ਜੰਮੂ: ਨਵੇਂ ਖੇਤੀਬਾੜੀ ਕਾਨੂੰਨਾਂ ਦਾ ਵਿਰੋਧ ਕਰਨ ਵਾਲੇ ਕਿਸਾਨਾਂ ਨੂੰ ਹੁਣ ਸਾਰੇ ਦੇਸ਼ ਤੋਂ ਸਮਰਥਨ ਮਿਲ ਰਿਹਾ ਹੈ। ਅੰਦੋਲਨ ਕਰ ਰਹੇ ਕਿਸਾਨਾਂ ਨੂੰ ਅੱਜ ਜੰਮੂ ਦੇ ਕਿਸਾਨਾਂ ਦਾ ਸਮਰਥਨ ਵੀ ਮਿਲਿਆ। ਸੋਮਵਾਰ ਨੂੰ ਵੱਖ-ਵੱਖ ਸਮਾਜਿਕ ਤੇ ਰਾਜਨੀਤਕ ਸੰਗਠਨਾਂ ਨੇ ਜੰਮੂ ਦੇ ਕਿਸਾਨਾਂ ਨਾਲ ਮਿਲ ਕੇ ਕੇਂਦਰ ਸਰਕਾਰ ਖਿਲਾਫ ਮਾਰਚ ਕੱਢਿਆ।
ਅੰਦੋਲਨ ਕਰ ਰਹੇ ਇਹ ਕਿਸਾਨ ਹੁਣ ਜੰਮੂ ਤੋਂ ਵੱਖ ਵੱਖ ਸਮਾਜਿਕ ਤੇ ਰਾਜਨੀਤਕ ਸੰਸਥਾਵਾਂ ਦਾ ਸਮਰਥਨ ਪ੍ਰਾਪਤ ਕਰ ਰਹੇ ਹਨ। ਸੋਮਵਾਰ ਸਵੇਰੇ ਇਹ ਵੱਖ-ਵੱਖ ਸੰਗਠਨ ਜੰਮੂ ਦੇ ਪੋਸਟ ਗਾਂਧੀਨਗਰ ਖੇਤਰ ਵਿੱਚ ਇਕੱਠੇ ਹੋਏ ਤੇ ਕੇਂਦਰ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕੀਤੀ।
10ਵੀਂ ਤੇ 12ਵੀਂ ਜਮਾਤ ਲਈ ਖੁੱਲ੍ਹੇ ਸਕੂਲ, ਬੱਚਿਆਂ ਲਈ ਕੀਤੇ ਇਹ ਪ੍ਰਬੰਧ
ਪ੍ਰਦਰਸ਼ਨਕਾਰੀਆਂ ਨੇ ਮੰਗ ਕੀਤੀ ਕਿ ਕੇਂਦਰ ਸਰਕਾਰ ਕਿਸਾਨਾਂ ਦੀਆਂ ਮੰਗਾਂ ਦਾ ਤੁਰੰਤ ਨਿਪਟਾਰਾ ਕਰੇ ਤੇ ਜਿਨ੍ਹਾਂ ਬਿੱਲਾਂ ਨੂੰ ਲੈ ਕੇ ਕਿਸਾਨਾਂ ਦੇ ਮਨਾਂ 'ਚ ਸ਼ੰਕੇ ਹਨ ਉਹ ਵਾਪਸ ਲਏ ਜਾਣ। ਪ੍ਰਦਰਸ਼ਨਕਾਰੀਆਂ ਨੇ ਕਿਹਾ ਕਿ ਕਿਸਾਨਾਂ ਦੀ ਮੰਗ ਤੁਹਾਡੇ ਤੋਂ ਲੁਕੀ ਨਹੀਂ ਹੈ ਤੇ ਕੇਂਦਰ ਸਰਕਾਰ ਜਾਣ-ਬੁੱਝ ਕੇ ਇਨ੍ਹਾਂ ਮੰਗਾਂ ਨੂੰ ਨਜ਼ਰ ਅੰਦਾਜ਼ ਕਰ ਰਹੀ ਹੈ।
ਕੇਂਦਰ ਸਰਕਾਰ 'ਤੇ ਤਾਨਾਸ਼ਾਹੀ ਰਵੱਈਆ ਅਪਨਾਉਣ ਦਾ ਦੋਸ਼ ਲਗਾਉਂਦੇ ਹੋਏ ਇਨ੍ਹਾਂ ਪ੍ਰਦਰਸ਼ਨਕਾਰੀਆਂ ਨੇ ਕਿਹਾ ਕਿ ਕੇਂਦਰ ਨੂੰ ਤੁਰੰਤ ਕਿਸਾਨਾਂ ਦੀ ਗੱਲ ਸੁਣਨੀ ਚਾਹੀਦੀ ਹੈ ਤਾਂ ਜੋ ਲੰਬੇ ਸਮੇਂ ਤੋਂ ਪ੍ਰਦਰਸ਼ਨ ਕਰ ਰਹੇ ਕਿਸਾਨ ਆਪਣੇ ਖੇਤਾਂ ਨੂੰ ਵਾਪਸ ਆ ਸਕਣ।
ਪੰਜਾਬੀ 'ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ
ਕਿਸਾਨਾਂ ਨੂੰ ਹੁਣ ਜੰਮੂ ਦਾ ਵੀ ਮਿਲਿਆ ਸਾਥ, ਕੇਂਦਰ 'ਤੇ ਤਾਨਾਸ਼ਾਹ ਰਵੱਈਏ ਦੇ ਇਲਜ਼ਾਮ
ਏਬੀਪੀ ਸਾਂਝਾ
Updated at:
14 Dec 2020 01:46 PM (IST)
ਨਵੇਂ ਖੇਤੀਬਾੜੀ ਕਾਨੂੰਨਾਂ ਦਾ ਵਿਰੋਧ ਕਰਨ ਵਾਲੇ ਕਿਸਾਨਾਂ ਨੂੰ ਹੁਣ ਸਾਰੇ ਦੇਸ਼ ਤੋਂ ਸਮਰਥਨ ਮਿਲ ਰਿਹਾ ਹੈ। ਅੰਦੋਲਨ ਕਰ ਰਹੇ ਕਿਸਾਨਾਂ ਨੂੰ ਅੱਜ ਜੰਮੂ ਦੇ ਕਿਸਾਨਾਂ ਦਾ ਸਮਰਥਨ ਵੀ ਮਿਲਿਆ।
- - - - - - - - - Advertisement - - - - - - - - -