ਪੜਚੋਲ ਕਰੋ

ਕਿਸਾਨਾਂ ਦਾ ਸਰਕਾਰ ਨੂੰ ਝਟਕਾ! ‘ਅਪਰੇਸ਼ਨ ਕਲੀਨ’ ਤੋਂ ਪਹਿਲਾਂ ਹੀ ਕਿਸਾਨਾਂ ਨੇ ਵਿੱਢਿਆ ‘ਅਪਰੇਸ਼ਨ ਸ਼ਕਤੀ’

ਖੇਤੀ ਕਾਨੂੰਨਾਂ ਖਿਲਾਫ ਦਿੱਲੀ ਦੇ ਬਾਰਡਰਾਂ 'ਤੇ ਲੱਗੇ ਧਰਨਿਆਂ ਨੂੰ ਉਠਾਉਣ ਲਈ ਸਰਕਾਰ ਦੇ ‘ਅਪਰੇਸ਼ਨ ਕਲੀਨ’ ਨੂੰ ਅਸਫਲ ਕਰਨ ਲਈ ਕਿਸਾਨਾਂ ਨੇ ਪੂਰੀ ਤਿਆਰੀ ਕਰ ਲਈ ਹੈ। ਕਿਸਾਨਾਂ ਨੇ ਐਲਾਨ ਕੀਤਾ ਹੈ ਕਿ ਸਰਕਾਰ ਦੇ ‘ਅਪਰੇਸ਼ਨ ਕਲੀਨ’ ਦਾ ਟਾਕਰਾ ‘ਅਪਰੇਸ਼ਨ ਸ਼ਕਤੀ’ ਨਾਲ ਕੀਤਾ ਜਾਵੇਗਾ। ਇਸ ਲਈ ਕਿਸਾਨ ਜਥੇਬੰਦੀਆਂ ਨੇ ਬਾਕਾਇਦਾ ਰਣਨੀਤੀ ਬਣਾ ਲਈ ਹੈ।

ਨਵੀਂ ਦਿੱਲੀ: ਖੇਤੀ ਕਾਨੂੰਨਾਂ ਖਿਲਾਫ ਦਿੱਲੀ ਦੇ ਬਾਰਡਰਾਂ 'ਤੇ ਲੱਗੇ ਧਰਨਿਆਂ ਨੂੰ ਉਠਾਉਣ ਲਈ ਸਰਕਾਰ ਦੇ ‘ਅਪਰੇਸ਼ਨ ਕਲੀਨ’ ਨੂੰ ਅਸਫਲ ਕਰਨ ਲਈ ਕਿਸਾਨਾਂ ਨੇ ਪੂਰੀ ਤਿਆਰੀ ਕਰ ਲਈ ਹੈ। ਕਿਸਾਨਾਂ ਨੇ ਐਲਾਨ ਕੀਤਾ ਹੈ ਕਿ ਸਰਕਾਰ ਦੇ ‘ਅਪਰੇਸ਼ਨ ਕਲੀਨ’ ਦਾ ਟਾਕਰਾ ‘ਅਪਰੇਸ਼ਨ ਸ਼ਕਤੀ’ ਨਾਲ ਕੀਤਾ ਜਾਵੇਗਾ। ਇਸ ਲਈ ਕਿਸਾਨ ਜਥੇਬੰਦੀਆਂ ਨੇ ਬਾਕਾਇਦਾ ਰਣਨੀਤੀ ਬਣਾ ਲਈ ਹੈ।

