ਪਵਨਪ੍ਰੀਤ ਕੌਰ ਦੀ ਰਿਪੋਰਟ


ਚੰਡੀਗੜ੍ਹ: ਦੇਸ਼ 'ਚ ਖੇਤੀ ਕਾਨੂੰਨਾਂ ਬਾਰੇ ਕੋਈ ਵੀ ਹੱਲ ਨਾ ਨਿਕਲਦਾ ਦੇਖ ਹੁਣ ਕੇਂਦਰ ਸਰਕਾਰ ਨੇ ਫਿਰ ਕਿਸਾਨ ਯੂਨੀਅਨਾਂ ਨੂੰ ਦੂਜੇ ਗੇੜ ਦੀ ਮੀਟਿੰਗ ਲਈ 3 ਦਸੰਬਰ ਨੂੰ ਸੱਦਾ ਦਿੱਤਾ ਹੈ। ਇਹ ਮੀਟਿੰਗ ਉਦੋਂ ਸੱਦੀ ਗਈ ਜਦੋਂ ਕਿਸਾਨ ਆਗੂਆਂ ਨੇ ਇੱਕ ਹੋਰ ਕੇਂਦਰੀ ਮੰਤਰੀਆਂ ਨਾਲ ਬੈਠਕ ਕਰਨ ਦੀ ਸ਼ਰਤ ਰੱਖਦਿਆਂ ਸੋਮਵਾਰ ਨੂੰ ਪੰਜਾਬ ਵਿੱਚ ਆਪਣਾ ‘ਰੇਲ ਰੋਕੋ’ ਅੰਦੋਲਨ ਰੱਦ ਕੀਤਾ ਤੇ ਲਗਪਗ ਦੋ ਮਹੀਨਿਆਂ ਦੀ ਨਾਕਾਬੰਦੀ ਨੂੰ ਹਟਾ ਦਿੱਤਾ, ਜਿਸ ਨਾਲ ਸਿਰਫ ਮਾਲ ਟ੍ਰੇਨਾਂ ਨੂੰ ਮੁੜ ਚਾਲੂ ਹੋਣ ਦਿੱਤਾ ਗਿਆ।

ਖੁਰਾਕ ਸਕੱਤਰ ਸੁਧਾਂਸ਼ੂ ਪਾਂਡੇ ਨੇ ਕਿਹਾ, “ਅਸੀਂ 3 ਦਸੰਬਰ ਨੂੰ 30 ਤੋਂ ਵੀ ਵੱਧ ਕਿਸਾਨ ਸੰਗਠਨਾਂ ਦੇ ਨੁਮਾਇੰਦਿਆਂ ਨੂੰ ਸਵੇਰੇ 11 ਵਜੇ ਵਿਗਿਆਨ ਭਵਨ ਵਿੱਚ ਵਿਚਾਰ ਵਟਾਂਦਰੇ ਲਈ ਬੁਲਾਇਆ ਹੈ।” ਸੱਕਤਰ ਨੇ ਕੇਂਦਰੀ ਖੇਤੀਬਾੜੀ ਮੰਤਰੀ ਨਰੇਂਦਰ ਸਿੰਘ ਤੋਮਰ ਦੀ ਤਰਫੋਂ ਕਿਸਾਨ ਸੰਗਠਨਾਂ ਨੂੰ ਸੱਦਾ ਭੇਜਿਆ ਹੈ।

BREAKING NEWS: ਕਿਸਾਨ 'ਦਿੱਲੀ ਕੂਚ' ਲਈ ਦ੍ਰਿੜ੍ਹ, ਸਰਕਾਰ ਨੇ ਵੀ ਕੀਤੀ ਤਿਆਰੀ

ਖੁਰਾਕ ਮੰਤਰੀ ਪਿਯੂਸ਼ ਗੋਇਲ ਦੇ ਵੀ ਇਸ ਬੈਠਕ ਵਿੱਚ ਸ਼ਾਮਲ ਹੋਣ ਦੀ ਉਮੀਦ ਹੈ। ਪੰਜਾਬ ਸਰਕਾਰ ਦੇ ਖੁਰਾਕ ਤੇ ਖੇਤੀਬਾੜੀ ਵਿਭਾਗਾਂ ਦੇ ਅਧਿਕਾਰੀਆਂ ਨੂੰ ਵੀ ਗੱਲਬਾਤ ਲਈ ਬੁਲਾਇਆ ਗਿਆ ਹੈ। ਗੱਲਬਾਤ ਦਾ ਪਹਿਲਾ ਦੌਰ 13 ਨਵੰਬਰ ਨੂੰ ਹੋਇਆ ਸੀ ਪਰ ਇਹ ਨਿਰਪੱਖ ਨਹੀਂ ਰਿਹਾ, ਦੋਵੇਂ ਧਿਰਾਂ ਆਪਣੀ ਜ਼ਿੱਦ 'ਤੇ ਟਿਕੀਆਂ ਹੋਈਆਂ ਹਨ।

ਪੰਜਾਬ ਦੇ ਕਿਸਾਨ ਖੇਤੀਬਾੜੀ ਦੇ ਨਵੇਂ ਕਾਨੂੰਨਾਂ ਨੂੰ ਰੱਦ ਦੀ ਮੰਗ ਕਰ ਰਹੇ ਹਨ। ਉਨ੍ਹਾਂ ਨੇ ਐਮਐਸਪੀ ਦੇ ਫਰੰਟ 'ਤੇ ਗਾਰੰਟੀ ਦੀ ਮੰਗ ਵੀ ਕੀਤੀ, ਕਿਉਂਕਿ ਉਨ੍ਹਾਂ ਦਾਅਵਾ ਕੀਤਾ ਕਿ ਇਹ ਨਵੇਂ ਕਾਨੂੰਨ ਘੱਟੋ ਘੱਟ ਸਮਰਥਨ ਕੀਮਤਾਂ (ਐਮਐਸਪੀ) ਦੀ ਖਰੀਦ ਨੂੰ ਖਤਮ ਕਰਨ ਦਾ ਕਾਰਨ ਬਣ ਸਕਦੇ ਹਨ, ਜਿਸ ਨੂੰ ਕੇਂਦਰ ਨੇ ਨਾਕਾਰ ਦਿੱਤਾ ਹੈ।

ਪ੍ਰਧਾਨ ਮੰਤਰੀ ਨੇ ਵੀ ਇਹ ਕਿਹਾ ਹੈ ਤੇ ਕੇਂਦਰੀ ਖੇਤੀਬਾੜੀ ਮੰਤਰੀ ਨੇ ਸੰਸਦ ਵਿੱਚ ਵੀ ਕਿਹਾ ਹੈ ਕਿ "ਐਮਐਸਪੀ ਜਾਰੀ ਰਹੇਗੀ। ਅਸੀਂ ਇਸ ਮੁੱਦੇ ਬਾਰੇ ਕਿਸਾਨ ਯੂਨੀਅਨਾਂ ਨੂੰ ਵਿਸਥਾਰ ਵਿੱਚ ਦੱਸਿਆ ਹੈ। ਉਮੀਦ ਹੈ ਕਿ ਅਸੀਂ 3 ਦਸੰਬਰ ਦੀ ਮੀਟਿੰਗ 'ਚ ਉਨ੍ਹਾਂ ਨਾਲ ਮਸਲਾ ਹੱਲ ਕਰਾਂਗੇ।”

ਪੰਜਾਬੀ 'ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