Breaking News LIVE: ਦਿੱਲੀ ਦੀਆਂ ਹੱਦਾਂ 'ਤੇ ਕਿਸਾਨਾਂ ਦਾ ਹੜ੍ਹ, ਦੇਸ਼ ਭਰ 'ਚੋਂ ਪਹੁੰਚੇ ਵੱਡੀ ਗਿਣਤੀ ਕਿਸਾਨ
Punjab Breaking News, 26 November 2021 LIVE Updates: ਕਿਸਾਨ ਅੰਦੋਲਨ ਨੂੰ ਅੱਜ ਇੱਕ ਸਾਲ ਪੂਰਾ ਹੋ ਗਿਆ ਹੈ। ਮੋਦੀ ਸਰਕਾਰ ਨੇ ਇਨ੍ਹਾਂ ਕਾਨੂੰਨਾਂ ਨੂੰ ਵਾਪਸ ਲੈਣ ਦਾ ਐਲਾਨ ਕਰ ਦਿੱਤਾ ਹੈ ਪਰ ਕਿਸਾਨ ਅਜੇ ਵੀ ਮੋਰਚੇ ਤੇ ਡਟੇ ਹੋਏ ਹਨ।
ਸੰਯੁਕਤ ਕਿਸਾਨ ਮੋਰਚੇ ਨੇ ਕਿਹਾ ਕਿ ਹੋਰ ਸੂਬਿਆਂ ਦੀਆਂ ਰਾਜਧਾਨੀਆਂ ਵਿੱਚ ਵਿਰੋਧ ਪ੍ਰਦਰਸ਼ਨਾਂ ਤੋਂ ਇਲਾਵਾ ਟਰੈਕਟਰ ਰੈਲੀਆਂ ਵੀ ਕੱਢੀਆਂ ਜਾ ਰਹੀਆਂ ਹਨ। ਉਧਰ ਦਿੱਲੀ ਦੇ ਪੁਲਿਸ ਕਮਿਸ਼ਨਰ ਰਾਕੇਸ਼ ਅਸਥਾਨਾ ਨੇ ਕਿਹਾ ਹੈ ਕਿ ਕਿਸੇ ਨੂੰ ਵੀ ਜਮਹੂਰੀ ਪ੍ਰਦਰਸ਼ਨਾਂ ’ਤੇ ਕੋਈ ਇਤਰਾਜ਼ ਨਹੀਂ ਪਰ ਕਿਸੇ ਵੀ ਹਾਲਤ ’ਚ ਕਾਨੂੰਨ ਵਿਵਸਥਾ ਨੂੰ ਭੰਗ ਨਹੀਂ ਹੋਣ ਦਿੱਤਾ ਜਾਵੇਗਾ।
ਕਿਸਾਨ ਲੀਡਰਾਂ ਦਾ ਕਹਿਣਾ ਹੈ ਕਿ ਭਾਰਤ ਹੀ ਨਹੀਂ ਸਗੋਂ ਦਨੀਆ ਭਰ ਦਾ ਕਿਸਾਨ ਸੰਕਟ ਵਿੱਚੋਂ ਲੰਘ ਰਿਹਾ ਹੈ। ਇਸ ਲਈ ਪੂਰੀ ਦੁਨੀਆ ਦੇ ਕਿਸਾਨ ਇੱਕਜੁੱਟ ਹੋਣ ਨਾਲ ਹੀ ਸਮੱਸਿਆ ਦਾ ਹੱਲ ਮਿਲੇਗਾ। ਉਧਰ, ਕਿਸਾਨ ਅੰਦੋਲਨ ਦਾ ਕੌਮਾਂਤਰੀ ਪੱਧਰ 'ਤੇ ਪਹੁੰਚਣ ਕਰਕੇ ਭਾਰਤ ਸਰਕਾਰ ਫਿਕਰਮੰਦ ਹੈ। ਸਰਕਾਰ ਕਹਿ ਰਹੀ ਹੈ ਕਿ ਖੇਤੀ ਕਾਨੂੰਨ ਵਾਪਸ ਲੈ ਲਏ ਗਏ ਹਨ। ਐਮਐਸਪੀ ਬਾਰੇ ਵੀ ਕਮੇਟੀ ਬਣਾ ਕੇ ਹੱਲ ਕੱਢਿਆ ਜਾ ਰਿਹਾ ਹੈ। ਇਸ ਲਈ ਹੁਣ ਕਿਸਾਨਾਂ ਦੇ ਅੰਦੋਲਨ ਦੀ ਕੋਈ ਤੁਕ ਨਹੀਂ।
ਸਾਂ ਹੋਜ਼ੇ ਗੁਰਦੁਆਰੇ ’ਚ ਸ਼ਰਧਾਂਜਲੀ ਸਮਾਗਮ ਹੋਵੇਗਾ ਤੇ ਮੋਮਬੱਤੀਆਂ ਜਗਾਈਆਂ ਜਾਣਗੀਆਂ। ਨੀਦਰਲੈਂਡਜ਼ ਵਿੱਚ 5 ਦਸੰਬਰ ਤੇ 8 ਦਸੰਬਰ ਨੂੰ ਵੀਏਨਾ (ਆਸਟਰੀਆ) ਵਿੱਚ ਸਮਾਗਮ ਦੀ ਯੋਜਨਾ ਬਣਾਈ ਗਈ ਹੈ। ਆਸਟਰੇਲੀਆ ਦੇ ਨਾਲ-ਨਾਲ ਹੋਰ ਸ਼ਹਿਰਾਂ ’ਚ ਵੀ ਸਮਾਗਮ ਹੋਣਗੇ।
ਲੰਡਨ ਵਿੱਚ ਅੱਜ ਭਾਰਤੀ ਹਾਈ ਕਮਿਸ਼ਨ ਅੱਗੇ ਰੋਸ ਪ੍ਰਦਰਸ਼ਨ ਕੀਤਾ ਜਾਵੇਗਾ। ਕੈਨੇਡਾ ਦੇ ਵੈਨਕੂਵਰ ਤੋਂ ਇਲਾਵਾ ਸਰੀ ਵਿੱਚ ਵੀ ਸਲੀਪ-ਆਊਟ ਹੋਵੇਗਾ। ਫਰਾਂਸ ਦੇ ਸ਼ਹਿਰ ਪੈਰਿਸ ਵਿੱਚ 30 ਨਵੰਬਰ ਨੂੰ ਰੋਸ ਪ੍ਰਦਰਸ਼ਨ ਕੀਤਾ ਜਾਵੇਗਾ। ਇਸੇ ਤਰ੍ਹਾਂ 4 ਦਸੰਬਰ ਨੂੰ ਕੈਲੀਫੋਰਨੀਆ ਵਿੱਚ ਕਾਰ ਰੈਲੀ ਤੇ ਨਿਊਯਾਰਕ ਸ਼ਹਿਰ ਵਿੱਚ ਮਾਰਚ ਕੱਢਿਆ ਜਾਵੇਗਾ।
ਕੇਂਦਰ ਸਰਕਾਰ ਨੇ ਬੇਸ਼ੱਕ ਖੇਤੀ ਕਾਨੂੰਨ ਵਾਪਸ ਲੈਣ ਦਾ ਐਲਾਨ ਕਰ ਦਿੱਤਾ ਹੈ ਪਰ ਕਿਸਾਨ ਅੰਦੋਲਨ ਨਿੱਤ ਵਿਸ਼ਾਲ ਰੂਪ ਧਾਰਦਾ ਜਾ ਰਿਹਾ ਹੈ। ਹੁਣ ਇਸ ਅੰਦੋਲਨ ਦੀ ਚੰਗਾੜੀ ਵਿਦੇਸ਼ਾਂ ਤੱਕ ਪਹੁੰਚ ਗਈ ਹੈ। ਭਾਰਤ ਦੀ ਆਜ਼ਾਦੀ ਮਗਰੋਂ ਸ਼ੁਰੂ ਹੋਏ ਇਤਿਹਾਸਕ ਕਿਸਾਨ ਅੰਦੋਲਨ ਦਾ ਸਾਲ ਪੂਰੇ ਹੋਣ ਮੌਕੇ ਪਰਵਾਸੀ ਭਾਰਤੀਆਂ ਦੇ ਨਾਲ-ਨਾਲ ਅੰਤਰਰਾਸ਼ਟਰੀ ਕਿਸਾਨ ਸੰਗਠਨਾਂ ਵੱਲੋਂ ਵੀ ਵਿਸ਼ਵ ਭਰ ਵਿੱਚ ‘ਏਕਤਾ ਸਮਾਗਮਾਂ’ ਦੀ ਯੋਜਨਾ ਬਣਾਈ ਗਈ ਹੈ।
ਪਿਛਲੇ ਦਿਨੀਂ ਹੋਈ ਕੈਬਨਿਟ ਮੀਟਿੰਗ ਵਿੱਚ ਖੇਤੀ ਕਾਨੂੰਨ ਰੱਦ ਕਰਨ ਵਾਲੇ ਬਿੱਲ ਨੂੰ ਮਨਜ਼ੂਰੀ ਦਿੱਤੀ ਗਈ ਸੀ। ਬਿੱਲ ਰਾਹੀਂ ਤਿੰਨੋਂ ਖੇਤੀ ਕਾਨੂੰਨ ਵਾਪਸ ਲਏ ਜਾਣਗੇ। ਇਨ੍ਹਾਂ ਵਿੱਚ ਕਿਸਾਨ ਉਤਪਾਦਨ ਵਪਾਰ ਤੇ ਵਣਜ (ਤਰੱਕੀ ਅਤੇ ਸਹੂਲਤ) ਐਕਟ 2020, ਕਿਸਾਨ (ਸਸ਼ਕਤੀਕਰਨ ਅਤੇ ਸੁਰੱਖਿਆ) ਖੇਤੀ ਭਰੋਸੇ ਦਾ ਸਮਝੌਤਾ, ਫਾਰਮ ਸਰਵਿਸਿਜ਼ ਐਕਟ 2020 ਤੇ ਜ਼ਰੂਰੀ ਵਸਤੂਆਂ (ਸੋਧ) ਐਕਟ ਸ਼ਾਮਲ ਹਨ। ਸਰਕਾਰ ਮੁਤਾਬਕ ਇਹ ਬਿੱਲ 29 ਨਵੰਬਰ ਤੋਂ ਸ਼ੁਰੂ ਹੋ ਰਹੇ ਸੰਸਦ ਦੇ ਸਰਦ ਰੁੱਤ ਸੈਸ਼ਨ ਦੇ ਪਹਿਲੇ ਦਿਨ ਹੀ ਸੰਸਦ 'ਚ ਪੇਸ਼ ਕੀਤਾ ਜਾਵੇਗਾ।
ਪੁਲਿਸ ਨੇ ਦੱਸਿਆ ਕਿ ਉਨ੍ਹਾਂ ਦੀ ਵੀਰਵਾਰ ਨੂੰ ਕਿਸਾਨ ਆਗੂਆਂ ਨਾਲ ਮੀਟਿੰਗ ਹੋਈ ਸੀ। ਪੁਲਿਸ ਅਧਿਕਾਰੀਆਂ ਨੇ ਕਿਹਾ ਕਿ ਜੇਕਰ ਪ੍ਰਦਰਸ਼ਨਕਾਰੀਆਂ ਨੇ ਸਰਹੱਦ ਪਾਰ ਕਰਨ ਦੀ ਕੋਸ਼ਿਸ਼ ਕੀਤੀ ਜਾਂ ਪ੍ਰੇਸ਼ਾਨੀ ਪੈਦਾ ਕਰਨ ਦੀ ਕੋਸ਼ਿਸ਼ ਕੀਤੀ ਤਾਂ ਉਨ੍ਹਾਂ ਨਾਲ ਸਖ਼ਤੀ ਨਾਲ ਨਿਪਟਿਆ ਜਾਵੇਗਾ।