ਦਰਅਸਲ ਮੀਡੀਆ ਵਿੱਚ ਚਰਚਾ ਹੈ ਕਿ ਕੋਰੋਨਾ ਕਰਕੇ ਵਿਗੜੇ ਹਾਲਾਤ ਨੂੰ ਵੇਖਦਿਆਂ ਕੇਂਦਰ ਸਰਕਾਰ ਹਰਿਆਣਾ ਸਰਕਾਰ ਦੀ ਮਦਦ ਨਾਲ ‘ਅਪਰੇਸ਼ਨ ਕਲੀਨ’ ਚਲਾ ਕੇ ਦਿੱਲੀ ਦੀਆਂ ਹੱਦਾਂ ਤੋਂ ਕਿਸਾਨਾਂ ਨੂੰ ਉਠਾਏਗੀ। ਅਜਿਹੀਆਂ ਮੀਡੀਆ ਰਿਪੋਰਟਾਂ ਮਗਰੋਂ ਕਿਸਾਨਾਂ ਨੇ ਵੀ ਆਪਣੀ ਅਗਲੀ ਰਣਨੀਤੀ ਉਲੀਕ ਲਈ ਹੈ। ਕਿਸਾਨਾਂ ਨੇ ਐਲਾਨ ਕੀਤਾ ਹੈ ਕਿ ਉਹ ਕੋਰੋਨਾ ਗਾਈਡਲਾਈਨਜ਼ ਦੀ ਪਾਲਣਾ ਕਰਨਗੇ ਪਰ ਧਰਨਿਆਂ ਤੋਂ ਨਹੀਂ ਉੱਠਣਗੇ।

ਡਾ. ਦਰਸ਼ਨਪਾਲ ਨੇ ਕਿਹਾ ਕਿ ਸਾਰੇ ਮੋਰਚਿਆਂ ’ਤੇ ਟਰਾਲੀਆਂ ਜਾਂ ਟੈਂਟਾਂ ਨੂੰ ਕਰੋਨਾ ਤੋਂ ਬਚਾਅ ਲਈ ਸਾਵਧਾਨੀਆਂ ਰੱਖਣ ਬਾਰੇ ਸੂਚਿਤ ਕੀਤਾ ਜਾਵੇਗਾ। ਕਿਸਾਨਾਂ ਨੂੰ ਮਾਸਕ ਦੇਣ ਤੋਂ ਇਲਾਵਾ ਟੀਕਾਕਰਨ ਕੈਂਪ ਵੀ ਲਾਏ ਜਾਣਗੇ। ਰੋਜ਼ਾਨਾ ਮੀਟਿੰਗਾਂ ਵਿੱਚ ਭੀੜ ਹੋਣ ਕਰਕੇ ਲਾਗ ਫੈਲਣ ਤੋਂ ਰੋਕਣ ਲਈ ਪ੍ਰਬੰਧ ਕੀਤੇ ਜਾਣਗੇ, ਮੈਡੀਕਲ ਕੈਂਪਾਂ ਵਿੱਚ ਥਰਮਾਮੀਟਰਾਂ, ਮਾਸਕਾਂ ਤੇ ਆਕਸੀਮੀਟਰਾਂ ਦੀ ਗਿਣਤੀ ਵਿੱਚ ਵਾਧਾ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਲੱਛਣ ਦਿਖਾਈ ਦੇਣ ਵਾਲੇ ਵਿਅਕਤੀਆਂ ਦੇ ਇਲਾਜ ਦਾ ਤੁਰੰਤ ਪ੍ਰਬੰਧ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਕੋਵਿਡ ਦੀ ਰੋਕਥਾਮ ਤੇ ਇਲਾਜ ਵਿਚ ਸਥਾਨਕ ਪ੍ਰਸ਼ਾਸਨ ਦਾ ਕਿਸਾਨਾਂ ਵੱਲੋਂ ਪੂਰਾ ਸਹਿਯੋਗ ਕੀਤਾ ਜਾਵੇਗਾ।

