਼ੇਖਰ ਆਜ਼ਾਦ ਦਾ ਸ਼ਹੀਦੀ ਦਿਹਾੜਾ ਮਨਾਉਣ ਦਾ ਸੱਦਾ ਦਿੱਤਾ ਗਿਆ ਸੀ। ਜਿਸ ਦੇ ਚਲਦਿਆਂ ਪੰਜਾਬ ਦੀਆਂ ਤੀਹ ਕਿਸਾਨ ਜਥੇਬੰਦੀਆਂ ਵੱਲੋਂ ਅੱਜ ਬਰਨਾਲਾ 'ਚ ਪ੍ਰਕਾਸ਼ ਪੁਰਬ ਤੇ ਚੰਦਰਸ਼ੇਖਰ ਆਜ਼ਾਦ ਦਾ ਸ਼ਹੀਦੀ ਦਿਹਾੜਾ ਮਨਾਇਆ ਗਿਆ।
ਸੰਯੁਕਤ ਮੋਰਚੇ ਦੀ ਕਾਲ 'ਤੇ ਇਹ ਦਿਹਾੜੇ ਮਨਾਏ ਜਾ ਰਹੇ ਹਨ ਕਿਉਂਕਿ ਗੁਰੂ ਰਵਿਦਾਸ ਜੀ ਦੀ ਬਾਣੀ ਸ੍ਰੀ ਗੁਰੂ ਗ੍ਰੰਥ ਸਾਹਿਬ ਵਿੱਚ ਦਰਜ ਹੈ। ਜਿਨ੍ਹਾਂ ਨੇ ਬੇਗਮਪੁਰੇ ਸਮਾਜ ਦੇ ਹੱਕਾਂ ਦੀ ਗੱਲ ਕੀਤੀ ਹੈ। ਅਤੇ ਆਜ਼ਾਦੀ ਦੀ ਲੜਾਈ ਵਿੱਚ ਯੋਗਦਾਨ ਪਾਉਣ ਵਾਲੇ ਸ਼ਹੀਦ ਚੰਦਰਸ਼ੇਖਰ ਆਜ਼ਾਦ ਦੀ ਕੁਰਬਾਨੀ ਨੂੰ ਵੀ ਨਹੀਂ ਭੁਲਾਇਆ ਜਾ ਸਕਦਾ। ਉਨ੍ਹਾਂ ਕਿਹਾ ਤਿੰਨੇ ਖੇਤੀ ਕਾਨੂੰਨਾਂ ਨੂੰ ਰੱਦ ਕਰਵਾਉਣ ਤੱਕ ਸੰਘਰਸ਼ ਲਗਾਤਾਰ ਜਾਰੀ ਰਹੇਗਾ।
ਪੰਜਾਬ ਸਰਕਾਰ ਵੱਲੋਂ ਆ ਰਹੇ ਬਜਟ ਸੈਸ਼ਨ ਸਬੰਧੀ ਗੱਲ ਕਰਦਿਆਂ ਕਿਸਾਨ ਆਗੂਆਂ ਨੇ ਕਿਹਾ ਕਿ ਪੰਜਾਬ ਸਰਕਾਰ ਤੋਂ ਉਨ੍ਹਾਂ ਨੂੰ ਕੋਈ ਉਮੀਦ ਨਹੀਂ ਹੈ। ਉਨ੍ਹਾਂ ਕਿਹਾ ਕੈਪਟਨ ਸਰਕਾਰ ਨੇ ਸੱਤਾ ਬਚਾਉਣ ਵੇਲੇ ਕਿਸਾਨਾਂ ਨਾਲ ਕਰਜ਼ਾ ਮੁਆਫੀ ਸਮੇਤ ਹੋਰ ਕਈ ਵਾਅਦੇ ਕੀਤੇ ਸਨ ਜੋ ਪੂਰੇ ਨਹੀਂ ਹੋਏ। ਉਨ੍ਹਾਂ ਇਹ ਉਮੀਦ ਜ਼ਰੂਰ ਜਤਾਈ ਕਿ 2022 ਦੀਆਂ ਚੋਣਾਂ ਨੂੰ ਲੈ ਕੇ ਕੋਈ ਨਾ ਕੋਈ ਰਾਹਤ ਕਿਸਾਨਾਂ ਨੂੰ ਜ਼ਰੂਰ ਮਿਲ ਸਕਦੀ ਹੈ।