Farmers Protest LIVE Updates: ਸੰਘਰਸ਼ ਤਿੱਖਾ ਕਰਨ ਲਈ ਐਲਾਨਿਆ ਅਗਲਾ ਐਕਸ਼ਨ ਪ੍ਰਗੋਰਾਮ
ਦਿੱਲੀ ਦੀਆਂ ਸਰੱਹਦਾਂ 'ਤੇ ਕਿਸਾਨਾਂ ਦਾ ਇਕੱਠ ਲਗਾਤਾਰ ਵੱਧ ਰਿਹਾ ਹੈ। ਕੇਂਦਰ ਸਰਕਾਰ ਦੇ ਤਿੰਨ ਨਵੇਂ ਖੇਤੀਬਾੜੀ ਕਾਨੂੰਨਾਂ ਵਿਰੁੱਧ ਦਿੱਲੀ ਸਰਹੱਦ ‘ਤੇ ਲੰਬੇ ਸਮੇਂ ਤੋਂ ਚੱਲ ਰਹੇ ਕਿਸਾਨ ਅੰਦੋਲਨ ਦੇ ਵਿਚਕਾਰ ਕੇਂਦਰੀ ਖੇਤੀਬਾੜੀ ਮੰਤਰੀ ਨਰੇਂਦਰ ਸਿੰਘ ਤੋਮਰ ਨੇ ਐਤਵਾਰ ਨੂੰ ਕਿਹਾ ਕਿ ਭੀੜ ਇਕੱਠੀ ਕਰਨ ਨਾਲ ਕਾਨੂੰਨ ਨਹੀਂ ਬਦਲਦੇ। ਉਨ੍ਹਾਂ ਕਿਹਾ ਕਿ ਕਿਸਾਨ ਯੂਨੀਅਨ ਨੂੰ ਦੱਸਣਾ ਚਾਹੀਦਾ ਹੈ ਕਿ ਇਨ੍ਹਾਂ ਕਾਨੂੰਨਾਂ ਵਿੱਚ ਕਿਸਾਨਾਂ ਵਿਰੁੱਧ ਕੀ ਹੈ ਅਤੇ ਸਰਕਾਰ ਇਨ੍ਹਾਂ ਵਿੱਚ ਸੋਧ ਕਰਨ ਲਈ ਤਿਆਰ ਹੈ।
LIVE
Background
ਦਿੱਲੀ ਦੀਆਂ ਸਰੱਹਦਾਂ 'ਤੇ ਕਿਸਾਨਾਂ ਦਾ ਇਕੱਠ ਲਗਾਤਾਰ ਵੱਧ ਰਿਹਾ ਹੈ। ਕੇਂਦਰ ਸਰਕਾਰ ਦੇ ਤਿੰਨ ਨਵੇਂ ਖੇਤੀਬਾੜੀ ਕਾਨੂੰਨਾਂ ਵਿਰੁੱਧ ਦਿੱਲੀ ਸਰਹੱਦ ‘ਤੇ ਲੰਬੇ ਸਮੇਂ ਤੋਂ ਚੱਲ ਰਹੇ ਕਿਸਾਨ ਅੰਦੋਲਨ ਦੇ ਵਿਚਕਾਰ ਕੇਂਦਰੀ ਖੇਤੀਬਾੜੀ ਮੰਤਰੀ ਨਰੇਂਦਰ ਸਿੰਘ ਤੋਮਰ ਨੇ ਐਤਵਾਰ ਨੂੰ ਕਿਹਾ ਕਿ ਭੀੜ ਇਕੱਠੀ ਕਰਨ ਨਾਲ ਕਾਨੂੰਨ ਨਹੀਂ ਬਦਲਦੇ। ਉਨ੍ਹਾਂ ਕਿਹਾ ਕਿ ਕਿਸਾਨ ਯੂਨੀਅਨ ਨੂੰ ਦੱਸਣਾ ਚਾਹੀਦਾ ਹੈ ਕਿ ਇਨ੍ਹਾਂ ਕਾਨੂੰਨਾਂ ਵਿੱਚ ਕਿਸਾਨਾਂ ਵਿਰੁੱਧ ਕੀ ਹੈ ਅਤੇ ਸਰਕਾਰ ਇਨ੍ਹਾਂ ਵਿੱਚ ਸੋਧ ਕਰਨ ਲਈ ਤਿਆਰ ਹੈ।
