ਪੜਚੋਲ ਕਰੋ
ਸੁਪਰੀਮ ਕੋਰਟ ਵਲੋਂ ਬਣਾਈ ਕਮੇਟੀ ਦੇ ਮੈਂਬਰਾਂ ਨੂੰ ਲੈ ਕੇ ਕਿਸਾਨ ਲੀਡਰ ਨਰਾਜ਼, ਕਿਹਾ ਪ੍ਰਦਰਸ਼ਨ ਰਹੇਗਾ ਜਾਰੀ
ਖੇਤੀਬਾੜੀ ਕਾਨੂੰਨਾਂ ਖਿਲਾਫ ਦਿੱਲੀ ਦੀਆਂ ਸਰਹੱਦਾਂ ‘ਤੇ ਕਿਸਾਨਾਂ ਦਾ ਅੰਦੋਲਨ ਅੱਜ ਲਗਾਤਾਰ 48 ਵੇਂ ਦਿਨ ਵੀ ਜਾਰੀ ਹੈ। ਇਸ ਦੌਰਾਨ ਸੁਪਰੀਮ ਕੋਰਟ ਨੇ ਤਿੰਨਾਂ ਕਾਨੂੰਨਾਂ ਨੂੰ ਲਾਗੂ ਕਰਨ ‘ਤੇ ਰੋਕ ਲਗਾ ਦਿੱਤੀ। ਨਾਲ ਹੀ ਕਿਸਾਨਾਂ ਦੀਆਂ ਸ਼ੰਕਾਵਾਂ ਅਤੇ ਸ਼ਿਕਾਇਤਾਂ ਨੂੰ ਵਿਚਾਰਨ ਲਈ ਇਕ ਉੱਚ ਪੱਧਰੀ ਕਮੇਟੀ ਦਾ ਗਠਨ ਕੀਤਾ ਗਿਆ।

ਨਵੀਂ ਦਿੱਲੀ: ਖੇਤੀਬਾੜੀ ਕਾਨੂੰਨਾਂ ਖਿਲਾਫ ਦਿੱਲੀ ਦੀਆਂ ਸਰਹੱਦਾਂ ‘ਤੇ ਕਿਸਾਨਾਂ ਦਾ ਅੰਦੋਲਨ ਅੱਜ ਲਗਾਤਾਰ 48 ਵੇਂ ਦਿਨ ਵੀ ਜਾਰੀ ਹੈ। ਇਸ ਦੌਰਾਨ ਸੁਪਰੀਮ ਕੋਰਟ ਨੇ ਤਿੰਨਾਂ ਕਾਨੂੰਨਾਂ ਨੂੰ ਲਾਗੂ ਕਰਨ ‘ਤੇ ਰੋਕ ਲਗਾ ਦਿੱਤੀ। ਨਾਲ ਹੀ ਕਿਸਾਨਾਂ ਦੀਆਂ ਸ਼ੰਕਾਵਾਂ ਅਤੇ ਸ਼ਿਕਾਇਤਾਂ ਨੂੰ ਵਿਚਾਰਨ ਲਈ ਇਕ ਉੱਚ ਪੱਧਰੀ ਕਮੇਟੀ ਦਾ ਗਠਨ ਕੀਤਾ ਗਿਆ। ਸੁਪਰੀਮ ਕੋਰਟ ਵੱਲੋਂ ਬਣਾਈ ਕਮੇਟੀ ਵਿੱਚ ਭਾਰਤੀ ਕਿਸਾਨ ਯੂਨੀਅਨ ਦੇ ਭੁਪਿੰਦਰ ਸਿੰਘ ਮਾਨ, ਸ਼ੈਕਰੀ ਸੰਗਠਨ ਦੇ ਅਨਿਲ ਘਨਵਤ, ਡਾ. ਪ੍ਰਮੋਦ ਜੋਸ਼ੀ ਅਤੇ ਖੇਤੀ ਅਰਥ ਸ਼ਾਸਤਰੀ ਅਸ਼ੋਕ ਗੁਲਾਟੀ ਸ਼ਾਮਲ ਹਨ। ਬਹੁਤ ਸਾਰੇ ਕਿਸਾਨ ਲੀਡਰਾਂ ਨੇ ਸੁਪਰੀਮ ਕੋਰਟ ਦੇ ਇਸ ਫੈਸਲੇ ਦਾ ਸਵਾਗਤ ਕੀਤਾ ਹੈ ਅਤੇ ਕਈਆਂ ਨੇ ਨਿਰਾਸ਼ਾ ਜਤਾਈ ਹੈ। ਕਿਸਾਨਾਂ ਨੂੰ ਖਾਲਿਸਤਾਨੀ ਕਹਿਣ 'ਤੇ ਸੁਪਰੀਮ ਕੋਰਟ ਸਾਹਮਣੇ ਕਸੂਤੀ ਫਸੀ ਮੋਦੀ ਸਰਕਾਰ, ਜੱਜ ਨੇ ਦਿੱਤਾ ਕੱਲ੍ਹ ਤੱਕ ਦਾ ਸਮਾਂ ਕਿਸਾਨ ਨੇਤਾਵਾਂ ਨੇ ਕਿਹਾ ਹੈ ਕਿ ਜਦੋਂ ਤੱਕ ਕਾਨੂੰਨ ਵਾਪਸ ਨਹੀਂ ਲਏ ਜਾਂਦੇ ਉਹ ਆਪਣਾ ਅੰਦੋਲਨ ਖਤਮ ਨਹੀਂ ਕਰਨਗੇ। ਲਗਭਗ 40 ਅੰਦੋਲਨਕਾਰੀ ਕਿਸਾਨ ਜੱਥੇਬੰਦੀਆਂ ਦੀ ਨੁਮਾਇੰਦਗੀ ਕਰ ਰਹੇ ਸੰਯੁਕਤ ਕਿਸਾਨ ਮੋਰਚੇ ਨੇ ਅਗਲੇ ਕਦਮ ਬਾਰੇ ਵਿਚਾਰ ਵਟਾਂਦਰੇ ਲਈ ਅੱਜ ਇੱਕ ਮੀਟਿੰਗ ਸੱਦੀ ਹੈ। ਭਾਰਤੀ ਕਿਸਾਨ ਯੂਨੀਅਨ ਦੇ ਕੌਮੀ ਬੁਲਾਰੇ ਰਾਕੇਸ਼ ਟਿਕੈਤ ਨੇ ਕਿਹਾ ਕਿ ਮਾਨਯੋਗ ਸੁਪਰੀਮ ਕੋਰਟ ਵੱਲੋਂ ਬਣਾਈ ਕਮੇਟੀ ਦੇ ਸਾਰੇ ਮੈਂਬਰ ਖੁੱਲੇ ਬਾਜ਼ਾਰ ਪ੍ਰਣਾਲੀ ਜਾਂ ਕਾਨੂੰਨ ਦੇ ਹਮਾਇਤੀ ਸਨ। ਅਸ਼ੋਕ ਗੁਲਾਟੀ ਦੀ ਪ੍ਰਧਾਨਗੀ ਹੇਠ ਬਣਾਈ ਕਮੇਟੀ ਨੇ ਇਨ੍ਹਾਂ ਕਾਨੂੰਨਾਂ ਨੂੰ ਲਿਆਉਣ ਦੀ ਸਿਫਾਰਸ਼ ਕੀਤੀ ਸੀ। ਦੇਸ਼ ਦੇ ਕਿਸਾਨ ਇਸ ਫੈਸਲੇ ਤੋਂ ਨਿਰਾਸ਼ ਹਨ। 26 ਜਨਵਰੀ ਦੀ ਟਰੈਕਟਰ ਪਰੇਡ 'ਤੇ ਸਵਾਲ, ਸੁਪਰੀਮ ਕੋਰਟ ਨੇ ਕਿਸਾਨਾਂ ਨੂੰ ਭੇਜਿਆ ਨੋਟਿਸ ਕਿਸਾਨ ਨੇਤਾਵਾਂ ਨੇ ਕਿਹਾ ਕਿ ਉਹ ਸੁਪਰੀਮ ਕੋਰਟ ਵੱਲੋਂ ਨਿਯੁਕਤ ਕਿਸੇ ਕਮੇਟੀ ਅੱਗੇ ਕਿਸੇ ਵੀ ਪ੍ਰਕਿਰਿਆ ਵਿੱਚ ਹਿੱਸਾ ਨਹੀਂ ਲੈਣਾ ਚਾਹੁੰਦੇ, ਪਰ ਇਸ ਸਬੰਧ ਵਿੱਚ ਰਸਮੀ ਫੈਸਲਾ ਲਿਆ ਜਾਵੇਗਾ। ਮੋਰਚੇ ਦੇ ਸੀਨੀਅਰ ਲੀਡਰ ਅਭਿਮਨਿਊ ਕੋਹਾੜ ਨੇ ਕਿਹਾ, "ਅਸੀਂ ਖੇਤੀਬਾੜੀ ਕਾਨੂੰਨਾਂ 'ਤੇ ਪਾਬੰਦੀ ਲਗਾਉਣ ਵਾਲੇ ਅਦਾਲਤ ਦੇ ਆਦੇਸ਼ ਦਾ ਸਵਾਗਤ ਕਰਦੇ ਹਾਂ ਪਰ ਅਸੀਂ ਚਾਹੁੰਦੇ ਹਾਂ ਕਿ ਕਾਨੂੰਨਾਂ ਨੂੰ ਵਾਪਸ ਲਿਆ ਜਾਵੇ।" ਸੁਪਰੀਮ ਕੋਰਟ ਦੇ ਫੈਸਲੇ ਤੋਂ ਪਹਿਲਾਂ ਕਿਸਾਨਾਂ ਅਤੇ ਸਰਕਾਰ ਦਰਮਿਆਨ ਅੱਠ ਗੇੜ ਮੀਟਿੰਗਾਂ ਹੋਈਆਂ, ਪਰ ਕੋਈ ਹੱਲ ਨਹੀਂ ਮਿਲਿਆ। ਹੁਣ ਅਗਲੀ ਬੈਠਕ 15 ਜਨਵਰੀ ਨੂੰ ਹੋਣੀ ਹੈ। ਪੰਜਾਬੀ 'ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ
ਟ੍ਰੈਂਡਿੰਗ ਟੌਪਿਕ





