ਇਸ ਦੇ ਨਾਲ ਹੀ ਸਾਂਝਾ ਕਿਸਾਨ ਮੋਰਚਾ ਨੇ ਕਿਸਾਨਾਂ ਨੂੰ ਅਗਲੇ ਹਫ਼ਤੇ ਤੋਂ ਆਪਣੇ ਮੋਰਚਿਆਂ ’ਤੇ ਵਾਪਸ ਸੱਦਣ ਦੀ ਯੋਜਨਾ ਬਣਾਈ ਹੈ। ਸਵਰਾਜ ਇੰਡੀਆ ਦੇ ਲੀਡਰ ਯੋਗੇਂਦਰ ਯਾਦਵ ਨੇ ਕਿਹਾ ਕਿ ਪਿਛਲੇ ਕੁਝ ਦਿਨਾਂ ਤੋਂ ਇਹ ਸੰਕੇਤ ਮਿਲ ਰਹੇ ਹਨ ਕਿ ਸਰਕਾਰ ਕਰੋਨਾ ਦੀ ਲਾਗ ਦੇ ਬਹਾਨੇ ਕਿਸਾਨੀ ਅੰਦੋਲਨ ਨੂੰ ਖਤਮ ਕਰਨ ਦੀ ਸਾਜ਼ਿਸ਼ ਘੜ ਰਹੀ ਹੈ।

ਉਨ੍ਹਾਂ ਮੀਡੀਆ ਰਿਪੋਰਟਾਂ ਦਾ ਹਵਾਲਾ ਦਿੰਦਿਆਂ ਕਿਹਾ ਕਿ ਪੱਛਮੀ ਬੰਗਾਲ ’ਚ ਵਿਧਾਨ ਸਭਾ ਚੋਣਾਂ ਖ਼ਤਮ ਹੁੰਦੇ ਸਾਰ ਹੀ ਹਰਿਆਣਾ ਤੇ ਕੇਂਦਰ ਸਰਕਾਰ ਨੇ ‘ਅਪਰੇਸ਼ਨ ਕਲੀਨ’ ਦੇ ਨਾਂ ’ਤੇ ਕਿਸਾਨ ਮੋਰਚਿਆਂ ਦਾ ਸਫਾਇਆ ਕਰਨ ਦੀ ਯੋਜਨਾ ਬਣਾਈ ਹੈ। ਸੰਯੁਕਤ ਕਿਸਾਨ ਮੋਰਚਾ ਨੇ ਸਰਕਾਰ ਨੂੰ ਚਿਤਾਵਨੀ ਦਿੱਤੀ ਹੈ ਕਿ ਜੇਕਰ ਅਜਿਹੀ ਕੋਈ ਕਾਰਵਾਈ ਹੁੰਦੀ ਹੈ ਤਾਂ ਕਿਸਾਨ ‘ਅਪਰੇਸ਼ਨ ਸ਼ਕਤੀ’ ਰਾਹੀਂ ਇਸ ਦਾ ਡਟ ਕੇ ਵਿਰੋਧ ਕਰਨਗੇ।