ਤੋਮਰ ਨੇ ਗਵਾਲੀਅਰ 'ਚ ਕਿਹਾ, “ਕੇਂਦਰ ਸਰਕਾਰ ਨੇ ਕਿਸਾਨ ਸੰਗਠਨਾਂ ਨਾਲ ਸੰਵੇਦਨਸ਼ੀਲਤਾ ਨਾਲ 12 ਦੌਰ ਕੀਤੇ ਹਨ, ਪਰ ਗੱਲਬਾਤ ਦਾ ਫੈਸਲਾ ਉਦੋਂ ਹੁੰਦਾ ਹੈ ਜਦੋਂ ਇਤਰਾਜ਼ ਦੱਸਿਆ ਜਾਂਦਾ ਹੈ। ਇਹ ਨਹੀਂ ਕਿ ਭੀੜ ਇਕੱਠੀ ਹੁੰਦੀ ਹੈ ਅਤੇ ਕਾਨੂੰਨ ਨੂੰ ਹਟਾ ਦਿੱਤਾ ਜਾਂਦਾ ਹੈ।"
ਖੇਤੀਬਾੜੀ ਮੰਤਰੀ ਨੇ ਕਿਹਾ, “ਕਿਸਾਨ ਜੱਥੇਬੰਦੀਆਂ ਦੱਸਣ ਕਿ ਇਨ੍ਹਾਂ ਨਵੇਂ ਕਾਨੂੰਨਾਂ ਵਿੱਚ ਕਿਸਾਨੀ ਵਿਰੁੱਧ ਕੀ ਹੈ? ਪਰ ਭੀੜ ਇਕੱਠੀ ਕਰਨ ਨਾਲ ਕਾਨੂੰਨ ਨਹੀਂ ਬਦਲਦਾ।” ਤੋਮਰ ਨੇ ਕਿਹਾ ਕਿ ਕਿਸਾਨ ਸੰਗਠਨ ਸਾਨੂੰ ਦੱਸੇ ਕਿ ਉਹ ਕਿਹੜੇ ਪ੍ਰਬੰਧ ਹਨ ਜੋ ਕਿਸਾਨਾਂ ਦੇ ਵਿਰੁੱਧ ਹਨ? ਸਰਕਾਰ ਇਸ ਨੂੰ ਸਮਝਣ ਲਈ ਤਿਆਰ ਹੈ ਅਤੇ ਸੋਧਾਂ ਕਰਨ ਲਈ ਤਿਆਰ ਹੈ।
ਉਨ੍ਹਾਂ ਕਿਹਾ ਕਿ ਸਰਕਾਰ ਅੱਜ ਵੀ ਕਿਸਾਨਾਂ ਦੇ ਹਿੱਤਾਂ ਦੇ ਮੁੱਦੇ ‘ਤੇ ਸੋਧਾਂ ਕਰਨ ਲਈ ਤਿਆਰ ਹੈ ਅਤੇ ਖ਼ੁਦ ਪ੍ਰਧਾਨ ਮੰਤਰੀ ਨਰੇਂਦਰ ਮੋਦੀ ਨੇ ਇਹ ਗੱਲ ਕਹੀ ਹੈ।
ਕਿਸਾਨ ਲੀਡਰ ਰਾਕੇਸ਼ ਟਿਕੈਤ ਨੇ ਕੀਤਾ ਵੱਡਾ ਐਲਾਨ, ਬੀਜੇਪੀ ਦੀਆਂ ਵਧਣਗੀਆਂ ਮੁਸ਼ਕਲਾਂ
