Farmers Protest LIVE Updates: ਅੱਜ ਦੇਸ਼ ਭਰ 'ਚ ਮਨਾਇਆ ਜਾ ਰਿਹੈ ‘ਪੱਗੜੀ ਸੰਭਾਲ’ ਦਿਵਸ

ਅੱਜ ਦੇਸ਼ ਭਰ ਵਿੱਚ ‘ਪੱਗੜੀ ਸੰਭਾਲ’ ਦਿਵਸ ਮਨਾਇਆ ਗਿਆ। ਦੇਸ਼ ਭਰ ਦੇ ਕਿਸਾਨਾਂ ਨੇ ਆਪਣੇ ਖੇਤਰ ਦੀਆਂ ਰਵਾਇਤੀ ਪੱਗਾਂ ਸਿਰਾਂ ਉਪਰ ਸਜਾਈਆਂ। ਇਸ ਦੇ ਨਾਲ ਹੀ ਮੰਗ ਪੱਤਰ ਸੌਂਪੇ ਗਏ। ਕਿਸਾਨ ਜਥੇਬੰਦੀਆਂ ਆਪਣੇ ਅੰਦੋਲਨ ਦੀਆਂ ਜੜ੍ਹਾਂ ਇਤਿਹਾਸ ਨਾਲ ਜੋੜ ਕੇ ਇਸ ਨੂੰ ਹੋਰ ਵਿਸ਼ਾਲ ਕਰਨ ਦੀ ਕੋਸ਼ਿਸ਼ ਵਿੱਚ ਜੁੱਟੀਆਂ ਹੋਈਆਂ ਹਨ।

ਏਬੀਪੀ ਸਾਂਝਾ Last Updated: 23 Feb 2021 10:02 AM
ਸੰਯੁਕਤ ਕਿਸਾਨ ਮੋਰਚਾ

ਸੰਯੁਕਤ ਕਿਸਾਨ ਮੋਰਚੇ ਵੱਲੋਂ ਦਿੱਤੇ ਸੱਦੇ ਤਹਿਤ ਸ਼ਹੀਦ ਭਗਤ ਸਿੰਘ ਦੇ ਚਾਚਾ ਅਜੀਤ ਸਿੰਘ ਦੇ ਜਨਮ ਦਿਨ 'ਤੇ ਸਮਾਗਮ ਕੀਤੇ ਗਏ। ਇਸ ਮੌਕੇ ਜਥੇਬੰਦੀਆਂ ਵੱਲੋਂ ਸੰਘਰਸ਼ ਤੇਜ਼ ਕਰਨ ਦਾ ਅਹਿਦ ਲਿਆ ਗਿਆ। ਪੰਜਾਬ ਵਿੱਚ ਵੱਖ-ਵੱਖ ਥਾਵਾਂ ਤੋਂ ਹਾਸਲ ਰਿਪੋਰਟਾਂ ਮੁਤਾਬਕ ਧਰਨਿਆਂ ਵਾਲੀਆਂ ਥਾਵਾਂ ਉੱਪਰ ਅਜੀਤ ਸਿੰਘ ਦੇ ਜਨਮ ਦਿਨ 'ਤੇ ਸਮਾਗਮ ਕੀਤੇ ਗਏ। 

