ਪੜਚੋਲ ਕਰੋ

ਜੰਗ ਵਾਂਗ ਸੰਘਰਸ਼ ਲੜ ਰਹੇ ਕਿਸਾਨ! ਗੱਲਬਾਤ ਦੀ ਪੇਸ਼ਕਸ਼ ਕਰਦਿਆਂ ਹੀ ਘੜੀ ਅਗਲੀ ਰਣਨੀਤੀ

ਖੇਤੀ ਕਾਨੂੰਨਾਂ ਖਿਲਾਫ ਡਟੇ ਕਿਸਾਨਾਂ ਨੇ ਸਰਕਾਰ ਨੂੰ 29 ਦਸੰਬਰ ਨੂੰ ਅਗਲੇ ਗੇੜ ਦੀ ਗੱਲਬਾਤ ਲਈ ਪੇਸ਼ਕਸ਼ ਕਰਦਿਆਂ ਸੰਘਰਸ਼ ਹੋਰ ਤੇਜ਼ ਕਰਨ ਦੀ ਰਣਨੀਤੀ ਬਣਾਈ ਹੈ। ਕਿਸਾਨ ਲੀਡਰਾਂ ਦਾ ਮੰਨਣਾ ਹੈ ਕਿ ਸਰਕਾਰ ਗੱਲ਼ਬਾਤ ਰਾਹੀਂ ਮਸਲੇ ਨੂੰ ਲਟਕਾ ਕੇ ਸੰਘਰਸ਼ ਨੂੰ ਕਮਜ਼ੋਰ ਕਰਨ ਦੀਆਂ ਵਿਊਂਤਾਂ ਘੜ ਰਹੀ ਹੈ ਪਰ ਜੇਕਰ ਕੁਝ ਦਿਨ ਹੋਰ ਮੰਗਾਂ ਨਾ ਮੰਨੀਆਂ ਤਾਂ ਸੰਘਰਸ਼ ਨੂੰ ਪੂਰੇ ਦੇਸ਼ ਤੱਕ ਲਿਜਾਇਆ ਜਾਵੇਗਾ।

ਚੰਡੀਗੜ੍ਹ: ਖੇਤੀ ਕਾਨੂੰਨਾਂ ਖਿਲਾਫ ਡਟੇ ਕਿਸਾਨਾਂ ਨੇ ਸਰਕਾਰ ਨੂੰ 29 ਦਸੰਬਰ ਨੂੰ ਅਗਲੇ ਗੇੜ ਦੀ ਗੱਲਬਾਤ ਲਈ ਪੇਸ਼ਕਸ਼ ਕਰਦਿਆਂ ਸੰਘਰਸ਼ ਹੋਰ ਤੇਜ਼ ਕਰਨ ਦੀ ਰਣਨੀਤੀ ਬਣਾਈ ਹੈ। ਕਿਸਾਨ ਲੀਡਰਾਂ ਦਾ ਮੰਨਣਾ ਹੈ ਕਿ ਸਰਕਾਰ ਗੱਲ਼ਬਾਤ ਰਾਹੀਂ ਮਸਲੇ ਨੂੰ ਲਟਕਾ ਕੇ ਸੰਘਰਸ਼ ਨੂੰ ਕਮਜ਼ੋਰ ਕਰਨ ਦੀਆਂ ਵਿਊਂਤਾਂ ਘੜ ਰਹੀ ਹੈ ਪਰ ਜੇਕਰ ਕੁਝ ਦਿਨ ਹੋਰ ਮੰਗਾਂ ਨਾ ਮੰਨੀਆਂ ਤਾਂ ਸੰਘਰਸ਼ ਨੂੰ ਪੂਰੇ ਦੇਸ਼ ਤੱਕ ਲਿਜਾਇਆ ਜਾਵੇਗਾ। ਕਿਸਾਨਾਂ ਨੇ 30 ਦਸੰਬਰ ਨੂੰ ਕੁੰਡਲੀ-ਮਾਨੇਸਰ-ਪਲਵਲ ਐਕਸਪ੍ਰੈਸਵੇਅ ’ਤੇ ਟਰੈਕਟਰ ਮਾਰਚ ਦਾ ਐਲਾਨ ਕੀਤਾ ਹੈ। ਕਿਸਾਨਾਂ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਨਵੇਂ ਸਾਲ ਦਾ ਜਸ਼ਨ ਧਰਨਿਆਂ ’ਚ ਆ ਕੇ ਮਨਾਉਣ। ਉਧਰ, ਸਰਦੀਆਂ ਦੀਆਂ ਛੁੱਟੀਆਂ ਹੋਣ ਮਗਰੋਂ ਵੱਡੀ ਗਿਣਤੀ ਵਿੱਚ ਮੁਲਾਜ਼ਮ ਵੀ ਦਿੱਲੀ ਬਾਰਡਰ ਵੱਲ ਜਾਣ ਲੱਗੇ ਹਨ। ਮੋਦੀ ਦੀ 'ਮਨ ਕੀ ਬਾਤ' 'ਚ ਸਿੱਖਾਂ ਬਾਰੇ ਚਰਚਾ, ਦੇਸ਼ ਸਾਹਮਣੇ ਕਹੀਆਂ ਵੱਡੀਆਂ ਗੱਲਾਂ ਕਿਸਾਨ ਲੀਡਰ ਦਰਸ਼ਨ ਪਾਲ ਨੇ ਦੱਸਿਆ ਕਿ ਅੰਦੋਲਨ ਨੂੰ ਹੋਰ ਤਿੱਖਾ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਵਾਂਗ ਹੁਣ ਹਰਿਆਣਾ ਦੇ ਟੌਲ ਪਲਾਜ਼ੇ ਵੀ ਪੱਕੇ ਤੌਰ ’ਤੇ ਪਰਚੀ ਤੋਂ ਮੁਕਤ ਰਹਿਣਗੇ। ਇਸ ਤੋਂ ਇਲਾਵਾ 27 ਤੇ 28 ਦਸੰਬਰ ਨੂੰ ਦਿੱਲੀ ਦੇ ਪੰਜ ਮੁੱਖ ਮਾਰਗਾਂ ’ਤੇ ਚੱਲ ਰਹੇ ਧਰਨਿਆਂ ’ਚ ਗੁਰੂ ਗੋਬਿੰਦ ਸਿੰਘ ਦੇ ਛੋਟੇ ਸਾਹਿਬਜ਼ਾਦਿਆਂ ਦਾ ਸ਼ਹੀਦੀ ਪੁਰਬ ਮਨਾਇਆ ਜਾ ਰਿਹਾ ਹੈ। ਕਿਸਾਨ ਅੰਦੋਲਨ 'ਚ ਪੰਜਾਬ ਦੇ ਕਿਸਾਨਾਂ ਵੱਲੋਂ ਮੋਦੀ ਸਰਕਾਰ ਨੂੰ ਵੱਡਾ ਝਟਕਾ ਉਨ੍ਹਾਂ ਕਿਹਾ ਕਿ ਖੇਤੀ ਕਾਨੂੰਨਾਂ ਦੇ ਰੋਸ ਵਜੋਂ ਕਿਸਾਨਾਂ ਵੱਲੋਂ 30 ਦਸੰਬਰ ਨੂੰ ਕੁੰਡਲੀ-ਮਾਨੇਸਰ-ਪਲਵਲ ਤੋਂ ਸ਼ਾਹਜਹਾਂਪੁਰ (ਦਿੱਲੀ-ਰਾਜਸਥਾਨ ਹੱਦ) ਰਾਜਮਾਰਗ ’ਤੇ ਟਰੈਕਟਰ ਮਾਰਚ ਕੱਢਿਆ ਜਾਵੇਗਾ। ਉਨ੍ਹਾਂ ਦਿੱਲੀ ਤੇ ਮੁਲਕ ਦੇ ਹੋਰ ਹਿੱਸਿਆਂ ਦੇ ਲੋਕਾਂ ਨੂੰ ਬੇਨਤੀ ਕੀਤੀ ਕਿ ਉਹ ਇਥੇ ਆ ਕੇ ਅੰਦੋਲਨਕਾਰੀ ਕਿਸਾਨਾਂ ਨਾਲ ਨਵੇਂ ਵਰ੍ਹੇ ਦੇ ਜਸ਼ਨ ਮਨਾਉਣ ਤੇ ਕੌਮੀ ਮਾਰਗ ’ਤੇ ਬਣਿਆ ਲੰਗਰ ਛੱਕਣ। ਉਨ੍ਹਾਂ ਕਿਹਾ ਕਿ ਸ਼ਹੀਦ ਊਧਮ ਸਿੰਘ ਦਾ ਜਨਮ ਦਿਨ ਵੀ ਮਨਾਇਆ ਜਾਵੇਗਾ। ਪੰਜਾਬੀ 'ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ ਉਨ੍ਹਾਂ ਹੋਰ ਸੂਬਿਆਂ ਦੇ ਕਿਸਾਨਾਂ ਨੂੰ ਆਪਣੀਆਂ ਟਰਾਲੀਆਂ ਤੇ ਟਰੈਕਟਰਾਂ ਨਾਲ ਵੱਡੀ ਗਿਣਤੀ ’ਚ ਇੱਥੇ ਪਹੁੰਚਣ ਦੀ ਅਪੀਲ ਕੀਤੀ ਹੈ। ਭਾਰਤੀ ਕਿਸਾਨ ਯੂਨੀਅਨ ਦੇ ਆਗੂ ਰਾਕੇਸ਼ ਟਿਕੈਤ ਨੇ ਕਿਹਾ ਕਿ ਸਰਕਾਰ ਕਿਸਾਨਾਂ ਨਾਲ ਗੱਲਬਾਤ ਕਰਨ ਦੀ ਇਛੁੱਕ ਹੈ ਤੇ ਉਨ੍ਹਾਂ 29 ਦਸੰਬਰ ਨੂੰ ਵਾਰਤਾ ਦੀ ਤਜਵੀਜ਼ ਭੇਜੀ ਹੈ। ‘ਹੁਣ ਗੇਂਦ ਸਰਕਾਰ ਦੇ ਪਾਲੇ ’ਚ ਹੈ ਕਿ ਉਹ ਗੱਲਬਾਤ ਦਾ ਸੱਦਾ ਕਦੋਂ ਭੇਜਦੀ ਹੈ।’

ਟਾਪ ਹੈਡਲਾਈਨ

Tarn Taran 'ਚ ਘਰੇਲੂ ਵਿਵਾਦ ਕਾਰਨ ਪਤਨੀ ਨੇ ਆਪਣੀ ਜੀਵਨ ਲੀਲ੍ਹਾ ਕੀਤੀ ਸਮਾਪਤ , ਪਤੀ ’ਤੇ ਤੰਗ-ਪ੍ਰੇਸ਼ਾਨ ਕਰਨ ਦੇ ਆਰੋਪ  
Tarn Taran 'ਚ ਘਰੇਲੂ ਵਿਵਾਦ ਕਾਰਨ ਪਤਨੀ ਨੇ ਆਪਣੀ ਜੀਵਨ ਲੀਲ੍ਹਾ ਕੀਤੀ ਸਮਾਪਤ , ਪਤੀ ’ਤੇ ਤੰਗ-ਪ੍ਰੇਸ਼ਾਨ ਕਰਨ ਦੇ ਆਰੋਪ  
Fazilka News : ਮਾਤਮ 'ਚ ਬਦਲੀਆਂ ਜਨਮ ਦਿਨ ਦੀਆਂ ਖੁਸ਼ੀਆਂ , DJ ਬੰਦ ਹੋਣ ਤੋਂ ਨਾਰਾਜ਼ ਨੌਜਵਾਨ ਨੇ ਚੁੱਕਿਆ ਗ਼ਲਤ ਕਦਮ 
Fazilka News : ਮਾਤਮ 'ਚ ਬਦਲੀਆਂ ਜਨਮ ਦਿਨ ਦੀਆਂ ਖੁਸ਼ੀਆਂ , DJ ਬੰਦ ਹੋਣ ਤੋਂ ਨਾਰਾਜ਼ ਨੌਜਵਾਨ ਨੇ ਚੁੱਕਿਆ ਗ਼ਲਤ ਕਦਮ 