ਯਾਦਵ ਨੇ ਕਿਹਾ ਕਿ ਇਸ ਚੁਣੌਤੀ ਦਾ ਮੁਕਾਬਲਾ ਕਰਨ ਲਈ ਕਿਸਾਨਾਂ ਨੇ ਦੋਹਰੀ ਰਣਨੀਤੀ ਬਣਾਈ ਹੈ। ਸਾਰੇ ਕਿਸਾਨਾਂ ਨੂੰ ਵਾਢੀ ਦਾ ਕੰਮ ਮੁਕੰਮਲ ਹੁੰਦੇ ਸਾਰ ਮੋਰਚਿਆਂ ਵੱਲ ਪਰਤਣ ਦੀ ਅਪੀਲ ਕੀਤੀ ਹੈ। ਭਾਰਤੀ ਕਿਸਾਨ ਯੂਨੀਅਨ (ਏਕਤਾ-ਉਗਰਾਹਾਂ) ਨੇ ਪਹਿਲਾਂ ਹੀ ਆਪਣੇ ਮੈਂਬਰਾਂ ਨੂੰ 21 ਅਪਰੈਲ ਤੋਂ ਟਿਕਰੀ ਬਾਰਡਰ ’ਤੇ ਪਹੁੰਚਣ ਲਈ ਕਿਹਾ ਹੈ। ਸੰਯੁਕਤ ਕਿਸਾਨ ਮੋਰਚਾ ਨੇ ਹੋਰ ਸਾਰੀਆਂ ਕਿਸਾਨ ਜਥੇਬੰਦੀਆਂ ਨੂੰ ਵੀ ਅਪੀਲ ਕੀਤੀ ਹੈ ਕਿ ਉਹ 24 ਅਪਰੈਲ ਤੋਂ ਕਿਸਾਨਾਂ ਤੇ ਆਮ ਲੋਕਾਂ ਨੂੰ ‘ਫਿਰ ਦਿੱਲੀ ਚਲੋ’ ਦਾ ਸੱਦਾ ਦੇ ਕੇ ਆਪਣੇ ਮੋਰਚਿਆਂ ਤਕ ਪਹੁੰਚਣ ਦਾ ਪ੍ਰੋਗਰਾਮ ਬਣਾਉਣ।

ਕਿਸਾਨ ਲੀਡਰਾਂ ਦਾ ਕਹਿਣਾ ਹੈ ਕਿ ਪਿਛਲੇ ਸਾਲ ਨਵੰਬਰ ਵਿੱਚ ਮੋਰਚੇ ਲੱਗਣ ਸਮੇਂ ਵੀ ਦਿੱਲੀ ’ਚ ਕਰੋਨਾ ਫੈਲਿਆ ਹੋਇਆ ਸੀ ਪਰ ਪਿਛਲੇ 5 ਮਹੀਨਿਆਂ ਵਿੱਚ ਕਿਸਾਨਾਂ ਦੇ ਮੋਰਚੇ ਵਿੱਚ ਕਰੋਨਾ ਦੇ ਫੈਲਣ ਦੀ ਕਦੇ ਕੋਈ ਸਮੱਸਿਆ ਨਹੀਂ ਆਈ। ਉਨ੍ਹਾਂ ਕਿਹਾ ਕਿ ਸਰਕਾਰ ਕੋਲ ਕਿਸਾਨੀ ਅੰਦੋਲਨ ਵੱਲ ਕੋਰੋਨਾ ਲਈ ਉਂਗਲ ਉਠਾਉਣ ਦਾ ਕੋਈ ਆਧਾਰ ਨਹੀਂ।

ਉਨ੍ਹਾਂ ਕਿਹਾ ਕਿ ਪ੍ਰਧਾਨ ਮੰਤਰੀ ਤੇ ਗ੍ਰਹਿ ਮੰਤਰੀ ਖ਼ੁਦ ਵਿਧਾਨ ਸਭਾ ਚੋਣਾਂ ਵਿਚ ਸਭ ਤੋਂ ਵੱਧ ਲੋਕਾਂ ਨੂੰ ਲਾਮਬੰਦ ਕਰਨ ਦਾ ਦਾਅਵਾ ਕਰ ਰਹੇ ਹਨ ਤੇ ਸਰਕਾਰ ਨੂੰ ਕੋਈ ਨੈਤਿਕ ਅਧਿਕਾਰ ਨਹੀਂ ਹੈ ਕਿ ਉਹ ਮਹਾਮਾਰੀ ਤੋਂ ਬਚਣ ਲਈ ਕਿਸਾਨਾਂ ਨੂੰ ਸਲਾਹ ਦੇਵੇ। ਮੋਰਚੇ ਨੇ ਐਲਾਨ ਕੀਤਾ ਕਿ 20 ਅਪਰੈਲ ਤੋਂ 26 ਅਪਰੈਲ ਤੱਕ ਸਾਰੇ ਮੋਰਚਿਆਂ ’ਤੇ ‘ਵਿਰੋਧ ਹਫ਼ਤਾ’ ਮਨਾਇਆ ਜਾਵੇਗਾ, ਜਿਸ ਤਹਿਤ ਕਰੋਨਾ ਦਾ ਮੁਕਾਬਲਾ ਕਰਨ ਲਈ ਪ੍ਰਬੰਧ ਕੀਤੇ ਜਾਣਗੇ।

