Farmers Protest LIVE Updates: ਸੰਘਰਸ਼ ਤਿੱਖਾ ਕਰਨ ਲਈ ਐਲਾਨਿਆ ਅਗਲਾ ਐਕਸ਼ਨ ਪ੍ਰਗੋਰਾਮ
ਦਿੱਲੀ ਦੀਆਂ ਸਰੱਹਦਾਂ 'ਤੇ ਕਿਸਾਨਾਂ ਦਾ ਇਕੱਠ ਲਗਾਤਾਰ ਵੱਧ ਰਿਹਾ ਹੈ। ਕੇਂਦਰ ਸਰਕਾਰ ਦੇ ਤਿੰਨ ਨਵੇਂ ਖੇਤੀਬਾੜੀ ਕਾਨੂੰਨਾਂ ਵਿਰੁੱਧ ਦਿੱਲੀ ਸਰਹੱਦ ‘ਤੇ ਲੰਬੇ ਸਮੇਂ ਤੋਂ ਚੱਲ ਰਹੇ ਕਿਸਾਨ ਅੰਦੋਲਨ ਦੇ ਵਿਚਕਾਰ ਕੇਂਦਰੀ ਖੇਤੀਬਾੜੀ ਮੰਤਰੀ ਨਰੇਂਦਰ ਸਿੰਘ ਤੋਮਰ ਨੇ ਐਤਵਾਰ ਨੂੰ ਕਿਹਾ ਕਿ ਭੀੜ ਇਕੱਠੀ ਕਰਨ ਨਾਲ ਕਾਨੂੰਨ ਨਹੀਂ ਬਦਲਦੇ। ਉਨ੍ਹਾਂ ਕਿਹਾ ਕਿ ਕਿਸਾਨ ਯੂਨੀਅਨ ਨੂੰ ਦੱਸਣਾ ਚਾਹੀਦਾ ਹੈ ਕਿ ਇਨ੍ਹਾਂ ਕਾਨੂੰਨਾਂ ਵਿੱਚ ਕਿਸਾਨਾਂ ਵਿਰੁੱਧ ਕੀ ਹੈ ਅਤੇ ਸਰਕਾਰ ਇਨ੍ਹਾਂ ਵਿੱਚ ਸੋਧ ਕਰਨ ਲਈ ਤਿਆਰ ਹੈ।
ਕਿਸਾਨ ਲੀਡਰ ਰਾਕੇਸ਼ ਟਿਕੈਤ ਦੇ ਨਵੇਂ ਐਲਾਨ ਨੇ ਬੀਜੇਪੀ ਦੇ ਫਿਕਰ ਵਧਾ ਦਿੱਤੇ ਹਨ। ਉਨ੍ਹਾਂ ਨੇ ਉੱਤਰ ਪ੍ਰਦੇਸ਼ ਵਿੱਚ ਲੋਕਾਂ ਨੂੰ ਲਾਮਬੰਦ ਕਰਨ ਮਗਰੋਂ ਬੀਜੇਪੀ ਦੇ ਦੂਜੇ ਗੜ੍ਹ ਗੁਜਰਾਤ ਜਾਣ ਦਾ ਐਲਾਨ ਕੀਤਾ ਹੈ। ਉਨ੍ਹਾਂ ਕਿਹਾ ਹੈ ਕਿ ਉਹ ਕੇਂਦਰ ਦੇ ਵਿਵਾਦਗ੍ਰਸਤ ਖੇਤੀ ਕਾਨੂੰਨਾਂ ਵਿਰੁੱਧ ਚੱਲ ਰਹੇ ਅੰਦੋਲਨ ਲਈ ਸਮਰਥਨ ਮੰਗਣ ਵਾਸਤੇ ਛੇਤੀ ਹੀ ਗੁਜਰਾਤ ਦਾ ਦੌਰਾ ਕਰਨਗੇ। ਉਨ੍ਹਾਂ ਇਹ ਐਲਾਨ ਦਿੱਲੀ-ਯੂਪੀ ਬਾਰਡਰ ਗਾਜ਼ੀਪੁਰ ’ਤੇ ਗੁਜਰਾਤ ਤੇ ਮਹਾਰਾਸ਼ਟਰ ਦੇ ਇੱਕ ਵਫਦ ਨਾਲ ਮੁਲਾਕਾਤ ਦੌਰਾਨ ਕੀਤਾ।
ਅੱਜ ਹਰਿਆਣਾ ਦੇ ਸਿਰਸਾ ਵਿੱਚ ਵੀ ਮਹਾਪੰਚਾਇਤ ਹੋਣ ਵਾਲੀ ਹੈ। ਇਸ ਵਿੱਚ ਕਿਸਾਨ ਨੇਤਾ ਰਾਕੇਸ਼ ਟਿਕੈਤ ਪਹੁੰਚਣ ਵਾਲੇ ਹਨ। ਇਸ ਵਿਚਾਲੇ ਕੇਂਦਰੀ ਖੇਤੀ ਮੰਤਰੀ ਨਰੇਂਦਰ ਤੋਮਰ ਨੇ ਕਿਸਾਨਾਂ ਨੂੰ ਗੱਲਬਾਤ ਲਈ ਇੱਕ ਵਾਰ ਫੇਰ ਸੱਦਾ ਦਿੱਤਾ ਹੈ। ਉਨ੍ਹਾਂ ਕਿਹਾ ਹੈ ਕਿ ਭੀੜ ਇਕੱਠਾ ਕਰਨ ਨਾਲ ਕਾਨੂੰਨ ਨਹੀਂ ਬਦਲਦੇ। ਕਿਸਾਨ ਯੂਨੀਅਨਾਂ ਦੱਸਣ ਕਿ ਇਨ੍ਹਾਂ ਕਾਨੂੰਨਾਂ ਵਿੱਚ ਕਿਸਾਨਾਂ ਖਿਲਾਫ ਕੀ ਹੈ, ਸਰਕਾਰ ਉਨ੍ਹਾਂ ਵਿੱਚ ਸੋਧ ਕਰਨ ਨੂੰ ਤਿਆਰ ਹੈ।
ਕਿਸਾਨਾਂ ਨੇ ਨਾਅਰਾ ਲਾਇਆ ਕਿ ਪਹਿਲਾਂ ਤਿੰਨੇ ਕਾਨੂੰਨ ਵਾਪਸ ਕਰਾਓ, ਫਿਰ ਪਿੰਡ ਆਓ। ਕਿਸਾਨਾਂ ਨਾਲ ਗੱਲਬਾਤ ਕਰਨ ਜਾ ਰਹੇ ਭਾਜਪਾ ਨੇਤਾਵਾਂ ਦੇ ਕਾਫਲੇ ਨੂੰ ਪਿੰਡ ਵਾਸੀਆਂ ਨੇ ਕਈ ਥਾਵਾਂ ‘ਤੇ ਟਰੈਕਟਰ ਲਾ ਕੇ ਰੋਕਿਆ ਤੇ ਭਾਜਪਾ ਤੇ ਮੰਤਰੀਆਂ ਖ਼ਿਲਾਫ਼ ਮੁਰਦਾਬਾਦ ਦੇ ਨਾਅਰੇਬਾਜ਼ੀ ਕੀਤੀ। ਵਿਰੋਧ ਪ੍ਰਦਰਸ਼ਨ ਦੌਰਾਨ ਬਾਲਿਆਨ ਨੇ ਕਿਹਾ ਕਿ ਕੁਝ ਲੋਕਾਂ ਦੇ ਵਿਰੋਧ ਕਾਰਨ ਉਹ ਰੁਕਣ ਵਾਲੇ ਨਹੀਂ ਹਨ। ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਭਾਜਪਾ ਨਾਲ ਜੁੜੇ ਕਿਸਾਨ ਨੇਤਾਵਾਂ ਅਤੇ ਖ਼ਾਸਕਰ ਜਾਟ ਨੇਤਾਵਾਂ ਨੂੰ ਖਾਪ ਚੌਧਰੀ ਤੇ ਕਿਸਾਨਾਂ ਦਰਮਿਆਨ ਖੇਤੀਬਾੜੀ ਕਾਨੂੰਨਾਂ ਬਾਰੇ ਭੁਲੇਖੇ ਦੂਰ ਕਰਨ ਲਈ ਜ਼ਿੰਮੇਵਾਰੀ ਸੌਂਪੀ ਹੈ।
