ਚੰਡੀਗੜ੍ਹ: ਖੇਤੀ ਕਾਨੂੰਨਾਂ ਖਿਲਾਫ ਡਟੇ ਕਿਸਾਨਾਂ ਨੇ ਸਰਕਾਰ ਨੂੰ 29 ਦਸੰਬਰ ਨੂੰ ਅਗਲੇ ਗੇੜ ਦੀ ਗੱਲਬਾਤ ਲਈ ਪੇਸ਼ਕਸ਼ ਕਰਦਿਆਂ ਸੰਘਰਸ਼ ਹੋਰ ਤੇਜ਼ ਕਰਨ ਦੀ ਰਣਨੀਤੀ ਬਣਾਈ ਹੈ। ਕਿਸਾਨ ਲੀਡਰਾਂ ਦਾ ਮੰਨਣਾ ਹੈ ਕਿ ਸਰਕਾਰ ਗੱਲ਼ਬਾਤ ਰਾਹੀਂ ਮਸਲੇ ਨੂੰ ਲਟਕਾ ਕੇ ਸੰਘਰਸ਼ ਨੂੰ ਕਮਜ਼ੋਰ ਕਰਨ ਦੀਆਂ ਵਿਊਂਤਾਂ ਘੜ ਰਹੀ ਹੈ ਪਰ ਜੇਕਰ ਕੁਝ ਦਿਨ ਹੋਰ ਮੰਗਾਂ ਨਾ ਮੰਨੀਆਂ ਤਾਂ ਸੰਘਰਸ਼ ਨੂੰ ਪੂਰੇ ਦੇਸ਼ ਤੱਕ ਲਿਜਾਇਆ ਜਾਵੇਗਾ।


ਕਿਸਾਨਾਂ ਨੇ 30 ਦਸੰਬਰ ਨੂੰ ਕੁੰਡਲੀ-ਮਾਨੇਸਰ-ਪਲਵਲ ਐਕਸਪ੍ਰੈਸਵੇਅ ’ਤੇ ਟਰੈਕਟਰ ਮਾਰਚ ਦਾ ਐਲਾਨ ਕੀਤਾ ਹੈ। ਕਿਸਾਨਾਂ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਨਵੇਂ ਸਾਲ ਦਾ ਜਸ਼ਨ ਧਰਨਿਆਂ ’ਚ ਆ ਕੇ ਮਨਾਉਣ। ਉਧਰ, ਸਰਦੀਆਂ ਦੀਆਂ ਛੁੱਟੀਆਂ ਹੋਣ ਮਗਰੋਂ ਵੱਡੀ ਗਿਣਤੀ ਵਿੱਚ ਮੁਲਾਜ਼ਮ ਵੀ ਦਿੱਲੀ ਬਾਰਡਰ ਵੱਲ ਜਾਣ ਲੱਗੇ ਹਨ।

ਮੋਦੀ ਦੀ 'ਮਨ ਕੀ ਬਾਤ' 'ਚ ਸਿੱਖਾਂ ਬਾਰੇ ਚਰਚਾ, ਦੇਸ਼ ਸਾਹਮਣੇ ਕਹੀਆਂ ਵੱਡੀਆਂ ਗੱਲਾਂ

ਕਿਸਾਨ ਲੀਡਰ ਦਰਸ਼ਨ ਪਾਲ ਨੇ ਦੱਸਿਆ ਕਿ ਅੰਦੋਲਨ ਨੂੰ ਹੋਰ ਤਿੱਖਾ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਵਾਂਗ ਹੁਣ ਹਰਿਆਣਾ ਦੇ ਟੌਲ ਪਲਾਜ਼ੇ ਵੀ ਪੱਕੇ ਤੌਰ ’ਤੇ ਪਰਚੀ ਤੋਂ ਮੁਕਤ ਰਹਿਣਗੇ। ਇਸ ਤੋਂ ਇਲਾਵਾ 27 ਤੇ 28 ਦਸੰਬਰ ਨੂੰ ਦਿੱਲੀ ਦੇ ਪੰਜ ਮੁੱਖ ਮਾਰਗਾਂ ’ਤੇ ਚੱਲ ਰਹੇ ਧਰਨਿਆਂ ’ਚ ਗੁਰੂ ਗੋਬਿੰਦ ਸਿੰਘ ਦੇ ਛੋਟੇ ਸਾਹਿਬਜ਼ਾਦਿਆਂ ਦਾ ਸ਼ਹੀਦੀ ਪੁਰਬ ਮਨਾਇਆ ਜਾ ਰਿਹਾ ਹੈ।