ਕਿਸਾਨ ਲੀਡਰ ਰਾਕੇਸ਼ ਟਿਕੈਤ ਨੇ ਕੀਤਾ ਵੱਡਾ ਐਲਾਨ, ਬੀਜੇਪੀ ਦੀਆਂ ਵਧਣਗੀਆਂ ਮੁਸ਼ਕਲਾਂ
ਕਿਸਾਨ ਲੀਡਰ ਰਾਕੇਸ਼ ਟਿਕੈਤ ਦੇ ਨਵੇਂ ਐਲਾਨ ਨੇ ਬੀਜੇਪੀ ਦੇ ਫਿਕਰ ਵਧਾ ਦਿੱਤੇ ਹਨ। ਉਨ੍ਹਾਂ ਨੇ ਉੱਤਰ ਪ੍ਰਦੇਸ਼ ਵਿੱਚ ਲੋਕਾਂ ਨੂੰ ਲਾਮਬੰਦ ਕਰਨ ਮਗਰੋਂ ਬੀਜੇਪੀ ਦੇ ਦੂਜੇ ਗੜ੍ਹ ਗੁਜਰਾਤ ਜਾਣ ਦਾ ਐਲਾਨ ਕੀਤਾ ਹੈ। ਉਨ੍ਹਾਂ ਕਿਹਾ ਹੈ ਕਿ ਉਹ ਕੇਂਦਰ ਦੇ ਵਿਵਾਦਗ੍ਰਸਤ ਖੇਤੀ ਕਾਨੂੰਨਾਂ ਵਿਰੁੱਧ ਚੱਲ ਰਹੇ ਅੰਦੋਲਨ ਲਈ ਸਮਰਥਨ ਮੰਗਣ ਵਾਸਤੇ ਛੇਤੀ ਹੀ ਗੁਜਰਾਤ ਦਾ ਦੌਰਾ ਕਰਨਗੇ।
ਕਿਸਾਨਾਂ ਅੰਦੋਲਨ ਦੌਰਾਨ ਗ੍ਰਿਫਤਾਰ ਹੋਏ ਕਿਸਾਨਾਂ ਦੀ ਰਿਹਾਈ ਲਈ ਇਕੱਠੇ ਹੋਏ ਲੋਕ
ਰਾਕੇਸ਼ ਟਿਕੈਤ ਨੇ ਖੇਤਾਂ ਵਿੱਚ ਖੜ੍ਹੀ ਫਸਲ ’ਤੇ ਟਰੈਕਟਰ ਚਲਾਉਣ ਵਾਲੇ ਕਿਸਾਨਾਂ ਨੂੰ ਅਪੀਲ ਕੀਤੀ ਹੈ। ਰਾਕੇਸ਼ ਟਿਕੈਤ ਨੇ ਆਪਣੇ ਅਧਿਕਾਰਤ ਟਵਿੱਟਰ ਹੈਂਡਲ ਤੋਂ ਟਵੀਟ ਕੀਤਾ ਹੈ ਅਤੇ ਕਿਹਾ ਹੈ ਕਿ ਕਿਸਾਨਾਂ ਨੂੰ ਅਪੀਲ ਹੈ ਕਿ ਖੇਤਾਂ 'ਚ ਖੜ੍ਹੀ ਫਸਲ 'ਤੇ ਟਰੈਕਟਰ ਨਾ ਚਲਾਉਣ। ਰਾਕੇਸ਼ ਟਿਕੈਤ ਨੇ ਇਕ ਖ਼ਬਰ ਦਾ ਜਵਾਬ ਦਿੰਦੇ ਹੋਏ ਕਿਹਾ ਕਿ, "ਕਿਸਾਨਾਂ ਨੂੰ ਅਪੀਲ ਕੀਤੀ ਜਾਂਦੀ ਹੈ ਕਿ ਉਹ ਅਜਿਹਾ ਨਾ ਕਰਨ। ਇਹ ਕਰਨ ਲਈ ਨਹੀਂ ਕਿਹਾ ਗਿਆ।''
