ਨਵੀ ਦਿੱਲੀ: 26 ਜਨਵਰੀ ਨੂੰ ਕੌਮੀ ਰਾਜਧਾਨੀ ਦਿੱਲੀ ਵਿੱਚ ਕਿਸਾਨੀ ਅੰਦੋਲਨ ਦੇ ਦਰਮਿਆਨ ਜੋ ਕੁਝ ਵਾਪਰਿਆ ਹੈ, ਉਸ ਨੂੰ ਜਾਇਜ਼ ਕਰਾਰ ਨਹੀਂ ਦਿੱਤਾ ਜਾ ਸਕਦਾ। ਦਿੱਲੀ-ਹਰਿਆਣਾ ਸਰਹੱਦ 'ਤੇ ਸਥਿਤ ਸਿੰਘੂ ਸਰਹੱਦ 'ਤੇ ਪਿਛਲੇ ਦੋ ਮਹੀਨਿਆਂ ਤੋਂ ਬੈਠੇ ਕਿਸਾਨਾਂ ਨੇ ਮੰਗਲਵਾਰ ਨੂੰ ਇੱਕ ਟਰੈਕਟਰ ਰੈਲੀ ਕੀਤੀ, ਜਿਸ ਦੌਰਾਨ ਪੁਲਿਸ ਅਤੇ ਕਿਸਾਨਾਂ ਦਰਮਿਆਨ ਭਿਆਨਕ ਝੜਪਾਂ ਹੋਈਆਂ। ਪ੍ਰਦਰਸ਼ਨਕਾਰੀਆਂ ਨੇ ਕਈ ਥਾਵਾਂ 'ਤੇ ਬੈਰੀਕੇਡਿੰਗ ਤੋੜ ਦਿੱਤੇ ਅਤੇ ਦਿੱਲੀ ਦੇ ਅੰਦਰ ਦਾਖਲ ਹੋਏ।

ਹਾਲਾਂਕਿ, ਇਸ ਸਭ ਤੋਂ ਬਾਅਦ ਕਿਸਾਨ ਆਗੂ ਨੇ ਪੱਲਾ ਝਾੜ ਲਿਆ ਹੈ। ਜਦੋਂ ਭਾਰਤੀ ਕਿਸਾਨ ਯੂਨੀਅਨ ਦੇ ਬੁਲਾਰੇ ਰਾਕੇਸ਼ ਟਿਕੈਤ ਨੂੰ ਇਸ ਬਾਰੇ ਪੁੱਛਿਆ ਗਿਆ ਤਾਂ ਉਨ੍ਹਾਂ ਕਿਹਾ ਕਿ ਉਨ੍ਹਾਂ ਨੂੰ ਹਿੰਸਕ ਘਟਨਾ ਬਾਰੇ ਕੋਈ ਜਾਣਕਾਰੀ ਨਹੀਂ ਹੈ। ਰਾਕੇਸ਼ ਟਿਕੈਤ ਨੇ ਕਿਹਾ ਕਿ ਰੈਲੀ ਸ਼ਾਂਤਮਈ ਹੋ ਰਹੀ ਹੈ। ਮੈਂ ਹਿੰਸਾ ਬਾਰੇ ਨਹੀਂ ਜਾਣਦਾ।