ਕਿਸਾਨ ਜਥੇਬੰਦੀਆਂ ਵੱਲੋਂ ਇੱਕ ਸਾਲ ਪੂਰਾ ਹੋਣ ਦੇ ਮੌਕੇ 'ਤੇ ਇੱਕਜੁੱਟ ਹੋਣ ਦੇ ਐਲਾਨ ਦੇ ਮੱਦੇਨਜ਼ਰ ਹੁਣ ਇੱਕ ਵਾਰ ਫਿਰ ਦਿੱਲੀ ਸਰਹੱਦ 'ਤੇ ਵੱਡੀ ਗਿਣਤੀ 'ਚ ਬੈਰੀਕੇਡ ਲਗਾ ਦਿੱਤੇ ਗਏ ਹਨ ਤੇ ਸੁਰੱਖਿਆ ਬਲਾਂ ਦੀ ਤਾਇਨਾਤੀ ਵੀ ਵਧਾ ਦਿੱਤੀ ਗਈ ਹੈ।
ਕਿਸਾਨ ਜਥੇਬੰਦੀਆਂ ਨੇ ਇੱਕ ਸਾਲ ਪੂਰਾ ਹੋਣ ਮੌਕੇ 'ਤੇ ਦਿੱਲੀ ਦੀਆਂ ਸਰਹੱਦਾਂ 'ਤੇ ਇੱਕਜੁੱਟ ਹੋਣ ਦਾ ਐਲਾਨ ਪਹਿਲਾਂ ਹੀ ਕਰ ਦਿੱਤਾ ਸੀ। ਇਸ ਦੇ ਮੱਦੇਨਜ਼ਰ ਹੁਣ ਹਰਿਆਣਾ, ਪੰਜਾਬ ਤੋਂ ਵੱਡੀ ਗਿਣਤੀ ਕਿਸਾਨ ਦਿੱਲੀ ਬਾਰਡਰ 'ਤੇ ਪਹੁੰਚੇ ਹਨ।
ਦੇਸ਼ ਭਰ ਵਿੱਚ ਚੱਲ ਰਹੇ ਕਿਸਾਨ ਅੰਦੋਲਨ ਨੂੰ ਅੱਜ ਇੱਕ ਸਾਲ ਪੂਰਾ ਹੋ ਗਿਆ ਹੈ। ਕੇਂਦਰ ਦੀ ਮੋਦੀ ਸਰਕਾਰ ਨੇ ਇਨ੍ਹਾਂ ਕਾਨੂੰਨਾਂ ਨੂੰ ਵਾਪਸ ਲੈਣ ਦਾ ਐਲਾਨ ਕਰ ਦਿੱਤਾ ਹੈ ਪਰ ਕਿਸਾਨ ਅਜੇ ਵੀ ਮੋਰਚੇ ਤੇ ਡਟੇ ਹੋਏ ਹਨ। ਕਿਸਾਨਾਂ ਦਾ ਕਹਿਣਾ ਹੈ ਕਿ ਜਦੋਂ ਤੱਕ ਕੇਂਦਰ ਸਰਕਾਰ ਇਨ੍ਹਾਂ ਕਾਨੂੰਨਾਂ ਨੂੰ ਸੰਸਦ ਵਿੱਚ ਰੱਦ ਨਹੀਂ ਕਰਦੀ ਤੇ ਕਿਸਾਨਾਂ ਦੇ ਹੋਰ ਮਸਲੇ ਹੱਲ ਨਹੀਂ ਕਰਦੀ ਉਦੋਂ ਤੱਕ ਉਨ੍ਹਾਂ ਦਾ ਅੰਦੋਲਨ ਜਾਰੀ ਰਹੇਗਾ।
ਪਿਛੋਕੜ