ਤਿੰਨ ਖੇਤੀ ਕਾਨੂੰਨ ਦੇ ਰੋਸ 'ਚ ਬੀਜੇਪੀ ਲੀਡਰਾਂ ਨੂੰ ਲਗਾਤਾਰ ਲੋਕਾਂ ਦੇ ਗੁੱਸੇ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਇਸ ਦੌਰਾਨ ਉੱਤਰ ਪ੍ਰਦੇਸ਼ ਦੇ ਸ਼ਾਮਲੀ ਜ਼ਿਲ੍ਹੇ ਵਿੱਚ ਕੇਂਦਰੀ ਰਾਜ ਮੰਤਰੀ ਸੰਜੀਵ ਬਾਲਿਆਨ ਤੇ ਭਾਜਪਾ ਦੇ ਹੋਰ ਨੇਤਾ ਯੂਪੀ ਵਿੱਚ ਕਿਸਾਨਾਂ ਤੇ ਖਾਪ ਚੌਧਰੀਆਂ ਨਾਲ ਗੱਲਬਾਤ ਕਰਨ ਗਏ, ਜਿੱਥੇ ਉਨ੍ਹਾਂ ਨੂੰ ਕਿਸਾਨਾਂ ਦੀ ਭਾਰੀ ਨਾਰਾਜ਼ਗੀ ਦਾ ਸਾਹਮਣਾ ਕਰਨਾ ਪਿਆ। ਭੈਂਸਵਾਲ ਪਿੰਡ ਵਿੱਚ ਖਾਪ ਚੌਧਰੀਆਂ ਨੇ ਕੇਂਦਰੀ ਮੰਤਰੀ ਸੰਜੀਵ ਬਾਲਿਆਨ, ਪੰਚਾਇਤੀ ਰਾਜ ਮੰਤਰੀ ਭੁਪਿੰਦਰ ਸਿੰਘ ਸਮੇਤ ਕਈ ਭਾਜਪਾ ਨੇਤਾਵਾਂ ਨੂੰ ਮਿਲਣ ਤੋਂ ਇਨਕਾਰ ਕਰ ਦਿੱਤਾ।
ਬੀਕੇਯੂ ਏਕਤਾ ਉਗਰਾਹਾਂ ਦੇ ਸੂਬਾ ਪ੍ਰਧਾਨ ਜੋਗਿੰਦਰ ਸਿੰਘ ਉਗਰਾਹਾਂ ਨੇ ਕਿਹਾ ਕਿ ਕਿਸਾਨੀ ਸੰਘਰਸ਼ ਨੂੰ ਮਜ਼ਬੂਤੀ ਦੇਣ ਲਈ ਜਿੱਥੇ ਖੇਤ ਮਜ਼ਦੂਰਾਂ ਸਮੇਤ ਹੋਰਨਾਂ ਤਬਕਿਆਂ ਦੀ ਸ਼ਮੂਲੀਅਤ ਜ਼ਰੂਰੀ ਹੈ, ਉਥੇ ਸੰਘਰਸ਼ ਦੇ ਧਰਮ ਨਿਰਲੇਪ ਕਿਰਦਾਰ ਨੂੰ ਹੋਰ ਮਜ਼ਬੂਤ ਕਰਨ ਤੇ ਮੌਕਾਪ੍ਰਸਤ ਸਿਆਸੀ ਪਾਰਟੀਆਂ ਤੋਂ ਇਸ ਦੀ ਰਾਖੀ ਕਰਨੀ ਵੀ ਜ਼ਰੂਰੀ ਹੈ।
ਕਿਸਾਨ ਲੀਡਰਾਂ ਨੇ ਕਿਹਾ ਹੈ ਕਿ ਉਹ ਕੇਂਦਰ ਸਰਕਾਰ ਵੱਲੋਂ ਕੇਸਾਂ ਰਾਹੀਂ ਦਿੱਤੇ ਡਰਾਵਿਆਂ ਤੋਂ ਡਰਨ ਵਾਲੇ ਨਹੀਂ। ਉਨ੍ਹਾਂ ਸੱਦਾ ਦਿੱਤਾ ਕਿ ਕਿਸਾਨੀ ਅੰਦੋਲਨ ਨੂੰ ਹਰ ਵਰਗ ਆਪਣੀ ਹਮਾਇਤ ਦੇਵੇ ਤੇ ਇਕਜੁੱਟਤਾ ਨਾਲ ਇਸ ਲੜਾਈ ਨੂੰ ਅੱਗੇ ਲਿਜਾਦਿਆਂ ਸਫ਼ਲ ਬਣਾਇਆ ਜਾਵੇ। ਕਿਸਾਨ ਲੀਡਰਾਂ ਨੇ ਕਿਹਾ ਕਿ ਦਿੱਲੀ ਹਿੰਸਾ ਲਈ ਗ੍ਰਿਫ਼ਤਾਰ ਕਿਸਾਨਾਂ ਨੂੰ ਫੌਰੀ ਰਿਹਾਅ ਕੀਤਾ ਜਾਵੇ ਤੇ ਫ਼ਰਜ਼ੀ ਕੇਸ ਰੱਦ ਕੀਤੇ ਜਾਣ।