ਟਾਪ ਹੈਡਲਾਈਨ

ਪੰਜਾਬ ਦੀ ਧੀ ਦਾ ਕੈਨੇਡਾ 'ਚ ਕਤਲ, ਲਿਵ-ਇਨ-ਪਾਰਟਨਰ ਨੇ ਘੁੱਟਿਆ ਗਲਾ; 5 ਸਾਲ ਪਹਿਲਾਂ ਮਾਪਿਆਂ ਨੇ ਭੇਜਿਆ ਸੀ ਵਿਦੇਸ਼
ਪੰਜਾਬ ਦੀ ਧੀ ਦਾ ਕੈਨੇਡਾ 'ਚ ਕਤਲ, ਲਿਵ-ਇਨ-ਪਾਰਟਨਰ ਨੇ ਘੁੱਟਿਆ ਗਲਾ; 5 ਸਾਲ ਪਹਿਲਾਂ ਮਾਪਿਆਂ ਨੇ ਭੇਜਿਆ ਸੀ ਵਿਦੇਸ਼
NEET ਵਿਵਾਦ ਵਿਚਾਲੇ ਅੱਧੀ ਰਾਤ ਨੂੰ Live ਹੋਏ PM ਮੋਦੀ, ਦਿੱਤਾ ਆਹ ਸੁਨੇਹਾ
NEET ਵਿਵਾਦ ਵਿਚਾਲੇ ਅੱਧੀ ਰਾਤ ਨੂੰ Live ਹੋਏ PM ਮੋਦੀ, ਦਿੱਤਾ ਆਹ ਸੁਨੇਹਾ
ਲੁਧਿਆਣਾ 'ਚ ਨਾਬਾਲਗ ਦੇ ਨਾਲ ਜਬਰ-ਜਨਾਹ, ਖੇਡਣ ਦੇ ਬਹਾਨੇ ਕਮਰੇ 'ਚ ਆਉਂਦਾ ਸੀ ਗੁਆਂਢੀ; ਮਾਮਲਾ ਜਾਣ ਕੇ ਉੱਡ ਗਏ ਹੋਸ਼
ਲੁਧਿਆਣਾ 'ਚ ਨਾਬਾਲਗ ਦੇ ਨਾਲ ਜਬਰ-ਜਨਾਹ, ਖੇਡਣ ਦੇ ਬਹਾਨੇ ਕਮਰੇ 'ਚ ਆਉਂਦਾ ਸੀ ਗੁਆਂਢੀ; ਮਾਮਲਾ ਜਾਣ ਕੇ ਉੱਡ ਗਏ ਹੋਸ਼
ਪੰਜਾਬ 'ਚ ਵੱਡੀ ਵਾਰਦਾਤ! ਪੁਰਾਣੀ ਰੰਜਿਸ਼ ਦੇ ਚੱਲਦੇ Firing, ਨੌਜਵਾਨ ਦੀ ਸਿਰ 'ਚ ਗੋਲੀ ਲੱਗਣ ਨਾਲ ਮੌਤ; ਮੱਚੀ ਸਨਸਨੀ
ਪੰਜਾਬ 'ਚ ਵੱਡੀ ਵਾਰਦਾਤ! ਪੁਰਾਣੀ ਰੰਜਿਸ਼ ਦੇ ਚੱਲਦੇ Firing, ਨੌਜਵਾਨ ਦੀ ਸਿਰ 'ਚ ਗੋਲੀ ਲੱਗਣ ਨਾਲ ਮੌਤ; ਮੱਚੀ ਸਨਸਨੀ