Punjab Breaking News, 26 November 2021 LIVE Updates: ਦੇਸ਼ ਭਰ ਵਿੱਚ ਚੱਲ ਰਹੇ ਕਿਸਾਨ ਅੰਦੋਲਨ ਨੂੰ ਅੱਜ ਇੱਕ ਸਾਲ ਪੂਰਾ ਹੋ ਗਿਆ ਹੈ। ਕੇਂਦਰ ਦੀ ਮੋਦੀ ਸਰਕਾਰ ਨੇ ਇਨ੍ਹਾਂ ਕਾਨੂੰਨਾਂ ਨੂੰ ਵਾਪਸ ਲੈਣ ਦਾ ਐਲਾਨ ਕਰ ਦਿੱਤਾ ਹੈ ਪਰ ਕਿਸਾਨ ਅਜੇ ਵੀ ਮੋਰਚੇ ਤੇ ਡਟੇ ਹੋਏ ਹਨ। ਕਿਸਾਨਾਂ ਦਾ ਕਹਿਣਾ ਹੈ ਕਿ ਜਦੋਂ ਤੱਕ ਕੇਂਦਰ ਸਰਕਾਰ ਇਨ੍ਹਾਂ ਕਾਨੂੰਨਾਂ ਨੂੰ ਸੰਸਦ ਵਿੱਚ ਰੱਦ ਨਹੀਂ ਕਰਦੀ ਤੇ ਕਿਸਾਨਾਂ ਦੇ ਹੋਰ ਮਸਲੇ ਹੱਲ ਨਹੀਂ ਕਰਦੀ ਉਦੋਂ ਤੱਕ ਉਨ੍ਹਾਂ ਦਾ ਅੰਦੋਲਨ ਜਾਰੀ ਰਹੇਗਾ।
ਕਿਸਾਨ ਜਥੇਬੰਦੀਆਂ ਨੇ ਇੱਕ ਸਾਲ ਪੂਰਾ ਹੋਣ ਦੇ ਮੌਕੇ 'ਤੇ ਦਿੱਲੀ ਦੀਆਂ ਸਰਹੱਦਾਂ 'ਤੇ ਇੱਕਜੁੱਟ ਹੋਣ ਦਾ ਐਲਾਨ ਪਹਿਲਾਂ ਹੀ ਕਰ ਦਿੱਤਾ ਸੀ। ਇਸ ਦੇ ਮੱਦੇਨਜ਼ਰ ਹੁਣ ਹਰਿਆਣਾ, ਪੰਜਾਬ ਤੋਂ ਵੱਡੀ ਗਿਣਤੀ ਕਿਸਾਨ ਦਿੱਲੀ ਬਾਰਡਰ 'ਤੇ ਪਹੁੰਚੇ ਹਨ। ਇਸ ਦੇ ਨਾਲ ਹੀ ਕੇਂਦਰੀ ਮੰਤਰੀ ਮੰਡਲ ਨੇ ਤਿੰਨੋਂ ਖੇਤੀ ਕਾਨੂੰਨਾਂ ਨੂੰ ਵਾਪਸ ਲੈਣ ਲਈ ਸਹਿਮਤੀ ਦੇ ਦਿੱਤੀ ਹੈ। ਕਿਸਾਨ ਜਥੇਬੰਦੀਆਂ ਵੱਲੋਂ ਇੱਕ ਸਾਲ ਪੂਰਾ ਹੋਣ ਦੇ ਮੌਕੇ 'ਤੇ ਇੱਕਜੁੱਟ ਹੋਣ ਦੇ ਐਲਾਨ ਦੇ ਮੱਦੇਨਜ਼ਰ ਹੁਣ ਇੱਕ ਵਾਰ ਫਿਰ ਦਿੱਲੀ ਸਰਹੱਦ 'ਤੇ ਵੱਡੀ ਗਿਣਤੀ 'ਚ ਬੈਰੀਕੇਡ ਲਗਾ ਦਿੱਤੇ ਗਏ ਹਨ ਤੇ ਸੁਰੱਖਿਆ ਬਲਾਂ ਦੀ ਤਾਇਨਾਤੀ ਵੀ ਵਧਾ ਦਿੱਤੀ ਗਈ ਹੈ।
