ਨਵੀਂ ਦਿੱਲੀ: ਭਾਰਤੀ ਕਿਸਾਨ ਯੂਨੀਅਨ ਦੇ ਕੌਮੀ ਬੁਲਾਰੇ ਰਾਕੇਸ਼ ਟਿਕੈਤ ਨੇ ਕੇਂਦਰ ਸਰਕਾਰ ਦੀਆਂ ਕਿਸਾਨ ਵਿਰੋਧੀ ਨੀਤੀਆਂ ‘ਤੇ ਹਮਲਾ ਬੋਲਿਆ ਹੈ। ਉਨ੍ਹਾਂ ਕਿਹਾ ਹੈ ਕਿ ਨਾ ਤਾਂ ਬਕਾਇਆ ਗੰਨੇ ਦੀ ਅਦਾਇਗੀ ਕਿਸਾਨਾਂ ਨੂੰ ਹੋ ਰਹੀ ਹੈ ਤੇ ਨਾ ਹੀ ਕੋਈ ਸੁਣਵਾਈ ਹੋ ਰਹੀ ਹੈ। ਅਜਿਹੀ ਸਥਿਤੀ ਵਿੱਚ ਭਾਰਤੀ ਕਿਸਾਨ ਯੂਨੀਅਨ ਕਿਸਾਨਾਂ ਦੇ ਹੱਕਾਂ ਲਈ ਆਰ-ਪਾਰ ਦੀ ਲੜਾਈ ਲੜੇਗੀ। ਰਾਕੇਸ਼ ਟਿਕੈਤ ਨੇ ਸ਼ਾਮਲੀ ਦੇ ਕੈਰਾਨਾ ਵਿੱਚ ਮਹਾਪੰਚਾਇਤ ਵਿੱਚ ਕੇਂਦਰ ਸਰਕਾਰ ਖਿਲਾਫ ਮੋਰਚਾ ਖੋਲ੍ਹਣ ਬਾਰੇ ਕਿਹਾ।


ਕੈਰਾਨਾ ਦੇ ਭੂਰਾ ਪਿੰਡ ਵਿੱਚ ਭਾਰਤੀ ਕਿਸਾਨ ਯੂਨੀਅਨ ਵੱਲੋਂ ਕਿਸਾਨ ਮਹਾਂਪੰਚਾਇਤ ਕਰਵਾਈ ਗਈ। ਮਹਾਂ ਪੰਚਾਇਤ ਵਿੱਚ ਲੋਕਾਂ ਨੂੰ ਸੰਬੋਧਨ ਕਰਦਿਆਂ ਉਨ੍ਹਾਂ ਕੇਂਦਰ ਸਰਕਾਰ ਵੱਲੋਂ ਪਾਸ ਕੀਤੇ ਗਏ ਬਿੱਲ ਨੂੰ ਪੂਰੀ ਤਰ੍ਹਾਂ ਕਿਸਾਨ ਵਿਰੋਧੀ ਦੱਸਿਆ। ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਅਜੇ ਵੀ ਇਕ ਹੋਰ ਬਿੱਲ ਪਾਸ ਕਰਨ ਦੀ ਤਿਆਰੀ ਕਰ ਰਹੀ ਹੈ। ਉਨ੍ਹਾਂ ਲੋਕਾਂ ਨੂੰ ਚੇਤਾਵਨੀ ਦਿੱਤੀ ਕਿ ਜੇ ਇਹ ਬਿੱਲ ਪਾਸ ਹੋ ਜਾਂਦਾ ਹੈ ਤਾਂ ਇਸ ਨਾਲ ਮਹਿੰਗਾਈ ਵਧੇਗੀ ਤੇ ਕਿਸਾਨ ਵੀ ਬਰਬਾਦ ਹੋ ਜਾਣਗੇ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਸਰਕਾਰ ਦੀ ਖੇਤੀ ਨੀਤੀ ਨੂੰ ਸਮਝਣ।

ਕਿਸਾਨ ਅੰਦੋਲਨ ਨਾਲ ਨਜਿੱਠਣ ਲਈ ਬੀਜੇਪੀ ਦੀ ਫੌਜ ਤਿਆਰ

ਉਨ੍ਹਾਂ ਆਪਣੀ ਪਾਰਟੀ ਦਾ ਪੱਖ ਸਪੱਸ਼ਟ ਕਰਦਿਆਂ ਕਿਹਾ ਕਿ ਨਵਾਂ ਖੇਤੀਬਾੜੀ ਕਾਨੂੰਨ ਖਿਲਾਫ ਸੰਘਰਸ਼ ਕੀਤਾ ਜਾਵੇਗਾ। ਉਨ੍ਹਾਂ ਨੇ ਯੂਪੀ ਦੇ ਕਿਸਾਨਾਂ ’ਤੇ ਹਰਿਆਣਾ 'ਚ ਮਾਲ ਲਿਜਾਣ 'ਤੇ ਰੋਕਣ ਦਾ ਦੋਸ਼ ਲਾਇਆ। ਉਨ੍ਹਾਂ ਕਿਸਾਨਾਂ ਦੀਆਂ ਮੁਸ਼ਕਲਾਂ ਨੂੰ ਜਾਣਦੇ ਹੋਏ ਹੱਲ ਦਾ ਭਰੋਸਾ ਦਿੱਤਾ। ਨਵੇਂ ਖੇਤੀਬਾੜੀ ਕਾਨੂੰਨ ਬਾਰੇ ਜਲਦੀ ਹੀ ਹੋਰ ਰਣਨੀਤੀ ਬਣਾਉਣ ਦਾ ਵਾਅਦਾ ਕੀਤਾ ਹੈ। ਇਸ ਲਈ ਉਨ੍ਹਾਂ ਨੇ ਸਾਰੇ ਕਿਸਾਨਾਂ ਨੂੰ ਸਾਰਿਆਂ ਦੇ ਹੱਕਾਂ ਲਈ ਲੜਨ ਲਈ ਇਕੱਠੇ ਹੋਣ ਲਈ ਕਿਹਾ।

SGPC ਚੋਣਾਂ 'ਤੇ ਬੋਲੇ ਸੁਖਬੀਰ ਬਾਦਲ- 'ਕੋਈ ਵੀ ਲੜੇ, ਸਵਾਗਤ ਕਰਾਂਗੇ'

ਪੰਜਾਬੀ 'ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