ਵੀਡੀਓਜ਼

10 ਘੰਟੇ ਹੰਗਾਮੇ ਤੋਂ ਬਾਅਦ ਸਰਕਾਰ ਝੁਕੀ! ਕਿਸਾਨਾਂ ਨਾਲ ਬਣੀ ਸਹਿਮਤੀ
ਅੱਜ ਤੋਂ ਤਿੰਨ ਦਿਨ ਮੀਂਹ ਹੀ ਮੀਂਹ! ਦੇਖੋ ਤੁਹਾਡਾ ਜ਼ਿਲ੍ਹਾ Alert 'ਚ ਹੈ ਜਾਂ ਨਹੀਂ
ਸ਼ੰਭੂ ਬਾਰਡਰ 'ਤੇ ਤਣਾਅ ਖ਼ਤਮ! 7 ਦਿਨਾਂ ਬਾਅਦ ਹੋਵੇਗੀ ਮੀਟਿੰਗ
India-US Trade Deal 'ਤੇ ਭੜਕੀ ਹਰਸਿਮਰਤ ਕੌਰ! ਕਿਹਾ- ਕਿਸਾਨਾਂ 'ਚ ਡਰ ਤੇ ਗੁੱਸਾ
ਵਿਦਿਆਰਥੀਆਂ 'ਤੇ ਲਾਠੀਚਾਰਜ ਤੋਂ ਭੜਕੇ ਕਿਸਾਨ! ਮੋਦੀ ਦਾ ਪੁਤਲਾ ਫੂਕਿਆ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਪੰਜਾਬ 'ਚ ਵੱਡੀ ਵਾਰਦਾਤ! ਪੁਰਾਣੀ ਰੰਜਿਸ਼ ਦੇ ਚੱਲਦੇ Firing, ਨੌਜਵਾਨ ਦੀ ਸਿਰ 'ਚ ਗੋਲੀ ਲੱਗਣ ਨਾਲ ਮੌਤ; ਮੱਚੀ ਸਨਸਨੀ
ਪੰਜਾਬ 'ਚ ਵੱਡੀ ਵਾਰਦਾਤ! ਪੁਰਾਣੀ ਰੰਜਿਸ਼ ਦੇ ਚੱਲਦੇ Firing, ਨੌਜਵਾਨ ਦੀ ਸਿਰ 'ਚ ਗੋਲੀ ਲੱਗਣ ਨਾਲ ਮੌਤ; ਮੱਚੀ ਸਨਸਨੀ
LPG Rate Today: ਗੈਸ ਸਿਲੰਡਰ 'ਤੇ 700 ਰੁਪਏ ਦੀ ਸਬਸਿਡੀ! ਸੰਸਦ 'ਚ ਸਰਕਾਰ ਦਾ ਵੱਡਾ ਖੁਲਾਸਾ, ਜਾਣੋ ਅੱਜ ਦੀ ਕੀਮਤ
LPG Rate Today: ਗੈਸ ਸਿਲੰਡਰ 'ਤੇ 700 ਰੁਪਏ ਦੀ ਸਬਸਿਡੀ! ਸੰਸਦ 'ਚ ਸਰਕਾਰ ਦਾ ਵੱਡਾ ਖੁਲਾਸਾ, ਜਾਣੋ ਅੱਜ ਦੀ ਕੀਮਤ
NEET ਵਿਵਾਦ ਵਿਚਾਲੇ ਅੱਧੀ ਰਾਤ ਨੂੰ Live ਹੋਏ PM ਮੋਦੀ, ਦਿੱਤਾ ਆਹ ਸੁਨੇਹਾ
NEET ਵਿਵਾਦ ਵਿਚਾਲੇ ਅੱਧੀ ਰਾਤ ਨੂੰ Live ਹੋਏ PM ਮੋਦੀ, ਦਿੱਤਾ ਆਹ ਸੁਨੇਹਾ