ਗ੍ਰਿਫਤਾਰੀ ਤੋਂ ਬੇਪ੍ਰਵਾਹ ਬਠਿੰਡਾ ਰੈਲੀ 'ਚ ਪਹੁੰਚਿਆ ਲੱਖਾ ਸਿਧਾਣਾ

ਕਿਸਾਨ ਅੰਦੋਲਨ ਵਿੱਚ ਨੌਜਵਾਨਾਂ ਦਾ ਹੀਰੋ ਬਣ ਕੇ ਉੱਭਰਿਆ ਲੱਖਾ ਸਿਧਾਣਾ ਬਠਿੰਡਾ ਰੈਲੀ ਵਿੱਚ ਪਹੁੰਚ ਗਿਆ ਹੈ। ਉਸ ਵੱਲੋਂ ਬਠਿੰਡਾ ਦੇ ਪਿੰਡ ਮਹਿਰਾਜ ’ਚ ਰੈਲੀ ਕੀਤੀ ਜਾ ਰਹੀ ਹੈ। ਇਸ ਰੈਲੀ ਵਿੱਚ ਵੱਡੀ ਗਿਣਤੀ ਨੌਜਾਵਾਨ ਤੇ ਕਿਸਾਨ ਸ਼ਾਮਲ ਹੋਏ ਹਨ।

ਦਿੱਲੀ 'ਚ ਗ੍ਰਿਫਤਾਰੀਆਂ ਦੇਣਗੇ ਪੰਜਾਬ ਦੇ ਜੱਥੇ, ਅਕਾਲੀ ਦਲ ਮਾਨ ਵੱਲੋਂ ਪਹਿਲਾਂ ਜੱਥਾ ਰਵਾਨਾ

ਦਿੱਲੀ ਵਿੱਚ ਗ੍ਰਿਫਤਾਰ ਹੋਏ ਪੰਜਾਬ ਦੇ ਨੌਜਵਾਨਾਂ ਦੀ ਰਿਹਾਈ ਲਈ ਇੱਕ ਪਾਸੇ ਜਿੱਥੇ ਪੂਰੇ ਪੰਜਾਬ 'ਚ ਰੋਸ ਪ੍ਰਦਰਸ਼ਨ ਹੋ ਰਹੇ ਹਨ, ਉੱਥੇ ਹੀ ਇਸੇ ਮੰਗ ਤਹਿਤ ਹੁਣ ਗ੍ਰਿਫਤਾਰੀ ਦੇਣ ਲਈ ਪੰਜਾਬ ਤੋਂ ਜਥੇ ਦਿੱਲੀ ਰਵਾਨਾ ਹੋਣੇ ਸ਼ੁਰੂ ਹੋ ਗਏ ਹਨ।ਅੱਜ ਸ਼੍ਰੋਮਣੀ ਅਕਾਲੀ ਦਲ (ਅ) ਦਾ ਜੱਥਾ ਸੀਨੀਅਰ ਮੀਤ ਪ੍ਰਧਾਨ ਭਾਈ ਜਸਕਰਨ ਸਿੰਘ ਕਾਹਨ ਸਿੰਘ ਵਾਲਾ ਦੀ ਅਗਵਾਈ 'ਚ ਸ਼੍ਰੀ ਅਕਾਲ ਤਖਤ ਸਾਹਿਬ ਤੋਂ ਅਰਦਾਸ ਕਰਕੇ ਦਿੱਲੀ ਰਵਾਨਾ ਹੋਇਆ। ਅਰਦਾਸ ਮੌਕੇ ਪਾਰਟੀ ਪ੍ਰਧਾਨ ਸਿਮਰਨਜੀਤ ਸਿੰਘ ਮਾਨ ਵੀ ਪੁੱਜੇ।