ਪੁਲਿਸ ਨੇ ਦੱਸਿਆ ਕਿ ਉਨ੍ਹਾਂ ਦੀ ਵੀਰਵਾਰ ਨੂੰ ਕਿਸਾਨ ਆਗੂਆਂ ਨਾਲ ਮੀਟਿੰਗ ਹੋਈ ਸੀ। ਪੁਲਿਸ ਅਧਿਕਾਰੀਆਂ ਨੇ ਕਿਹਾ ਕਿ ਜੇਕਰ ਪ੍ਰਦਰਸ਼ਨਕਾਰੀਆਂ ਨੇ ਸਰਹੱਦ ਪਾਰ ਕਰਨ ਦੀ ਕੋਸ਼ਿਸ਼ ਕੀਤੀ ਜਾਂ ਪਰੇਸ਼ਾਨੀ ਪੈਦਾ ਕਰਨ ਦੀ ਕੋਸ਼ਿਸ਼ ਕੀਤੀ ਤਾਂ ਉਨ੍ਹਾਂ ਨਾਲ ਸਖ਼ਤੀ ਨਾਲ ਨਿਪਟਿਆ ਜਾਵੇਗਾ।
ਦੱਸ ਦੇਈਏ ਕਿ ਪਿਛਲੇ ਦਿਨੀਂ ਹੋਈ ਕੈਬਨਿਟ ਮੀਟਿੰਗ ਵਿੱਚ ਖੇਤੀ ਕਾਨੂੰਨ ਰੱਦ ਕਰਨ ਵਾਲੇ ਬਿੱਲ ਨੂੰ ਮਨਜ਼ੂਰੀ ਦਿੱਤੀ ਗਈ ਸੀ। ਬਿੱਲ ਰਾਹੀਂ ਤਿੰਨੋਂ ਖੇਤੀ ਕਾਨੂੰਨ ਵਾਪਸ ਲਏ ਜਾਣਗੇ। ਇਹਨਾਂ ਵਿੱਚ ਕਿਸਾਨ ਉਤਪਾਦਨ ਵਪਾਰ ਅਤੇ ਵਣਜ (ਤਰੱਕੀ ਅਤੇ ਸਹੂਲਤ) ਐਕਟ 2020, ਕਿਸਾਨ (ਸਸ਼ਕਤੀਕਰਨ ਅਤੇ ਸੁਰੱਖਿਆ) ਖੇਤੀ ਭਰੋਸੇ ਦਾ ਸਮਝੌਤਾ, ਫਾਰਮ ਸਰਵਿਸਿਜ਼ ਐਕਟ 2020 ਅਤੇ ਜ਼ਰੂਰੀ ਵਸਤੂਆਂ (ਸੋਧ) ਐਕਟ ਸ਼ਾਮਲ ਹਨ। ਸਰਕਾਰ ਮੁਤਾਬਕ ਇਹ ਬਿੱਲ 29 ਨਵੰਬਰ ਤੋਂ ਸ਼ੁਰੂ ਹੋ ਰਹੇ ਸੰਸਦ ਦੇ ਸਰਦ ਰੁੱਤ ਸੈਸ਼ਨ ਦੇ ਪਹਿਲੇ ਦਿਨ ਹੀ ਸੰਸਦ 'ਚ ਪੇਸ਼ ਕੀਤਾ ਜਾਵੇਗਾ।
- - - - - - - - - Advertisement - - - - - - - - -