ਕਿਸਾਨ ਅੰਦੋਲਨ 'ਚ ਪੰਜਾਬ ਦੇ ਕਿਸਾਨਾਂ ਵੱਲੋਂ ਮੋਦੀ ਸਰਕਾਰ ਨੂੰ ਵੱਡਾ ਝਟਕਾ

ਉਨ੍ਹਾਂ ਕਿਹਾ ਕਿ ਖੇਤੀ ਕਾਨੂੰਨਾਂ ਦੇ ਰੋਸ ਵਜੋਂ ਕਿਸਾਨਾਂ ਵੱਲੋਂ 30 ਦਸੰਬਰ ਨੂੰ ਕੁੰਡਲੀ-ਮਾਨੇਸਰ-ਪਲਵਲ ਤੋਂ ਸ਼ਾਹਜਹਾਂਪੁਰ (ਦਿੱਲੀ-ਰਾਜਸਥਾਨ ਹੱਦ) ਰਾਜਮਾਰਗ ’ਤੇ ਟਰੈਕਟਰ ਮਾਰਚ ਕੱਢਿਆ ਜਾਵੇਗਾ। ਉਨ੍ਹਾਂ ਦਿੱਲੀ ਤੇ ਮੁਲਕ ਦੇ ਹੋਰ ਹਿੱਸਿਆਂ ਦੇ ਲੋਕਾਂ ਨੂੰ ਬੇਨਤੀ ਕੀਤੀ ਕਿ ਉਹ ਇਥੇ ਆ ਕੇ ਅੰਦੋਲਨਕਾਰੀ ਕਿਸਾਨਾਂ ਨਾਲ ਨਵੇਂ ਵਰ੍ਹੇ ਦੇ ਜਸ਼ਨ ਮਨਾਉਣ ਤੇ ਕੌਮੀ ਮਾਰਗ ’ਤੇ ਬਣਿਆ ਲੰਗਰ ਛੱਕਣ। ਉਨ੍ਹਾਂ ਕਿਹਾ ਕਿ ਸ਼ਹੀਦ ਊਧਮ ਸਿੰਘ ਦਾ ਜਨਮ ਦਿਨ ਵੀ ਮਨਾਇਆ ਜਾਵੇਗਾ।

ਪੰਜਾਬੀ 'ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ

ਉਨ੍ਹਾਂ ਹੋਰ ਸੂਬਿਆਂ ਦੇ ਕਿਸਾਨਾਂ ਨੂੰ ਆਪਣੀਆਂ ਟਰਾਲੀਆਂ ਤੇ ਟਰੈਕਟਰਾਂ ਨਾਲ ਵੱਡੀ ਗਿਣਤੀ ’ਚ ਇੱਥੇ ਪਹੁੰਚਣ ਦੀ ਅਪੀਲ ਕੀਤੀ ਹੈ। ਭਾਰਤੀ ਕਿਸਾਨ ਯੂਨੀਅਨ ਦੇ ਆਗੂ ਰਾਕੇਸ਼ ਟਿਕੈਤ ਨੇ ਕਿਹਾ ਕਿ ਸਰਕਾਰ ਕਿਸਾਨਾਂ ਨਾਲ ਗੱਲਬਾਤ ਕਰਨ ਦੀ ਇਛੁੱਕ ਹੈ ਤੇ ਉਨ੍ਹਾਂ 29 ਦਸੰਬਰ ਨੂੰ ਵਾਰਤਾ ਦੀ ਤਜਵੀਜ਼ ਭੇਜੀ ਹੈ। ‘ਹੁਣ ਗੇਂਦ ਸਰਕਾਰ ਦੇ ਪਾਲੇ ’ਚ ਹੈ ਕਿ ਉਹ ਗੱਲਬਾਤ ਦਾ ਸੱਦਾ ਕਦੋਂ ਭੇਜਦੀ ਹੈ।’