ਟਿਕਰੀ ਬਾਰਡਰ ’ਤੇ ਬੈਠੇ ਕਿਸਾਨਾਂ ਨੂੰ ਚੇਤਾਵਨੀ

ਦਿੱਲੀ ਪੁਲਿਸ ਵੱਲੋਂ ਟਿਕਰੀ ਬਾਰਡਰ ’ਤੇ ਬੈਠੇ ਕਿਸਾਨਾਂ ਨੂੰ ਚੇਤਾਵਨੀ ਦਿੱਤੀ ਹੈ। ਪੁਲਿਸ ਨੇ ਧਰਨੇ ਵਾਲੀ ਥਾਂ ਤੋਂ ਲੰਘਦੀ ਮੈਟਰੋ ਲਾਈਨ ਦੇ ਖੰਭਿਆਂ ਤੇ ਹੋਰ ਥਾਵਾਂ ’ਤੇ ਹਿੰਦੀ ਤੇ ਪੰਜਾਬੀ ਵਿੱਚ ਪੋਸਟਰ ਲਾਏ ਹਨ। ਪੋਸਟਰਾਂ ਵਿੱਚ ਚੇਤਾਵਨੀ ਦਿੱਤੀ ਗਈ ਹੈ ਕਿ ਇਹ ਥਾਂ ਖਾਲੀ ਕੀਤੀ ਜਾਵੇ। ਸੰਯੁਕਤ ਕਿਸਾਨ ਮੋਰਚਾ ਨੇ ਪੁਲਿਸ ਦੀ ਇਸ ਕਾਰਵਾਈ ਦੀ ਤਿੱਖੀ ਅਲੋਚਨਾ ਕੀਤੀ ਹੈ। ਅੱਜ ਪ੍ਰੈੱਸ ਨੋਟ ਜਾਰੀ ਕਰਕੇ ਸੰਯੁਕਤ ਕਿਸਾਨ ਮੋਰਚਾ ਤੇ ਹੋਰ ਜਥੇਬੰਦੀਆਂ ਨੇ ਟਿਕਰੀ ਬਾਰਡਰ ’ਤੇ ਤਿੰਨਾਂ ਖੇਤੀ ਕਾਨੂੰਨਾਂ ਨੂੰ ਰੱਦ ਕਰਨ ਲਈ ਦਿੱਤੇ ਰਹੇ ਧਰਨੇ ਵਾਲੀ ਥਾਂ ਨੂੰ ਖਾਲੀ ਕਰਨ ਲਈ ਦਿੱਲੀ ਪੁਲਿਸ ਵੱਲੋਂ ਲਾਏ ਨੋਟਿਸਾਂ ਦੀ ਨਿਖੇਧੀ ਕੀਤੀ ਹੈ। ਕਿਸਾਨ ਲੀਡਰਾਂ ਨੇ ਕਿਹਾ ਕਿ ਦਿੱਲੀ ਪੁਲਿਸ ਵੱਲੋਂ ਟਿਕਰੀ ਬਾਰਡਰ ’ਤੇ ਚੱਲ ਰਹੇ ਧਰਨੇ ਵਾਲੀ ਥਾਂ ਉੱਤੋਂ ਲੰਘਦੀ ਮੈਟਰੋ ਲਾਈਨ ਦੇ ਖੰਭਿਆਂ ਅਤੇ ਹੋਰ ਥਾਵਾਂ ’ਤੇ ਹਿੰਦੀ ਤੇ ਪੰਜਾਬੀ ਵਿੱਚ ਇਹ ਪੋਸਟਰ ਲਾਏ ਗਏ ਹਨ।

ਲੱਖਾ ਸਿਧਾਣਾ ਦਾ ਸ਼ਕਤੀ ਪ੍ਰਦਰਸ਼ਨ

ਕਿਸਾਨ ਅੰਦੋਲਨ ਵਿੱਚ ਨੌਜਵਾਨਾਂ ਦਾ ਹੀਰੋ ਬਣ ਕੇ ਉੱਭਰੇ ਲੱਖਾ ਸਿਧਾਣਾ ਵੱਲੋਂ ਅੱਜ ਆਪਣਾ ਸ਼ਕਤੀ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ। ਉਸ ਵੱਲੋਂ ਬਠਿੰਡਾ ਦੇ ਪਿੰਡ ਮਹਿਰਾਜ ’ਚ ਰੈਲੀ ਕੀਤੀ ਜਾ ਰਹੀ ਹੈ। ਸੋਸ਼ਲ ਮੀਡੀਆ 'ਤੇ ਸਰਗਰਮੀ ਨੂੰ ਵੇਖਦਿਆਂ ਲੱਗ ਰਿਹਾ ਹੈ ਕਿ ਇਸ ਰੈਲੀ ਵਿੱਚ ਵੱਡੀ ਗਿਣਤੀ ਨੌਜਾਵਾਨ ਤੇ ਕਿਸਾਨ ਸ਼ਾਮਲ ਹੋ ਰਹੇ ਹਨ।

ਰਾਕੇਸ਼ ਟਿਕੈਤ

ਭਾਰਤੀ ਕਿਸਾਨ ਯੂਨੀਅਨ ਦੇ ਨੇਤਾ ਰਾਕੇਸ਼ ਟਿਕੈਤ ਨੇ ਕੇਂਦਰ ਸਰਕਾਰ ਨੂੰ ਮੁੜ ਚੇਤਾਵਨੀ ਦਿੱਤੀ ਕਿ ਜੇਕਰ ਤਿੰਨੇ ਖੇਤੀ ਕਾਨੂੰਨਾਂ ਨੂੰ ਰੱਦ ਨਾ ਕੀਤਾ ਗਿਆ ਤਾਂ ਸਰਕਾਰ ਲਈ ਸੱਤਾ ਵਿੱਚ ਰਹਿਣਾ ਔਖਾ ਹੋ ਜਾਵੇਗਾ। ਟਿਕੈਤ ਦਾ ਇਹ ਬਿਆਨ ਸੋਨੀਪਤ ਜ਼ਿਲ੍ਹੇ ਦੇ ਖਰਖੌਦਾ 'ਚ ਬਣੀ ਦਾਣਾ ਮੰਡੀ ਤੋਂ ਆਇਆ ਹੈ। ਇੱਥੇ ਮਹਾਂਪੰਚਾਇਤ ਦੌਰਾਨ ਬੋਲਦਿਆਂ ਟਿਕੈਤ  ਨੇ ਕਿਹਾ ਕਿ ਜਿੰਨੀ ਦੇਰ ਕਾਨੂੰਨ ਵਾਪਸ ਨਹੀਂ ਲਏ ਜਾਂਦੇ, ਕਿਸਾਨ ਅੰਦੋਲਨ ਜਾਰੀ ਰਹੇਗਾ।

‘ਪੱਗੜੀ ਸੰਭਾਲ’ ਦਿਵਸ

 ਸ਼ਹੀਦ-ਏ-ਆਜ਼ਮ ਭਗਤ ਸਿੰਘ ਦੇ ਚਾਚਾ ਅਜੀਤ ਸਿੰਘ ਵੱਲੋਂ ਅੰਗਰੇਜ਼ਾਂ ਖ਼ਿਲਾਫ਼ ‘ਪੱਗੜੀ ਸੰਭਾਲ ਜੱਟਾ’ ਲਹਿਰ ਸ਼ੁਰੂ ਕੀਤੀ ਗਈ ਸੀ। ਇਹ ਲਹਿਰ 9 ਮਹੀਨੇ ਤੱਕ ਚੱਲੀ ਸੀ। ਅੱਜ ਅਜੀਤ ਸਿੰਘ ਦਾ ਜਨਮ ਦਿਵਸ ਹੈ। ਇਸ ਲਈ ਇਸ ਦਿਹਾੜੇ ਨੂੰ ਕਿਸਾਨ ਜਥੇਬੰਦੀਆਂ ਨੇ ‘ਪੱਗੜੀ ਸੰਭਾਲ’ ਦਿਵਸ ਵਜੋਂ ਮਨਾਉਣ ਦਾ ਸੱਦਾ ਦਿੱਤਾ ਹੈ।