ਕਿਸਾਨ ਲੀਡਰ ਰਾਕੇਸ਼ ਟਿਕੈਤ ਨੇ ਕੀਤਾ ਵੱਡਾ ਐਲਾਨ
ਕਿਸਾਨ ਲੀਡਰ ਰਾਕੇਸ਼ ਟਿਕੈਤ ਦੇ ਨਵੇਂ ਐਲਾਨ ਨੇ ਬੀਜੇਪੀ ਦੇ ਫਿਕਰ ਵਧਾ ਦਿੱਤੇ ਹਨ। ਉਨ੍ਹਾਂ ਨੇ ਉੱਤਰ ਪ੍ਰਦੇਸ਼ ਵਿੱਚ ਲੋਕਾਂ ਨੂੰ ਲਾਮਬੰਦ ਕਰਨ ਮਗਰੋਂ ਬੀਜੇਪੀ ਦੇ ਦੂਜੇ ਗੜ੍ਹ ਗੁਜਰਾਤ ਜਾਣ ਦਾ ਐਲਾਨ ਕੀਤਾ ਹੈ। ਉਨ੍ਹਾਂ ਕਿਹਾ ਹੈ ਕਿ ਉਹ ਕੇਂਦਰ ਦੇ ਵਿਵਾਦਗ੍ਰਸਤ ਖੇਤੀ ਕਾਨੂੰਨਾਂ ਵਿਰੁੱਧ ਚੱਲ ਰਹੇ ਅੰਦੋਲਨ ਲਈ ਸਮਰਥਨ ਮੰਗਣ ਵਾਸਤੇ ਛੇਤੀ ਹੀ ਗੁਜਰਾਤ ਦਾ ਦੌਰਾ ਕਰਨਗੇ। ਉਨ੍ਹਾਂ ਇਹ ਐਲਾਨ ਦਿੱਲੀ-ਯੂਪੀ ਬਾਰਡਰ ਗਾਜ਼ੀਪੁਰ ’ਤੇ ਗੁਜਰਾਤ ਤੇ ਮਹਾਰਾਸ਼ਟਰ ਦੇ ਇੱਕ ਵਫਦ ਨਾਲ ਮੁਲਾਕਾਤ ਦੌਰਾਨ ਕੀਤਾ।
ਸਿਰਸਾ ਵਿੱਚ ਵੀ ਮਹਾਪੰਚਾਇਤ
ਅੱਜ ਹਰਿਆਣਾ ਦੇ ਸਿਰਸਾ ਵਿੱਚ ਵੀ ਮਹਾਪੰਚਾਇਤ ਹੋਣ ਵਾਲੀ ਹੈ। ਇਸ ਵਿੱਚ ਕਿਸਾਨ ਨੇਤਾ ਰਾਕੇਸ਼ ਟਿਕੈਤ ਪਹੁੰਚਣ ਵਾਲੇ ਹਨ। ਇਸ ਵਿਚਾਲੇ ਕੇਂਦਰੀ ਖੇਤੀ ਮੰਤਰੀ ਨਰੇਂਦਰ ਤੋਮਰ ਨੇ ਕਿਸਾਨਾਂ ਨੂੰ ਗੱਲਬਾਤ ਲਈ ਇੱਕ ਵਾਰ ਫੇਰ ਸੱਦਾ ਦਿੱਤਾ ਹੈ। ਉਨ੍ਹਾਂ ਕਿਹਾ ਹੈ ਕਿ ਭੀੜ ਇਕੱਠਾ ਕਰਨ ਨਾਲ ਕਾਨੂੰਨ ਨਹੀਂ ਬਦਲਦੇ। ਕਿਸਾਨ ਯੂਨੀਅਨਾਂ ਦੱਸਣ ਕਿ ਇਨ੍ਹਾਂ ਕਾਨੂੰਨਾਂ ਵਿੱਚ ਕਿਸਾਨਾਂ ਖਿਲਾਫ ਕੀ ਹੈ, ਸਰਕਾਰ ਉਨ੍ਹਾਂ ਵਿੱਚ ਸੋਧ ਕਰਨ ਨੂੰ ਤਿਆਰ ਹੈ।