ਦਿੱਲੀ ਹਿੰਸਾ ਤੋਂ ਬਾਅਦ ਪੰਜਾਬ ਤੇ ਹਰਿਆਣਾ 'ਚ ਹਾਈ ਅਲਰਟ
ਏਬੀਪੀ ਸਾਂਝਾ | 26 Jan 2021 08:08 PM (IST)
ਅੱਜ ਦਿੱਲੀ ਵਿੱਚ ਕਿਸਾਨ ਟਰੈਕਟਰ ਰੈਲੀ ਦੌਰਾਨ ਕਈ ਥਾਵਾਂ ‘ਤੇ ਹਿੰਸਾ ਹੋਈ। ਇਸ ਦੌਰਾਨ ਬਹੁਤ ਸਾਰੇ ਕਿਸਾਨ ਅਤੇ ਪੁਲਿਸ ਮੁਲਾਜ਼ਮ ਜ਼ਖਮੀ ਹੋ ਗਏ। ਕਿਸਾਨਾਂ ਦੇ ਇੱਕ ਸਮੂਹ ਨੇ ਲਾਲ ਕਿਲ੍ਹੇ 'ਤੇ ਆਪਣਾ ਝੰਡਾ ਲਹਿਰਾਇਆ।
ਨਵੀਂ ਦਿੱਲੀ: ਅੱਜ ਦਿੱਲੀ ਵਿੱਚ ਕਿਸਾਨ ਟਰੈਕਟਰ ਰੈਲੀ ਦੌਰਾਨ ਕਈ ਥਾਵਾਂ ‘ਤੇ ਹਿੰਸਾ ਹੋਈ। ਇਸ ਦੌਰਾਨ ਬਹੁਤ ਸਾਰੇ ਕਿਸਾਨ ਅਤੇ ਪੁਲਿਸ ਮੁਲਾਜ਼ਮ ਜ਼ਖਮੀ ਹੋ ਗਏ। ਕਿਸਾਨਾਂ ਦੇ ਇੱਕ ਸਮੂਹ ਨੇ ਲਾਲ ਕਿਲ੍ਹੇ 'ਤੇ ਆਪਣਾ ਝੰਡਾ ਲਹਿਰਾਇਆ। ਰਾਸ਼ਟਰੀ ਰਾਜਧਾਨੀ ਵਿੱਚ ਹਿੰਸਾ ਦੀ ਘਟਨਾ ਦੇ ਮੱਦੇਨਜ਼ਰ ਪੰਜਾਬ ਅਤੇ ਹਰਿਆਣਾ ਸਰਕਾਰ ਨੇ ਹਾਈ ਅਲਰਟ ਜਾਰੀ ਕੀਤਾ ਹੈ। ਪੰਜਾਬ ਦੇ ਮੁੱਖ ਮੰਤਰੀ ਅਮਰਿੰਦਰ ਸਿੰਘ ਨੇ ਹਾਈ ਅਲਰਟ ਦੇ ਆਦੇਸ਼ ਜਾਰੀ ਕਰਦਿਆਂ ਡੀਜੀਪੀ ਨੂੰ ਕਾਨੂੰਨ ਵਿਵਸਥਾ ਬਣਾਈ ਰੱਖਣ ਲਈ ਕਿਹਾ ਹੈ। ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਨੇ ਵੀ ਇੱਕ ਮੀਟਿੰਗ ਸੱਦੀ ਹੈ। ਇਸ ਤੋਂ ਬਾਅਦ, ਹਰਿਆਣਾ ਪੁਲਿਸ ਨੇ ਇੱਕ ਬਿਆਨ ਜਾਰੀ ਕੀਤਾ ਕਿ ਦਿੱਲੀ ਵਿੱਚ ਟਰੈਕਟਰ ਮਾਰਚ ਦੌਰਾਨ ਹੋਈ ਹਿੰਸਾ ਤੋਂ ਬਾਅਦ ਡੀਜੀਪੀ ਮਨੋਜ ਯਾਦਵ ਨੇ ਸਾਰੇ ਜ਼ਿਲ੍ਹੇ ਦੇ ਐਸਪੀ ਨੂੰ ਹਾਈ ਅਲਰਟ ‘ਤੇ ਰਹਿਣ ਦੇ ਨਿਰਦੇਸ਼ ਦਿੱਤੇ ਹਨ। ਸੋਨੀਪਤ 'ਚ ਸਾਵਧਾਨੀ ਵਰਤਦਿਆਂ ਪ੍ਰਸ਼ਾਸਨ ਨੇ ਇੰਟਰਨੈਟ ਸੇਵਾਵਾਂ ਬੰਦ ਕਰ ਦਿੱਤੀਆਂ ਹਨ। ਦਿੱਲੀ ਹਿੰਸਾ ਮਗਰੋਂ ਰਵਨੀਤ ਬਿੱਟੂ ਨੇ ਦਿੱਤਾ ਵੱਡਾ ਬਿਆਨ, ਅੱਜ ਦੀ ਹਿੰਸਾ 'ਚ ਸੀ ਖਾਲਿਸਤਾਨੀ ਸ਼ਾਮਿਲ ਕੈਪਟਨ ਅਮਰਿੰਦਰ ਸਿੰਘ ਨੇ ਦਿੱਲੀ ਵਿੱਚ ਹੋਈ ਹਿੰਸਾ 'ਤੇ ਆਪਣੀ ਪ੍ਰਤੀਕਿਰਆ ਦਿੱਤੀ। ਕੈਪਟਨ ਨੇ ਕਿਹਾ, "ਦਿੱਲੀ ਵਿੱਚ ਹੈਰਾਨ ਕਰਨ ਵਾਲੇ ਦ੍ਰਿਸ਼। ਕੁਝ ਤੱਤਾਂ ਵਲੋਂ ਕੀਤੀ ਹਿੰਸਾ ਅਸਵੀਕਾਰਯੋਗ ਹੈ। ਸ਼ਾਂਤਮਈ ਢੰਗ ਨਾਲ ਵਿਰੋਧ ਕਰ ਰਹੇ ਕਿਸਾਨਾਂ ਵਲੋਂ ਪੈਦਾ ਕੀਤੀ ਸਦਭਾਵਨਾ ਨੂੰ ਨਕਾਰ ਦਾ ਹਾਂ। ਕਿਸਾਨ ਨੇਤਾਵਾਂ ਨੇ ਆਪਣੇ ਆਪ ਨੂੰ ਵੱਖ ਕਰ ਲਿਆ ਹੈ ਅਤੇ #TractorRally ਨੂੰ ਮੁਅੱਤਲ ਕਰ ਦਿੱਤਾ ਹੈ। ਮੈਂ ਸਾਰੇ ਅਸਲ ਕਿਸਾਨਾਂ ਨੂੰ ਅਪੀਲ ਕਰਦਾ ਹਾਂ ਕਿ ਉਹ ਦਿੱਲੀ ਨੂੰ ਖਾਲੀ ਕਰਕੇ ਸਰਹੱਦਾਂ ਤੇ ਵਾਪਸ ਆ ਜਾਣ।" ਪੰਜਾਬੀ 'ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