‘ਪੱਗੜੀ ਸੰਭਾਲ’ ਦਿਵਸ

ਅੱਜ ਦੇਸ਼ ਭਰ ਵਿੱਚ ‘ਪੱਗੜੀ ਸੰਭਾਲ’ ਦਿਵਸ ਮਨਾਇਆ ਜਾ ਰਿਹਾ ਹੈ। ਦੇਸ਼ ਭਰ ਦੇ ਕਿਸਾਨ ਆਪਣੇ ਖੇਤਰ ਦੀਆਂ ਰਵਾਇਤੀ ਪੱਗਾਂ ਸਿਰਾਂ ਉਪਰ ਸਜਾਉਣਗੇ। ਇਸ ਦੇ ਨਾਲ ਹੀ ਮੰਗ ਪੱਤਰ ਸੌਂਪੇ ਜਾਣਗੇ। ਕਿਸਾਨ ਜਥੇਬੰਦੀਆਂ ਆਪਣੇ ਅੰਦੋਲਨ ਦੀਆਂ ਜੜ੍ਹਾਂ ਇਤਿਹਾਸ ਨਾਲ ਜੋੜ ਕੇ ਇਸ ਨੂੰ ਹੋਰ ਵਿਸ਼ਾਲ ਕਰਨ ਦੀ ਕੋਸ਼ਿਸ਼ ਵਿੱਚ ਜੁੱਟੀਆਂ ਹੋਈਆਂ ਹਨ।

ਪਿਛੋਕੜ

ਅੱਜ ਦੇਸ਼ ਭਰ ਵਿੱਚ ‘ਪੱਗੜੀ ਸੰਭਾਲ’ ਦਿਵਸ ਮਨਾਇਆ ਜਾ ਰਿਹਾ ਹੈ। ਦੇਸ਼ ਭਰ ਦੇ ਕਿਸਾਨ ਆਪਣੇ ਖੇਤਰ ਦੀਆਂ ਰਵਾਇਤੀ ਪੱਗਾਂ ਸਿਰਾਂ ਉਪਰ ਸਜਾਉਣਗੇ। ਇਸ ਦੇ ਨਾਲ ਹੀ ਮੰਗ ਪੱਤਰ ਸੌਂਪੇ ਜਾਣਗੇ। ਕਿਸਾਨ ਜਥੇਬੰਦੀਆਂ ਆਪਣੇ ਅੰਦੋਲਨ ਦੀਆਂ ਜੜ੍ਹਾਂ ਇਤਿਹਾਸ ਨਾਲ ਜੋੜ ਕੇ ਇਸ ਨੂੰ ਹੋਰ ਵਿਸ਼ਾਲ ਕਰਨ ਦੀ ਕੋਸ਼ਿਸ਼ ਵਿੱਚ ਜੁੱਟੀਆਂ ਹੋਈਆਂ ਹਨ।


 


ਦੱਸ ਦਈਏ ਕਿ ਸ਼ਹੀਦ-ਏ-ਆਜ਼ਮ ਭਗਤ ਸਿੰਘ ਦੇ ਚਾਚਾ ਅਜੀਤ ਸਿੰਘ ਵੱਲੋਂ ਅੰਗਰੇਜ਼ਾਂ ਖ਼ਿਲਾਫ਼ ‘ਪੱਗੜੀ ਸੰਭਾਲ ਜੱਟਾ’ ਲਹਿਰ ਸ਼ੁਰੂ ਕੀਤੀ ਗਈ ਸੀ। ਇਹ ਲਹਿਰ 9 ਮਹੀਨੇ ਤੱਕ ਚੱਲੀ ਸੀ। ਅੱਜ ਅਜੀਤ ਸਿੰਘ ਦਾ ਜਨਮ ਦਿਵਸ ਹੈ। ਇਸ ਲਈ ਇਸ ਦਿਹਾੜੇ ਨੂੰ ਕਿਸਾਨ ਜਥੇਬੰਦੀਆਂ ਨੇ ‘ਪੱਗੜੀ ਸੰਭਾਲ’ ਦਿਵਸ ਵਜੋਂ ਮਨਾਉਣ ਦਾ ਸੱਦਾ ਦਿੱਤਾ ਹੈ।


 