Air india Flight : ਨਸ਼ੇ 'ਚ ਜਹਾਜ਼ ਉਡਾ ਰਿਹਾ ਸੀ ਪਾਇਲਟ ! ਦੋਵੇਂ ਡੋਪ ਟੈਸਟ ਪਾਜ਼ੀਟਿਵ; ਦਿੱਲੀ-ਫੁਕੇਟ ਮਾਮਲੇ 'ਚ ਵੱਡਾ ਖੁਲਾਸਾ
Air india Flight : ਨਸ਼ੇ 'ਚ ਜਹਾਜ਼ ਉਡਾ ਰਿਹਾ ਸੀ ਪਾਇਲਟ ! ਦੋਵੇਂ ਡੋਪ ਟੈਸਟ ਪਾਜ਼ੀਟਿਵ; ਦਿੱਲੀ-ਫੁਕੇਟ ਮਾਮਲੇ 'ਚ ਵੱਡਾ ਖੁਲਾਸਾ
Ram Rahim ਦੀ ਸਜ਼ਾ ਖ਼ਿਲਾਫ਼ ਅਪੀਲ 'ਤੇ ਵੱਡਾ ਅੱਪਡੇਟ , ਹਾਈਕੋਰਟ ਦੀ ਜਸਟਿਸ ਸੁਖਵਿੰਦਰ ਕੌਰ ਨੇ ਕੇਸ ਤੋਂ ਖੁਦ ਨੂੰ ਕੀਤਾ ਵੱਖ
Ram Rahim ਦੀ ਸਜ਼ਾ ਖ਼ਿਲਾਫ਼ ਅਪੀਲ 'ਤੇ ਵੱਡਾ ਅੱਪਡੇਟ , ਹਾਈਕੋਰਟ ਦੀ ਜਸਟਿਸ ਸੁਖਵਿੰਦਰ ਕੌਰ ਨੇ ਕੇਸ ਤੋਂ ਖੁਦ ਨੂੰ ਕੀਤਾ ਵੱਖ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Train 'ਚ ਹਨੀਮੂਨ ਤੋਂ ਬਾਅਦ ਹੁਣ ਸ਼ਤਾਬਦੀ ਐਕਸਪ੍ਰੈੱਸ 'ਚ ਬਰਥਡੇ ਸੈਲੀਬ੍ਰੇਸ਼ਨ ! ਵਾਇਰਲ ਵੀਡੀਓ ਦੀ ਜਾਂਚ 'ਚ ਜੁਟਿਆ ਰੇਲਵੇ
Train 'ਚ ਹਨੀਮੂਨ ਤੋਂ ਬਾਅਦ ਹੁਣ ਸ਼ਤਾਬਦੀ ਐਕਸਪ੍ਰੈੱਸ 'ਚ ਬਰਥਡੇ ਸੈਲੀਬ੍ਰੇਸ਼ਨ ! ਵਾਇਰਲ ਵੀਡੀਓ ਦੀ ਜਾਂਚ 'ਚ ਜੁਟਿਆ ਰੇਲਵੇ
 Skin Itch After Bathing : 5 ਸਾਲ ਤੋਂ ਪਾਣੀ 'ਚ ਰਹਿ ਰਿਹਾ ਮੁੰਡਾ, ਬਾਹਰ ਨਿਕਲਦੇ ਹੀ ਹੁੰਦੀ ਹੈ ਜਲਨ; ਇਹ ਕਿਹੜੀ ਬਿਮਾਰੀ?
 Skin Itch After Bathing : 5 ਸਾਲ ਤੋਂ ਪਾਣੀ 'ਚ ਰਹਿ ਰਿਹਾ ਮੁੰਡਾ, ਬਾਹਰ ਨਿਕਲਦੇ ਹੀ ਹੁੰਦੀ ਹੈ ਜਲਨ; ਇਹ ਕਿਹੜੀ ਬਿਮਾਰੀ?
ਓਲੰਪਿਕ ਤਗਮਾ ਜੇਤੂ ਸੁਸ਼ੀਲ ਕੁਮਾਰ ਨੂੰ ਵੱਡਾ ਝਟਕਾ, ਅਦਾਲਤ ਨੇ ਜ਼ਮਾਨਤ ਅਰਜ਼ੀ ਰੱਦ ਕਰ ਦਿੱਤੀ
ਓਲੰਪਿਕ ਤਗਮਾ ਜੇਤੂ ਸੁਸ਼ੀਲ ਕੁਮਾਰ ਨੂੰ ਵੱਡਾ ਝਟਕਾ, ਅਦਾਲਤ ਨੇ ਜ਼ਮਾਨਤ ਅਰਜ਼ੀ ਰੱਦ ਕਰ ਦਿੱਤੀ
Chandigarh 'ਚ  inDrive ਕੈਬ ਜਾਂ ਬਾਈਕ ਬੁੱਕ ਕਰਨ ਵਾਲੇ ਸਾਵਧਾਨ ! ਹੋ ਸਕਦੀ ਹੈ ਪ੍ਰੇਸ਼ਾਨੀ 
Chandigarh 'ਚ  inDrive ਕੈਬ ਜਾਂ ਬਾਈਕ ਬੁੱਕ ਕਰਨ ਵਾਲੇ ਸਾਵਧਾਨ ! ਹੋ ਸਕਦੀ ਹੈ ਪ੍ਰੇਸ਼ਾਨੀ 
Rape Case ਦੇ 26 ਸਾਲ ਪੁਰਾਣੇ ਮਾਮਲੇ 'ਚ ਡੇਰਾ ਮੁਖੀ ਦੀ 10 ਸਾਲ ਦੀ ਸਜ਼ਾ ਬਰਕਰਾਰ, ਹਾਈਕੋਰਟ ਨੇ ਭੇਜਿਆ ਜੇਲ੍ਹ ,ਜਾਣੋ ਪੂਰਾ ਮਾਮਲਾ  
Rape Case ਦੇ 26 ਸਾਲ ਪੁਰਾਣੇ ਮਾਮਲੇ 'ਚ ਡੇਰਾ ਮੁਖੀ ਦੀ 10 ਸਾਲ ਦੀ ਸਜ਼ਾ ਬਰਕਰਾਰ, ਹਾਈਕੋਰਟ ਨੇ ਭੇਜਿਆ ਜੇਲ੍ਹ ,ਜਾਣੋ ਪੂਰਾ ਮਾਮਲਾ  
Free Wi-Fi : ਹੋਟਲ ਜਾਂ ਏਅਰਪੋਰਟ 'ਤੇ Wi-Fi ਵਰਤਦੇ ਹੋ? ਅੱਜ ਹੀ ਛੱਡ ਦਿਓ, ਨਹੀਂ ਤਾਂ ਖਾਲੀ ਹੋ ਸਕਦਾ ਹੈ ਬੈਂਕ ਅਕਾਊਂਟ !
Free Wi-Fi : ਹੋਟਲ ਜਾਂ ਏਅਰਪੋਰਟ 'ਤੇ Wi-Fi ਵਰਤਦੇ ਹੋ? ਅੱਜ ਹੀ ਛੱਡ ਦਿਓ, ਨਹੀਂ ਤਾਂ ਖਾਲੀ ਹੋ ਸਕਦਾ ਹੈ ਬੈਂਕ ਅਕਾਊਂਟ !
Ram Rahim ਦੀ ਸਜ਼ਾ ਖ਼ਿਲਾਫ਼ ਅਪੀਲ 'ਤੇ ਵੱਡਾ ਅੱਪਡੇਟ , ਹਾਈਕੋਰਟ ਦੀ ਜਸਟਿਸ ਸੁਖਵਿੰਦਰ ਕੌਰ ਨੇ ਕੇਸ ਤੋਂ ਖੁਦ ਨੂੰ ਕੀਤਾ ਵੱਖ
Ram Rahim ਦੀ ਸਜ਼ਾ ਖ਼ਿਲਾਫ਼ ਅਪੀਲ 'ਤੇ ਵੱਡਾ ਅੱਪਡੇਟ , ਹਾਈਕੋਰਟ ਦੀ ਜਸਟਿਸ ਸੁਖਵਿੰਦਰ ਕੌਰ ਨੇ ਕੇਸ ਤੋਂ ਖੁਦ ਨੂੰ ਕੀਤਾ ਵੱਖ
Punjab News: ਪੰਜਾਬ 'ਚ ਵੱਡਾ ਸਿਆਸੀ ਧਮਾਕਾ, 'ਕਾਂਗਰਸ' ਨੂੰ ਛੱਡ 'ਆਪ' ਵਿੱਚ ਸ਼ਾਮਲ ਹੋਇਆ ਸੀਨੀਅਰ ਆਗੂ, ਮੰਤਰੀ ਅਰੋੜਾ ਅਤੇ ਮੇਅਰ ਨਾਲ ਤਸਵੀਰਾਂ ਵਾਇਰਲ...
ਪੰਜਾਬ 'ਚ ਵੱਡਾ ਸਿਆਸੀ ਧਮਾਕਾ, 'ਕਾਂਗਰਸ' ਨੂੰ ਛੱਡ 'ਆਪ' ਵਿੱਚ ਸ਼ਾਮਲ ਹੋਇਆ ਸੀਨੀਅਰ ਆਗੂ, ਮੰਤਰੀ ਅਰੋੜਾ ਅਤੇ ਮੇਅਰ ਨਾਲ ਤਸਵੀਰਾਂ ਵਾਇਰਲ...
Embed widget