ਲੁਧਿਆਣਾ 'ਚ ਨਾਬਾਲਗ ਦੇ ਨਾਲ ਜਬਰ-ਜਨਾਹ, ਖੇਡਣ ਦੇ ਬਹਾਨੇ ਕਮਰੇ 'ਚ ਆਉਂਦਾ ਸੀ ਗੁਆਂਢੀ; ਮਾਮਲਾ ਜਾਣ ਕੇ ਉੱਡ ਗਏ ਹੋਸ਼
ਲੁਧਿਆਣਾ 'ਚ ਨਾਬਾਲਗ ਦੇ ਨਾਲ ਜਬਰ-ਜਨਾਹ, ਖੇਡਣ ਦੇ ਬਹਾਨੇ ਕਮਰੇ 'ਚ ਆਉਂਦਾ ਸੀ ਗੁਆਂਢੀ; ਮਾਮਲਾ ਜਾਣ ਕੇ ਉੱਡ ਗਏ ਹੋਸ਼
ਚੱਲਦੀ ਸਕਾਰਪੀਓ 'ਚ ਨੌਜਵਾਨ ਨੇ ਖੁਦ ਨੂੰ ਮਾਰੀ ਗੋਲੀ, 6 ਸਾਲ ਪਹਿਲਾਂ ਹੋਈ ਸੀ ਲਵ ਮੈਰਿਜ
ਚੱਲਦੀ ਸਕਾਰਪੀਓ 'ਚ ਨੌਜਵਾਨ ਨੇ ਖੁਦ ਨੂੰ ਮਾਰੀ ਗੋਲੀ, 6 ਸਾਲ ਪਹਿਲਾਂ ਹੋਈ ਸੀ ਲਵ ਮੈਰਿਜ
ਪੰਜਾਬ ਅਤੇ ਚੰਡੀਗੜ੍ਹ 'ਚ 3 ਦਿਨਾਂ ਲਈ ਭਾਰੀ ਮੀਂਹ ਨੂੰ ਲੈਕੇ ਅਲਰਟ ਜਾਰੀ, ਚੱਲਣਗੀਆਂ ਤੇਜ਼ ਹਵਾਵਾਂ; ਜੁਲਾਈ ਦੇ ਅਖੀਰਲੇ ਹਫਤੇ ਐਕਟਿਵ ਹੋਵੇਗਾ ਮਾਨਸੂਨ
ਪੰਜਾਬ ਅਤੇ ਚੰਡੀਗੜ੍ਹ 'ਚ 3 ਦਿਨਾਂ ਲਈ ਭਾਰੀ ਮੀਂਹ ਨੂੰ ਲੈਕੇ ਅਲਰਟ ਜਾਰੀ, ਚੱਲਣਗੀਆਂ ਤੇਜ਼ ਹਵਾਵਾਂ; ਜੁਲਾਈ ਦੇ ਅਖੀਰਲੇ ਹਫਤੇ ਐਕਟਿਵ ਹੋਵੇਗਾ ਮਾਨਸੂਨ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 24 ਜੁਲਾਈ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 24 ਜੁਲਾਈ 2026
Office Dress Code : ਕਰਮਚਾਰੀਆਂ ਦੇ ਲਈ ਅਨੋਖਾ ਫੁਰਮਾਨ , ਹਾਫ ਪੈਂਟ ਪਾ ਕੇ ਦਫ਼ਤਰ ਆਉਣ ਦੀ ਇਜਾਜ਼ਤ 
Office Dress Code : ਕਰਮਚਾਰੀਆਂ ਦੇ ਲਈ ਅਨੋਖਾ ਫੁਰਮਾਨ , ਹਾਫ ਪੈਂਟ ਪਾ ਕੇ ਦਫ਼ਤਰ ਆਉਣ ਦੀ ਇਜਾਜ਼ਤ 
Embed widget