ਕਿਸਾਨ ਲੀਡਰ ਡਾ. ਦਰਸ਼ਨਪਾਲ ਨੇ ਕਿਹਾ ਕਿ ‘ਪੱਗੜੀ ਸੰਭਾਲ’ ਪ੍ਰੋਗਰਾਮ ਦਾ ਮਕਸਦ ਕਿਸਾਨਾਂ ਦੀ ਪੱਗ ਨੂੰ ਕੇਂਦਰ ਸਰਕਾਰ ਵੱਲੋਂ ਤਿੰਨਾਂ ਕਾਨੂੰਨਾਂ ਰਾਹੀਂ ਹੱਥ ਪਾਉਣ ਤੇ ਕਿਸਾਨਾਂ ਨੂੰ ਕਾਰਪੋਰੇਟਾਂ ਦੇ ਰਹਿਮੋ-ਕਰਮ ਉਪਰ ਛੱਡ ਦੇਣ ਦੀ ਨੀਤੀ ਖ਼ਿਲਾਫ਼ ਸ਼ਾਂਤਮਈ ਪ੍ਰਦਰਸ਼ਨ ਹੋਵੇਗਾ। ਉਨ੍ਹਾਂ ਕਿਹਾ ਕਿ ਸ਼ਾਂਤਮਈ ਅੰਦੋਲਨਾਂ ਦੀ ਧਾਰ ਨਾਲ ਹੀ ਕੌਮਾਂਤਰੀ ਪੱਧਰ ਦੇ ਘੋਲ ਲੜੇ ਤੇ ਜਿੱਤੇ ਗਏ ਹਨ।


 


ਉਨ੍ਹਾਂ ਦੱਸਿਆ ਕਿ ਅੱਜ ਹੀ ਮੋਰਚੇ ਵੱਲੋਂ ਸਵਾਮੀ ਸਹਿਜਾਨੰਦ ਸਰਸਵਤੀ ਨੂੰ ਯਾਦ ਕੀਤਾ ਜਾਵੇਗਾ ਤੇ ਕਿਸਾਨ ਆਪਣੇ ਆਤਮ ਸਨਮਾਨ ਦਾ ਪ੍ਰਗਟਾਵਾ ਕਰਨ ਲਈ ਆਪਣੇ ਖੇਤਰ ਦੀਆਂ ਰਵਾਇਤੀ ਪੱਗਾਂ ਸਿਰਾਂ ਉਪਰ ਸਜਾਉਣਗੇ। ਸਵਾਮੀ ਸਹਿਜਾਨੰਦ ਸਰਸਵਤੀ ਦਾ ਜਨਮ 22 ਫਰਵਰੀ 1889 ਨੂੰ ਉੱਤਰ ਪ੍ਰਦੇਸ਼ ਦੇ ਗਾਜ਼ੀਪੁਰ ਦੇ ਪਿੰਡ ਦੇਵਾ (ਨੇੜੇ ਦੱਲ੍ਹਪੁਰ) ਵਿਖੇ ਹੋਇਆ ਸੀ। ਬੁੱਧੀਜੀਵੀ, ਸਮਾਜ ਸੁਧਾਰਕ, ਲੇਖਕ ਤੇ ਉੱਘੇ ਕ੍ਰਾਂਤੀਕਾਰੀ ਸਹਿਜਾਨੰਦ ਸਰਸਵਤੀ ਨੇ ਬਿਹਾਰ ਤੇ ਪੂਰਬੀ ਉੱਤਰ ਪ੍ਰਦੇਸ਼ ਵਿੱਚ ਕਿਸਾਨਾਂ ਦੀ ਆਵਾਜ਼ ਬੁਲੰਦ ਕੀਤੀ ਸੀ। ਉਨ੍ਹਾਂ ਦਾ ਦੇਹਾਂਤ 26 ਜੂਨ 1950 ਨੂੰ ਹੋਇਆ ਸੀ।

- - - - - - - - - Advertisement - - - - - - - - -

TRENDING NOW

© Copyright@2024.ABP Network Private Limited. All rights reserved.