ਕਿਸਾਨੀ ਸੰਘਰਸ਼ ਦੌਰਾਨ ਗੁਰਦਾਸਪੁਰ ਦਾ ਇੱਕ ਹੋਰ ਕਿਸਾਨ ਸ਼ਹੀਦ ਹੋ ਗਿਆ। ਦਿੱਲੀ ਮੋਰਚੇ ਲਈ ਜਾ ਰਹੇ ਗੁਰਦਾਸਪੁਰ ਦੇ ਸਰਹੱਦੀ ਪਿੰਡ ਨਰਪੁਰ ਵਾਸੀ ਕਿਸਾਨ ਜਾਗੀਰ ਸਿੰਘ ਪੁੱਤਰ ਗਿਆਨ ਸਿੰਘ ਦੀ ਸ਼ਨਿੱਚਰਵਾਰ ਰਾਤ ਨੂੰ ਹਰਿਆਣਾ ਵਿੱਚ ਪੈਂਦੇ ਸ਼ਾਹਬਾਦ ਨਜ਼ਦੀਕ ਵਾਪਰੇ ਸੜਕ ਹਾਦਸੇ ਵਿੱਚ ਮੌਤ ਹੋ ਗਈ।
ਕੇਂਦਰੀ ਖੇਤੀਬਾੜੀ ਮੰਤਰੀ ਨਰੇਂਦਰ ਸਿੰਘ ਤੋਮਰ ਨੇ ਐਤਵਾਰ ਨੂੰ ਕਿਹਾ ਕਿ ਭੀੜ ਇਕੱਠੀ ਕਰਨ ਨਾਲ ਕਾਨੂੰਨ ਨਹੀਂ ਬਦਲਦੇ। ਉਨ੍ਹਾਂ ਕਿਹਾ ਕਿ ਕਿਸਾਨ ਯੂਨੀਅਨ ਨੂੰ ਦੱਸਣਾ ਚਾਹੀਦਾ ਹੈ ਕਿ ਇਨ੍ਹਾਂ ਕਾਨੂੰਨਾਂ ਵਿੱਚ ਕਿਸਾਨਾਂ ਵਿਰੁੱਧ ਕੀ ਹੈ ਅਤੇ ਸਰਕਾਰ ਇਨ੍ਹਾਂ ਵਿੱਚ ਸੋਧ ਕਰਨ ਲਈ ਤਿਆਰ ਹੈ। ਤੋਮਰ ਨੇ ਗਵਾਲੀਅਰ 'ਚ ਕਿਹਾ, “ਕੇਂਦਰ ਸਰਕਾਰ ਨੇ ਕਿਸਾਨ ਸੰਗਠਨਾਂ ਨਾਲ ਸੰਵੇਦਨਸ਼ੀਲਤਾ ਨਾਲ 12 ਦੌਰ ਕੀਤੇ ਹਨ, ਪਰ ਗੱਲਬਾਤ ਦਾ ਫੈਸਲਾ ਉਦੋਂ ਹੁੰਦਾ ਹੈ ਜਦੋਂ ਇਤਰਾਜ਼ ਦੱਸਿਆ ਜਾਂਦਾ ਹੈ। ਇਹ ਨਹੀਂ ਕਿ ਭੀੜ ਇਕੱਠੀ ਹੁੰਦੀ ਹੈ ਅਤੇ ਕਾਨੂੰਨ ਨੂੰ ਹਟਾ ਦਿੱਤਾ ਜਾਂਦਾ ਹੈ।"
ਪਿਛੋਕੜ
ਦਿੱਲੀ ਦੀਆਂ ਸਰੱਹਦਾਂ 'ਤੇ ਕਿਸਾਨਾਂ ਦਾ ਇਕੱਠ ਲਗਾਤਾਰ ਵੱਧ ਰਿਹਾ ਹੈ। ਕੇਂਦਰ ਸਰਕਾਰ ਦੇ ਤਿੰਨ ਨਵੇਂ ਖੇਤੀਬਾੜੀ ਕਾਨੂੰਨਾਂ ਵਿਰੁੱਧ ਦਿੱਲੀ ਸਰਹੱਦ ‘ਤੇ ਲੰਬੇ ਸਮੇਂ ਤੋਂ ਚੱਲ ਰਹੇ ਕਿਸਾਨ ਅੰਦੋਲਨ ਦੇ ਵਿਚਕਾਰ ਕੇਂਦਰੀ ਖੇਤੀਬਾੜੀ ਮੰਤਰੀ ਨਰੇਂਦਰ ਸਿੰਘ ਤੋਮਰ ਨੇ ਐਤਵਾਰ ਨੂੰ ਕਿਹਾ ਕਿ ਭੀੜ ਇਕੱਠੀ ਕਰਨ ਨਾਲ ਕਾਨੂੰਨ ਨਹੀਂ ਬਦਲਦੇ। ਉਨ੍ਹਾਂ ਕਿਹਾ ਕਿ ਕਿਸਾਨ ਯੂਨੀਅਨ ਨੂੰ ਦੱਸਣਾ ਚਾਹੀਦਾ ਹੈ ਕਿ ਇਨ੍ਹਾਂ ਕਾਨੂੰਨਾਂ ਵਿੱਚ ਕਿਸਾਨਾਂ ਵਿਰੁੱਧ ਕੀ ਹੈ ਅਤੇ ਸਰਕਾਰ ਇਨ੍ਹਾਂ ਵਿੱਚ ਸੋਧ ਕਰਨ ਲਈ ਤਿਆਰ ਹੈ।
ਤੋਮਰ ਨੇ ਗਵਾਲੀਅਰ 'ਚ ਕਿਹਾ, “ਕੇਂਦਰ ਸਰਕਾਰ ਨੇ ਕਿਸਾਨ ਸੰਗਠਨਾਂ ਨਾਲ ਸੰਵੇਦਨਸ਼ੀਲਤਾ ਨਾਲ 12 ਦੌਰ ਕੀਤੇ ਹਨ, ਪਰ ਗੱਲਬਾਤ ਦਾ ਫੈਸਲਾ ਉਦੋਂ ਹੁੰਦਾ ਹੈ ਜਦੋਂ ਇਤਰਾਜ਼ ਦੱਸਿਆ ਜਾਂਦਾ ਹੈ। ਇਹ ਨਹੀਂ ਕਿ ਭੀੜ ਇਕੱਠੀ ਹੁੰਦੀ ਹੈ ਅਤੇ ਕਾਨੂੰਨ ਨੂੰ ਹਟਾ ਦਿੱਤਾ ਜਾਂਦਾ ਹੈ।"
ਖੇਤੀਬਾੜੀ ਮੰਤਰੀ ਨੇ ਕਿਹਾ, “ਕਿਸਾਨ ਜੱਥੇਬੰਦੀਆਂ ਦੱਸਣ ਕਿ ਇਨ੍ਹਾਂ ਨਵੇਂ ਕਾਨੂੰਨਾਂ ਵਿੱਚ ਕਿਸਾਨੀ ਵਿਰੁੱਧ ਕੀ ਹੈ? ਪਰ ਭੀੜ ਇਕੱਠੀ ਕਰਨ ਨਾਲ ਕਾਨੂੰਨ ਨਹੀਂ ਬਦਲਦਾ।” ਤੋਮਰ ਨੇ ਕਿਹਾ ਕਿ ਕਿਸਾਨ ਸੰਗਠਨ ਸਾਨੂੰ ਦੱਸੇ ਕਿ ਉਹ ਕਿਹੜੇ ਪ੍ਰਬੰਧ ਹਨ ਜੋ ਕਿਸਾਨਾਂ ਦੇ ਵਿਰੁੱਧ ਹਨ? ਸਰਕਾਰ ਇਸ ਨੂੰ ਸਮਝਣ ਲਈ ਤਿਆਰ ਹੈ ਅਤੇ ਸੋਧਾਂ ਕਰਨ ਲਈ ਤਿਆਰ ਹੈ।
ਉਨ੍ਹਾਂ ਕਿਹਾ ਕਿ ਸਰਕਾਰ ਅੱਜ ਵੀ ਕਿਸਾਨਾਂ ਦੇ ਹਿੱਤਾਂ ਦੇ ਮੁੱਦੇ ‘ਤੇ ਸੋਧਾਂ ਕਰਨ ਲਈ ਤਿਆਰ ਹੈ ਅਤੇ ਖ਼ੁਦ ਪ੍ਰਧਾਨ ਮੰਤਰੀ ਨਰੇਂਦਰ ਮੋਦੀ ਨੇ ਇਹ ਗੱਲ ਕਹੀ ਹੈ।
- - - - - - - - - Advertisement - - - - - - - - -